ਅਸਤਸਨਾ
ਕਾਂਡ 22
1 “ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਗਾਂ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸਨੂੰ ਉਸਦੇ ਮਾਲਕ ਕੋਲ ਜ਼ਰੂਰ ਲੈਕੇ ਜਾਵੋ।
2 ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਗਾਂ ਜਾਂ ਭੇਡ ਨੂੰ ਆਪਣੇ ਘਰ ਰੱਖ ਸਕਦੇ ਹੋ ਅਤੇ ਤੁਸੀਂ ਉਸਨੂੰ ਓਨਾ ਚਿਰ ਤੱਕ ਰੱਖ ਸਕਦੇ ਹੋ ਜਦੋਂ ਤੱਕ ਕਿ ਉਸਦਾ ਮਾਲਕ ਉਸਨੂੰ ਲਭਦਾ ਹੋਇਆ ਆ ਨਹੀਂ ਜਾਂਦਾ। ਫ਼ੇਰ ਤੁਹਾਨੂੰ ਉਸਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ।
3 ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੋਤੇ, ਜਾਂ ਉਸਦੇ ਕੱਪੜੇ ਜਾਂ ਉਸਦੀ ਕੋਈ ਗੁੰਮ ਹੋਈ ਚੀਜ਼ ਨੂੰ ਲਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ।
4 “ਜੇ ਤੁਹਾਡੇ ਗੁਆਂਢੀ ਦਾ ਖੋਤਾ ਜਾਂ ਗਾਂ ਸੜਕ ਉੱਤੇ ਡਿੱਗ ਪਵੇ, ਤੁਹਾਨੂੰ ਇਸਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਇਸਨੂੰ ਉਠਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ।
5 “ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਇਹ ਗੱਲ ਬੜੀ ਘਿਰਣਾਯੋਗ ਹੈ।
6 “ਹੋ ਸਕਦਾ ਹੈ ਤੁਸੀਂ ਰਾਹ ਉੱਤੇ ਤੁਰ ਰਹੇ ਹੋਵੋ ਅਤੇ ਤੁਹਾਨੂੰ ਕਿਸੇ ਰੁਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ। ਜੇ ਮਾਦਾ ਪੰਛੀ ਆਪਣੇ ਬੱਚਿਆਂ ਨਾਲ ਜਾਂ ਆਂਡਿਆਂ ਉੱਤੇ ਬੈਠੀ ਹੋਵੇ ਤਾਂ ਤੁਹਾਨੂੰ ਮਾਦਾ ਪੰਛੀ ਨੂੰ ਬੱਚਿਆਂ ਸਮੇਤ ਨਹੀਂ ਚੁੱਕਣਾ ਚਾਹੀਦਾ।
7 ਬੱਚਿਆਂ ਨੂੰ ਤੁਸੀਂ ਆਪਣੇ ਲਈ ਚੁੱਕ ਸਕਦੇ ਹੋ ਪਰ ਤੁਹਾਨੂੰ ਉਸ ਮਾਦਾ ਨੂੰ ਛੱਡ ਦੇਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰੋਂਗੇ ਤਾਂ ਤੁਹਾਡਾ ਭਲਾ ਹੋਵੇਗਾ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।
8 “ਜਦੋਂ ਤੁਸੀਂ ਨਵਾਂ ਘਰ ਬਣਾਵੋਂ, ਤੁਸੀਂ ਆਪਣੀ ਛੱਤ ਦੇ ਦੁਆਲੇ ਇੱਕ ਨੀਵੀਂ ਕੰਧ ਬਣਾਵੋ। ਫ਼ੇਰ ਤੁਸੀਂ ਕਿਸੇ ਵਿਅਕਤੀ ਦੇ ਮੌਤ ਦੇ ਦੋਸ਼ੀ ਨਹੀਂ ਹੋਵੋਂਗੇ, ਜੇਕਰ ਉਹ ਤੁਹਾਡੀ ਛੱਤ ਤੋਂ ਡਿੱਗ ਪੈਂਦਾ ਹੈ।
9 “ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ਼ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫ਼ਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸਕੋਂਗੇ ਅਤੇ ਨਾ ਉਸ ਅਨਾਜ਼ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉਗ੍ਗੇਗਾ।
10 “ਤੁਹਾਨੂੰ ਚਾਹੀਦਾ ਹੈ ਕਿ ਗਾਂ ਅਤੇ ਖੋਤੇ ਨਾਲ ਇਕਠਿਆਂ ਹਲ ਨਾ ਵਾਹੋ।
11 “ਤੁਹਾਨੂੰ ਲਿਨਨ ਅਤੇ ਉੱਨ ਤੋਂ ਇਕਠੇ ਬਣੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
12 “ਧਾਗਿਆਂ ਦੇ ਕੁਝ ਟੁਕੜਿਆਂ ਨੂੰ ਇਕਿਠਆਂ ਬੰਨ੍ਹੋ। ਫ਼ੇਰ ਇਨ੍ਹਾਂ ਫ਼ੁਮ੍ਹਣਾ ਨੂੰ ਆਪਣੇ ਪਹਿਨਣ ਵਾਲੇ ਚੋਲੇ ਦੀਆਂ ਚੌਹਾਂ ਨੁਕਰਾਂ ਉੱਤੇ ਬੰਨ੍ਹੋ।
13 “ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸਕਦਾ ਹੈ ਹੋ ਸਕਦਾ ਹੈ ਫ਼ੇਰ ਉਹ ਇਹ ਨਿਰਣਾ ਕਰੇ ਕਿ ਉਹ ਉਸਨੂੰ ਪਸੰਦ ਨਹੀਂ ਕਰਦਾ।
14 ਹੋ ਸਕਦਾ ਹੈ ਉਹ ਝੂਠ ਬੋਲੇ ਅਤੇ ਆਖੇ, ‘ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ। ਉਸਦੇ ਵਿਰੁੱਧ ਇਹ ਆਖਣ ਨਾਲ ਹੋ ਸਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ।
15 ਜੇ ਇਉਂ ਵਾਪਰੇ ਤਾਂ ਕੁੜੀ ਦੇ ਮਾਤਾ-ਪਿਤਾ ਨੂੰ ਕਸਬੇ ਦੇ ਬਜ਼ੁਰਗਾਂ ਅੱਗੇ ਸਭਾ ਵਾਲੀ ਥਾਂ ਉੱਤੇ ਸਬੂਤ ਲੈਕੇ ਆਉਣਾ ਚਾਹੀਦਾ ਹੈ ਕਿ ਕੁੜੀ ਕੁਆਰੀ ਸੀ।
16 ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ ‘ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸਨੂੰ ਨਹੀਂ ਚਾਹੁੰਦਾ।
17 ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸਨੇ ਆਖਿਆ ਸੀ, ‘ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।’ ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।’ ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ।
18 ਫ਼ੇਰ ਉਸ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਆਦਮੀ ਨੂੰ ਫ਼ੜ ਲੈਣ ਅਤੇ ਉਸਨੂੰ ਸਜ਼ਾ ਦੇਣ।
19 ਉਨ੍ਹਾਂ ਨੂੰ ਉਸ ਉੱਤੇ 40 ਓਸ ਚਾਂਦੀ ਜ਼ੁਰਮਾਨਾ ਕਰਨਾ ਚਾਹੀਦਾ ਅਤੇ ਇਹ ਪੈਸਾ ਕੁੜੀ ਦੇ ਪਿਉ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਸਨੇ ਇਸਰਾਏਲ ਦੀ ਕੁਆਰੀ ਕੁੜੀ ਦਾ ਨਾਮ ਖਰਾਬ ਕੀਤਾ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਉਸ ਆਦਮੀ ਦੀ ਪਤਨੀ ਬਣੀ ਰਹੇ ਅਤੇ ਉਹ ਉਸਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸਕੇਗਾ।
20 “ਪਰ ਹੋ ਸਕਦਾ ਹੈ ਕਿ ਪਤੀ ਨੇ ਜਿਹੜੀਆਂ ਗੱਲਾਂ ਆਪਣੀ ਪਤਨੀ ਬਾਰੇ ਆਖੀਆਂ ਹੋਣ ਉਹ ਸੱਚ ਹੋਣ। ਪਤਨੀ ਦੇ ਮਾਪਿਆਂ ਕੋਲ ਅਜਿਹਾ ਸਬੂਤ ਨਾ ਹੋਵੇ ਕਿ ਉਹ ਕੁਆਰੀ ਸੀ। ਜੇ ਅਜਿਹਾ ਵਾਪਰੇ,
21 ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ ਉਸਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸਨੂੰ ਪੱਥਰ ਮਾਰਕੇ ਮਾਰ ਦੇਣ ਕਿਉਂ? ਕਿਉਂਕਿ ਉਸਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲਾ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਵੋ।
22 “ਜੇ ਕੋਈ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਜਿਸਨੂੰ ਸੰਬੰਧ ਰੱਖਦਾ ਫ਼ੜਿਆ ਜਾਂਦਾ ਹੈ ਤਾਂ ਉਨ੍ਹਾਂ ਦੋਹਾਂ ਨੂੰ ਮਰਨਾ ਚਾਹੀਦਾ ਹੈ - ਉਸ ਔਰਤ ਅਤੇ ਉਸ ਮਰਦ ਨੂੰ ਜਿਸਨੇ ਉਸਦੇ ਨਾਲ ਜਿਨਸੀ ਸੰਬੰਧ ਰੱਖੇ। ਤੁਹਾਨੂੰ ਚਾਹੀਦਾ ਹੈ ਕਿ ਇਸ ਬਦੀ ਨੂੰ ਇਸਰਾਏਲ ਵਿੱਚੋਂ ਦੂਰ ਕਰ ਦਿਉ।
23 “ਹੋ ਸਕਦਾ ਹੈ ਕਿ ਕੋਈ ਆਦਮੀ ਕਿਸੇ ਹੋਰ ਆਦਮੀ ਨਾਲ ਮਂਗੀ ਹੋਈ ਕੁਆਰੀ ਕੁੜੀ ਨੂੰ ਮਿਲੇ ਉਹ ਉਸ ਨਾਲ ਜਿਨਸੀ ਸੰਬੰਧ ਕਾਇਮ ਕਰੇ। ਜੇ ਅਜਿਹੀ ਗੱਲ ਸ਼ਹਿਰ ਵਿੱਚ ਵਾਪਰੇ,
24 ਤਾਂ ਤੁਹਾਨੂੰ ਚਾਹੀਦਾ ਹੈ ਕਿ ਦੋਹਾਂ ਨੂੰ ਸ਼ਹਿਰ ਦੇ ਦਰਵਾਜ਼ੇ ਨੇੜੇ ਜਨਤਕ ਥਾਂ ਉੱਤੇ ਲੈ ਆਉ ਅਤੇ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿਉ। ਤੁਹਾਨੂੰ ਆਦਮੀ ਨੂੰ ਮਾਰਨਾ ਚਾਹੀਦਾ ਹੈ ਕਿਉਂਕਿ ਉਸਨੇ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਪਾਪ ਕੀਤਾ। ਅਤੇ ਤੁਹਾਨੂੰ ਉਸ ਕੁੜੀ ਨੂੰ ਮਾਰ ਦੇਣਾ ਚਾਹੀਦਾ ਹੈ ਕਿਉਂਕਿ ਉਸਨੇ ਸ਼ਹਿਰ ਵਿੱਚ ਹੁਂਦਿਆ ਸਹਾਇਤਾ ਲਈ ਪੁਕਾਰ ਨਹੀਂ ਕੀਤੀ। ਤੁਹਾਨੂੰ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਣਾ ਚਾਹੀਦਾ ਹੈ।
25 “ਪਰ ਜੇ ਕੋਈ ਆਦਮੀ ਕਿਸੇ ਮਂਗੀ ਹੋਈ ਕੁੜੀ ਨੂੰ ਬਾਹਰ ਖੇਤ ਵਿੱਚ ਮਿਲਦਾ ਹੈ ਅਤੇ ਉਸ ਨਾਲ ਜ਼ਬਰਦਸਤੀ ਜਿਸਨੂੰ ਸੰਬੰਧ ਕਾਇਮ ਕਰਦਾ ਹੈ ਤਾਂ ਸਿਰਫ਼ ਆਦਮੀ ਨੂੰ ਹੀ ਮਰਨਾ ਚਾਹੀਦਾ ਹੈ।
26 ਤੁਹਾਨੂੰ ਕੁੜੀ ਨੂੰ ਕੁਝ ਨਹੀਂ ਕਰਨਾ ਚਾਹੀਦਾ ਕਿਉਂ ਜੁ ਉਸਨੇ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਉਹ ਮੌਤ ਦੀ ਅਧਿਕਾਰਨ ਹੋਵੇ। ਇਹ ਕਿਸੇ ਬੰਦੇ ਦੇ ਆਪਣੇ ਗੁਆਂਢੀ ਉੱਤੇ ਹਮਲਾ ਕਰਕੇ ਉਸਨੂੰ ਮਾਰਨ ਵਾਂਗ ਹੀ ਹੈ।
27 ਕਿਉਂਕਿ ਆਦਮੀ ਨੇ ਮਂਗੀ ਕੋਈ ਕੁੜੀ ਉੱਤੇ ਖੇਤ ਵਿੱਚ ਹਮਲਾ ਕੀਤਾ। ਹੋ ਸਕਦਾ ਹੈ ਕਿ ਉਸਨੇ ਸਹਾਇਤਾ ਲਈ ਆਵਾਜ਼ਾ ਮਾਰੀਆਂ ਹੋਣ ਪਰ ਉਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਾ ਹੋਵੇ। ਇਸ ਲਈ ਉਸਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।
28 “ਹੋ ਸਕਦਾ ਹੈ ਕਿਸੇ ਬੰਦੇ ਨੂੰ ਕੋਈ ਕੁਆਰੀ ਕੁੜੀ ਟਕਰੇ ਜਿਹੜੀ ਮਂਗੀ ਹੋਈ ਨਾ ਹੋਵੇ ਅਤੇ ਉਹ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰੇ। ਜੇ ਹੋਰ ਲੋਕ ਇਸਨੂੰ ਵਾਪਰਦਿਆਂ ਦੇਖ ਲੈਣ,
29 ਤਾਂ ਉਸਨੂੰ ਕੁੜੀ ਦੇ ਪਿਤਾ ਨੂੰ ਵੀਹ ਓਁਸ ਚਾਂਦੀ ਦੇਣੀ ਚਾਹੀਦੀ ਹੈ। ਅਤੇ ਉਹ ਉਸਦੀ ਪਤਨੀ ਬਣ ਜਾਵੇਗੀ। ਕਿਉਂਕਿ ਉਸਨੇ ਉਸਦਾ ਨਿਰਾਦਰ ਕੀਤਾ, ਉਹ ਉਸਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸਕਦਾ।
30 “ਕਿਸੇ ਬੰਦੇ ਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਸਨੀ ਸੰਬੰਧ ਕਾਇਮ ਕਰਕੇ ਆਪਣੇ ਪਿਤਾ ਲਈ ਸ਼ਰਮਸਾਰੀ ਦਾ ਕਾਰਣ ਨਹੀਂ ਬਨਣਾ ਚਾਹੀਦਾ।