ਅਸਤਸਨਾ
ਕਾਂਡ 30
1 “ਇਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖੀਆਂ ਹਨ, ਤੁਹਾਡੇ ਨਾਲ ਵਾਪਰਨਗੀਆਂ। ਤੁਸੀਂ ਅਸੀਸਾਂ ਤੋਂ ਚੰਗੀਆਂ ਚੀਜ਼ਾਂ ਪ੍ਰਾਪਤ ਕਰੋਂਗੇ ਅਤੇ ਸਰਾਪਾ ਤੋਂ ਮੰਦੀਆਂ ਚੀਜ਼ਾਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੂਰ ਹੋਰਨਾ ਦੇਸ਼ਾਂ ਵਿੱਚ ਭੇਜੇਗਾ ਅਤੇ ਫ਼ੇਰ ਤੁਸੀਂ ਆਪਣੇ ਹੋਸ਼ ਵਿੱਚ ਆ ਜਾਵੋਂਗੇ।
2 ਉਸ ਸਮੇਂ, ਤੁਸੀਂ ਅਤੇ ਤੁਹਾਡੇ ਉੱਤਰਾਧਿਕਾਰੀ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਪਰਤ ਆਵੋਂਗੇ। ਤੁਸੀਂ ਤਨੋ-ਮਨੋ ਅਤੇ ਪੂਰੀ ਤਰ੍ਹਾਂ ਉਸਦੇ ਉਨ੍ਹਾਂ ਆਦੇਸ਼ਾ ਦਾ ਪਾਲਣ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤੇ ਹਨ।
3 ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫ਼ੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫ਼ੇਰ ਵਾਪਸ ਲਿਆਵੇਗਾ ਜਿਨ੍ਹਾਂ ‘ਚ ਉਸਨੇ ਉਸਨੂੰ ਖਿਡਾਇਆ ਸੀ।
4 ਭਾਵੇਂ ਤੁਹਾਨੂੰ ਧਰਤੀ ਦੇ ਦੂਰ ਦੁਰਾਡੇ ਹਿਸਿਆਂ ਵੱਲ ਭੇਜਿਆ ਗਿਆ ਸੀ, ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਕਠਿਆ ਕਰੇਗਾ ਅਤੇ ਉਥੋਂ ਵਾਪਸ ਲਿਆਵੇਗਾ।
5 ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਤੁਹਾਡੇ ਪੁਰਖਿਆ ਕੋਲ ਸੀ, ਅਤੇ ਉਹ ਧਰਤੀ ਤੁਹਾਡੀ ਬਣ ਜਾਵੇਗੀ। ਉਹ ਤੁਹਾਨੂੰ ਅਸੀਂਸਾ ਦੇਵੇਗਾ ਅਤੇ ਤੁਹਾਡੇ ਕੋਲ ਤੁਹਾਡੇ ਪੁਰਿਖਆ ਨਾਲੋਂ ਵੀ ਵਧ ਹੋਵਗਾ। ਤੁਹਾਡੀ ਕੌਮ ਵਿੱਚ ਪਹਿਲਾ ਨਾਲੋਂ ਕਿਤੇ ਵਧ ਲੋਕ ਹੋਣਗੇ।
6 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾ ਅਤੇ ਤੁਹਾਡੇ ਬੱਚਿਆਂ ਦੇ ਦਿਲਾ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!
7 “ਫ਼ੇਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਰਜ਼ਾ ਨਾਲ ਉਹ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਦੁਸ਼ਮਣਾ ਨਾਲ ਵਾਪਰਨਗੀਆਂ। ਕਿਉਂਕਿ ਉਹ ਲੋਕ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਤੁਹਾਨੂੰ ਦੁੱਖ ਦਿੰਦੇ ਹਨ।
8 ਤੁਸੀਂ ਇੱਕ ਵਾਰ ਫ਼ੇਰ ਯਹੋਵਾਹ ਦੀ ਆਵਾਜ਼ ਦਾ ਪਾਲਣ ਕਰੋਂਗੇ। ਤੁਸੀਂ ਉਨ੍ਹਾਂ ਸਾਰੇ ਹੁਕਮਾ ਨੂੰ ਮੰਨੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
9 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਕਾਮਯਾਬੀ ਦੇਵੇਗਾ। ਉਹ ਤੁਹਾਨੂੰ ਬਹੁਤ ਔਲਾਦ ਦੀ ਅਸੀਸ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਅਸੀਸ ਦੇਵੇਗਾ - ਉਨ੍ਹਾਂ ਦੇ ਬਹੁਤ ਸਾਰੇ ਵਛੇ ਹੋਣਗੇ। ਉਹ ਤੁਹਾਡੇ ਖੇਤਾਂ ਨੂੰ ਅਸੀਸ ਦੇਵੇਗਾ - ਉਨ੍ਹਾਂ ਵਿੱਚ ਬਹੁਤ ਚੰਗੀਆਂ ਫ਼ਸਲਾਂ ਹੋਣਗੀਆਂ। ਯਹੋਵਾਹ ਤੁਹਾਡਾ ਭਲਾ ਕਰੇਗਾ। ਯਹੋਵਾਹ ਇੱਕ ਵਾਰ ਫ਼ੇਰ ਤੁਹਾਡਾ ਭਲਾ ਕਰਕੇ ਪ੍ਰਸੰਨ ਹੋਵੇਗਾ ਜਿਹਾ ਕਿ ਉਹ ਤੁਹਾਡੇ ਪੁਰਿਖਆਂ ਦਾ ਭਲਾ ਕਰਕੇ ਹੁੰਦਾ ਸੀ।
10 ਪਰ ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਕਰਨ ਲਈ ਕਹਿੰਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦੇ ਆਦੇਸ਼ ਮੰਨੋ ਅਤੇ ਉਨ੍ਹਾਂ ਅਸੂਲਾਂ ਉੱਤੇ ਚੱਲੋ ਜਿਹੜੇ ਸਿਖਿਆਵਾਂ ਦੀ ਇਸ ਪੁਸਤਕ ਵਿੱਚ ਲਿਖੇ ਹੋਏ ਹਨ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਪੂਰੇ ਦਿਲ ਨਾਲ ਅਤੇ ਆਤਮਾ ਨਾਲ ਮੰਨਣਾ ਚਾਹੀਦਾ ਹੈ। ਫ਼ੇਰ ਇਹ ਚੰਗੀਆਂ ਗੱਲਾਂ ਤੁਹਾਡੇ ਨਾਲ ਵਾਪਰਨਗੀਆਂ।
11 “ਇਹ ਆਦੇਸ਼ ਜਿਹੜਾ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ ਤੁਹਾਡੇ ਲਈ ਕੋਈ ਬਹੁਤਾ ਔਖਾ ਨਹੀਂ। ਇਹ ਦੂਰ ਦੁਰਾਡਾ ਨਹੀਂ ਹੈ।
12 ਇਹ ਆਦੇਸ਼ ਸਵਰਗ ਵਿੱਚ ਨਹੀਂ ਹੈ ਤਾਂ ਜੋ ਤੁਸੀਂ ਇਹ ਆਖ ਸਕੋ, ‘ਸਾਡੇ ਲਈ ਕਿਹੜਾ ਸਵਰਗ ਵਿੱਚ ਜਾਵੇਗਾ ਅਤੇ ਇਸਨੂੰ ਸਾਡੇ ਕੋਲ ਲੈਕੇ ਆਵੇਗਾ ਤਾਂ ਜੋ ਅਸੀਂ ਇਸਨੂੰ ਸੁਣ ਸਕੀਏ ਅਤੇ ਇਸ ਉੱਤੇ ਅਮਲ ਕਰ ਸਕੀਏ।’
13 ਇਹ ਆਦੇਸ਼ ਸਮੁੰਦਰ ਦੇ ਪਰਲੇ ਪਾਸੇ ਵੀ ਨਹੀਂ ਤਾਂ ਜੋ ਅਸੀਂ ਆਖ ਸਕੀਏ, ‘ਇਸਨੂੰ ਸਾਡੇ ਤੱਕ ਲਿਆਉਣ ਲਈ ਕਿਹੜਾ ਸਮੁੰਦਰ ਪਾਰ ਜਾਵੇਗਾ ਤਾਂ ਜੋ ਅਸੀਂ ਇਸਨੂੰ ਸੁਣ ਸਕੀਏ ਅਤੇ ਅਮਲ ਕਰ ਸਕੀਏ।’
14 ਨਹੀਂ, ਇਹ ਹੁਕਮ ਤਾਂ ਤੁਹਾਡੇ ਬਹੁਤ ਨਜ਼ਦੀਕ ਹੈ। ਇਹ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਦਿਲ ਵਿੱਚ ਹੈ। ਇਸ ਲਈ ਤੁਸੀਂ ਇਸਨੂੰ ਮੰਨ ਸਕਦੇ ਹੋ।
15 “ਅੱਜ ਮੈਂ ਤੁਹਾਨੂੰ ਜੀਵਨ ਅਤੇ ਮੌਤ ਵਿਚਕਾਰ ਅਤੇ ਨੇਕੀ ਅਤੇ ਬਦੀ ਵਿਚਕਾਰ ਚੋਣ ਕਰਨ ਦਾ ਮੌਕਾ ਦਿੱਤਾ ਹੈ।
16 ਅੱਜ ਮੈਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰਨ ਦਾ ਅਤੇ ਉਸਦੇ ਹੁਕਮਾਂ, ਨਿਆਵਾ ਅਤੇ ਬਿਧੀਆਂ ਉੱਤੇ ਚੱਲਣ ਦਾ ਹੁਕਮ ਦਿੰਦਾ ਹਾਂ। ਫ਼ੇਰ ਤੁਸੀਂ ਜੀਵੋਗੇ ਅਤੇ ਗਿਣਤੀ ਵਿੱਚ ਵਧ ਜਾਵੋਂਗੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਜਾ ਰਹੇ ਹੋ।
17 ਪਰ ਜੇ ਤੁਸੀਂ ਯਹੋਵਾਹ ਤੋਂ ਹਟ ਜਾਵੋਂਗੇ ਅਤੇ ਉਸਦੇ ਬਚਨਾ ਨੂੰ ਸੁਣਨ ਤੋਂ ਇਨਕਾਰ ਕਰੋਗੇ, ਜੇ ਤੁਸੀਂ ਹੋਰਨਾ ਦੇਵਿਤਆਂ ਦੀ ਉਪਾਸਨਾ ਲਈ ਉਤਸਾਹਿਤ ਕੀਤੇ ਜਾਂਦੇ ਹੋ,
18 ਤਾਂ ਤੁਸੀਂ ਤਬਾਹ ਕੀਤੇ ਜਾਵੋਂਗੇ। ਮੈਂ ਤੁਹਾਨੂੰ ਚਿਤਾਵਨੀ ਦੇ ਰਿਹਾ ਹਾਂ, ਜੇ ਤੁਸੀਂ ਯਹੋਵਾਹ ਤੋਂ ਮੁਖ ਮੋੜੋਂਗੇ, ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਵਿੱਚ ਬਹੁਤੀ ਦੇਰ ਜਿਉਂਦੇ ਨਹੀਂ ਰਹੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਲਈ ਜਾ ਰਹੇ ਹੋ।
19 “ਅੱਜ ਮੈਂ ਤੁਹਾਨੂੰ ਦੋ ਰਸਤਿਆਂ ਵਿੱਚ ਇੱਕ ਦੀ ਚੋਣ ਕਰਨ ਦਾ ਮੌਕਾ ਦੇ ਰਿਹਾ ਹਾਂ। ਅਤੇ ਮੈਂ ਧਰਤੀ ਅਤੇ ਆਕਾਸ਼ ਨੂੰ ਤੁਹਾਡੀ ਚੋਣ ਦੇ ਗਵਾਹ ਹੋਣ ਲਈ ਆਖ ਰਿਹਾ ਹਾਂ। ਤੁਸੀਂ ਜਾਂ ਤਾਂ ਜੀਵਨ ਅਤੇ ਜਾਂ ਮੌਤ ਚੁਣ ਸਕਦੇ ਹੋ। ਪਹਿਲੀ ਚੋਣ ਤੁਹਾਡੇ ਲਈ ਅਸੀਸ ਤੇ ਦੂਸਰੀ ਚੋਣ ਸਰਾਪ ਹੋਵੇਗੀ। ਇਸ ਲਈ ਜੀਵਨ ਦੀ ਚੋਣ ਕਰੋ! ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ ਜਿਉਣਗੇ।
20 ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋ ਅਤੇ ਉਸਦਾ ਹੁਕਮ ਮੰਨੋ। ਉਸਨੂੰ ਕਦੇ ਵੀ ਨਾ ਛੱਡੋ! ਕਿਉਂਕਿ ਯਹੋਵਾਹ ਤੁਹਾਡਾ ਜੀਵਨ ਹੈ। ਅਤੇ ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲੰਮੀ ਉਮਰ ਦੇਵੇਗਾ ਜਿਹੜੀ ਉਸਨੇ ਤੁਹਾਡੇ ਪੁਰਿਖਆਂ - ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”