ਯਸ਼ਵਾ
ਕਾਂਡ 19
1 ਫ਼ੇਰ ਯਹੋਸ਼ੁਆ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਧਰਤੀ ਦਿੱਤੀ। ਜਿਹੜੀ ਧਰਤੀ ਉਨ੍ਹਾਂ ਨੂੰ ਮਿਲੀ ਉਹ ਉਸ ਇਲਾਕੇ ਦੇ ਅੰਦਰ ਸੀ ਜਿਹੜਾ ਯਹੂਦਾਹ ਦਾ ਸੀ।
2 ਉਨ੍ਹਾਂ ਨੂੰ ਇਹ ਕੁਝ ਮਿਲਿਆ: ਬਏਰਸ਼ਬਾ (ਜਿਸਨੂੰ ਸ਼ਬਾ ਵੀ ਆਖਿਆ ਜਾਂਦਾ ਸੀ,) ਮੋਲਾਦਾਹ,
3 ਹਸਰ ਸੂਆਲ, ਬਾਲਾਹ, ਆਮਸ,
4 ਅਲਤੋਂਲਦ, ਬਥੂਲ, ਹਾਰਮਾਹ,
5 ਸਿਕਲਾਗ, ਬੈਤ ਮਾਰਕਾਬੋਥ, ਹਸਰ ਸੂਸਾਹ,
6 ਬੈਤ ਲਬਾਓਥ ਅਤੇ ਸਾਰੂਹਨ। ਉਥੇ 13 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
7 ਉਨ੍ਹਾਂ ਨੂੰ ਏਨ, ਰਿਂਮੋਨ, ਅਥਰ ਅਤੇ ਆਸ਼ਾਨ ਦੇ ਕਸਬੇ ਵੀ ਮਿਲੇ। ਓਥੇ ਚਾਰ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
8 ਉਨ੍ਹਾਂ ਨੂੰ ਬਆਲਥ-ਬਏਰ (ਨੇਗੇਵ ਵਿਚਲੇ ਰਾਮਥ) ਤੱਕ ਦੇ ਸ਼ਹਿਰਾਂ ਦੇ ਸਾਰੇ ਖੇਤ ਵੀ ਮਿਲੇ। ਇਸ ਤਰ੍ਹਾਂ ਇਹ ਇਲਾਕਾ ਸੀ ਜਿਹੜਾ ਸ਼ਿਮਓਨ ਦੇ ਪਰਿਵਾਰ-ਸਮੂਹ ਨੂੰ ਮਿਲਿਆ ਸੀ। ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ।
9 ਸ਼ਿਮਓਨ ਦੀ ਧਰਤੀ ਦਾ ਹਿੱਸਾ ਉਸ ਇਲਾਕੇ ਵਿੱਚ ਸੀ ਜਿਹੜਾ ਯਹੂਦਾਹ ਨੂੰ ਮਿਲਿਆ ਸੀ। ਯਹੂਦਾਹ ਦੇ ਲੋਕਾਂ ਨੂੰ ਆਪਣੀ ਲੋੜ ਨਾਲੋਂ ਵਧੇਰੇ ਧਰਤੀ ਮਿਲੀ ਸੀ, ਇਸ ਲਈ ਸ਼ਿਮਓਨ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਇੱਕ ਹਿੱਸਾ ਮਿਲਿਆ ਸੀ।
10 ਅਗਲਾ ਪਰਿਵਾਰ-ਸਮੂਹ, ਜਿਸਨੇ ਆਪਣੀ ਧਰਤੀ ਹਾਸਿਲ ਕੀਤੀ, ਜ਼ਬੂਲੁਨ ਸੀ। ਜ਼ਬੂਲੁਨ ਦੇ ਹਰ ਪਰਿਵਾਰ ਨੂੰ ਉਹ ਧਰਤੀ ਮਿਲੀ ਜਿਸਦਾ ਉਨ੍ਹਾਂ ਨੂੰ ਇਕਰਾਰ ਕੀਤਾ ਗਿਆ ਸੀ। ਜ਼ਬੂਲੁਨ ਦੀ ਸਰਹੱਦ ਸਰੀਦ ਤੱਕ ਜਾਂਦੀ ਸੀ।
11 ਫ਼ੇਰ ਸਰਹੱਦ ਪੱਛਮ ਵੱਲ ਮਰਾਲਾਹ ਤੱਕ ਚਲੀ ਗਈ ਸੀ ਜਿਹੜੀ ਦਬ੍ਬਾਸ਼ਬ ਨੂੰ ਛੁਂਹਦੀ ਸੀ। ਫ਼ੇਰ ਸਰਹੱਦ ਯਾਕਨੁਆਮ ਦੇ ਨੇੜੇ ਦੀ ਘਾਟੀ ਦੇ ਨਾਲ-ਨਾਲ ਚਲੀ ਗਈ ਸੀ।
12 ਫ਼ੇਰ ਸਰਹੱਦ ਪੂਰਬ ਵੱਲ ਮੁੜਦੀ ਸੀ। ਇਹ ਸ਼ਹਿਰ ਤੋਂ ਕਿਸਲੋਥ ਤਾਬੋਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਅੱਗੇ ਦਾਬਰਥ ਅਤੇ ਯਾਫ਼ੀਆਂ ਤੱਕ ਚਲੀ ਗਈ ਸੀ।
13 ਫ਼ੇਰ ਸਰਹੱਦ ਗਿਤ੍ਤਾ ਹੇਫ਼ਰ ਅਤੇ ਇਤ੍ਤਾਕਾਸੀਨ ਤੱਕ ਪੂਰਬ ਵੱਲ ਨੂੰ ਚਲੀ ਜਾਂਦੀ ਸੀ। ਸਰਹੱਦ ਰਿਂਮੋਨ ਤੇ ਖਤਮ ਹੁੰਦੀ ਸੀ। ਫ਼ੇਰ ਸਰਹੱਦ ਮੁੜ ਜਾਂਦੀ ਸੀ ਅਤੇ ਨੇਆਹ ਵੱਲ ਜਾਂਦੀ ਸੀ।
14 ਨੇਆਹ ਉੱਤੇ ਸਰਹੱਦ ਫ਼ੇਰ ਮੁੜ ਜਾਂਦੀ ਸੀ ਅਤੇ ਉੱਤਰ ਵੱਲ ਹਨਾਥੋਨ ਨੂੰ ਜਾਂਦੀ ਸੀ ਅਤੇ ਯਿਫ਼ਤ੍ਤਰ ਏਲ ਦੀ ਵਾਦੀ ਤੱਕ ਜਾਂਦੀ ਰਹਿੰਦੀ ਸੀ।
15 ਇਸ ਸਰਹੱਦ ਦੇ ਅੰਦਰ ਕੱਟਾਥ, ਨਹਲਾਲ, ਸ਼ਿਮਰੋਨ, ਯਿਦਲਾਹ ਅਤੇ ਬੈਤਲਹਮ ਦੇ ਸ਼ਹਿਰ ਆ ਜਾਂਦੇ ਸਨ। ਕੁੱਲ ਮਿਲਾਕੇ, ਇੱਥੇ ਬਾਰ੍ਹਾਂ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
16 ਇਸ ਤਰ੍ਹਾਂ ਇਹ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ ਜਿਹੜੇ ਜ਼ਬੂਲੁਨ ਨੂੰ ਦਿੱਤੇ ਗਏ ਸਨ। ਜ਼ਬੂਲੁਨ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।
17 ਧਰਤੀ ਦਾ ਚੌਥਾ ਹਿੱਸਾ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਇਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।
18 ਜਿਹੜੀ ਧਰਤੀ ਇਸ ਪਰਿਵਾਰ-ਸਮੂਹ ਨੂੰ ਦਿੱਤੀ ਗਈ ਉਹ ਇਹ ਸੀ: ਯਿਜ਼ਰਾਏਲ, ਕਸੂਲੋਥ, ਸੂਨੇਮ,
19 ਹਫ਼ਾਰਈਮ, ਸ਼ੀਓਨ, ਅਨਾਹਰਾਥ,
20 ਰਂਬੀਥ, ਕਿਸ਼ਯੋਨ, ਆਬਸ,
21 ਰਮਥ, ਏਨ ਗਨੀਮ, ਏਨ ਹਦ੍ਦਦ ਅਤੇ ਬੈਤ ਪਸ੍ਸੇਸ।
22 ਉਨ੍ਹਾਂ ਦੀ ਧਰਤੀ ਦੀ ਸਰਹੱਦ, ਤਾਬੋਰ, ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਛੁਂਹਦੀ ਸੀ। ਸਰਹੱਦ ਯਰਦਨ ਨਦੀ ਉੱਤੇ ਮੁੱਕਦੀ ਸੀ। ਕੁੱਲ ਮਿਲਾਕੇ ਇੱਥੇ 16 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।
23 ਇਹ ਸ਼ਹਿਰ ਅਤੇ ਕਸਬੇ ਉਸ ਧਰਤੀ ਦਾ ਹਿੱਸਾ ਸਨ ਜਿਹੜੀ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ! ਪਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ ਸੀ।
24 ਧਰਤੀ ਦਾ ਪੰਜਵਾਂ ਹਿੱਸਾ ਆਸ਼ੇਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਉਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਵਿੱਚੋਂ ਆਪਣਾ ਹਿੱਸਾ ਮਿਲਿਆ।
25 ਉਸ ਪਰਿਵਾਰ-ਸਮੂਹ ਨੂੰ ਦਿੱਤੀ ਗਈ ਧਰਤੀ ਇਹ ਸੀ: ਹਲਕਥ, ਹਲੀ, ਬਟਨ, ਅਕਸ਼ਾਫ਼,
26 ਅਲੀਮਲਕ, ਅਮਾਦ ਅਤੇ ਮਿਸ਼ਾਲ।ਪੱਛਮੀ ਸਰਹੱਦ ਕਰਮਲ ਪਰਬਤ ਅਤੇ ਸ਼ੀਹੋਰ ਲਿਬਨਾਥ ਤੱਕ ਚਲੀ ਗਈ ਸੀ।
27 ਫ਼ੇਰ ਸਰਹੱਦ ਪੂਰਬ ਵੱਲ ਮੁੜ ਗਈ ਸੀ। ਸਰਹੱਦ ਬੈਤ ਦਾਗੋਨ ਨੂੰ ਜਾਂਦੀ ਸੀ ਸਰਹੱਦ ਜ਼ਬੂਲੁਨ ਅਤੇ ਯਿਫ਼ਤ੍ਤਾਏਲ ਦੀ ਵਾਦੀ ਨੂੰ ਛੁਂਹਦੀ ਸੀ। ਫ਼ੇਰ ਸਰਹੱਦ ਉੱਤਰ ਵੱਲ ਬੈਤ ਏਮਕ ਨਈਏਲ ਤੱਕ ਜਾਂਦੀ ਸੀ। ਸਰਹੱਦ ਕਬੂਲ ਦੇ ਉੱਤਰ ਵੱਲੋਂ ਲੰਘਦੀ ਸੀ।
28 ਫ਼ੇਰ ਸਰਹੱਦ ਅਬਰੋਨ, ਰਹੋਬ, ਹਂਮੋਨ ਅਤੇ ਕਾਨਾਹ ਨੂੰ ਜਾਂਦੀ ਸੀ। ਸਰਹੱਦ ਵਡੇਰੇ ਸੀਦੋਨ ਇਲਾਕੇ ਵੱਲ ਚਲੀ ਗਈ ਸੀ।
29 ਫ਼ੇਰ ਸਰਹੱਦ ਵਾਪਸ ਦਖਣ ਵੱਲ ਰਾਮਾਹ ਨੂੰ ਜਾਂਦੀ ਸੀ। ਸਰਹੱਦ ਟਾਰੇ ਦੇ ਮਜ਼ਬੂਤ ਸ਼ਹਿਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਮੁੜ ਜਾਂਦੀ ਸੀ ਅਤੇ ਹੋਸਾਹ ਨੂੰ ਜਾਂਦੀ ਸੀ। ਸਰਹੱਦ ਅਕਜ਼ੀਬ,
30 ਉਮ੍ਮਾਹ, ਅਫ਼ੇਕ ਅਤੇ ਰਹੋਬ ਨੇੜੇ ਸਮੁੰਦਰ ਕੰਢੇ ਜਾਕੇ ਮੁਕਦੀ ਸੀ।ਕੁੱਲ ਮਿਲਾਕੇ ਇੱਥੇ 22 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
31 ਇਹ ਸ਼ਹਿਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਆਸ਼ੇਰ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ ਸਨ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ ਸੀ।
32 ਧਰਤੀ ਦਾ ਛੇਵਾਂ ਹਿੱਸਾ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।
33 ਉਨ੍ਹਾਂ ਦੀ ਧਰਤੀ ਦੀ ਸਰਹੱਦ ਸਆਨਂਨੀਮ ਨੇੜੇ ਇੱਕ ਵੱਡੇ ਰੁਖ ਤੋਂ ਸ਼ੁਰੂ ਹੁੰਦੀ ਸੀ। ਇਹ ਹਲਫ਼ ਦੇ ਨੇੜੇ ਹੈ। ਫ਼ੇਰ ਸਰਹੱਦ ਅਦਾਮੀ ਨਕਬ ਅਤੇ ਯਬਨਏਲ ਵਿੱਚੋਂ ਲੰਘਦੀ ਸੀ। ਸਰਹੱਦ ਲਕ੍ਕੂਮ ਤੱਕ ਜਾਰੀ ਰਹਿੰਦੀ ਸੀ ਅਤੇ ਯਰਦਨ ਨਦੀ ਤੇ ਆਕੇ ਮੁੱਕਦੀ ਸੀ।
34 ਫ਼ੇਰ ਸਰਹੱਦ ਅਜ਼ਨੋਥ ਤਾਬੋਰ ਵਿੱਚੋਂ ਹੁੰਦੀ ਹੋਈ ਪੱਛਮ ਵੱਲ ਚਲੀ ਗਈ ਸੀ। ਸਰਹੱਦ ਹੁੱਕੋਕ ਉੱਤੇ ਆਕੇ ਰੁਕ ਜਾਂਦੀ ਸੀ। ਦਖਣੀ ਸਰਹੱਦ ਜ਼ਬੂਲੁਨ ਨੂੰ ਛੁਂਹਦੀ ਸੀ ਅਤੇ ਪੱਛਮੀ ਸਰਹੱਦ ਆਸ਼ੇਰ ਨੂੰ ਛੁਂਹਦੀ ਸੀ। ਸਰਹੱਦ ਪੂਰਬ ਵੱਲ ਯਰਦਨ ਨਦੀ ਕੰਢੇ ਯਹੂਦਾਹ ਨੂੰ ਜਾਂਦੀ ਸੀ।
35 ਇਨ੍ਹਾਂ ਸਰਹੱਦਾਂ ਦੇ ਅੰਦਰ ਕੁਝ ਬਹੁਤ ਮਜ਼ਬੂਤ ਸ਼ਹਿਰ ਸਨ। ਉਹ ਸ਼ਹਿਰ ਸਨ ਸਿੱਦੀਮ, ਸੇਰ, ਹਂਮਥ, ਰਕ੍ਕਥ, ਕਿੰਨਾਰਥ,
36 ਅਦਾਮਾਹ, ਰਾਮਾਹ, ਹਾਸੋਰ
37 ਕਦਸ਼, ਅੰਦਰਈ, ਏਨ ਹਾਸੋਰ,
38 ਯਿਰੋਨ, ਮਿਗਦਲਏਲ, ਹਾਰੇਮ, ਬੈਤ ਅਨਾਥ ਅਤੇ ਬੈਤ ਸ਼ਮਸ਼। ਕੁੱਲ ਮਿਲਾਕੇ 19 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
39 ਇਹ ਸ਼ਹਿਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ ਸਨ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।
40 ਫ਼ੇਰ ਧਰਤੀ ਦਾਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।
41 ਉਨ੍ਹਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਸਾਰਾਹ, ਅਸ਼ਤਾਓਲ, ਇਰਸ਼ਮਸ਼,
42 ਸ਼ਆਲਬ੍ਬੀਨ, ਅਯ੍ਯਾਲੋਨ, ਯਿਥਲਾਹ,
43 ਏਲੋਨ, ਤਿਮਨਾਥਾਹ, ਅਕਰੋਨ,
44 ਅਲਤਕੇਹ, ਗਿਬਥੋਨ, ਬਆਲਾਥ,
45 ਯਿਹੁਦ, ਬਨੇ-ਬਰਕ, ਗਾਥ ਰਿਂਮੋਨ,
46 ਮੇ ਯਰਕੋਨ, ਅਤੇ ਯਾਫ਼ੋ ਦੇ ਨੇੜੇ ਦਾ ਇਲਾਕਾ।
47 ਪਰ ਦਾਨ ਪਰਿਵਾਰ-ਸਮੂਹ ਦੇ ਸਦੱਸਾਂ ਨੇ ਆਪਣੀ ਧਰਤੀ ਗੁਆ ਲਈ। ਉਥੇ ਤਾਕਤਵਰ ਦੁਸ਼ਮਨ ਸਨ ਅਤੇ ਦਾਨ ਦੇ ਲੋਕ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਨਹੀਂ ਸਕਦੇ ਸਨ। ਇਸ ਲਈ ਉਹ ਇਸਰਾਏਲ ਦੇ ਉੱਤਰੀ ਹਿੱਸੇ ਵੱਲ ਗਏ ਅਤੇ ਲਾਈਸ਼ ਦੇ ਖਿਲਾਫ਼ ਲੜੇ ਉਨ੍ਹਾਂ ਨੇ ਲਾਈਸ਼ ਨੂੰ ਹਰਾ ਦਿੱਤਾ ਅਤੇ ਉਥੇ ਰਹਿੰਦੇ ਲੋਕਾਂ ਨੂੰ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਜਗ਼੍ਹਾ ਦਾ ਨਾਮ ਦਾਨ ਰੱਖ ਦਿੱਤਾ ਕਿਉਂਕਿ ਇਹ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਨਾਮ ਸੀ।
48 ਇਹ ਸਾਰੇ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦਾਨ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ। ਹਰ ਪਰਿਵਾਰ ਨੂੰ ਧਰਤੀ ਵਿੱਚੋਂ ਆਪਣਾ ਹਿੱਸਾ ਮਿਲਿਆ।
49 ਇਸ ਤਰ੍ਹਾਂ ਆਗੂਆਂ ਨੇ ਧਰਤੀ ਨੂੰ ਵੰਡਣ ਅਤੇ ਇਸਨੂੰ ਭਿਂਨ-ਭਿਂਨ ਪਰਿਵਾਰ-ਸਮੂਹਾਂ ਨੂੰ ਦੇਣ ਦਾ ਕੰਮ ਮੁਕਾ ਲਿਆ। ਸਾਰਾ ਕੰਮ ਮੁਕਾ ਲੈਣ ਤੋਂ ਬਾਦ ਇਸ੍ਰਾਏਲ ਦੇ ਲੋਕਾਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਵੀ ਧਰਤੀ ਦਾ ਕੁਝ ਹਿੱਸਾ ਦੇਣ ਦਾ ਨਿਰਣਾ ਕੀਤਾ। ਇਹ ਉਹ ਧਰਤੀ ਸੀ ਜਿਸਦਾ ਉਸਦੇ ਲਈ ਇਕਰਾਰ ਕੀਤਾ ਗਿਆ ਸੀ।
50 ਯਹੋਵਾਹ ਨੇ ਆਦੇਸ਼ ਦਿੱਤਾ ਸੀ ਕਿ ਉਸਨੂੰ ਇਹ ਧਰਤੀ ਮਿਲੇ। ਇਸ ਲਈ ਉਨ੍ਹਾਂ ਨੇ ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥਾਹ ਸਰਹ ਦਾ ਕਸਬਾ ਯਹੋਸ਼ੁਆ ਨੂੰ ਦਿੱਤਾ। ਇਹ ਉਹੀ ਕਸਬਾ ਸੀ ਜਿਸ ਬਾਰੇ ਯਹੋਸ਼ੁਆ ਨੇ ਆਖਿਆ ਸੀ ਕਿ ਉਹ ਇਸਨੂੰ ਲੈਣ ਚਾਹੁੰਦਾ ਹੈ ਇਸ ਲਈ ਯਹੋਸ਼ੁਆ ਨੇ ਕਸਬੇ ਨੂੰ ਵਧੇਰੇ ਮਜ਼ਬੂਤ ਬਣਾਇਆ ਅਤੇ ਉਥੇ ਰਹਿਣ ਲੱਗਾ।
51 ਇਸ ਤਰ੍ਹਾਂ ਇਹ ਸਾਰੀਆਂ ਧਰਤੀਆਂ ਇਸਰਾਏਲ ਦੇ ਭਿਂਨ-ਭਿਂਨ ਪਰਿਵਾਰ-ਸਮੂਹਾਂ ਨੂੰ ਦਿੱਤੀਆਂ ਗਈਆਂ। ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ ਅਤੇ ਹਰੇਕ ਪਰਿਵਾਰ-ਸਮੂਹ ਦੇ ਸਾਰੇ ਆਗੂ ਧਰਤੀ ਵੰਡਣ ਲਈ ਸ਼ੀਲੋਹ ਵਿਖੇ ਇਕਠੇ ਹੋਏ। ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਯਹੋਵਾਹ ਦੇ ਸਾਮ੍ਹਣੇ ਇਕਠੇ ਹੋਏ। ਇਸ ਤਰ੍ਹਾਂ ਉਨ੍ਹਾਂ ਨੇ ਧਰਤੀ ਵੰਡਣ ਦਾ ਕੰਮ ਮੁਕਾਇਆ।