ਅਸਤਸਨਾ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34

ਕਾਂਡ 27

1 ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
2 ਤੁਸੀਂ ਛੇਤੀ ਹੀ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਉੱਤੇ ਜਾਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਸ ਦਿਨ, ਤੁਹਾਨੂੰ ਵੱਡੇ-ਵੱਡੇ ਪੱਥਰ ਸਥਾਪਿਤ ਕਰਕੇ ਉਨ੍ਹਾਂ ਪੱਥਰਾਂ ਨੂੰ ਪਲਸਤਰ ਨਾਲ ਢਕ ਦੇਣਾ ਚਾਹੀਦਾ ਹੈ।
3 ਫ਼ੇਰ ਉਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖ ਦੇਣਾ। ਤੁਹਾਨੂੰ ਇਹ ਉਦੋਂ ਕਰਨਾ ਚਾਹੀਦਾ ਜਦੋਂ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਉਸ ਧਰਤੀ ਵਿੱਚ ਦਾਖਿਲ ਹੋਵੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਯਹੋਵਾਹ ਤੁਹਾਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।
4 “ਜਦੋਂ ਤੁਸੀਂ ਯਰਦਨ ਨਦੀ ਪਾਰ ਕਰੋ ਤਾਂ ਤੁਹਾਨੂੰ ਇਹ ਸਾਰੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਆਦੇਸ਼ ਦਿੰਦਾ ਹਾਂ। ਤੁਹਾਨੂੰ ਏਬਾਲ ਪਰਬਤ ਉੱਤੇ ਪੱਥਰ ਟਿਕਾਉਣੇ ਚਾਹੀਦੇ ਹਨ। ਇਨ੍ਹਾਂ ਪੱਥਰਾਂ ਉੱਤੇ ਤੁਹਾਨੂੰ ਪਲਸਤਰ ਕਰਨਾ ਚਾਹੀਦਾ ਹੈ।
5 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਲਈ ਪੱਥਰਾਂ ਦੀ ਇੱਕ ਜਗਵੇਦੀ ਉਸਾਰਨੀ ਚਾਹੀਦੀ ਹੈ। ਤੁਹਾਨੂੰ ਪੱਥਰ ਤਰਾਸ਼ਣ ਲਈ ਲੋਹੇ ਦੇ ਔਜ਼ਾਰ ਨਹੀਂ ਵਰਤਨੇ ਚਾਹੀਦੇ।
6 ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉਸਾਰਨ ਲਈ ਤਰਾਸ਼ੇ ਹੋਏ ਪੱਥਰ ਨਹੀਂ ਵਰਤਨੇ। ਯਹੋਵਾਹ, ਆਪਣੇ ਪਰਮੇਸ਼ੁਰ, ਲਈ ਇਸ ਜਗਵੇਦੀ ਉੱਤੇ ਹੋਮ ਦੀ ਭੇਟ ਚੜਾਵੋ।
7 ਅਤੇ ਇੱਥੇ ਤੁਹਾਨੂੰ ਬਲੀਆਂ ਚੜਾਉਣੀਆਂ ਚਾਹੀਦੀਆਂ ਹਨ ਅਤੇ ਸੁਖ-ਸਾਂਦ ਦੀਆਂ ਭੇਟਾ ਦਾ ਭੋਜਨ ਕਰਨਾ ਚਾਹੀਦਾ ਹੈ। ਉਥੇ ਯਹੋਵਾਹ, ਆਪਣੇ ਪਰਮੇਸ਼ੁਰ, ਸੰਗ ਮਿਲਜੁਲਕੇ ਆਨੰਦ ਮਾਣੋ।
8 ਇਸ ਸਾਰੀ ਬਿਵਸਥਾ ਨੂੰ ਤੁਹਾਡੇ ਦੁਆਰਾ ਸਥਾਪਿਤ ਕੀਤੇ ਹੋਏ ਪੱਥਰਾਂ ਉੱਤੇ ਸਾਫ਼-ਸਾਫ਼ ਲਿਖੋ।”
9 ਮੂਸਾ ਅਤੇ ਲੇਵੀ ਜਾਜਕਾ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਸ਼ਾਂਤ ਹੋ ਜਾਵੋ ਅਤੇ ਸੁਣੋ ਇਸਰਾਏਲੀਓ! ਅੱਜ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਲੋਕੀਂ ਬਣ ਗਏ ਹੋ।
10 ਇਸ ਲਈ ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਖਦਾ ਹੈ। ਤੁਹਾਨੂੰ ਉਸਦੇ ਆਦੇਸ਼ਾ ਅਤੇ ਉਸਦੇ ਕਾਨੂੰਨਾ ਦੀ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਅੱਜ ਤੁਹਾਨੂੰ ਪ੍ਰਦਾਨ ਕਰ ਰਿਹਾ ਹਾਂ।”
11 ਉਸੇ ਦਿਨ ਮੂਸਾ ਨੇ ਲੋਕਾਂ ਨੂੰ ਇਹ ਵੀ ਆਖਿਆ,
12 “ਜਦੋਂ ਤੁਸੀਂ ਯਰਦਨ ਨਦੀ ਪਾਰ ਕਰ ਜਾਉ, ਇਹ ਪਰਿਵਾਰ-ਸਮੂਹ ਗਰਿਜ਼ੀਮ ਪਰਬਤ ਉੱਤੇ ਖਲੋਕੇ ਲੋਕਾਂ ਨੂੰ ਅਸੀਂਸਾ ਪਢ਼ਕੇ ਸੁਣਾਉਣਗੇ: ਸਿਮਿਓਨ, ਲੇਵੀ, ਯੂਡਾ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ।
13 ਅਤੇ ਇਹ ਪਰਿਵਾਰ-ਸਮੂਹ ਏਬਾਲ ਪਰਬਤ ਉੱਤੇ ਖਲੋਕੇ ਸਰਾਪ ਪਢ਼ਨਗੇ: ਰਊਬੇਨ, ਗਾਦ, ਆਸ਼ੇਰ, ਜ਼ਬੁਲੂਨ, ਦਾਨ ਅਤੇ ਨਫ਼ਤਾਲੀ।
14 “ਲੇਵੀ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਚੀ ਆਵਾਜ਼ ਵਿੱਚ ਆਖਣਗੇ:
15 “‘ਕੋਈ ਵੀ ਵਿਅਕਤੀ ਜੋ ਝੂਠਾ ਦੇਵਤਾ ਬਣਉਂਦਾ ਹੈ, ਅਤੇ ਉਸਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ ਸਰਾਪਿਆ ਹੋਇਆ ਹੈ। ਇਹ ਝੂਠੇ ਦੇਵਤੇ ਕਾਰੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ!’“ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
16
17 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਗੁਆਂਢੀ ਦੀ ਜ਼ਮੀਨ ਦੇ ਵਲਗਣ ਦੇ ਪੱਥਰ ਹਟਾਉਂਦਾ ਹੈ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
18 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਅੰਨ੍ਹੇ ਆਦਮੀ ਨੂੰ ਰਾਹ ਤੋਂ ਭਟਕਾਉਂਦਾ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
19 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾ ਨਾਲ ਇਨਸਾਫ਼ ਨਹੀਂ ਕਰਦਾ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
20 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਰੱਖਦਾ ਹੈ, ਕਿਉਂ ਕਿ ਉਸਨੇ ਉਹੋ ਕੁਝ ਲਿਆ ਜੋ ਸਿਰਫ਼ ਉਸਦੇ ਪਿਤਾ ਦਾ ਸੀ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
21 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਵੀ ਜਾਨਵਰ ਨਾਲ ਜਿਨਸੀ ਸੰਬੰਧ ਰੱਖਦਾ ਹੈ”ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!”“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
22 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸਕੀ ਜਾਂ ਮਤ੍ਰੇਈ ਭੈਣ ਨਾਲ ਜਿਨਸੀ ਸੰਬੰਧ ਰੱਖਦਾ ਹੈ”ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
23 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਸ ਨਾਲ ਜਿਨਸੀ ਸੰਬੰਧ ਰੱਖਦਾ ਹੈ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
24 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ, ਭਾਵੇਂ ਉਹ ਫ਼ੜਿਆ ਨਾ ਜਾਵੇ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
25 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਦੂਸਰੇ ਬੰਦੇ ਦਾ ਕਤਲ ਕਰਨ ਲਈ ਪੈਸੇ ਲੈਂਦਾ ਹੈ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
26 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਸ ਕਾਨੂੰਨ ਉੱਤੇ ਅਟਲ੍ਲ ਨਹੀਂ ਰਹਿੰਦਾ ਅਤੇ ਇਸ ਉੱਪਰ ਨਹੀਂ ਚੱਲਦਾ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’”