ਕਜ਼ਾૃं

1 2 3 4 5 6 7 8 9 10 11 12 13 14 15 16 17 18 19 20 21

ਕਾਂਡ 11

1 ਯਿਫ਼ਤਾਹ ਗਿਲਆਦ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਤਾਕਤਵਰ ਸਿਪਾਹੀ ਸੀ। ਪਰ ਯਿਫ਼ਤਾਹ ਵਿੱਚ ਵੇਸਵਾ ਦਾ ਪੁੱਤਰ ਸੀ। ਉਸਦਾ ਪਿਤਾ ਗਿਲਆਦ ਨਾਮ ਦਾ ਇੱਕ ਆਦਮੀ ਸੀ।
2 ਗਿਲਆਦ ਦੀ ਪਤਨੀ ਦੇ ਕਈ ਪੁੱਤਰ ਸਨ। ਜਦੋਂ ਉਹ ਪੁੱਤਰ ਵੱਡੇ ਹੋਏ ਤਾਂ ਉਹ ਯਿਫ਼ਤਾਹ ਨੂੰ ਪਸੰਦ ਨਹੀਂ ਸੀ ਕਰਦੇ। ਉਨ੍ਹਾਂ ਪੁੱਤਰਾਂ ਨੇ ਯਿਫ਼ਤਾਹ ਨੂੰ ਆਪਣਾ ਕਸਬਾ ਛੱਡ ਜਾਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੇ ਉਸਨੂੰ ਆਖਿਆ, “ਤੈਨੂੰ ਸਾਡੇ ਪਿਤਾ ਦੀ ਜਾਇਦਾਦ ਵਿੱਚੋਂ ਕੁਝ ਵੀ ਨਹੀਂ ਮਿਲੇਗਾ।” ਤੂੰ ਕਿਸੇ ਹੋਰ ਔਰਤ ਦਾ ਪੁੱਤਰ ਹੈਂ।
3 ਇਸ ਲਈ ਯਿਫ਼ਤਾਹ ਆਪਣੇ ਭਰਾਵਾਂ ਕਾਰਣ ਦੂਰ ਚਲਾ ਗਿਆ ਅਤੇ ਤੋਂਬ ਵਿੱਚ ਰਹਿਣ ਲੱਗਾ। ਕੁਝ ਆਦਮੀਆਂ ਦੇ ਟੋਲਿਆਂ ਨੇ ਯਿਫ਼ਤਾਹ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਅਤੇ ਉਹ ਉਸਦੇ ਨਾਲ ਛਾਪੇ ਮਾਰਨ ਲਈ ਗਏ।
4 ਕੁਝ ਸਮੇਂ ਬਾਦ ਅੰਮੋਨੀ ਲੋਕ ਇਸਰਾਏਲ ਦੇ ਲੋਕਾਂ ਨਾਲ ਲੜ ਪਏ।
5 ਅੰਮੋਨੀ ਲੋਕ ਇਸਰਾਏਲ ਦੇ ਖਿਲਾਫ਼ ਦੇ ਲੜ ਰਹੇ ਸਨ, ਇਸ ਲਈ ਗਿਲਆਦ ਦੇ ਬਜ਼ੁਰਗ ਯਿਫ਼ਤਾਹ ਕੋਲ ਗਏ। ਉਹ ਚਾਹੁੰਦੇ ਸੀ ਕਿ ਯਿਫ਼ਤਾਹ ਤੋਂਬ ਦੀ ਧਰਤੀ ਛੱਡਕੇ ਵਾਪਸ ਗਿਲਆਦ ਆ ਜਾਵੇ।”
6 ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਆ ਅਤੇ ਸਾਡਾ ਆਗੂ ਬਣ ਜਾ ਤਾਂ ਜੋ ਅਸੀਂ ਅੰਮੋਨੀ ਲੋਕਾਂ ਨਾਲ ਜੰਗ ਕਰ ਸਕੀਏ।”
7 ਪਰ ਯਿਫ਼ਤਾਹ ਨੇ ਗਿਲਆਦ ਦੀ ਧਰਤੀ ਦੇ ਬਜ਼ੁਰਗਾਂ ਨੂੰ ਆਖਿਆ, “ਤੁਸੀਂ ਮੈਨੂੰ ਮੇਰੇ ਪਿਤਾ ਦੇ ਘਰੋਂ ਕਢਿਆ ਸੀ। ਤੁਸੀਂ ਮੈਨੂੰ ਨਫ਼ਰਤ ਕਰਦੇ ਹੋ! ਇਸ ਲਈ ਹੁਣ ਮੇਰੇ ਕੋਲ ਕਿਉਂ ਆ ਰਹੇ ਹੋ ਜਦੋਂ ਕਿ ਤੁਸੀਂ ਮੁਸੀਬਤ ਵਿੱਚ ਹੋ?”
8 ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਇਹੀ ਕਾਰਣ ਹੈ ਕਿ ਅਸੀਂ ਹੁਣ ਤੇਰੇ ਕੋਲ ਆਏ ਹਾਂ। ਮਿਹਰਬਾਨੀ ਕਰਕੇ ਸਾਡੇ ਨਾਲ ਆ ਅਤੇ ਅੰਮੋਨੀ ਲੋਕਾਂ ਨਾਲ ਲੜ। ਤੂੰ ਗਿਲਆਦ ਦੇ ਰਹਿਣ ਵਾਲੇ ਸਾਰੇ ਲੋਕਾਂ ਦਾ ਕਮਾਂਡਰ ਹੋਵੇਂਗਾ।”
9 ਤਾਂ ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ, “ਜੇ ਤੁਸੀਂ ਚਾਹੁੰਦੇ ਹੋ ਕਿ ਮੈਂ ਵਾਪਸ ਗਿਲਆਦ ਵਿੱਚ ਆਵਾਂ ਅਤੇ ਅੰਮੋਨੀ ਲੋਕਾਂ ਨਾਲ ਜੰਗ ਕਰਾਂ, ਤਾਂ ਠੀਕ ਹੈ। ਪਰ ਜੇ ਯਹੋਵਾਹ ਨੇ ਮੇਰੀ ਜਿੱਤਣ ਵਿੱਚ ਸਹਾਇਤਾ ਕੀਤੀ ਤਾਂ ਮੈਂ ਤੁਹਾਡਾ ਨਵਾਂ ਆਗੂ ਹੋਵਾਂਗਾ।”
10 ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਅਸੀਂ ਜੋ ਵੀ ਆਖ ਰਹੇ ਹਾਂ, ਯਹੋਵਾਹ ਹਰ ਗੱਲ ਸੁਣ ਰਿਹਾ ਹੈ। ਅਤੇ ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜੋ ਤੂੰ ਸਾਨੂੰ ਕਰਨ ਲਈ ਆਖੇਂਗਾ।
11 ਇਸ ਲਈ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ (ਆਗੂਆਂ) ਨਾਲ ਚਲਾ ਗਿਆ। ਉਨ੍ਹਾਂ ਲੋਕਾਂ ਨੇ ਯਿਫ਼ਤਾਹ ਨੂੰ ਆਪਣਾ ਆਗੂ ਅਤੇ ਕਮਾਂਡਰ ਬਣਾ ਲਿਆ। ਯਿਫ਼ਤਾਹ ਨੇ ਮਿਸਫ਼ਾਹ ਸ਼ਹਿਰ ਵਿੱਚ ਯਹੋਵਾਹ ਦੇ ਸਾਮ੍ਹਣੇ ਆਪਣੇ ਸਾਰੇ ਸ਼ਬਦ ਦੁਹਰਾਏ।
12 ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਰਾਜੇ ਨੂੰ ਇਹ ਸੰਦੇਸ਼ ਦਿੱਤਾ: “ਅੰਮੋਨੀਆਂ ਅਤੇ ਇਸਰਾਏਲ ਦੇ ਲੋਕਾਂ ਦਰਮਿਆਨ ਕੀ ਝਗੜਾ ਹੈ? ਤੂੰ ਸਾਡੇ ਉੱਤੇ ਲੜਨ ਲਈ ਕਿਉਂ ਆਇਆ ਹੈ?”
13 ਅੰਮੋਨੀਆਂ ਦੇ ਰਾਜੇ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਆਖਿਆ, “ਅਸੀਂ ਇਸਰਾਏਲ ਦੇ ਨਾਲ ਵਿਰੋਧ ਵਿੱਚ ਲੜ ਰਹੇ ਹਾਂ ਕਿਉਂਕਿ ਉਨ੍ਹਾਂ ਨੇ ਮਿਸਰ ਤੋਂ ਵਾਪਸ ਆਉਣ ਤੋਂ ਬਾਦ ਸਾਡੀ ਧਰਤੀ ਖੋਹ ਲਈ। ਉਨ੍ਹਾਂ ਨੇ ਅਰਨੋਨ ਨਦੀ ਤੋਂ ਯਬੋਕ ਨਦੀ ਤੱਕ ਉਥੋਂ ਯਰਦਨ ਨਦੀ ਤੱਕ ਦੀ ਸਾਡੀ ਧਰਤੀ ਮਲ੍ਲ ਲਈ ਸੀ। ਹੁਣ ਸਾਨੂੰ ਸਾਡੀ ਧਰਤੀ, ਸ਼ਾਂਤੀ ਨਾਲ ਵਾਪਸ ਦੇ ਦੇਵੋ।”
14 ਇਸ ਲਈ ਯਿਫ਼ਤਾਹ ਦੇ ਸੰਦੇਸ਼ਵਾਹਕ ਇਹ ਸੰਦੇਸ਼ ਯਿਫ਼ਤਾਹ ਵੱਲ ਵਾਪਸ ਲੈਕੇ ਆਏ। ਫ਼ੇਰ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਵੱਲ ਸੰਦੇਸ਼ਵਾਹਕ ਦੁਬਾਰਾ ਭੇਜੇ।
15 ਉਹ ਇਹ ਸੰਦੇਸ਼ ਲੈਕੇ ਗਏ:“ਇਹੀ ਹੈ ਜੋ ਯਿਫ਼ਤਾਹ ਆਖਦਾ ਹੈ: ਇਸਰਾਏਲ ਦੇ ਮੋਆਬ ਦੇ ਲੋਕਾਂ ਦੀ ਧਰਤੀ ਜਾਂ ਅੰਮੋਨ ਦੇ ਲੋਕਾਂ ਦੀ ਧਰਤੀ ਨਹੀਂ ਮਲ੍ਲੀ।
16 ਜਦੋਂ ਇਸਰਾਏਲ ਦੇ ਲੋਕ ਮਿਸਰ ਦੀ ਧਰਤੀ ਤੋਂ ਬਾਹਰ ਆਏ, ਤਾਂ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਚਲੇ ਗਏ। ਇਸਰਾਏਲ ਦੇ ਲੋਕ ਲਾਲ ਸਾਗਰ ਵਿੱਚ ਚਲੇ ਗਏ। ਫ਼ੇਰ ਉਹ ਕਾਦੇਸ਼ ਨੂੰ ਚਲੇ ਗਏ।
17 ਇਸਰਾਏਲ ਦੇ ਲੋਕਾਂ ਨੇ ਰਾਜੇ ਅਦੋਮ ਵੱਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਇੱਕ ਰਿਆਇਤ ਮਂਗੀ। ਉਨ੍ਹਾਂ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ।” ਪਰ ਅਦੋਮ ਦੇ ਰਾਜੇ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਨਹੀਂ ਲੰਘਣ ਦਿੱਤਾ। ਅਸੀਂ ਇਹੋ ਸੰਦੇਸ਼ ਮੋਆਬ ਦੇ ਰਾਜੇ ਨੂੰ ਭੇਜਿਆ। ਪਰ ਮੋਆਬ ਦੇ ਰਾਜੇ ਨੇ ਵੀ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਲਈ ਇਸਰਾਏਲ ਦੇ ਲੋਕ ਕਾਦੇਸ਼ ਵਿਖੇ ਠਹਿਰ ਗਏ।
18 “ਫ਼ੇਰ ਇਸਰਾਏਲ ਦੇ ਲੋਕ ਮਾਰੂਥਲ ਵਿੱਚੋਂ ਹੋਕੇ ਅਤ ਅਦੋਮ ਦੀ ਧਰਤੀ ਅਤੇ ਮੋਆਬ ਦੀ ਧਰਤੀ ਦੇ ਕਿਨਾਰਿਆਂ ਦੁਆਲਿਉਂ ਦੀ ਲੰਘੇ। ਉਨ੍ਹਾਂ ਨੇ ਮੋਆਬ ਦੀ ਧਰਤੀ ਦੇ ਪੂਰਬ ਵੱਲ ਸਫ਼ਰ ਕੀਤਾ। ਉਨ੍ਹਾਂ ਨੇ ਅਰਨੋਨ ਨਦੀ ਦੇ ਦੂਸਰੇ ਪਾਸੇ ਮੋਆਬ ਦੀ ਧਰਤੀ ਦੀ ਸਰਹੱਦ ਉੱਤੇ ਆਪਣਾ ਡੇਰਾ ਲਾ ਲਿਆ। ਉਨ੍ਹਾਂ ਨੇ ਮੋਆਬ ਦੀ ਧਰਤੀ ਦੀ ਸਰਹੱਦ ਪਾਰ ਨਹੀਂ ਕੀਤੀ ਸੀ।
19 “ਫ਼ੇਰ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਦੇ ਰਾਜੇ, ਸੀਹੋਨ ਵੱਲ ਸੰਦੇਸ਼ਵਾਹਕ ਭੇਜੇ। ਸੀਹੋਨ ਹਸ਼ਬੋਨ ਸ਼ਹਿਰ ਦਾ ਰਾਜਾ ਸੀ। ਸੰਦੇਸ਼ਵਾਹਕਾਂ ਨੇ ਪੁਛਿਆ, “ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ। ਅਸੀਂ ਆਪਣੀ ਧਰਤੀ ਉੱਤੇ ਜਾਣਾ ਚਾਹੁੰਦੇ ਹਾਂ।”
20 ਪਰ ਅਮੋਰੀ ਲੋਕਾਂ ਦੇ ਰਾਜੇ ਸੀਹੋਨ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੀ ਸਰਹੱਦਾਂ ਪਾਰ ਨਹੀਂ ਕਰਨ ਦਿੱਤੀਆਂ। ਸੀਹੋਨ ਨੇ ਆਪਣੇ ਸਾਰੇ ਬੰਦੇ ਇਕਠੇ ਕਰਕੇ ਯਹਾਸ ਵਿਖੇ ਡੇਰਾ ਲਾ ਲਿਆ। ਤਾਂ ਅੰਮੋਰੀ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਜੰਗ ਕੀਤੀ।
21 ਪਰ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀ ਸੀਹੋਨ, ਅਤੇ ਉਸਦੀ ਫ਼ੌਜ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਇਸ ਲਈ ਅੰਮੋਰੀ ਲੋਕਾਂ ਦੀ ਧਰਤੀ ਇਸਰਾਏਲ ਦੇ ਲੋਕਾਂ ਦੀ ਜੈਦਾਦ ਬਣ ਗਈ।
22 ਇਸ ਤਰ੍ਹਾਂ, ਇਸਰਾਏਲੀਆਂ ਨੇ ਅਮੋਰੀਆਂ ਦੀ ਸਾਰੀ ਜ਼ਮੀਨ ਦਾ ਕਬਜ਼ਾ ਲੈ ਲਿਆ। ਉਹ ਧਰਤੀ ਅਰਨੋਨ ਨਦੀ ਤੋਂ ਲੈਕੇ ਯਬੋਕ ਨਦੀ ਤੱਕ ਅਤੇ ਮਾਰੂਥਲ ਤੋਂ ਯਰਦਨ ਨਦੀ ਤੱਕ ਜਾਂਦੀ ਸੀ।
23 “ਇਹ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੀ ਸੀ ਜਿਸਨੇ ਅਮੋਰੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕੀਤਾ। ਅਤੇ ਯਹੋਵਾਹ ਨੇ ਇਹ ਧਰਤੀ ਇਸਰਾਏਲ ਦੇ ਲੋਕਾਂ ਨੂੰ ਦੇ ਦਿੱਤੀ। ਕੀ ਤੁਸੀਂ ਸੋਚਦੇ ਹੋ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਸਕਦੇ ਹੋ?
24 ਅਵਸ਼ ਹੀ ਤੁਸੀਂ ਉਸ ਧਰਤੀ ਉੱਤੇ ਰਹਿ ਸਕਦੇ ਹੋ ਜਿਹੜੀ ਤੁਹਾਨੂੰ ਤੁਹਾਡੇ ਦੇਵਤੇ ਸ਼ਕਮ ਨੇ ਦਿੱਤੀ ਹੈ। ਇਸ ਲਈ ਅਸੀਂ ਉਸ ਧਰਤੀ ਉੱਤੇ ਰਹਾਂਗੇ ਜਿਹੜੀ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਦਿੱਤੀ ਹੈ!
25 ਕੀ ਤੁਸੀਂ ਕਿਸੇ ਤਰ੍ਹਾਂ ਵੀ ਸਿਪ੍ਪੋਰ ਦੇ ਪੁੱਤਰ ਬਾਲਾਕ ਨਾਲੋਂ ਬਿਹਤਰ ਹੋਂ? ਉਹ ਮੋਆਬ ਦੀ ਧਰਤੀ ਦਾ ਰਾਜਾ ਸੀ। ਕੀ ਉਸਨੇ ਇਸਰਾਏਲ ਦੇ ਲੋਕਾਂ ਨਾਲ ਝਗੜਾ ਕੀਤਾ ਸੀ? ਕੀ ਉਹ ਸੱਚਮੁੱਚ ਇਸਰਾਏਲ ਦੇ ਲੋਕਾਂ ਨਾਲ ਲੜਿਆ ਸੀ?
26 ਇਸਰਾਏਲ ਦੇ ਲੋਕ ਹਸ਼ਬੋਨ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ। ਇਸਰਾਏਲ ਦੇ ਲੋਕ ਅਰੋਏਰ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ ਇਸਰਾਏਲ ਦੇ ਲੋਕ ਨਦੀ ਦੇ ਨਾਲ-ਨਾਲ ਲੱਗਦੇ ਸਾਰੇ ਸ਼ਹਿਰਾਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ। ਤੁਸੀਂ ਇਨ੍ਹਾਂ ਸਾਰੇ ਸ਼ਹਿਰਾਂ ਨੂੰ ਇਸ ਸਮੇਂ ਦੌਰਾਨ ਖੋਹਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ?
27 ਇਸਰਾਏਲ ਦੇ ਲੋਕਾਂ ਨੇ ਤੁਹਾਡੇ ਵਿਰੁੱਧ ਕੋਈ ਪਾਪ ਨਹੀਂ ਕੀਤਾ। ਪਰ ਤੁਸੀਂ ਇਸਰਾਏਲ ਦੇ ਲੋਕਾਂ ਦੇ ਖਿਲਾਫ਼ ਬਹੁਤ ਮਾੜੀ ਗੱਲ ਕਰ ਰਹੇ ਹੋ। ਸਾਡਾ ਯਹੋਵਾਹ, ਸੱਚਾ ਨਿਆਂਕਾਰ, ਨਿਰਣਾ ਕਰੇ ਕਿ ਕੀ ਅਸੀਂ ਇਸਰਾਏਲ ਦੇ ਲੋਕ, ਸਹੀ ਹਾਂ ਜਾਂ ਅੰਮੋਨੀ ਲੋਕ!”
28 ਅੰਮੋਨੀ ਲੋਕਾਂ ਦੇ ਰਾਜੇ ਨੇ ਯਿਫ਼ਤਾਹ ਦੇ ਇਸ ਸੰਦੇਸ਼ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ।
29 ਫ਼ੇਰ ਯਹੋਵਾਹ ਦਾ ਆਤਮਾ ਯਿਫ਼ਤਾਹ ਵਿੱਚ ਆ ਗਿਆ। ਯਿਫ਼ਤਾਹ ਗਿਲਆਦ ਅਤੇ ਮਨਸ਼ਹ ਦੇ ਇਲਾਕੇ ਵਿੱਚੋਂ ਲੰਘਿਆ। ਉਹ ਗਿਲਆਦ ਦੇ ਮਿਸਫ਼ਾਹ ਸ਼ਹਿਰ ਵਿੱਚ ਗਿਆ। ਗਿਲਆਦ ਦੇ ਸ਼ਹਿਰ ਮਿਸਫ਼ਾਹ ਤੋਂ, ਯਿਫ਼ਤਾਹ ਅੰਮੋਨੀ ਲੋਕਾਂ ਦੀ ਧਰਤੀ ਵਿੱਚੋਂ ਹੋਕੇ ਲੰਘਿਆ।
30 ਯਿਫ਼ਤਾਹ ਨੇ ਯਹੋਵਾਹ ਨਾਲ ਇੱਕ ਇਕਰਾਰ ਕੀਤਾ। ਉਸਨੇ ਆਖਿਆ, “ਜੇ ਤੁਸੀਂ ਮੈਨੂੰ ਅੰਮੋਨੀ ਲੋਕਾਂ ਨੂੰ ਹਰਾਉਣ ਦੇਵੋਂ,
31 ਤਾਂ ਮੈਂ ਉਹ ਪਹਿਲੀ ਚੀਜ਼ ਭੇਟ ਕਰਾਂਗਾ ਜਿਹੜੀ ਉਦੋਂ ਮੇਰੇ ਘਰ ਤੋਂ ਬਾਹਰ ਆਵੇਗੀ ਜਦੋਂ ਮੈਂ ਜਿੱਤ ਹਾਸਿਲ ਕਰਕੇ ਵਾਪਿਸ ਆਵਾਂਗਾ। ਮੈਂ ਇਸਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਚੜਾਵਾਂਗਾ।”
32 ਫ਼ੇਰ ਯਿਫ਼ਤਾਹ ਅੰਮੋਨੀ ਲੋਕਾਂ ਦੀ ਧਰਤੀ ਵੱਲ ਚਲਾ ਗਿਆ। ਯਿਫ਼ਤਾਹ ਨੇ ਅੰਮੋਨੀ ਲੋਕਾਂ ਨਾਲ ਜੰਗ ਕੀਤੀ। ਯਹੋਵਾਹ ਨੇ ਉਸਦੀ ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ।
33 ਉਸਨੇ ਉਨ੍ਹਾਂ ਨੂੰ ਅਰੋਏਰ ਤੋਂ ਲੈਕੇ ਮਿਂਨੀਥ ਸ਼ਹਿਰ ਤੀਕ ਹਰਾ ਦਿੱਤਾ। ਯਿਫ਼ਤਾਹ ਨੇ 20 ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਫ਼ੇਰ ਉਹ ਅੰਮੋਨੀ ਲੋਕਾਂ ਨਾਲ ਅਬੇਲ ਕੇਰਾਮਿਮ ਸ਼ਹਿਰ ਤੱਕ ਲੜਿਆ। ਇਸਰਾਏਲ ਦੇ ਲੋਕਾਂ ਨੇ ਅੰਮੋਨੀ ਲੋਕਾਂ ਨੂੰ ਹਰਾ ਦਿੱਤਾ ਇਹ ਅੰਮੋਨੀ ਲੋਕਾਂ ਲਈ ਕਰਾਰੀ ਹਾਰ ਸੀ।
34 ਯਿਫ਼ਤਾਹ ਮਿਸਫ਼ਾਹ ਵਾਪਸ ਚਲਾ ਗਿਆ। ਯਿਫ਼ਤਾਹ ਆਪਣੇ ਘਰ ਗਿਆ ਅਤੇ ਉਸਦੀ ਧੀ ਨੂੰ ਮਿਲਣ ਲਈ ਘਰ ਤੋਂ ਬਾਹਰ ਆਈ। ਉਹ ਤੰਬੂਰਿਨ ਵਜਾ ਰਹੀ ਸੀ ਅਤੇ ਨੱਚ ਰਹੀ ਸੀ। ਉਹ ਉਸਦੀ ਇੱਕਲੌਤੀ ਧੀ ਸੀ। ਯਿਫ਼ਤਾਹ ਉਸਨੂੰ ਬਹੁਤ ਪਿਆਰ ਕਰਦਾ ਸੀ। ਯਿਫ਼ਤਾਹ ਦੇ ਹੋਰ ਕੋਈ ਧੀਆਂ ਪੁੱਤਰ ਨਹੀਂ ਸਨ।
35 ਜਦੋਂ ਯਿਫ਼ਤਾਹ ਨੇ ਦੇਖਿਆ ਕਿ ਉਸਦੀ ਧੀ ਉਸਨੂੰ ਸ਼ੁਭਕਾਮਨਵਾਂ ਦੇਣ ਵਾਸਤੇ ਉਸਦੇ ਘਰ ਤੋਂ ਬਾਹਰ ਆਉਣ ਵਾਲੀ ਸਭ ਤੋਂ ਪਹਿਲੀ ਚੀਜ਼ ਸੀ, ਉਸਨੇ ਆਪਣਾ ਗਮ ਪ੍ਰਗਟ ਕਰਨ ਲਈ ਆਪਣੇ ਕੱਪੜੇ ਪਾੜ ਲਈ। ਅਤੇ ਆਖਿਆ, “ਓਹੋ। ਮੇਰੀਏ ਧੀਏ! ਤੂੰ ਮੈਨੂੰ ਬਰਬਾਦ ਕਰ ਦਿੱਤਾ ਹੈ! ਤੂੰ ਮੈਨੂੰ ਬਹੁਤ-ਬਹੁਤ ਉਦਾਸ ਕਰ ਦਿੱਤਾ ਹੈ। ਮੈਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਸੀ, ਅਤੇ ਮੈਂ ਉਸਨੂੰ ਬਦਲ ਨਹੀਂ ਸਕਦਾ!”
36 ਤਾਂ ਉਸਦੀ ਧੀ ਨੇ ਯਿਫ਼ਤਾਹ ਨੂੰ ਆਖਿਆ, “ਪਿਤਾ ਜੀ, ਤੁਸੀਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਹੈ। ਇਸ ਲਈ ਇਕਰਾਰ ਪੂਰਾ ਕਰੋ। ਉਹੀ ਕਰੋ ਜੋ ਤੁਸੀਂ ਕਰਨ ਲਈ ਆਖਿਆ ਸੀ। ਆਖਿਰਕਾਰ ਯਹੋਵਾਹ ਨੇ ਤੁਹਾਡੇ ਦੁਸ਼ਮਣਾ, ਅੰਮੋਨੀ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕੀਤੀ ਹੈ।”
37 ਤਾਂ ਉਸਦੀ ਧੀ ਨੇ ਆਪਣੇ ਪਿਤਾ ਨੂੰ ਆਖਿਆ, “ਪਰ ਮੇਰੇ ਲਈ ਇਹ ਇੱਕ ਗੱਲ ਪਹਿਲਾਂ ਕਰੋ। ਮੈਨੂੰ ਦੋ ਮਹੀਨੇ ਲਈ ਇਕਲਿਆਂ ਛ੍ਛੱਡ ਦਿਉ। ਮੈਨੂੰ ਪਹਾੜਾ ਵਿੱਚ ਜਾਣ ਦਿਉ। ਮੈਂ ਵਿਆਹ ਨਹੀਂ ਕਰਾਵਾਂਗੀ ਅਤੇ ਬੱਚੇ ਪੈਦਾ ਨਹੀਂ ਕਰਾਂਗੀ, ਇਸ ਲਈ ਮੈਨੂੰ ਅਤੇ ਮੇਰੀਆਂ ਸਹੇਲੀਆਂ ਨੂੰ ਰਲਕੇ ਰੋਣ ਦਿਉ।”
38 ਯਿਫ਼ਤਾਹ ਨੇ ਆਖਿਆ, “ਜਾਓ, ਇਹੀ ਕਰੋ।” ਯਿਫ਼ਤਾਹ ਨੇ ਉਸਨੂੰ ਦੋ ਮਹੀਨਿਆਂ ਲਈ ਦੂਰ ਭੇਜ ਦਿੱਤਾ। ਯਿਫ਼ਤਾਹ ਦੀ ਧੀ ਅਤੇ ਉਸ ਦੀਆਂ ਸਹੇਲੀਆਂ ਪਹਾੜਾਂ ਵਿੱਚ ਰਹੀਆਂ। ਉਹ ਉਸਦੇ ਲਈ ਰੋਈਆਂ ਕਿਉਂਕਿ ਉਸਨੇ ਨਾ ਵਿਆਹ ਕਰਵਾਉਣਾ ਸੀ ਅਤੇ ਨਾ ਬੱਚੇ ਪੈਦਾ ਕਰਨੇ ਸਨ।
39 ਦੋ ਮਹੀਨਿਆਂ ਦੇ ਅੰਤ ਉੱਤੇ, ਯਿਫ਼ਤਾਹ ਦੀ ਧੀ ਆਪਣੇ ਪਿਤਾ ਕੋਲ ਵਾਪਸ ਪਰਤ ਆਈ। ਯਿਫ਼ਤਾਹ ਨੇ ਉਹੀ ਕੀਤਾ ਜੋ ਉਸਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ। ਯਿਫ਼ਤਾਹ ਦੀ ਧੀ ਨੇ ਕਦੇ ਵੀ ਕਿਸੇ ਨਾਲ ਜਿਨਸੀ ਸੰਬੰਧ ਨਹੀਂ ਰਖੇ ਸਨ। ਇਸ ਲਈ ਇਸਰਾਏਲ ਵਿੱਚ ਇਹ ਇੱਕ ਰਿਵਾਜ਼ ਬਣ ਗਿਆ।
40 ਹਰ ਸਾਲ ਇਸਰਾਏਲ ਦੀਆਂ ਔਰਤਾਂ ਗਿਲਆਦ ਦੇ ਯਿਫ਼ਤਾਹ ਦੀ ਧੀ ਨੂੰ ਯਾਦ ਕਰਦੀਆਂ। ਇਸਰਾਏਲ ਦੀਆਂ ਔੜਤਾਂ ਹਰ ਸਾਲ ਚਾਰ ਦਿਨਾਂ ਲਈ ਯਿਫ਼ਤਾਹ ਦੀ ਧੀ ਲਈ ਰੋਂਦੀਆਂ।