੧ ਸਲਾਤੀਨ
ਕਾਂਡ 18
1 ਜਦੋਂ ਤੀਜੇ ਵਰ੍ਹੇ ਵਿੱਚ ਵੀ ਕੋਈ ਮੀਂਹ ਨਾ ਪਿਆ ਤਾਂ ਯਹੋਵਾਹ ਨੇ ਏਲੀਯਾਹ ਨੂੰ ਕਿਹਾ, "ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਮਿਲ। ਮੈਂ ਜਲਦੀ ਹੀ ਮੀਂਹ ਵਰਸਾਵਾਂਗਾ।"
2 ਤਾਂ ਏਲੀਯਾਹ ਅਹਾਬ ਨੂੰ ਮਿਲਣ ਗਿਆ।ਉਸ ਵੇਲੇ ਸਾਮਰਿਯਾ ਵਿੱਚ ਕਾਲ ਪਿਆ ਹੋਇਆ ਸੀ।
3 ਤਾਂ ਅਹਾਬ ਨੇ ਓਬਦਿਆਹ ਨੂੰ ਜੋ ਕਿ ਉਸਦੇ ਮਹਿਲ ਦਾ ਦੀਵਾਨ ਸੀ ਆਪਣੇ ਕੋਲ ਆਉਣ ਨੂੰ ਕਿਹਾ ਓਬਦਿਆਹ ਵੈਸੇ ਵੀ ਯਹੋਵਾਹ ਦਾ ਸੱਚਾ ਭਗਤ ਸੀ।
4 ਇੱਕ ਵਾਰ ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵਢ੍ਢਦੀ ਪਈ ਸੀ ਤਾਂ ਓਬਦਿਆਹ ਨੇ 100 ਨਬੀਆਂ ਨੂੰ ਪੰਜਾਹ-ਪੰਜਾਹ ਕਰਕੇ ਦੋ ਗੁਫ਼ਾਵਾਂ ਵਿੱਚ ਲੁਕਾਅ ਦਿੱਤਾ। ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
5 ਅਹਾਬ ਪਾਤਸ਼ਾਹ ਨੇ ਓਬਦਿਆਹ ਨੂੰ ਕਿਹਾ, "ਅਸੀਂ ਜਾਵਾਂਗੇ ਅਤੇ ਦੇਸ ਵਿਚਲੇ ਪਾਣੀ ਦੇ ਸਾਰੇ ਝਰਨਿਆਂ ਅਤੇ ਦਰਿਆਵਾਂ ਨੂੰ ਵੇਖਾਂਗੇ। ਹੋ ਸਕਦਾ ਅਸੀਂ ਘੋੜਿਆਂ ਅਤੇ ਖਚ੍ਚਰਾਂ ਨੂੰ ਜਿਉਂਦਿਆਂ ਰੱਖਣ ਲਈ ਕੁਝ ਘਾਹ ਲੱਭ ਲਈਏ। ਤਦ ਸਾਨੂੰ ਆਪਣੇ ਜਾਨਵਰ ਨਹੀਂ ਗੁਆਉਣੇ ਪੈਣਗੇ।"
6 ਉਨ੍ਹਾਂ ਨੇ ਪਾਣੀ ਦੀ ਛਾਣ ਬੀਨ ਕਰਨ ਲਈ ਦੇਸ਼ ਦੋ ਹਿਸਿਆਂ ਨੂੰ ਆਪਣੇ ਵਿਚਕਾਰ ਵੰਡ ਲਿਆ। ਤਾਂ ਉਹ ਦੋਵੇਂ ਸਾਰੇ ਦੇਸ਼ ਵਿੱਚ ਘੁੰਮੇ। ਪਾਣੀ ਦੀ ਭਾਲ ਵਿੱਚ ਅਹਾਬ ਇੱਕ ਦਿਸ਼ਾ ਵੱਲ ਹੋ ਤੁਰਿਆ ਤੇ ਓਬਦਿਆਹ ਦੂਜੇ ਪਾਸੇ ਨੂੰ ਨਿਕਲ ਪਿਆ।
7 ਆਪਣੇ ਸਫ਼ਰ ਦੌਰਾਨ ਓਬਦਿਆਹ ਏਲੀਯਾਹ ਨੂੰ ਮਿਲਿਆ। ਓਬਦਿਆਹ ਨੇ ਏਲੀਯਾਹ ਨੂੰ ਪਛਾਣ ਲਿਆ, ਅਤੇ ਉਸ ਅੱਗੇ ਝੁਕ ਕੇ ਆਖਿਆ, "ਏਲੀਯਾਹ! ਸੁਆਮੀ, ਕੀ ਇਹ ਸੱਚਮੁੱਚ ਤੂੰ ਹੀ ਹੈਂ?"
8 ਲੀਯਾਹ ਨੇ ਆਖਿਆ, "ਹਾਂ, ਇਹ ਮੈਂ ਹੀ ਹਾਂ। ਜਾ ਅਤੇ ਜਾਕੇ ਆਪਣੇ ਸੁਆਮੀ ਪਾਤਸ਼ਾਹ ਨੂੰ ਕਹਿ ਕਿ ਮੈਂ ਇੱਥੇ ਹਾਂ!"
9 ਤੱਦ ਓਬਦਿਆਹ ਨੇ ਕਿਹਾ, "ਜੇਕਰ ਮੈਂ ਅਹਾਬ ਨੂੰ ਇਹ ਦੱਸ ਦਿੱਤਾ ਕਿ ਤੂੰ ਕਿੱਥੋ ਹੈਂ ਤਾਂ ਉਹ ਮੈਨੂੰ ਵੱਢ ਸੁੱਟੇਗਾ। ਮੈਂ ਤੇਰਾ ਕੁਝ ਨਹੀਂ ਵਿਗਾੜਿਆ ਤੇ ਤੂੰ ਮੈਨੂੰ ਕਿਉਂ ਮਰਵਾਉਣਾ ਚਾਹੁੰਦਾ ਹੈਂ?
10 ਮੈਂ ਯਹੋਵਾਹ ਤੇਰੇ ਪਰਮੇਸ਼ੁਰ, ਦੇ ਜੀਵਨ ਦੀ ਸਹੁੰ ਖਾਂਦਾ ਕਿ ਅਜਿਹੀ ਕੋਈ ਕੌਮ ਜਾਂ ਰਾਜ ਨਹੀਂ ਜਿੱਥੇ ਰਾਜੇ ਨੇ ਤੈਨੂੰ ਨਾ ਲਭਿਆ ਹੋਵੇ। ਜਦ ਕਿਸੇ ਵੀ ਰਾਜ ਜਾਂ ਕੌਮ ਨੇ ਉਸ ਨੂੰ ਕਿਹਾ ਕਿ ਤੂੰ ਉੱਥੇ ਨਹੀਂ ਹੈਂ, ਉਸ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਕਿ ਤੂੰ ਓਥੇ ਨਹੀਂ ਸੀ।
11 ਤੇ ਹੁਣ ਤੂੰ ਚਾਹੁੰਦਾ ਹੈਂ ਕਿ ਮੈਂ ਜਾਕੇ ਇਹ ਆਖਾਂ ਕਿ ਤੂੰ ਕਿੱਥੋ ਹੈਂ?
12 ਜੇਕਰ ਮੈਂ ਜਾਕੇ ਅਹਾਬ ਪਾਤਸ਼ਾਹ ਨੂੰ ਇਹ ਆਖਾਂ ਕਿ ਤੂੰ ਇੱਥੇ ਹੈਂ ਤਾਂ ਹੋ ਸਕਦਾ ਹੈ ਯਹੋਵਾਹ ਤੈਨੂੰ ਚੁੱਕ ਕੇ ਕਿਸੇ ਦੂਜੇ ਥਾਂ ਲੈ ਜਾਵੇ ਤੇ ਜਦੋਂ ਅਹਾਬ ਪਾਤਸ਼ਾਹ ਤੈਨੂੰ ਇੱਥੇ ਵੇਖਣ ਲਈ ਆਵੇ ਤਾਂ ਤੂੰ ਇਥੋਂ ਗਾਇਬ ਹੋਵੇਂ।ਤਦ ਉਹ ਮੈਨੂੰ ਵੱਢ ਸੁੱਟੇਗਾ। ਮੈਂ ਜਦੋਂ ਬਾਲ ਹੀ ਸੀ ਤਦ ਤੋਂ ਯਹੋਵਾਹ ਨੂੰ ਮੰਨਦਾ ਆਇਆ ਹਾਂ।
13 ਮੇਰੇ ਸੁਆਮੀ ਨੇ ਉਹ ਨਹੀਂ ਸੁਣਿਆ ਜੋ ਮੈਂ ਕੀਤਾ। ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ, ਮੈਂ ਉਨ੍ਹਾਂ ਵਿੱਚੋਂ 100 ਨਬੀਆਂ ਨੂੰ, ਦੋ ਗੁਫ਼ਾਵਾਂ ਵਿੱਚ ਪੰਜਾਹ-ਪੰਜਾਹ ਕਰਕੇ ਲੁਕਾਅ ਦਿੱਤਾ। ਮੈਂ ਉਨ੍ਹਾਂ ਲਈ ਰੋਟੀ ਅਤੇ ਪਾਣੀ ਵੀ ਲਿਆਉਂਦਾ ਹੁੰਦਾ ਸੀ।
14 ਤੇ ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਿਕ ਨੂੰ ਆਖ ਕਿ ਵੇਖੋ ਏਲੀਯਾਹ ਅਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।"
15 ਲੀਯਾਹ ਨੇ ਆਖਿਆ, "ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ , ਜਿਸਦੀ ਮੈਂ ਸੇਵਾ ਕਰਦਾ ਹਾਂ। ਅੱਜ ਮੈਂ ਰਾਜੇ ਦੇ ਸਾਮ੍ਹਣੇ ਪ੍ਰਗਟ ਹੋਵਾਂਗਾ।"
16 ਤਾਂ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਤੇ ਉਸ ਨੂੰ ਖਬਰ ਦਿੱਤੀ ਤਾਂ ਰਾਜਾ ਅਹਾਬ ਏਲੀਯਾਹ ਦੇ ਮਿਲਣ ਲਈ ਆਇਆ।
17 ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, "ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!"
18 ਲੀਯਾਹ ਨੇ ਜਵਾਬ ਦਿੱਤਾ, "ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਇਹ ਤੂੰ ਅਤੇ ਤੇਰੇ ਪਿਤਾ ਦਾ ਪਰਿਵਾਰ ਹੈ ਜਿਸ ਨੇ ਅਜਿਹਾ ਕੀਤਾ। ਜਦੋਂ ਤੁਸੀਂ ਦੋਹਾਂ ਨੇ ਯਹੋਵਾਹ ਦੇ ਹੁਕਮਾਂ ਨੂੰ ਮੰਨਣਾ ਛੱਡ ਦਿੱਤਾ ਅਤੇ ਝੂਠੇ ਦੇਵਤਿਆਂ ਦੇ ਮਗਰ ਲੱਗਣਾ ਸੁਰੂ ਕਰ ਦਿੱਤਾ ਫੇਰ ਇਹ ਮੁਸੀਬਤ ਆਈ।
19 ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ ਸਾਢੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲਂਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।"
20 ਤਾਂ ਅਹਾਬ ਨੇ ਸਾਰੇ ਇਸਰਾਏਲੀਆਂ ਤੇ ਉਨ੍ਹਾਂ ਨਬੀਆਂ ਨੂੰ ਕਰਮਲ ਪਰਬਤ ਤੇ ਬੁਲਾਇਆ।
21 ਲੀਯਾਹ ਨੇ ਸਾਰੇ ਲੋਕਾਂ ਨੂੰ ਸਂਬੋਧਿਤ ਕੀਤਾ ਅਤੇ ਆਖਿਆ, "ਤੁਸੀਂ ਕਦੋਂ ਤੀਕ ਦੁਚਿਤ੍ਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸਦੇ ਮਗਰ ਲੱਗੋ!"ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।
22 ਤਾਂ ਏਲੀਯਾਹ ਮੁੜ ਬੋਲਿਆ, "ਮੈਂ ਇੱਥੇ ਇਕੱਲਾ ਹੀ ਯਹੋਵਾਹ ਦਾ ਨਬੀ ਆਇਆ ਹਾਂ ਜਦ ਕਿ ਇੱਥੇ ਬਆਲ ਦੇ 450 ਨਬੀ ਹਨ।
23 ਦੋ ਬਲਦ ਲਿਆਓ ਅਤੇ ਬਾਲ ਦੇ ਨਬੀਆਂ ਨੂੰ ਇੱਕ ਬਲਦ ਰੱਖਣ ਦਿਓ। ਉਹ ਇਸ ਨੂੰ ਮਾਰ ਕੇ ਇਸਦੇ ਟੁਕੜੇ ਕਰ ਲੈਣ, ਅਤੇ ਲੱਕੜਾਂ ਉੱਤੇ ਪਾ ਦੇਣ, ਪਰ ਉਨ੍ਹਾਂ ਨੂੰ ਅੱਗ ਨਾ ਬਾਲਣ ਦਿਓ। ਇਵੇਂ ਹੀ ਮੈਂ ਦੂਜੇ ਬਲਦ ਨਾਲ ਕਰਾਂਗਾ ਤੇ ਮੈਂ ਵੀ ਅੱਗ ਨਹੀਂ ਬਾਲਾਂਗਾ।
24 ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ।"ਸਭ ਲੋਕਾਂ ਨੇ ਉੱਤਰ ਦਿੱਤਾ, "ਬਹੁਤ ਵਧੀਆ।"
25 ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਕਿਹਾ, "ਤੁਸੀਂ ਇੱਥੇ ਅਨੇਕਾਂ ਹੀ ਹੋ ਸੋ ਤੁਸੀਂ ਪਹਿਲੇ ਜਾਵੋ ਤੇ ਆਪਣਾ ਬਲਦ ਚੁਣਕੇ ਤਿਆਰ ਕਰੋ, ਪਰ ਅੱਗ ਨਾ ਬਾਲਣਾ।"
26 ਇਉਂ ਨਬੀਆਂ ਨੇ ਜਿਹੜਾ ਬਲਦ ਮਿਲਿਆ ਉਸਨੂੰ ਲਿੱਤਾ, ਇਸ ਦੇ ਟੁਕੜੇ ਕੀਤੇ ਤੇ ਫ਼ਿਰ ਦੁਪਹਿਰ ਤੀਕ ਬਆਲ ਅੱਗੇ ਪ੍ਰਾਰਥਨਾ ਕਰਦੇ ਰਹੇ ਕਿ, "ਹੇ ਬਆਲ, ਕਿਰਪਾ ਕਰਕੇ ਸਾਨੂੰ ਜੁਆਬ ਦੇ!" ਪਰ ਕੋਈ ਹੁਂਗਾਰਾ ਨਾ ਆਇਆ ਨਾ ਕੋਈ ਆਵਾਜ਼। ਨਬੀਆਂ ਨੂੰ ਜਿਹੜੀ ਜਗਵੇਦੀ ਤਿਆਰ ਕੀਤੀ ਸੀ ਉਸ ਅੱਗੇ ਨੱਚਦੇ ਰਹੇ ਪਰ ਅੱਗ ਨਾ ਬਲੀ।
27 ਦੁਪਹਿਰ ਵੇਲੇ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ ਅਤੇ ਕਿਹਾ, "ਜੇਕਰ ਬਆਲ ਸੱਚਮੁੱਚ ਪਰਮੇਸ਼ੁਰ ਹੈ ਤਾਂ ਤੁਹਾਨੂੰ ਉਸਨੂੰ ਉੱਚੀ ਆਵਾਜ਼ ਵਿੱਚ ਬੁਲਾਉਣਾ ਚਾਹੀਦਾ ਹੈ! ਕੀ ਪਤਾ ਉਹ ਕੁਝ ਸੋਚ ਰਿਹਾ ਹੋਵੇ ਜਾਂ ਕਿਸੇ ਕੰਮ ਵਿੱਚ ਰੁਝਿਆ ਹੋਵੇ? ਜਾਂ ਉਹ ਕਿਤੇ ਸਫ਼ਰ ਕਰ ਰਿਹਾ ਹੋਵੇ! ਹੋ ਸਕਦਾ ਹੈ ਉਹ ਸੌਂ ਰਿਹਾ ਹੋਵੇ। ਇਸ ਲਈ ਤੁਹਾਨੂੰ ਉੱਚੀ ਆਵਾਜ਼ ਵਿੱਚ ਬੋਲ ਕੇ ਉਸਨੂੰ ਜਗਾਉਣਾ ਚਾਹੀਦਾ ਹੈ!"
28 ਇਸ ਲਈ ਨਬੀਆਂ ਨੇ ਉੱਚੀ-ਉੱਚੀ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਨ੍ਹਾਂ ਦੀ ਰੀਤ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਨੇਜਿਆਂ ਨਾਲ ਆਪਣੇ-ਆਪ ਨੂੰ ਕੱਟਣ ਲੱਗ ਪਏ, ਜਿੰਨਾ ਚਿਰ ਖੂਨ ਉਨ੍ਹਾਂ ਦੇ ਉੱਪਰੋਂ ਦੀ ਵਗਣ ਨਹੀਂ ਲੱਗ ਪਿਆ।
29 ਜਦੋਂ ਦੁਪਿਹਰ ਲੰਘ ਗਈ, ਉਹ ਸਂਧਿਆ ਦੀ ਭੇਟ ਚੜਾਉਣ ਦੀ ਘੜੀ ਤਾਈਂ ਰੋਲਾ ਪਾਉਂਦੇ ਰਹੇ, ਓਥੇ ਕੋਈ ਆਵਾਜ਼ ਨਹੀਂ ਸੀ, ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ ਜਾਂ ਧਿਆਨ ਨਹਹੀਁ ਦਿੱਤਾ।
30 ਤੱਦ ਏਲੀਯਾਹ ਨੇ ਹਰੇਕ ਨੂੰ ਕਿਹਾ, "ਹੁਣ, ਮੇਰੇ ਕੋਲ ਆਓ।" ਤੱਦ ਸਾਰੇ ਲੋਕਾ ਏਲੀਯਾਹ ਦੇ ਦੁਆਲੇ ਇਕੱਠੇ ਹੋ ਗਏ। ਫ਼ੇਰ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਨੂੰ ਤਿਆਰ ਕੀਤਾ।
31 ਲੀਯਾਹ ਨੇ 12 ਪੱਥਰ ਲੇ ਹਰ ਪਰਿਵਾਰ-ਸਮੂਹ ਲਈ ਇੱਕ ਪੱਥਰ ਲਿੱਤਾ ਗਿਆ ਤੇ ਇਨ੍ਹਾਂ ਪਰਿਵਾਰ-ਸਮੂਹਾਂ ਦੇ ਨਾਂ ਯਾਕੂਬ ਦੇ 12 ਪੁੱਤਰਾਂ ਤੇ ਰੱਖੇ ਗਏ। ਯਾਕੂਬ ਹੀ ਉਹ ਮਨੁੱਖ ਸੀ ਜਿਸਨੂੰ ਯਹੋਵਾਹ ਨੇ ਇਸਰਾਏਲ ਆਖਿਆ ਸੀ।
32 ਲੀਯਾਹ ਨੇ ਇਨ੍ਹਾਂ ਪੱਥਰ ਨਾਲ ਯਹੋਵਾਹ ਦੇ ਨਾਉਂ ਉੱਪਰ ਇੱਕ ਜਗਵੇਦੀ ਬਣਾਈ ਅਤੇ ਇਸਦੇ ਚੁਫ਼ੇਰੇ ਇੱਕ ਖਾਈ ਬਣਾਈ। ਇਹ ਇੰਨੀ ਡੂੰਘੀ ਤੇ ਚੌੜੀ ਸੀ ਕਿ ਇਸ ਵਿੱਚ ਸੱਤ ਗੈਲਨ ਪਾਣੀ ਸਮਾਅ ਸਕੇ।
33 ਤੱਦ ਏਲੀਯਾਹ ਨੇ ਜਗਵੇਦੀ ਤੇ ਲੱਕੜਾਂ ਰੱਖੀਆਂ ਉਸਨੇ ਬਲਦ ਦੇ ਟੁਕੜੇ ਕੀਤੇ ਅਤੇ ਉਨ੍ਹਾਂ ਟੁਕੜਿਆਂ ਨੂੰ ਲੱਕੜ ਤੇ ਰੱਖਿਆ।
34 ਤਦ ਏਲੀਯਾਹ ਨੇ ਕਿਹਾ, "4 ਮਰਤਬਾਨ ਪਾਣੀ ਦੇ ਭਰੋ। ਉਸ ਪਾਣੀ ਨੂੰ ਹੋਮ ਦੀ ਬਲੀ ਅਤੇ ਬਾਲਣ ਉੱਪਰ ਰੋਢ਼ ਦਿਓ।" ਤਦ ਏਲੀਯਾਹ ਨੇ ਕਿਹਾ, "ਇਸਨੂੰ ਦੁਬਾਰਾ ਕਰੋ।" ਫਿਰ ਉਸ ਕਿਹਾ, "ਇਸਨੂੰ ਤੀਜੀ ਵਾਰ ਫ਼ਿਰ ਕਰੋ।"
35 ਇਉਂ ਪਾਣੀ ਜਗਵੇਦੀ ਵਿੱਚੋਂ ਰੁਢ਼ਦਾ ਹੋਇਆ ਖਾਈ ਨੂੰ ਭਰਨ ਲੱਗਾ।
36 ਤਾਂ ਤਕਾਲਾਂ ਦੀ ਬਲੀ ਚੜਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, "ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
37 ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਨੂੰ ਹੁਂਗਾਰਾ ਦੇ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।"
38 ਤਾਂ ਯਹੋਵਾਹ ਨੇ ਹੇਠਾਂ ਅੱਗ ਭੇਜੀ, ਜਿਸ ਨੇ ਬਲੀ, ਲੱਕੜਾਂ, ਪੱਥਰ ਅਤੇ ਜਗਵੇਦੀ ਦੇ ਦੁਆਲੇ ਦੀ ਧਰਤੀ ਨੂੰ ਸਾੜ ਦਿੱਤਾ, ਅਤੇ ਇਸ ਨੇ ਟੋਏ ਵਿਚਲਾ ਸਾਰਾ ਪਾਣੀ ਸੁਕਾਅ ਦਿੱਤਾ।
39 ਇਹ ਸਭ ਕੁਝ ਲੋਕਾਂ ਸਾਮ੍ਹਣੇ ਹੋਇਆ ਤਾਂ ਲੋਕਾਂ ਨੇ ਮੱਥਾ ਟੇਕਦੇ ਹੋਏ ਕਹਿਣਾ ਸ਼ੁਰੂ ਕੀਤਾ, "ਯਹੋਵਾਹ ਹੀ ਪਰਮੇਸ਼ੁਰ ਹੈ! ਯਹੋਵਾਹ ਹੀ ਪਰਮੇਸ਼ੁਰ ਹੈ!"
40 ਤਦ ਏਲੀਯਾਹ ਨੇ ਕਿਹਾ, "ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨਸ੍ਸੇ ਨਾ!" ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁਟਿਆ।
41 ਤੱਦ ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, "ਹੁਣ ਜਾ ਅਤੇ ਜਾਕੇ ਖਾ-ਪੀ ਕਿਉਂ ਜੋ ਭਾਰੀ ਬਾਰਿਸ਼ ਆ ਰਹੀ ਹੈ।"
42 ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜਿਆ ਅਤੇ ਉੱਥੇ ਜਾਕੇ ਨੀਵੇਂ ਝੁਕਿਆ। ਉਸਨੇ ਆਪਣਾ ਸਿਰ ਆਪਣੇ ਗੋਡਿਆਂ 'ਚ ਨਿਵਾਇਆ।
43 ਤਦ ਏਲੀਯਾਹ ਨੇ ਆਪਣੇ ਸੇਵਕਾਂ ਨੂੰ ਆਖਿਆ, "ਉੱਪਰ ਜਾਓ ਅਤੇ ਸਮੁੰਦਰ ਵੱਲ ਤੱਕੋ।" ਸੇਵਕ ਉਸ ਜਗ੍ਹਾ ਗਿਆ ਜਿੱਥੋਂ ਉਹ ਸਮੁੰਦਰ ਨੂੰ ਵੇਖ ਸਕੇ। ਤਦ ਉਸ ਨੇ ਵਾਪਸ ਆਕੇ ਕਿਹਾ, "ਮੈਨੂੰ ਕੁਝ ਨਹੀਂ ਦਿਸਿਆ।" ੇਲ੍ਲੀਯਾਹ ਨੇ ਉਸਨੂੰ ਮੁੜ ਜਾਕੇ ਵੇਖਣ ਨੂੰ ਕਿਹਾ, ਇਉਂ ਉਸਨੇ ਸੱਤ ਵਾਰੀ ਕੀਤਾ।
44 ਸੱਤਵੀ ਵਾਰੀ, ਸੇਵਕ ਵਾਪਸ ਆਇਆ ਅਤੇ ਕਹਿਣ ਲੱਗਾ, "ਇੱਕ ਨਿਕ੍ਕਾ ਜਿਹਾ ਬੱਦਲ ਆਦਮੀ ਦੇ ਹੱਥ ਦੀ ਕਲਾਈ ਵਰਗਾ ਮੈਂ ਸਮੁੰਦਰੋ ਉਠਦਾ ਵੇਖਿਆ ਹੈ।"ਏਲੀਯਾਹ ਨੇ ਸੇਵਕ ਨੂੰ ਕਿਹਾ, "ਜਾ! ਅਤੇ ਅਹਾਬ ਪਾਤਸ਼ਾਹ ਨੂੰ ਜਾਕੇ ਆਖ ਕਿ ਹੱਥ ਜੋੜਕੇ ਘਰ ਨੂੰ ਜਾਵੇ ਤਾਂ ਜੋ ਰਾਹ ਵਿੱਚ ਮੀਂਹ ਰੁਕਾਵਟ ਨਾ ਪਾਵੇ।"
45 ਬੋੜੇ ਹੀ ਸਮੇਂ ਬਾਅਦ ਅਕਾਸ਼ ਘਣੇ ਬੱਦਲਾਂ ਨਾਲ ਘਿਰ ਗਿਆ। ਤੇਜ਼ ਹਵਾ ਵਗਣ ਲਗੀ ਤੇ ਫ਼ੇਰ ਮੂਸਲਾਧਾਰ ਮੀਂਹ ਪੈਁਣ ਲੱਗਾ। ਤਾਂ ਅਹਾਬ ਆਪਣੇ ਰੱਥ ਤੇ ਚਢ਼ਕੇ ਯਿਜ਼ਰਾੇਲ ਨੂੰ ਮੁੜਿਆ।
46 ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲੇ ਤਾਂ ਜੋ ਉਹ ਨੱਸ ਸਕੇੇ ਅਹਾਬ ਦੇ ਅੱਗੇ ਯਿਜ਼ਰਾੇਲ ਦੇ ਰਾਹ ਤੀਕ ਭਜਿਆ ਗਿਆ।