੧ ਸਲਾਤੀਨ

1 2 3 4 5 6 7 8 9 10 11 12 13 14 15 16 17 18 19 20 21 22

ਕਾਂਡ 19

1 ਅਹਾਬ ਪਾਤਸ਼ਾਹ ਨੇ ਉਹ ਸਭ ਕੁਝ ਜੋ ਏਲੀਯਾਹ ਨੇ ਕੀਤਾ ਜਾ ਕੇ ਈਜ਼ਬਲ ਨੂੰ ਦੱਸਿਆ। ਅਹ੍ਹਾਬ ਨੇ ਇਹ ਵੀ ਦੱਸਿਆ ਕਿ ੇਲ੍ਲੀਯਾਹ ਨੇ ਕਿਵੇਂ ਤਲਵਾਰ ਨਾਲ ਸਾਰੇ ਨਬੀਆਂ ਨੂੰ ਵਢਿਆ।
2 ਤ੍ਤਾਂ ਈਜ਼ਬਲ ਨੇ ਸ਼ਂਦੇਸ਼ਵਾਹਕ ਦੇ ਰਾਹੀਂ ਏਲੀਯਾਹ ਨੂੰ ਇਹ ਆਖਦਿਆਂ ਸੁਨੇਹਾ ਭੇਜਿਆ, "ਜੇਕਰ ਕੱਲ ਤਾਈਂ ਮੈਂ ਤੈਨੂੰ ਨਹੀਂ ਮਾਰਿਆ, ਜਿਵੇਂ ਤੂੰ ਨਬੀਆਂ ਨੂੰ ਮਾਰਿਆ, ਦੇਵਤੇ ਮੈਨੂੰ ਵੀ ਮਾਰ ਦੇਣ।"
3 ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉਥੋਂ ਭੱਜ ਨਿਕਲਿਆ। ਉਸਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬੇਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬੇਰਸ਼ਬਾ ਵਿੱਚ ਹੀ ਛੱਡ ਗਿਆ।
4 ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਬਕ੍ਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸਨੇ ਬੈਠ ਕੇ ਮੌਤ ਮਂਗੀ ਤੇ ਆਖਿਆ, "ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।"
5 ਤਦ ਏਲੀਯਾਹ ਬਿਰਖ ਹੇਠਾਂ ਲਂਮਾਂ ਪੈ ਗਿਆ ਅਤੇ ਸੌਂ ਗਿਆ। ਇੱਕ ਦੂਤ ਏਲੀਯਾਹ ਕੋਲ ਆਇਆ ਅਤੇ ਆਕੇ ਉਸਨੇ ਏਲੀਯਾਹ ਨੂੰ ਛੋਹਿਆ ਅਤੇ ਆਖਿਆ, "ਉੱਠ! ਅਤੇ ਖਾ-ਪੀ!"
6 ਲੀਯਾਹ ਉਠਿਆ ਅਤੇ ਉਸਨੇ ਵੇਖਿਆ ਉਸਦੇ ਕੋਲ ਹੀ ਕੋਲਿਆਂ ਤੇ ਪਕਿਆ ਇੱਕ ਕੇਕ ਅਤੇ ਪਾਣੀ ਦਾ ਭਾਂਡਾ ਪਿਆ ਹੈ। ਏਲੀਯਾਹ ਨੇ ਖਾਧਾ ਅਤੇ ਪੀਤਾ ਅਤੇ ਫ਼ਿਰ ਸੌਂ ਗਿਆ।
7 ਕੁਝ ਦੇਰ ਬਾਅਦ, ਯਹੋਵਾਹ ਦਾ ਦੂਤ ਫ਼ਿਰ ਉਸ ਕੋਲ ਆਇਆ ਅਤੇ ਉਸਨੂੰ ਛੂਹ ਕੇ ਆਖਿਆ, "ਉੱਠ! ਕੁਝ ਖਾ-ਪੀ ਲੈ! ਜੇਕਰ ਤੂੰ ਕੁਝ ਖਾਵੇਂ-ਪੀਵੇਂਗਾ ਨਹੀਂ, ਤਾਂ ਯਾਤਰਾ ਤੇਰੇ ਲਈ ਬਹੁਤ ਬਕਾਉਣ ਵਾਲੀ ਹੋਵੇਗੀ!"
8 ਤਾਂ ਏਲੀਯਾਹ ਉਠਿਆ ਅਤੇ ਉਸਨੇ ਖਾਧਾ-ਪੀਤਾ। ਭੋਜਨ ਨੇ ਏਲੀਯਾਹ ਨੂੰ ਇੰਨੀ ਤਾਕਤ ਦਿੱਤੀ ਕਿ ਉਹ 40 ਦਿਨ ਅਤੇ 40 ਰਾਤਾਂ ਚੱਲ ਸਕਿਆ ਜਦੋਂ ਤੱਕ ਕਿ ਉਹ ਹੋਰੇਬ ਵਿਖੇ ਪਰਮੇਸ਼ੁਰ ਦੇ ਪਰਬਤ ਤੇ ਨਹੀਂ ਪਹੁੰਚ ਗਿਆ।
9 ਉੱਥੇ ਏਲੀਯਾਹ ਇੱਕ ਗੁਫ਼ਾ ਵਿੱਚ ਸਾਰੀ ਰਾਤ ਟਿਕਿਆ।ਤਦ ਯਹੋਵਾਹ ਨੇ ਏਲੀਯਾਹ ਨੂੰ ਆਖਿਆ, "ਹੇ ਏਲੀਯਾਹ, ਤੂੰ ਇੱਥੇ ਕੀ ਕਰਦਾ ਹੈਂ?"
10 ਅੱਗੋਂ ਉਸਨੇ ਕਿਹਾ, "ਹੇ ਯਹੋਵਾਹ ਪਰਮੇਸ਼ੁਰ ਸਰਬ-ਸਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇਕੱਲਾ ਮੈਂ ਹੀ ਬਚਿਆ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।
11 ਫ਼ੇਰ ਯਹੋਵਾਹ ਨੇ ਏਲੀਯਾਹ ਨੂੰ ਆਖਿਆ, "ਜਾ, ਮੇਰੇ ਸਾਮ੍ਹਣੇ ਉਸ ਪਰਬਤ ਤੇ ਖੜਾ ਹੋ ਜਾ। ਮੈਂ ਤੇਰੇ ਕੋਲ ਦੀ ਲੰਘਾਂਗਾ।" ਫ਼ੇਰ ਇੱਕ ਬਹੁਤ ਜੋੜਦਾਰ ਹਵਾ ਵਗੀ। ਜਿਸ ਨੇ ਪਰਬਤਾਂ ਨੂੰ ਚੀਰ ਦਿੱਤਾ। ਇਸ ਨੇ ਵਿਸ਼ਾਲ ਚੱਟਾਨਾਂ ਨੂੰ ਯਹੋਵਾਹ ਦੇ ਸਾਮ੍ਹਣੇ ਚੀਰ ਦਿੱਤਾ। ਪਰ ਉਹ ਹਵਾ ਯਹੋਵਾਹ ਨਹੀਂ ਸੀ! ਉਸ ਹਵਾ ਤੋਂ ਮਗਰੋਂ, ਓਥੇ ਭੂਚਾਲ ਆਇਆ। ਪਰ ਉਹ ਭੂਚਾਲ ਯਹੋਵਾਹ ਨਹੀਂ ਸੀ।
12 ਭੂਚਾਲ ਤੋਂ ਮਗਰੋਂ, ਓਥੇ ਇੱਕ ਅੱਗ ਆਈ। ਪਰ ਅੱਗ ਯਹੋਵਾਹ ਨਹੀਂ ਸੀ। ਅੱਗ ਤੋਂ ਮਗਰੋਂ, ਚੁੱਪ ਸੀ, ਇੱਕ ਕੋਮਲ ਆਵਾਜ਼।
13 ਜਦੋਂ ਏਲੀਯਾਹ ਨੇ ਆਵਾਜ਼ ਸੁਣੀ, ਉਸ ਨੇ ਆਪਣਾ ਚਿਹਰਾ ਢਕਣ ਲਈ ਆਪਣੇ ਚੋਲੇ ਦਾ ਇਸਤੇਮਾਲ ਕੀਤਾ। ਫ਼ੇਰ ਉਹ ਗਿਆ ਅਤੇ ਗੁਫ਼ਾ ਦੇ ਪ੍ਰਵੇਸ਼ ਤੇ ਖਲੋ ਗਿਆ। ਫ਼ਿਰ ਇੱਕ ਆਵਾਜ਼ ਨੇ ਉਸ ਨੂੰ ਆਖਿਆ, "ਏਲੀਯਾਹ, ਤੂੰ ਇੱਥੇ ਕਿਉਂ ਹੈਂ?"
14 ਲੀਯਾਹ ਨੇ ਆਖਿਆ, "ਹੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਆਪਣੇ ਇਕਰਾਰਨਾਮੇ ਨੂੰ ਤੋੜ ਦਿੱਤਾ। ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਅਤੇ ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰਿਆ। ਮੈਂ ਹੀ ਇੱਕ ਨਬੀ ਹਾਂ ਜਿਹੜਾ ਹਾਲੇ ਜਿਉਂਦਾ ਹਾਂ। ਅਤੇ ਹੁਣ ਉਹ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।"
15 ਯਹੋਵਾਹ ਨੇ ਆਖਿਆ, "ਜਾ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਪਰਤ ਜਾ ਅਤੇ ਉੱਥੇ ਜਾਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।
16 ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ।
17 ਹਜ਼ਾਏਲ ਬਹੁਤ ਸਾਰੇ ਬਦ ਲੋਕਾਂ ਦੀ ਹਤਿਆ ਕਰੇਗਾ। ਜਿਹੜਾ ਕੋਈ ਹਜ਼ਾਏਲ ਦੀ ਤਲਵਾਰ ਤੋਂ ਬਚ ਜਾਵੇਗਾ, ਉਸਨੂੰ ਯੇਹੂ ਮਾਰ ਮੁਕਾਵੇਗਾ ਅਤੇ ਜੋ ਕੋਈ ਯੇਹੂ ਦੇ ਵਾਰ ਤੋਂ ਬਚ ਨਿਕਲੇਗਾ, ਉਸਨੂੰ ਏਲੀਸ਼ਾ ਖਤਮ ਕਰ ਦੇਵੇਗਾ।
18 ਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।"
19 ਤਾਂ ਏਲੀਯਾਹ ਉਥੋਂ ਤੁਰ ਪਿਆ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਲੱਭਣ ਲਈ ਚਲਿਆਂ ਗਿਆ। ਉਸ ਵਕਤ, ਏਲੀਸ਼ਾ ਖੇਤ ਦੀ ਵਾਹੀ ਕਰ ਰਿਹਾ ਸੀ। ਉਸ ਕੋਲ ਬਲਦਾਂ ਦੀਆਂ 12 ਜੋੜੀਆਂ ਸਨ ਅਤੇ ਬਾਰ੍ਹਵੀਁ ਤੇ ਉਹ ਖੁਦ ਸੀ। ਜਦੋਂ ਏਲੀਯਾਹ ਉੱਥੇ ਪਹੁੰਚਿਆ, ਉਹ ਏਲੀਸ਼ਾ ਲੋਕ ਗਿਆ ਅਤੇ ਆਪਣਾ ਚੋਲਾ ਉਸ ਉੱਪਰ ਪਾ ਦਿੱਤਾ।
20 ਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, "ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।"ਤਾਂ ਏਲੀਯਾਹ ਨੇ ਆਖਿਆ, "ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।"
21 ਤਦ ਏਲੀਸ਼ਾ ਨੇ ਆਪਣੇ ਪਰਿਵਾਰ ਨਾਲ ਮਿਲਕੇ ਖਾਸ ਭੋਜਨ ਕੀਤਾ। ਉਸਨੇ ਆਪਣੇ ਬਲਦ ਮਾਰੇ ਅਤੇ ਆਪਣੇ ਜੂਲੇ ਨੂੰ ਅੱਗ ਬਾਲਣ ਲਈ ਲੱਕੜਾਂ ਵਜੋਂ ਇਸਤੇਮਾਲ ਕਰਕੇ ਮਾਸ ਰਿਂਨਿਆ। ਫ਼ੇਰ ਉਸਨੇ ਰਿਨ੍ਹੇ ਹੋਏ ਨੂੰ ਖਾਣ ਲਈ ਹਰੇਕ ਨੂੰ ਵੰਡਿਆ। ਫ਼ਿਰ ਉਹ ਉਠਿਆ ਅਤੇ ਏਲੀਯਾਹ ਦੇ ਪਿੱਛੇ ਲੱਗ ਗਿਆ ਅਤੇ ਉਸ ਦਾ ਸੇਵਾਦਾਰ ਬਣ ਗਿਆ।