੧ ਸਮੋਈਲ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31

ਕਾਂਡ 17

1 ਹੁਣ ਫ਼ਲਿਸਤੀਆਂ ਨੇ ਲੜਾਈ ਲਈ ਆਪਣੀ ਸੈਨਾ ਨੂੰ ਇਕਠਾ ਕਰਨਾ ਸ਼ੁਰੂ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕਠੇ ਹੋਏ। ਉਨ੍ਹਾਂ ਨੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ।
2 ਸ਼ਾਊਲ ਅਤੇ ਇਸਰਾਏਲੀ ਸੈਨਾ ਵੀ ਇਕਠੀ ਹੋ ਗਈ। ਉਨ੍ਹਾਂ ਦਾ ਡੇਰਾ ਏਲਾਹ ਦੀ ਵਦੀ ਵਿੱਚ ਲੱਗਾ। ਸ਼ਾਊਲ ਦੇ ਸਿਪਾਹੀ ਫ਼ਲਿਸਤੀਆਂ ਦੇ ਵਿਰੁੱਧ ਪਾਲਾਂ ਬੰਨ੍ਹਕੇ ਲੜਨ ਲਈ ਤਿਆਰ ਬਰ ਤਿਆਰ ਸਨ।
3 ਇੱਕ ਪਾਸੇ ਦੇ ਪਹਾੜ ਉੱਤੇ ਫ਼ਲਿਸਤੀ ਖਲੋਤੇ ਸਨ ਅਤੇ ਦੂਜੇ ਪਾਸੇ ਇਸਰਾਏਲੀ ਅਤੇ ਉਨ੍ਹਾਂ ਦੇ ਵਿਚਕਾਰ ਖਢ਼ੀ ਸੀ, ਇਹ ਵਾਦੀ।
4 ਫ਼ਲਿਸਤੀਆਂ ਕੋਲ ਇੱਕ ਸੂਰਮਾ ਸਿਪਾਹੀ ਸੀ ਜਿਸਦਾ ਨਾਉਂ ਗੋਲਿਆਥ ਸੀ, ਜੋ ਕਿ ਗਾਥੀ ਸੀ। ਗੋਲੀਆਥ ਕਰੀਬ 9 ਫੁੱਟ ਲੰਬਾ ਸੀ। ਗੋਲਿਆਥ ਫ਼ਲਿਸਤੀ ਡੇਰੇ ਵਿੱਚੋਂ ਬਾਹਰ ਨਿਕਲਿਆ।
5 ਉਸਨੇ ਆਪਣੇ ਸਿਰ ਉੱਤੇ ਪਿੱਤਲ ਦਾ ਟੋਪ ਪਾਇਆ ਹੋਇਆ ਸੀ। ਉਸਨੇ ਇੱਕ ਅਜਿਹਾ ਕਵਚ ਆਪਣੇ ਉੱਪਰ ਪਾਇਆ ਹੋਇਆ ਸੀ ਜਿਵੇਂ ਉਹ ਮਛੀ ਦੇ ਤਿਖੇ ਕੁੰਡਿਆਂ ਦਾ ਬਣਿਆ ਹੋਵੇ। ਇਹ ਕਵਚ ਭਾਰ ਵਿੱਚ 125 ਪੌਂਡ ਪਿੱਤਲ ਦਾ ਬਣਿਆ ਹੋਇਆ ਸੀ।
6 ਗੋਲਿਆਥ ਨੇ ਦੋਨਾਂ ਲੱਤਾਂ ਉੱਪਰ ਵੀ ਪਿੱਤਲ ਦੇ ਕਵਚ ਪਾਏ ਹੋਏ ਸਨ ਅਤੇ ਉਸਦੇ ਦੋਨਾਂ ਮੋਢਿਆਂ ਵਿਚਕਾਰ ਪਿੱਤਲ ਦੀ ਬਰਛੀ ਸੀ।
7 ਉਸਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਸਦੇ ਬਰਛੇ ਦਾ ਫ਼ਲ 15 ਪੌਂਡ ਲੋਹੇ ਦਾ ਸੀ ਅਤੇ ਉਸਦੇ ਅੱਗੇ ਇੱਕ ਮਨੁੱਖ ਢਾਲ ਚੁੱਕੇ ਤੁਰਦਾ ਸੀ।
8 ਹਰ ਰੋਜ਼ ਗੋਲਿਆਥ ਬਾਹਰ ਨਿਕਲਦਾ ਅਤੇ ਇਸਰਾਏਲੀ ਸਿਪਾਹੀਆਂ ਨੂੰ ਜ਼ੋਰ ਦੀ ਲਲਕਾਰਦਾ ਅਤੇ ਆਖਦਾ, "ਤੁਸੀਂ ਲੜਾਈ ਲਈ ਕਿਸ ਲਈ ਪਾਲ ਬੰਨ੍ਹੀ ਹੋਈ ਹੈ? ਤੁਸੀਂ ਸ਼ਾਊਲ ਦੇ ਸੇਵਕ ਹੋ। ਮੈਂ ਵੀ ਫ਼ਲਿਸਤੀ ਹਾਂ। ਤੁਸੀਂ ਆਪਣੇ ਵਿੱਚੋਂ ਇੱਕ ਆਦਮੀ ਚੁਣੋ ਅਤੇ ਉਸਨੂੰ ਮੇਰੇ ਵੱਲ ਲੜਨ ਲਈ ਭੇਜੋ।
9 ਜੇਕਰ ਉਹ ਆਦਮੀ ਮੈਨੂੰ ਮਾਰ ਦੇਵੇ ਤਾਂ ਅਸੀਂ ਫ਼ਲਿਸਤੀ ਤੁਹਾਡੇ ਸੇਵਕ ਹੋ ਜਾਵਾਂਗੇ। ਪਰ ਜੇ ਮੈਂ ਤੁਹਾਡਾ ਆਦਮੀ ਮਾਰ ਦਿੱਤਾ ਤਾਂ ਮੈਂ ਜੇਤੂ ਹੋ ਜਾਵਾਂਗਾ ਅਤੇ ਤੁਸੀਂ ਸਾਡੇ ਗੁਲਾਮ। ਫ਼ਿਰ ਤੁਹਾਨੂੰ ਸਾਡੀ ਟਹਿਲ ਸੇਵਾ ਕਰਨੀ ਪਵੇਗੀ।"
10 ਫ਼ੇਰ ਫ਼ਲਿਸਤੀ ਨੇ ਇਹ ਵੀ ਕਿਹਾ, "ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਸ਼ਰਮਿੰਦਾ ਕਰਦਾ ਹਾਂ। ਮੈਂ ਇਹ ਆਖਣ ਦੀ ਜ਼ੁਰ੍ਰਅਤ ਰਖਦਾ ਹਾਂ ਅਤੇ ਤੁਹਾਨੂੰ ਆਖਦਾ ਹਾਂ ਕਿ ਤੁਸੀਂ ਆਪਣੇ ਕਿਸੇ ਵੀ ਆਦਮੀ ਨੂੰ ਮੇਰੇ ਵੱਲ ਭੇਜੋ ਜੋ ਮੇਰੇ ਨਾਲ ਯੁਧ ਕਰੇ।"
11 ਸ਼ਾਊਲ ਅਤੇ ਇਸਰਾਏਲੀ ਲੋਕਾਂ ਨੇ ਉਹ ਸਭ ਸੁਣਿਆ ਜੋ ਗੋਲਿਆਥ ਬੋਲਿਆ ਤਾਂ ਉਹ ਬੜੇ ਡਰ ਗਏ।
12 ਦਾਊਦ ਯਸੀ ਦਾ ਪੁੱਤਰ ਸੀ ਅਤੇ ਯਸੀ ਬੈਤਲਹਮ ਯਹੂਦਾਹ ਦੇ ਅਫ਼ਰਾਥੀ ਪਰਿਵਾਰ ਦਾ ਮਨੁੱਖ ਸੀ। ਯਸੀ ਦੇ 8 ਪੁੱਤਰ ਸਨ। ਯਸੀ ਸ਼ਾਊਲ ਦੇ ਜ਼ਮਾਨੇ ਵਿੱਚ ਆਪ ਬੁਢਾ ਹੋ ਚੁੱਕਾ ਸੀ।
13 ਯਸੀ ਦੇ ਤਿੰਨ ਵੱਡੇ ਪੁੱਤਰ ਸ਼ਾਊਲ ਨਾਲ ਜੰਗ ਵਿੱਚ ਗਏ। ਉਸਦਾ ਪਲੇਠਾ ਪੁੱਤਰ ਅਲੀਆਬ ਦੂਜਾ ਅਬੀਨਾਦਾਬ ਅਤੇ ਤੀਜਾ ਸ਼ੰਮਾਹ ਸੀ।
14 ਦਾਊਦ ਯਸੀ ਦਾ ਸਭ ਤੋਂ ਛੋਟਾ ਅਠਵਾਂ ਪੁੱਤਰ ਸੀ। ਤਿੰਨ ਵੱਡੇ ਪੁੱਤਰ ਸ਼ਾਊਲ ਦੀ ਸੈਨਾ ਵਿੱਚ ਭਰਤੀ ਸਨ।
15 ਪਰ ਦਾਊਦ ਸ਼ਾਊਲ ਕੋਲੋਂ ਵਖਰਾ ਹੋਕੇ ਸਮੇਂ ਉੱਤੇ ਆਪਣੇ ਪਿਉ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਲਈ ਗਿਆ।
16 ਉਹ ਫ਼ਲਿਸਤੀ (ਗੋਲਿਆਥ) ਰੋਜ਼ ਸਵੇਰੇ-ਸ਼ਾਮ ਇਸਰਾਏਲੀ ਸੈਨਾ ਦੇ ਸਾਮ੍ਹਣੇ ਆ ਖੜਾ ਹੁੰਦਾ। ਇਉਂ ਉਹ 40 ਦਿਨ ਤੱਕ ਇਸਰਾਏਲੀਆਂ ਦਾ ਰੋਜ਼ ਮਖੌਲ ਉਡਾਉਂਦਾ ਰਿਹਾ।
17 ਇੱਕ ਦਿਨ ਯਸੀ ਨੇ ਆਪਣੇ ਪੁੱਤਰ ਦਾਊਦ ਨੂੰ ਕਿਹਾ, "ਇਹ ਭੁਜ੍ਜੇ ਹੋਏ ਦਾਣਿਆਂ ਦਾ ਟੋਕਰਾ ਅਤੇ ਦਸ ਰੋਟੀਆਂ ਆਪਣੇ ਭਰਾਵਾਂ ਲਈ ਡੇਰੇ ਉੱਤੇ ਲੈ ਜਾ।
18 ਅਤੇ ਇਹ 10 ਚੱਕੀਆਂ ਪਨੀਰ ਦੀਆਂ ਉਨ੍ਹਾਂ ਨੇ ਕਮਾਂਡਰਾ ਲਈ ਲੈ ਜਾ, ਜੋ ਤੇਰੇ ਭਰਾਵਾਂ ਦੇ 1 ,000 ਮਨੁਖਾਂ ਉੱਪਰ ਹੁਕਮ ਕਰਦਾ ਹੈ। ਅਤੇ ਇਹ ਵੀ ਵੇਖ ਕਿ ਤੇਰੇ ਭਰਾ ਉਥੇ ਕਿਵੇਂ ਹਨ, ਕੀ ਕਰ ਰਹੇ ਹਨ, ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।
19 ਉਸ ਵਕਤ ਸ਼ਾਊਲ ਅਤੇ ਉਹ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਵਾਦੀ ਵਿੱਚ ਫ਼ਲਿਸਤੀਆਂ ਨਾਲ ਲੜਦੇ ਪਏ ਸਨ।"
20 ਸਵੇਰ-ਸਾਰ ਹੀ ਦਾਊਦ ਨੇ ਉਠਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯਸੀ ਨੇ ਉਸਨੂੰ ਆਖਿਆ ਸੀ ਉਹ ਵਸਤਾਂ ਲੈਕੇ ਤੁਰ ਪਿਆ। ਦਾਊਦ ਨੇ ਉਹ ਛਕੜਾ ਗੱਡੀ ਡੇਰੇ ਅੱਗੇ ਲਾਈ। ਉਸ ਵਕਤ ਸਿਪਾਹੀ ਆਪਣੀਆਂ ਪਾਲਾਂ ਬਨਾਉਣ ਦੇ ਆਹਰ ਵਿੱਚ ਰੁਝੇ ਸਨ ਅਤੇ ਉਹ ਆਪਣੇ ਮੋਰਚੇ ਵਿੱਚ ਲਲਕਾਰਾਂ ਮਾਰ ਰਹੇ ਸਨ, ਜਦੋਂ ਦਾਊਦ ਉਥੇ ਪਹੁੰਚਿਆ।
21 ਦੋਨੋਂ ਪਾਸੇ ਇਸਰਾਏਲੀ ਅਤੇ ਫ਼ਲਿਸਤੀ ਪਲਾਂ ਬੰਨ੍ਹਕੇ ਲੜਾਈ ਲਈ ਤਿਆਰ ਸਨ।
22 ਦਾਊਦ ਨੇ ਉਹ ਸਾਰੀਆਂ ਵਸਤਾਂ ਉਸ ਆਦਮੀ ਨੂੰ ਸੌਂਪੀਆਂ ਜੋ ਖਾਣ-ਪੀਣ ਦੇ ਸਮਾਨ ਦਾ ਪਾਹਰੂ ਸੀ ਅਤੇ ਆਪ ਉਹ ਉਥੇ ਗਿਆ ਜਿਥੇ ਇਸਰਾਏਲੀ ਸਿਪਾਹੀ ਤੈਨਾਤ ਸਨ। ਦਾਊਦ ਨੇ ਉਨ੍ਹਾਂ ਨੂੰ ਆਪਣੇ ਭਰਾਵਾਂ ਬਾਰੇ ਪੁਛਿਆ।
23 ਫ਼ਿਰ ਦਾਊਦ ਨੇ ਆਪਣੇ ਭਰਾਵਾਂ ਨਾਲ ਗੱਲ ਬਾਤ ਕਰਨੀ ਸ਼ੁਰੂ ਕੀਤੀ। ਅਜੇ ਉਹ ਹਾਲ-ਚਾਲ ਹੀ ਪੁਛ ਰਿਹਾ ਸੀ ਤਦ ਗੋਲਿਆਥ ਉਹ ਬਲਵਾਨ ਫ਼ਲਿਸਤੀ ਗਾਥੀ ਪਾਲਾਂ ਵਿੱਚੋਂ ਨਿਕਲਿਆ ਅਤੇ ਉਸ ਰੋਜ਼ ਵਾਂਗ ਫ਼ੇਰ ਗੱਲਾਂ ਕੀਤੀਆਂ ਅਤੇ ਲਲਕਾਰਿਆ ਜੋ ਦਾਊਦ ਨੇ ਵੀ ਸੁਣਿਆ।
24 ਇਸਰਾਏਲ ਦੇ ਸਾਰੇ ਮਨੁੱਖ ਗੋਲਿਆਥ ਕੋਲੋਂ ਡਰਕੇ ਭੱਜ ਗਏ।
25 ਉਨ੍ਹਾਂ ਵਿੱਚੋਂ ਇੱਕ ਇਸਰਾਏਲੀ ਮਨੁੱਖ ਨੇ ਕਿਹਾ, "ਤੁਸੀਂ ਇਸ ਮਨੁੱਖ ਵੱਲ ਵੇਖਿਆ ਹੈ ਜੋ ਹੁਣ ਨਿਕਲਿਆ ਹੈ। ਉਸ ਵੱਲ ਵੇਖੋ ਜ਼ਰਾ। ਸੱਚਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਹੀ ਆਇਆ ਹੈ ਅਤੇ ਇਉਂ ਹੋਵੇਗਾ ਕਿ ਜਿਹੜਾ ਉਸਨੂੰ ਮਾਰੇਗਾ ਤਾਂ ਸ਼ਾਊਲ ਪਾਤਸ਼ਾਹ ਉਸਨੂੰ ਮਾਲ ਨਾਲ ਧਨਵਾਨ ਕਰੇਗਾ। ਅਤੇ ਸ਼ਾਊਲ ਆਪਣੀ ਧੀ ਦਾ ਵਿਆਹ ਉਸ ਆਦਮੀ ਨਾਲ ਕਰੇਗਾ ਜੋ ਇਸ ਗੋਲਿਆਥ ਨੂੰ ਮਾਰ ਸੁੱਟੇਗਾ। ਅਤੇ ਉਸਦੇ ਪਿਉ ਦੇ ਟੱਬਰ ਨੂੰ ਇਸਰਾਏਲ ਦੇ ਵਿੱਚ ਆਜ਼ਾਦ ਕਰੇਗਾ। "
26 ਦਾਊਦ ਨੇ ਆਪਨੇ ਕੋਲ ਖਲੋਤੇ ਆਦਮੀਆਂ ਨੂੰ ਪੁਛਿਆ, "ਉਸਨੇ ਕੀ ਆਖਿਆ?" ਇਸ ਫ਼ਲਿਸਤੀ ਨੂੰ ਮਾਰਨ ਅਤੇ ਇਸਰਾਏਲ ਤੋਂ ਇਹ ਬੇਇੱਜ਼ਤੀ ਹਟਾਉਣ ਦਾ ਕੀ ਇਨਾਮ ਹੈ? ਆਖਿਰ ਇਹ ਗੋਲਿਆਥ ਹੈ ਕੌਣ? ਉਹ ਸਿਰਫ਼ ਇੱਕ ਵਿਦੇਸ਼ੀ ਹੈ ਅਤੇ ਸਿਰਫ਼ ਇੱਕ ਫ਼ਲਿਸਤੀ ਹੀ ਹੈ। ਉਹ ਇਹ ਕਿਉਂ ਸੋਚਦਾ ਕਿ ਉਹ ਪਰਮੇਸ਼ੁਰ ਦੀ ਸੈਨਾ ਨੂੰ ਲਲਕਾਰ ਸਕਦਾ ਹੈ।"
27 ਤਾਂ ਇਸਰਾਏਲੀ ਨੇ ਦਾਊਦ ਨੂੰ ਦੱਸਿਆ ਕਿ ਜੋ ਇਹ ਫ਼ਲਿਸਤੀ ਨੂੰ ਮਾਰੇ ਉਸਨੂੰ ਇਨਾਮ ਮਿਲੇਗਾ।
28 ਉਸ ਵੇਲੇ ਦਾਊਦ ਦੇ ਵੱਡੇ ਭਰਾ ਅਲੀਆਬ ਨੇ ਦਾਊਦ ਨੂੰ ਸੈਨਾ ਦੇ ਲੋਕਾਂ ਨਾਲ ਗੱਲਾਂ ਕਰਦੇ ਸੁਣ ਲਿਆ ਤਾਂ ਉਸਨੂੰ ਦਾਊਦ ਉੱਤੇ ਬੜਾ ਕਰੋਧ ਆਇਆ ਅਤੇ ਉਸਨੇ ਦਾਊਦ ਨੂੰ ਕਿਹਾ, "ਤੂੰ ਇੱਥੇ ਕਿਉਂ ਆਇਆ ਹੈ? ਤੂੰ ਉਥੇ ਉਜਾੜ ਵਿੱਚ ਇੱਜੜ ਨੂੰ ਭਲਾ ਕਿਸਦੇ ਸਹਾਰੇ ਛੱਡਕੇ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਇੱਥੇ ਕਿਸ ਲਈ ਆਇਆ ਹੈਂ? ਕਿਉਂਕਿ ਜੋ ਕੰਮ ਤੈਨੂੰ ਕਰਨ ਵਾਸਤੇ ਕਿਹਾ ਗਿਆ ਤੂੰ ਉਹ ਨਹੀਂ ਕਰਨਾ ਚਾਹੁੰਦਾ। ਮੈਂ ਸਭ ਜਾਣਦਾ ਹਾਂ ਕਿ ਤੂੰ ਆਪਣੇ ਕੰਮ ਤੋਂ ਜੀਅ ਚੁਰਾਉਂਦਾ ਇੱਥੇ ਲੜਾਈ ਵੇਖਣ ਆ ਗਿਆ ਹੈ।"
29 ਦਾਊਦ ਨੇ ਕਿਹਾ, "ਤਾਂ ਹੁਣ ਦੱਸ ਮੈਂ ਕੀ ਕਰਾਂ? ਮੈਂ ਇਸ ਵਿੱਚ ਕੁਝ ਗਲਤੀ ਨਹੀਂ ਕੀਤੀ? ਮੈਂ ਤਾਂ ਕੇਵਲ ਗੱਲਾਂ ਕਰ ਰਿਹਾ ਸੀ।"
30 ਦਾਊਦ ਕੁਝ ਹੋਰ ਲੋਕਾਂ ਵੱਲ ਮੁੜਿਆ ਅਤੇ ਉਨ੍ਹਾਂ ਨੂੰ ਵੀ ਇਹੀ ਸਵਾਲ ਪੁਛਿਆ ਤਾਂ ਉਨ੍ਹਾਂ ਨੇ ਵੀ ਉਸਨੂੰ ਪਹਿਲਾਂ ਵਰਗਾ ਹੀ ਜਵਾਬ ਦਿੱਤਾ।
31 ਕੁਝ ਆਦਮੀਆਂ ਨੇ ਦਾਊਦ ਨੂੰ ਗੱਲਾਂ ਕਰਦਿਆਂ ਸੁਣਿਆ ਤਾਂ ਉਹ ਦਾਊਦ ਨੂੰ ਸ਼ਾਊਲ ਕੋਲ ਲੈ ਗਏ ਅਤੇ ਉਸਨੂੰ ਜਾਕੇ ਦੱਸਿਆ ਕਿ ਦ੍ਦਾਊਦ ਕੀ ਆਖਦਾ ਸੀ।
32 ਤਾਂ ਦਾਊਦ ਨੇ ਸ਼ਾਊਲ ਨੂੰ ਆਖਿਆ, "ਉਸ ਗੋਲਿਆਥ ਕਰਕੇ ਕਿਸੇ ਮਨੁੱਖ ਨੂੰ ਘਬਰਾਉਣਾ ਨਹੀਂ ਚਾਹੀਦਾ। ਮੈਂ ਤੁਹਾਡਾ ਸੇਵਕ ਹਾਂ ਸੋ ਮੈਂ ਇਸ ਫ਼ਲਿਸਤੀ ਨਾਲ ਲੜਾਂਗਾ।"
33 ਸ਼ਾਊਲ ਨੇ ਜਵਾਬ ਦਿੱਤਾ, "ਤੂੰ ਬਾਹਰ ਜਾਕੇ ਇਸ ਫ਼ਲਿਸਤੀ ਨਾਲ ਨਹੀਂ ਲੜ ਸਕਦਾ, ਤੂੰ ਤਾਂ ਸਿਪਾਹੀ ਵੀ ਨਹੀਂ ਅਤੇ ਇਹ ਗੋਲਿਆਥ ਤਾਂ ਬਚਪਨ ਤੋਂ ਲੜਾਈਆਂ ਲੜਦਾ ਆ ਰਿਹਾ ਹੈ।"
34 ਪਰ ਦਾਊਦ ਨੇ ਸ਼ਾਊਲ ਨੂੰ ਕਿਹਾ, "ਮੈਂ, ਤੁਹਾਡਾ ਸੇਵਕ ਆਪਣੇ ਪਿਉ ਦੀਆਂ ਭੇਡਾਂ ਚੁਰਾਉਂਦਾ ਸੀ ਤਾਂ ਇੱਕ ਸ਼ੇਰ ਅਤੇ ਰਿਛ ਆਇਆ ਅਤੇ ਇੱਜੜ ਵਿੱਚੋਂ ਇੱਕ ਭੇਡ ਲੈ ਗਿਆ।
35 ਮੈਂ ਉਨ੍ਹਾਂ ਜੰਗਲੀ ਜਾਨਵਰਾਂ ਦਾ ਪਿੱਛਾ ਕੀਤਾ ਅਤੇ ਉਸ ਉੱਤੇ ਹਮਲਾ ਕਰਕੇ ਉਸਦੇ ਮੂੰਹ ਵਿੱਚੋਂ ਭੇਡ ਕਢ ਲਿਆਇਆ। ਤਾਂ ਉਹ ਜੰਗਲੀ ਜਾਨਵਰ ਮੇਰੇ ਉੱਤੇ ਟੁੱਟ ਪਿਆ ਪਰ ਮੈਂ ਉਸਨੂੰ ਉਸਦੇ ਮੂੰਹ ਹੇਠਾਂ ਬਰਾਛਾਂ ਤੋਂ ਫ਼ੜਕੇ ਮਾਰਿਆ ਅਤੇ ਮੈਂ ਉਸਨੂੰ ਫ਼ੜਕੇ ਪਾੜ ਸੁਟਿਆ।
36 "ਮੈਂ ਇੱਕ ਸ਼ੇਰ ਅਤੇ ਇੱਕ ਰਿਛ ਮਾਰਿਆ ਅਤੇ ਮੈਂ ਉਸ ਅਸੁੰਨਤੀ ਫ਼ਲਿਸਤੀ ਗੋਲਿਆਥ ਨੂੰ ਵੀ ਉਨ੍ਹਾਂ ਵਾਂਗ ਹੀ ਮਾਰ ਮੁਕਾਵਾਂਗਾ। ਗੋਲਿਆਥ ਜ਼ਰੂਰ ਮਰੇਗਾ ਕਿਉਂਕਿ ਉਸਨੇ ਜਿਉਂਦੇ ਪਰਮੇਸ਼ੁਰ ਦੀ ਸੈਨਾ ਦਾ ਮਖੌਲ ਉਡਾਇਆ ਹੈ।
37 ਯਹੋਵਾਹ ਨੇ ਮੇਰੀ ਸ਼ੇਰ ਅਤੇ ਰਿਛ ਤੋਂ ਰੱਖਿਆ ਕੀਤੀ ਤਾਂ ਉਹ ਮੇਰੀ ਇਸ ਫ਼ਲਿਸਤੀ ਤੋਂ ਵੀ ਰੱਖਿਆ ਕਰੇਗਾ।"ਸ਼ਾਊਲ ਨੇ ਦਾਊਦ ਨੂੰ ਕਿਹਾ, "ਜਾ ਫ਼ੇਰ, ਯਹੋਵਾਹ ਤੇਰੇ ਨਾਲ ਹੋਵੇ।"
38 ਤਾਂ ਸ਼ਾਊਲ ਨੇ ਆਪਣੇ ਵਸਤਰ-ਸ਼ਸਤਰ ਦਾਊਦ ਨੂੰ ਪਹਿਨਾਏ। ਸ਼ਾਊਲ ਨੇ ਉਸਦੇ ਸਿਰ ਉੱਤੇ ਪਿੱਤਲ ਦਾ ਟੋਪ ਪੁਆਇਆ ਅਤੇ ਉਸਦੇ ਸ਼ਰੀਰ ਉੱਤੇ ਜ਼ਰਾ-ਬਖਤਰ ਪੁਆਇਆ।
39 ਦਾਊਦ ਨੇ ਆਪਣੀ ਤਲਵਾਰ ਜ਼ਰਾ ਬਖਤਰ ਉੱਪਰ ਬੰਨ੍ਹੀ ਅਤੇ ਚੱਲਣ ਦਾ ਉਦਮ ਕੀਤਾ। ਦਾਊਦ ਨੇ ਸ਼ਾਊਲ ਦੇ ਵਸਤਰ-ਸ਼ਸਤਰ ਸਜਾਏ ਪਰ ਉਹ ਇਨ੍ਹਾਂ ਭਾਰੀਆਂ ਚੀਜ਼ਾਂ ਨੂੰ ਪਾਣ ਦਾ ਆਦੀ ਨਹੀਂ ਸੀ।ਦਾਊਦ ਨੇ ਸ਼ਾਊਲ ਨੂੰ ਕਿਹਾ, "ਇਨ੍ਹਾਂ ਨਾਲ ਤਾਂ ਮੇਰੇ ਕੋਲੋਂ ਨਹੀਂ ਤੁਰਿਆ ਜਾਂਦਾ ਕਿਉਂ ਜੁ ਮੈਂ ਇਨ੍ਹਾਂ ਦਾ ਆਦੀ ਨਹੀਂ ਹਾਂ।" ਤਾਂ ਦਾਊਦ ਨੇ ਉਹ ਸਭ ਕੁਝ ਉਤਾਰ ਦਿੱਤਾ।
40 ਦਾਊਦ ਨੇ ਆਪਣੀ ਡਾਂਗ ਹੱਥ ਵਿੱਚ ਫ਼ੜੀ ਅਤੇ ਉਸ ਨਦੀ ਕੋਲੋਂ ਪੰਜ ਚੀਕਨੇ ਪੱਥਰ ਚੁੱਕ ਲਈ। ਉਸਨੇ ਉਹ ਪੰਜ ਮੁਲਾਇਮ ਜਿਹੇ ਪੱਥਰ ਆਪਣੇ ਅਯਾਲੀ ਦੇ ਝੋਲੇ ਵਿੱਚ ਪਾ ਲਈ ਅਤੇ ਉਸਦੀ ਗੁਲੇਲ ਉਸਦੇ ਹੱਥ ਵਿੱਚ ਸੀ ਅਤੇ ਉਹ ਫ਼ਲਿਸਤੀ ਗੋਲਿਆਥ ਵੱਲ ਚਲਾ ਗਿਆ।
41 ਉਹ ਫ਼ਲਿਸਤੀ ਗੋਲਿਆਥ ਹੌਲੀ-ਹੌਲੀ ਚੱਲਦਾ ਦਾਊਦ ਦੇ ਨੇੜੇ ਹੁੰਦਾ ਗਿਆ। ਗੋਲਿਆਥ ਦਾ ਸਹਾਇਕ ਹੱਥ ਵਿੱਚ ਢਾਲ ਚੁੱਕੀ ਉਸਦੇ ਅੱਗੇ-ਅੱਗੇ ਚੱਲਦਾ ਆਉਂਦਾ ਸੀ।
42 ਗੋਲਿਆਥ ਨੇ ਦਾਊਦ ਵੱਲ ਵੇਖਿਆ ਅਤੇ ਹਸਿਆ ਉਸਨੇ ਵੇਖਿਆ ਕਿ ਉਹ ਸਿਰਫ਼ ਲਾਲ ਮੂੰਹ ਵਾਲਾ ਖੂਬਸੂਰਤ ਨੌਜੁਆਨ ਮੁੰਡਾ ਹੈ।
43 ਗੋਲਿਆਥ ਨੇ ਦਾਊਦ ਨੂੰ ਪੁਛਿਆ, "ਇਹ ਡਾਂਗ ਕਿਸ ਵਾਸਤੇ ਹੈ? ਕੀ ਤੂੰ ਮੈਨੂੰ ਇਥੋਂ ਇੱਕ ਕੁੱਤੇ ਵਾਂਗ ਭਜਾਉਣ ਲਈ ਮੇਰੇ ਪਿਛੇ ਆਇਆ ਹੈ?" ਫ਼ੇਰ ਗੋਲਿਆਥ ਨੇ ਦਾਊਦ ਨੂੰ ਆਪਣੇ ਫ਼ਲਿਸਤੀ ਦੇਵਤਿਆਂ ਦੇ ਨਾਵਾਂ ਉੱਤੇ ਗਾਲ੍ਹਾਂ ਕਢੀਆਂ।
44 ਤਦ ਉਸਨੇ ਦਾਊਦ ਨੂੰ ਆਖਿਆ, "ਇਧਰ ਆ ਜ਼ਰਾ, ਮੈਂ ਤੇਰਾ ਸ਼ਰੀਰ ਪਰਿਂਦਿਆਂ-ਦਰਿਂਦਿਆਂ ਨੂੰ ਪਾਵਾਂ।"
45 ਦਾਊਦ ਨੇ ਉਸ ਫ਼ਲਿਸਤੀ ਨੂੰ ਕਿਹਾ, "ਤੂੰ ਤਾ ਤਲਵਾਰ, ਢਾਲ ਅਤੇ ਬਰਛਾ ਲੈਕੇ ਮੇਰੇ ਵੱਲ ਆਉਂਦਾ ਹੈਂ। ਪਰ ਮੈਂ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦੀ ਸੈਨਾ ਦੇ ਪਰਮੇਸ਼ੁਰ ਦੇ ਨਾਮ ਉੱਤੇ ਆ ਰਿਹਾ ਹਾਂ, ਜਿਸ ਬਾਰੇ ਤੂੰ ਮੰਦਾ ਬੋਲਿਆ ਹੈ। ਜਿਸ ਬਾਰੇ ਤੂੰ ਇੰਨਾ ਮੰਦਾ ਆਖਿਆ ਹੈ।
46 ਅਤੇ ਅੱਜ ਹੀ ਯਹੋਵਾਹ ਤੈਨੂੰ ਮੇਰੇ ਹੱਥ ਕਰ ਦੇਵੇਗਾ। ਮੈਂ ਤੈਨੂੰ ਮਾਰ ਸੁੱਟਾਂਗਾ। ਅੱਜ ਮੈਂ ਤੇਰੇ ਸ਼ਰੀਰ ਦੇ ਟੋਟੇ ਕਰਕੇ ਕਾਵਾਂ ਅਤੇ ਕੁਤਿਆਂ ਨੂੰ ਪਾਵਾਂਗਾ। ਮੈਂ ਤੇਰਾ ਸਿਰ ਵਢ ਸੁੱਟਾਂਗਾ ਅਤੇ ਉਸਨੂੰ ਪਰਿਂਦਿਆਂ-ਦਰਿਂਦਿਆਂ ਅੱਗੇ ਸੁੱਟਾਂਗਾ। ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣਾਂ ਦੇ ਪੰਛੀਆਂ ਅਤੇ ਧਰਤੀ ਦੇ ਦਰਿਂਦਿਆਂ ਨੂੰ ਦੇਵਾਂਗਾ ਤਾਂ ਜੋ ਸਾਰੀ ਦੁਨੀਆ ਜਾਣ ਜਾਵੇ ਕਿ ਸਿਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
47 ਅਤੇ ਇੱਥੇ ਹਾਜ਼ਰ ਸਾਰੇ ਲੋਕਾਂ ਨੂੰ ਵੀ ਇਹ ਖਬਰ ਹੋ ਜਾਵੇਗੀ ਕਿ ਯੁਧ ਦਾ ਸੁਆਮੀ ਤਾਂ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂਕਿ ਯੁਧ ਦਾ ਸੁਆਮੀ ਤਾਂ ਯਹੋਵਾਹ ਹੈ ਅਤੇ ਯਹੋਵਾਹ ਹੀ ਤੈਨੂੰ ਅਤੇ ਫ਼ਲਿਸਤੀਆਂ ਨੂੰ ਸਾਡੇ ਹੱਥ ਦੇਵੇਗਾ।"
48 ਗੋਲਿਆਥ ਫ਼ਲਿਸਤੀ ਉਠਿਆ ਅਤੇ ਅੱਗੇ ਵਧਕੇ ਦਾਊਦ ਨਾਲ ਲੜਨ ਨੂੰ ਨੇੜੇ ਹੋਇਆ ਤਾਂ ਦਾਊਦ ਛੇਤੀ ਨਾਲ ਫ਼ਲਿਸਤੀ ਵੱਲ ਦੌੜਿਆ।
49 ਦਾਊਦ ਨੇ ਝਟ੍ਟ ਆਪਣੇ ਝੋਲੇ ਵਿੱਚੋਂ ਪੱਥਰ ਕਢਿਆ ਅਤੇ ਉਸਨੂੰ ਆਪਣੀ ਗੁਲੇਲ ਵਿੱਚ ਰਖਕੇ ਗੁਲੇਲ ਚਲਾ ਦਿੱਤੀ। ਗੁਲੇਲ ਵਿੱਚੋਂ ਪੱਥਰ ਨਿਕਿਲਆ ਅਤੇ ਏਨ ਗੋਲਿਆਥ ਦੀਆਂ ਦੋਨਾਂ ਅਖਾਂ ਦੇ ਵਿਚਕਾਰ ਜਾਕੇ ਵਜਿਆ ਅਤੇ ਜਾ ਉਸਦੇ ਸਿਰ ਵਿੱਚ ਖੁਬ੍ਬ ਗਿਆ ਅਤੇ ਗੋਲਿਆਥ ਉਥੇ ਹੀ ਮੂੰਹ ਪਰਨੇ ਜ਼ਮੀਨ ਉੱਤੇ ਡਿੱਗ ਪਿਆ।
50 ਇਉਂ ਦਾਊਦ ਨੇ ਫ਼ਲਿਸਤੀ ਨੂੰ ਖਾਲੀ ਇੱਕ ਗੁਲੇਲ ਉੱਤੇ ਇੱਕ ਪੱਥਰ ਨਾਲ ਹੀ ਹਾਰ ਦੇ ਦਿੱਤੀ। ਉਸਨੇ ਫ਼ਲਿਸਤੀ ਨੂੰ ਗੁਲੇਲ ਨਾਲ ਰੋੜਾ ਮਾਰਕੇ ਹੀ ਮਾਰ ਸੁਟਿਆ। ਦ੍ਦਾਊਦ ਕੋਲ ਕੋਈ ਤਲਵਾਰ ਨਹੀਂ ਸੀ।
51 ਇਸ ਲਈ ਦਾਊਦ ਭੱਜਕੇ ਫ਼ਲਿਸਤੀ ਦੇ ਉੱਪਰ ਚੜ ਖਲੋਤਾ ਅਤੇ ਉਸਦੀ ਤਲਵਾਰ ਫ਼ਢ਼ਕੇ ਮਿਆਨੋ ਖਿੱਚ ਲਈ ਅਤੇ ਉਸਨੂੰ ਜਾਨੋ ਮਾਰਕੇ ਉਸਦਾ ਸਿਰ ਤਲਵਾਰ ਨਾਲ ਵਢ ਸੁਟਿਆ। ਇਉਂ ਦ੍ਦਾਊਦ ਨੇ ਫ਼ਲਿਸਤੀ ਨੂੰ ਜਾਨੋਂ ਮਾਰਿਆ।ਜਦੋਂ ਬਾਕੀ ਫ਼ਲਿਸਤੀਆਂ ਨੇ ਵੇਖਿਆ ਕਿ ਉਨ੍ਹਾਂ ਦਾ ਨਾਇਕ ਮਾਰਿਆ ਗਿਆ ਹੈ ਤਾਂ ਉਹ ਉਥੋਂ ਭੱਜ ਗਏ।
52 ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉਠੇ ਅਤੇ ਵਾਦੀ ਤੱਕ ਅਤੇ ਅਕਰੋਨ ਦੇ ਫ਼ਾਟਕਾਂ ਤੀਕ ਵਂਗਾਰਕੇ ਫ਼ਲਿਸਤੀਆਂ ਦੇ ਮਗਰ ਪਏ। ਉਨ੍ਹਾਂ ਨੇ ਬਹੁਤ ਸਾਰੇ ਫ਼ਲਿਸਤੀਆਂ ਨੂੰ ਵਢ ਸੁਟਿਆ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਇਹ ਫ਼ਲਿਸਤੀਆਂ ਨੂੰ ਸਆਰੈਮ ਦੇ ਰਾਹ ਵਿੱਚ ਗਥ ਅਤੇ ਅਕਰੋਨ ਤੀਕ ਮਾਰਦੇ ਵਢਦੇ ਗਏ।
53 ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਹਟ ਗਏ ਅਤੇ ਵਾਪਸ ਆਕੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।
54 ਦਾਊਦ ਉਸ ਫ਼ਲਿਸਤੀ ਦਾ ਸਿਰ ਲੈਕੇ ਯਰੂਸ਼ਲਮ ਵਿੱਚ ਆਇਆ। ਪਰ ਦਾਊਦ ਨੇ ਫ਼ਲਿਸਤੀਆਂ ਦੇ ਸ਼ਸਤਰਾਂ ਨੂੰ ਆਪਣੇ ਡੇਰੇ ਵਿੱਚ ਰੱਖਿਆ।
55 ਸ਼ਾਊਲ ਦਾਊਦ ਨੂੰ ਗੋਲਿਆਥ ਨਾਲ ਲੜਦੇ ਜਾਂਦੇ ਵੇਖਦਾ ਰਿਹਾ। ਸ਼ਾਊਲ ਨੇ ਤਦ ਸੈਨਾਪਤੀ ਅਬਨੇਰ ਕੋਲੋਂ ਪੁਛਿਆ, "ਅਬਨੇਰ, ਇਹ ਮੁੰਡਾ ਕਿਸ ਦਾ ਪੁੱਤਰ ਹੈ?"ਅਬਨੇਰ ਨੇ ਕਿਹਾ, "ਸੁਆਮੀ, ਤੇਰੀ ਸੌਂਹ, ਮੈਂ ਨਹੀਂ ਜਾਣਦਾ ਇਹ ਕੌਣ ਹੈ?"
56 ਤਾਂ ਪਾਤਸ਼ਾਹ ਸ਼ਾਊਲ ਨੇ ਕਿਹਾ, "ਜਾ, ਜਾਕੇ ਪਤਾ ਕਰ ਕਿ ਇਸ ਦਾ ਪਿਉ ਕੌਣ ਹੈ?"
57 ਜਦੋਂ ਦਾਊਦ ਗੋਲਿਆਥ ਨੂੰ ਮਾਰਕੇ ਵਾਪਸ ਆਇਆ ਤਾਂ ਅਬਨੇਰ ਉਸਨੂੰ ਸ਼ਾਊਲ ਕੋਲ ਲੈ ਗਿਆ। ਉਸ ਵਕਤ ਦਾਊਦ ਦੇ ਹੱਥ ਵਿੱਚ ਫ਼ਲਿਸਤੀ ਦਾ ਸਿਰ ਸੀ।
58 ਸ਼ਾਊਲ ਨੇ ਉਸਨੂੰ ਕਿਹਾ, "ਹੇ ਨੌਜੁਆਨ! ਤੇਰਾ ਪਿਉ ਕੌਣ ਹੈ?"ਦਾਊਦ ਨੇ ਕਿਹਾ, "ਮੈਂ ਤੇਰੇ ਦਾਸ ਯਸੀ ਜੋ ਬੈਤਲਹਮ ਦਾ ਹੈ, ਉਸਦਾ ਪੁੱਤਰ ਹਾਂ।"