ਅਸਤਸਨਾ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34

ਕਾਂਡ 13

1 “ਹੋ ਸਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ।
2 ਅਤੇ ਉਹ ਸੰਕੇਤ ਜਾਂ ਚਮਤਕਾਰ, ਜਿਸ ਬਾਰੇ ਉਸਨੇ ਤੁਹਾਨੂੰ ਦੱਸਿਆ, ਉਹ ਸਹੀ ਵੀ ਨਿਕਲ ਸਕਦਾ ਹੈ। ਫ਼ੇਰ ਉਹ ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿਛੇ ਲੱਗਣ ਲਈ ਵੀ ਆਖ ਸਕਦਾ ਹੈ (ਉਹ ਦੇਵਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਉਹ ਤੁਹਾਨੂੰ ਇਹ ਆਖ ਸਕਦਾ ਹੈ, ‘ਆਓ ਇਨ੍ਹਾਂ ਦੇਵਤਿਆਂ ਦੀ ਸੇਵਾ ਕਰੀਏ!’
3 ਉਸ ਬੰਦੇ ਦੀ ਗੱਲ ਨਹੀਂ ਸੁਨਣੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਨਣਾ ਚਾਹੁੰਦਾ ਹੈ ਕਿ ਕੀ ਤੁਸੀਂ ਉਸਨੂੰ ਤਨੋ-ਮਨੋ ਪਿਆਰ ਕਰਦੇ ਹੋ ਜਾਂ ਨਹੀਂ।
4 ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਪਿਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ। ਯਹੋਵਾਹ ਦੇ ਹੁਕਮਾਂ ਨੂੰ ਮੰਨੋ, ਅਤੇ ਉਹ ਸਭ ਕਰੋ ਜੋ ਉਹ ਤੁਹਾਨੂੰ ਕਰਨ ਲਈ ਕਹਿੰਦਾ ਹੈ। ਯਹੋਵਾਹ ਦੀ ਸੇਵਾ ਕਰੋ, ਅਤੇ ਉਸ ਨਾਲ ਜੁੜੇ ਰਹੋ!
5 ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂ? ਕਿਉਂਕਿ ਉਸਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈਕੇ ਆਇਆ ਸੀ, ਜਿਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ।
6 “ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸਕਦਾ ਹੈ। ਉਹ ਬੰਦਾ ਆਖ ਸਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਿਖਆਂ ਨੂੰ ਵੀ ਨਹੀਂ ਪਤਾ ਸੀ।)
7 ਇਹ ਉਨ੍ਹਾਂ ਲੋਕਾਂ ਦੇ ਦੇਵਤੇ ਨੇ ਜਿਹੜੇ ਤੁਹਾਡੇ ਆਲੇ-ਦੁਆਲੇ ਦੀਆਂ ਹੋਰਨਾਂ ਧਰਤੀਆਂ ਵਿੱਚ ਰਹਿੰਦੇ ਹਨ, ਕੁਝ ਨੇੜੇ, ਕੁਝ ਦੂਰ।)
8 ਤੁਹਾਨੂੰ ਉਸ ਵਿਅਕਤੀ ਨਾਲ ਕਦੇ ਵੀ ਸਹਿਮਤ ਨਹੀਂ ਹੋਣਾ ਚਾਹੀਦਾ। ਉਸਦੀ ਗੱਲ ਨਾ ਸੁਣੋ। ਉਸ ਲਈ ਅਫ਼ਸੋਸ ਨਾ ਕਰੋ। ਉਸਨੂੰ ਆਜ਼ਾਦ ਨਾ ਛੱਡੋ। ਅਤੇ ਉਸਦੀ ਰੱਖਿਆ ਨਾ ਕਰੋ।
9 ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕੇ ਉਸਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈਕੇ ਆਇਆ ਸੀ ਜਿਥੇ ਤੁਸੀਂ ਗੁਲਾਮ ਸੀ।
10
11 ਫ਼ੇਰ ਇਸਰਾਏਲ ਦੇ ਸਮੂਹ ਲੋਕ ਸੁਨਣਗੇ ਅਤੇ ਭੈਭੀਤ ਹੋ ਜਾਣਗੇ। ਅਤੇ ਫ਼ੇਰ ਉਹ ਅਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।
12 “ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਰਹਿਣ ਲਈ ਸ਼ਹਿਰ ਦਿੱਤੇ ਹਨ। ਹੋ ਸਕਦਾ ਹੈ ਕਿ ਕਦੇ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਬਾਰੇ ਕੋਈ ਮਾੜੀ ਖਬਰ ਸੁਣੋ।
13 ਹੋ ਸਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।)
14 ਜੇ ਤੁਸੀਂ ਇਹੋ ਜਿਹੀ ਖਬਰ ਸੁਣੋ, ਤਾਂ ਤੁਹਾਨੂੰ ਇਹ ਜਾਨਣ ਦੀ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਕੀ ਇਹ ਸੱਚ ਹੈ। ਜੇ ਤੁਹਾਨੂੰ ਪਤਾ ਲੱਗ ਜਾਵੇ ਕਿ ਇਹ ਸੱਚ ਹੈ - ਜੇ ਤੁਸੀਂ ਸਾਬਤ ਕਰ ਸਕੋ ਕਿ ਇਹੋ ਜਿਹੀ ਭਿਆਨਕ ਗੱਲ ਸੱਚਮੁੱਚ ਵਾਪਰੀ ਹੈ।
15 ਤਾਂ ਤੁਹਾਨੂੰ ਉਸ ਸ਼ਹਿਰ ਦੇ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਨ੍ਹਾਂ ਸਾਰਿਆਂ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਵੀ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ।
16 ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ।
17 ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਨ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਹਟ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
18 ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣੋਗੇ ਤਾਂ ਅਜਿਹਾ ਹੀ ਵਾਪਰੇਗਾ - ਜੇ ਤੁਸੀਂ ਉਸਦੇ ਸਾਰੇ ਆਦੇਸ਼ਾ ਨੂੰ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਤੁਹਾਨੂੰ ਉਹੀ ਕੰਮ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ ਸਹੀ ਆਖਦਾ ਹੈ।