ਕਜ਼ਾૃं
ਕਾਂਡ 19
1 ਉਸ ਸਮੇਂ ਇਸਰਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ।ਉਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ।
2 ਪਰ ਉਸਦੀ ਦਾਸੀ ਦਾ ਲੇਵੀ ਆਦਮੀ ਨਾਲ ਝਗੜਾ ਹੋ ਗਿਆ। ਉਹ ਉਸਨੂੰ ਛੱਡਕੇ ਵਾਪਸ ਆਪਣੇ ਪਿਤਾ ਦੇ ਘਰ ਬੈਤਲਹਮ ਯਹੂਦਾਹ ਚਲੀ ਗਈ। ਉਹ ਉਥੇ ਚਾਰ ਮਹੀਨੇ ਠਹਿਰੀ।
3 ਫ਼ੇਰ ਉਸਦਾ ਪਤੀ ਉਸਦੇ ਪਿਛੇ ਗਿਆ। ਉਹ ਉਸ ਨਾਲ ਨਰਮਾਈ ਨਾਲ ਗੱਲ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਉਸਦੇ ਕੋਲ ਵਾਪਸ ਆ ਜਾਵੇ। ਉਹ ਆਪਣੇ ਨਾਲ ਦੋ ਨੌਕਰ ਅਤੇ ਦੋ ਖੋਤੇ ਲੈ ਗਿਆ। ਲੇਵੀ ਆਦਮੀ ਉਸਦੇ ਪਿਤਾ ਦੇ ਘਰ ਗਿਆ। ਉਸਦੇ ਪਿਤਾ ਨੇ ਲੇਵੀ ਬੰਦੇ ਨੂੰ ਦੇਖਿਆ ਅਤੇ ਉਸਦੇ ਸਵਾਗਤ ਲਈ ਬਾਹਰ ਆਇਆ। ਪਿਤਾ ਬਹੁਤ ਖੁਸ਼ ਸੀ।
4 ਔਰਤ ਦਾ ਪਿਤਾ ਲੇਵੀ ਨੂੰ ਆਪਣੇ ਘਰ ਅੰਦਰ ਲੈ ਗਿਆ। ਲੇਵੀ ਦੇ ਸਹੁਰੇ ਨੇ ਉਸਨੂੰ ਠਹਿਰਨ ਲਈ ਆਖਿਆ। ਇਸ ਲਈ ਉਹ ਲੇਵੀ ਬੰਦਾ ਤਿੰਨ ਦਿਨ ਠਹਿਰਿਆ ਰਿਹਾ। ਉਹ ਆਪਣੇ ਸਹੁਰੇ ਦੇ ਘਰ ਹੀ ਖਾਂਦਾ-ਪੀਂਦਾ ਅਤੇ ਸੌਁਦਾ ਰਿਹਾ।
5 ਚੌਥੇ ਦਿਨ ਉਹ ਸੁਵਖਤੇ ਉਠਿਆ। ਲੇਵੀ ਬੰਦਾ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰ ਉਸ ਜਵਾਨ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਕੁਝ ਖਾ ਲਵੋ। ਖਾਣਾ ਖਾਣ ਤੋਂ ਬਾਦ ਹੀ ਤੁਸੀਂ ਜਾ ਸਕਦੇ ਹੋ।”
6 ਇਸ ਲਈ ਲੇਵੀ ਬੰਦਾ ਅਤੇ ਉਸਦਾ ਸਹੁਰਾ ਇਕਠੇ ਖਾਣ ਪੀਣ ਲਈ ਬੈਠ ਗਏ। ਉਸਤੋਂ ਬਾਦ ਜਵਾਨ ਔਰਤ ਦੇ ਪਿਤਾ ਨੇ ਲੇਵੀ ਬੰਦੇ ਨੂੰ ਆਖਿਆ, “ਕਿਰਪਾ ਕਰਕੇ ਅੱਜ ਰਾਤ ਠਹਿਰ ਜਾਓ। ਆਰਾਮ ਕਰੋ ਅਤੇ ਆਨੰਦ ਮਾਣੋ। ਅੱਜ ਸ਼ਾਮ ਤੱਕ ਰੁਕਕੇ ਚਲੇ ਜਾਣਾ।” ਇਸ ਲਈ ਦੋਹਾਂ ਨੇ ਰਲਕੇ ਭੋਜਨ ਕੀਤਾ।
7 ਲੇਵੀ ਜਾਣ ਲਈ ਉਠ ਖਲੋਤਾ ਪਰ ਉਸਦੇ ਸਹੁਰੇ ਨੇ ਇੱਕ ਹੋਰ ਰਾਤ ਰੁਕਣ ਲਈ ਉਸ ਉੱਤੇ ਭਾਰ ਪਾਇਆ।
8 ਫ਼ੇਰ ਪੰਜਵੇਂ ਦਿਨ ਲੇਵੀ ਬੰਦਾ ਸਵੇਰੇ ਜਲਦੀ ਉਠ ਪਿਆ। ਉਹ ਜਾਣ ਲਈ ਤਿਆਰ ਸੀ। ਪਰ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਖਾਣਾ ਖਾ ਲਵੋ। ਆਰਾਮ ਕਰੋ ਅਤੇ ਅੱਜ ਸ਼ਾਮ ਤੱਕ ਰੁਕ ਜਾਓ।” ਇਸ ਲਈ ਉਨ੍ਹਾਂ ਦੋਹਾਂ ਨੇ ਫ਼ੇਰ ਰਲਕੇ ਭੋਜਨ ਕੀਤਾ।
9 ਫ਼ੇਰ ਲੇਵੀ ਬੰਦਾ, ਉਸਦੀ ਨੌਕਰਾਣੀ ਅਤੇ ਉਸਦਾ ਨੌਕਰ ਜਾਣ ਲਈ ਉਠੇ। ਪਰ ਜਵਾਨ ਔਰਤ ਦੇ ਪਿਤਾ ਨੇ ਆਖਿਆ, “ਹਨੇਰਾ ਹੋਣ ਵਾਲਾ ਹੈ। ਦਿਨ ਛੁਪ ਚਲਿਆ ਹੈ। ਇਸ ਲਈ ਰਾਤ ਠਹਿਰੋ ਅਤੇ ਆਨੰਦ ਮਾਣੋ। ਕੱਲ ਸਵੇਰੇ-ਸਵੇਰੇ ਉਠਕੇ ਤੁਸੀਂ ਚਲੇ ਜਾਣਾ।”
10 ਪਰ ਲੇਵੀ ਬੰਦਾ ਇੱਕ ਹੋਰ ਰਾਤ ਨਹੀਂ ਰੁਕਣਾ ਚਾਹੁੰਦਾ ਸੀ। ਉਸਨੇ ਆਪਣੇ ਦੋਵੇਂ ਖੋਤਿਆਂ ਉੱਤੇ ਕਾਠੀਆਂ ਪਾਈਆਂ ਅਤੇ ਆਪਣੀ ਨੌਕਰਾਣੀ ਨੂੰ ਨਾਲ ਲਿਆ ਅਤੇ ਯਬੂਸ ਦੇ ਸ਼ਹਿਰ ਤੱਕ ਦਾ ਸਫ਼ਰ ਕੀਤ। ਯਬੂਸ ਯਰੂਸ਼ਲਮ ਦਾ ਦੂਜਾ ਨਾਮ ਹੈ।
11 ਦਿਨ ਤਕਰੀਬਨ ਛੁਪ ਚਲਿਆ ਸੀ। ਉਹ ਯਬੂਸ ਸ਼ਹਿਰ ਦੇ ਨੇੜੇ ਸਨ। ਇਸ ਲਈ ਨੌਕਰ ਨੇ ਆਪਣੇ ਸੁਆਮੀ ਲੇਵੀ ਬੰਦੇ ਨੂੰ ਆਖਿਆ, “ਆਓ ਇਸ ਯਬੂਸੀ ਸ਼ਹਿਰ ਵਿੱਚ ਠਹਿਰ ਜਾਈਏ। ਇੱਥੇ ਰਾਤ ਕੱਟੀਏ।”
12 ਪਰ ਉਸਦੇ ਸੁਆਮੀ, ਲੇਵੀ ਬੰਦੇ ਨੇ ਆਖਿਆ, “ਨਹੀਂ, ਅਸੀਂ ਇਸ ਬਿਗਾਨੇ ਸ਼ਹਿਰ ਅੰਦਰ ਨਹੀਂ ਜਾਵਾਂਗੇ। ਇਹ ਲੋਕ ਇਸਰਾਏਲੀ ਨਹੀਂ ਹਨ। ਅਸੀਂ ਗਿਬਆਹ ਸ਼ਹਿਰ ਵਿੱਚ ਜਾਵਾਂਗੇ।”
13 ਲੇਵੀ ਬੰਦੇ ਨੇ ਆਖਿਆ, “ਚੱਲੋ, ਚੱਲੋ। ਅਸੀਂ ਗਿਬਆਹ ਜਾਂ ਰਾਮਾਹ ਪਹੁੰਚਣ ਦੀ ਕੋਸ਼ਿਸ਼ ਕਰੀਏ। ਅਸੀਂ ਉਨ੍ਹਾਂ ਦੋਹਾਂ ਵਿੱਚੋਂ ਕਿਸੇ ਸ਼ਹਿਰ ਵਿੱਚ ਰਾਤ ਕੱਟ ਸਕਦੇ ਹਾਂ।”
14 ਇਸ ਲਈ ਲੇਵੀ ਬੰਦਾ ਅਤੇ ਉਸਦੇ ਨਾਲ ਦੇ ਲੋਕ ਤੁਰਦੇ ਗਏ। ਜਦੋਂ ਉਹ ਗਿਬਆਹ ਸ਼ਹਿਰ ਪੁੱਜੇ ਸੂਰਜ ਛਿਪ ਰਿਹਾ ਸੀ। ਗਿਬਆਹ ਉਹ ਇਲਾਕਾ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।
15 ਇਸ ਲਈ ਉਹ ਗਿਬਆਹ ਵਿਖੇ ਰੁਕ ਗਏ। ਅਤੇ ਉਥੇ ਹੀ ਰਾਤ ਗੁਜਾਰਨ ਦਾ ਫ਼ੈਸਲਾ ਕੀਤਾ। ਉਹ ਸ਼ਹਿਰ ਦੇ ਚੌਁਕ ਕੋਲ ਆਏ ਅਤੇ ਉਥੇ ਬੈਠ ਗਏ। ਪਰ ਕਿਸੇ ਨੇ ਵੀ ਉਨ੍ਹਾਂ ਨੂੰ ਆਪਣੇ ਘਰ ਰਾਤ ਕੱਟਣ ਲਈ ਸੱਦਾ ਨਹੀਂ ਦਿੱਤਾ।
16 ਉਸੇ ਸ਼ਾਮ ਇੱਕ ਬਜ਼ੁਰਗ ਆਦਮੀ ਖੇਤਾਂ ਵਿੱਚੋਂ ਸ਼ਹਿਰ ਨੂੰ ਆਇਆ। ਉਸਦਾ ਨਗਰ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ। ਪਰ ਹੁਣ ਉਹ ਗਿਬਆਹ ਸ਼ਹਿਰ ਵਿੱਚ ਰਹਿ ਰਿਹਾ ਸੀ। ਗਿਬਆਹ ਦੇ ਬੰਦੇ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ।
17 ਬਜ਼ੁਰਗ ਆਦਮੀ ਨੇ ਲੇਵੀ ਬੰਦੇ ਨੂੰ ਚੌਁਕ ਵਿੱਚ ਬੈਠਿਆਂ ਵੇਖਿਆ ਅਤੇ ਪੁਛਿਆ, “ਤੁਸੀਂ ਕਿਥੇ ਜਾ ਰਹੇ ਹੋ? ਤੁਸੀਂ ਕਿਥੋਂ ਆਏ ਹੋ?”
18 ਲੇਵੀ ਬੰਦੇ ਨੇ ਜਵਾਬ ਦਿੱਤਾ, “ਅਸੀਂ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਆਏ ਹਾਂ। ਅਸੀਂ ਘਰ ਜਾ ਰਹੇ ਹਾਂ। ਮੈਂ ਬਹੁਤ ਦੂਰੋਂ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਤੋਂ ਹਾਂ। ਮੈਂ ਯਹੂਦਾਹ, ਬੈਤਲਹਮ ਗਿਆ ਸੀ। ਅਤੇ ਹੁਣ ਮੈਂ ਆਪਣੇ ਘਰ ਜਾ ਰਿਹਾ ਹਾਂ।
19 ਸਾਡੇ ਕੋਲ ਖੋਤਿਆਂ ਲਈ ਕਖ ਕਂਡਾ ਹੈ। ਮੇਰੇ ਆਪਣੇ ਲਈ, ਜਵਾਨ ਔਰਤ ਲਈ ਅਤੇ ਮੇਰੇ ਨੌਕਰ ਲਈ ਰੋਟੀ ਅਤੇ ਮੈਅ ਹੈ। ਸਾਨੂੰ ਕਿਸੇ ਚੀਜ਼ ਦੀ ਲੋੜ ਨਹੀਂ।”
20 ਬਜ਼ੁਰਗ ਆਦਮੀ ਨੇ ਆਖਿਆ, “ਤੁਸੀਂ ਮੇਰੇ ਘਰ ਆਕੇ ਠਹਿਰ ਸਕਦੇ ਹੋ। ਮੈਂ ਤੁਹਾਨੂੰ ਹਰ ਲੋੜੀਂਦੀ ਚੀਜ਼ ਦੇਵਾਂਗਾ। ਕਿਰਪਾ ਕਰਕੇ, ਸ਼ਹਿਰ ਦੇ ਚੌਁਕ ਵਿੱਚ ਰਾਤ ਨਾ ਗੁਜ਼ਾਰੋ।”
21 ਫ਼ੇਰ ਉਹ ਬਜ਼ੁਰਗ ਆਦਮੀ ਲੇਵੀ ਬੰਦੇ ਅਤੇ ਉਸਦੇ ਸਾਥੀਆਂ ਨੂੰ ਆਪਣੇ ਘਰ ਲੈ ਗਿਆ। ਉਸਨੇ ਉਨ੍ਹਾਂ ਦੇ ਖੋਤਿਆਂ ਨੂੰ ਪਠੇ ਪਾਏ। ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਫ਼ੇਰ ਕੁਝ ਖਾਧਾ-ਪੀਤਾ।
22 ਜਦੋਂ ਲੇਵੀ ਬੰਦਾ ਅਤੇ ਉਸਦੇ ਨਾਲ ਦੇ ਲੋਕ ਆਨੰਦ ਮਾਣ ਰਹੇ ਸਨ, ਸ਼ਹਿਰ ਦੇ ਕੁਝ ਬਹੁਤ ਹੀ ਬੁਰੇ ਲੋਕਾਂ ਨੇ ਘਰ ਨੂੰ ਘੇਰਾ ਪਾ ਲਿਆ। ਉਹ ਬਹੁਤ ਬੁਰੇ ਆਦਮੀ ਸਨ। ਉਨ੍ਹਾਂ ਨੇ ਦਰਵਾਜ਼ਾ ਭਂਨਣਾ ਸ਼ੁਰੂ ਕਰ ਦਿੱਤਾ ਅਤੇ ਬੁਢੇ ਆਦਮੀ, ਘਰ ਦੇ ਮਾਲਕ ਨੂੰ ਦਬਕਾ ਮਾਰਕੇ ਆਖਿਆ, “ਉਸ ਆਦਮੀ ਨੂੰ ਬਾਹਰ ਕਢ ਜਿਹੜਾ ਤੇਰੇ ਘਰ ਆਇਆ ਹੈ। ਅਸੀਂ ਉਸਦੇ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”
23 ਬਜ਼ੁਰਗ ਆਦਮੀ ਬਾਹਰ ਗਿਆ ਅਤੇ ਉਸਨੇ ਉਨ੍ਹਾਂ ਬਦਮਾਸ਼ਾਂ ਨਾਲ ਗੱਲ ਕੀਤੀ। ਉਸਨੇ ਆਖਿਆ, “ਨਹੀਂ, ਮੇਰੇ ਦੋਸਤੋਂ, ਇਹੋ ਜਿਹੇ ਕੁਕਰਮ ਨਾ ਕਰੋ! ਉਹ ਬੰਦਾ ਮੇਰੇ ਘਰ ਮਹਿਮਾਨ ਹੈ। ਇਹੋ ਜਿਹਾ ਭਿਆਨਕ ਪਾਪ ਨਾ ਕਰਿਓ।
24 ਦੇਖੋ, ਇਹ ਮੇਰੀ ਧੀ ਹੈ। ਇਸਨੇ ਹਾਲੇ ਤੱਕ ਕਿਸੇ ਨਾਲ ਵੀ ਜਿਨਸੀ ਸੰਬੰਧ ਨਹੀਂ ਬਣਾਏ। ਮੈਂ ਉਸਨੂੰ ਅਤੇ ਇਸਦੀ ਰਖੈਲ ਨੂੰ ਤੁਹਾਡੇ ਕੋਲ ਲਿਆਉਂਦਾ ਹਾਂ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸਕਦੇ ਹੋ। ਪਰ ਇਸ ਆਦਮੀ ਨਾਲ ਇਹੋ ਜਿਹਾ ਭਿਆਨਕ ਪਾਪ ਨਾ ਕਰੋ।”
25 ਪਰ ਉਨ੍ਹਾਂ ਬਦਮਾਸ਼ਾਂ ਨੇ ਉਸ ਬਜ਼ੁਰਗ ਬੰਦੇ ਦੀ ਗੱਲ ਨਹੀਂ ਸੁਣੀ। ਇਸ ਲਈ ਲੇਵੀ ਬੰਦੇ ਨੇ ਆਪਣੀ ਦਾਸੀ ਨੂੰ ਬਾਹਰ ਲਿਜਾਕੇ ਉਨ੍ਹਾਂ ਬਦਮਾਸ਼ਾਂ ਦੇ ਹਵਾਲੇ ਕਰ ਦਿਤ੍ਤ। ਉਨ੍ਹਾਂ ਬਦਮਾਸ਼ਾਂ ਨੇ ਸਾਰੀ ਰਾਤ ਉਸ ਨਾਲ ਬਲਾਤਕਾਰ ਕੀਤਾ। ਫ਼ੇਰ, ਸਵੇਰੇ ਉਨ੍ਹਾਂ ਨੇ ਉਸਨੂੰ ਛੱਡ ਦਿੱਤਾ।
26 ਸਵੇਰ ਵੇਲੇ ਉਹ ਔਰਤ ਉਸ ਘਰ ਵਿੱਚ ਆਈ ਜਿਥੇ ਉਸਦਾ ਸੁਆਮੀ ਠਹਿਰਿਆ ਹੋਇਆ ਸੀ। ਉਹ ਬਾਹਰਲੇ ਦਰਵਾਜ਼ੇ ਉੱਤੇ ਡਿੱਗ ਪਈ। ਉਹ ਦਿਨ ਚਢ਼ਨ ਤੱਕ ਉਥੇ ਹੀ ਡਿੱਗੀ ਪਈ ਰਹੀ।
27 ਅਗਲੀ ਸਵੇਰੇ ਲੇਵੀ ਬੰਦਾ ਜਲਦੀ ਉਠਿਆ। ਉਹ ਘਰ ਜਾਣਾ ਚਾਹੁੰਦਾ ਸੀ। ਉਸਨੇ ਬਾਹਰ ਜਾਣ ਲਈ ਦਰਵਾਜ਼ਾ ਖੋਲ੍ਹਿਆ ਤਾਂ ਉਸਦੀ ਰਖੈਲ ਉਥੇ ਪਈ ਹੋਈ ਸੀ। ਉਹ ਆਪਣੇ ਹੱਥ ਡਿਉਢੀ ਉੱਤੇ ਰਖਕੇ ਦਰਵਾਜ਼ੇ ਉੱਤੇ ਡਿੱਗੀ ਹੋਈ ਸੀ।
28 ਲੇਵੀ ਬੰਦੇ ਨੇ ਉਸਨੂੰ ਆਖਿਆ, “ਉਠ, ਚੱਲੀਏ!” ਪਰ ਉਸਨੇ ਕੋਈ ਜਵਾਬ ਨਹੀਂ ਦਿੱਤਾ - ਉਹ ਮਰ ਚੁੱਕੀ ਸੀ।ਲੇਵੀ ਬੰਦੇ ਨੇ ਆਪਣੀ ਦਾਸੀ ਦੀ ਲੋਥ ਨੂੰ ਖੋਤੇ ਉੱਤੇ ਲਦਿਆ ਅਤੇ ਘਰ ਚਲਿਆ ਗਿਆ।
29 ਜਦੋਂ ਉਹ ਘਰ ਆਇਆ ਤਾਂ ਉਸਨੇ ਇੱਕ ਛੁਰੀ ਲੈਕੇ ਆਪਣੀ ਦਾਸੀ ਦੀ ਲਾਸ਼ ਦੇ 12 ਟੋਟੇ ਕਰ ਦਿੱਤੇ। ਫ਼ੇਰ ਉਸਨੇ 12 ਟੋਟਿਆਂ ਨੂੰ ਉਨ੍ਹਾਂ ਸਾਰੇ ਇਲਾਕਿਆਂ ਵਿੱਚ ਭੇਜ ਦਿੱਤਾ ਜਿਥੇ ਇਸਰਾਏਲੀ ਲੋਕ ਰਹਿੰਦੇ ਸਨ।
30 ਜਿਸ ਕਿਸੇ ਨੇ ਵੀ ਇਸਨੂੰ ਦੇਖਿਆ ਉਸਨੇ ਆਖਿਆ, “ਇਹੋ ਜਿਹਾ ਪਹਿਲਾਂ ਕਦੇ ਵੀ ਇਸਰਾਏਲ ਵਿੱਚ ਨਹੀਂ ਵਾਪਰਿਆ। ਜਦੋਂ ਤੋਂ ਅਸੀਂ ਮਿਸਰ ਵਿੱਚੋਂ ਆਏ ਹਾਂ ਅਸੀਂ ਇਹੋ ਜਿਹੀ ਗੱਲ ਕਦੇ ਨਹੀਂ ਦੇਖੀ। ਇਸ ਬਾਰੇ ਵਿਚਾਰ ਕਰੋ ਅਤੇ ਸਾਨੂੰ ਦੱਸੋ ਕਿ ਕੀ ਕਰਨਾ ਚਾਹੀਦਾ ਹੈ।”