੨ ਸਲਾਤੀਨ
ਕਾਂਡ 7
1 ਅਲੀਸ਼ਾ ਨੇ ਆਖਿਆ, "ਯਹੋਵਾਹ ਵੱਲੋਂ ਭੇਜੇ ਸੰਦੇਸ਼ ਨੂੰ ਸੁਣੋ। ਯਹੋਵਾਹ ਆਖਦਾ ਹੈ: 'ਕਲ੍ਹ੍ਹ ਇਸੇ ਵਕਤ ਸਾਮਰਿਯਾ ਦੇ ਸ਼ਹਿਰ ਦੇ ਫਾਟਕ ਤੇ ਅਤੇ ਮਂਡੀ ਵਿੱਚ ਆਟੇ ਦੀ ਇੱਕ ਟੋਕਰੀ ਅਤੇ ਜੌਆਂ ਦੀਆਂ ਦੋ ਬਾਲਟੀਆਂ ਇੱਕ ਸ਼ੈਕਲ 'ਚ ਉਪਲਬਧ ਹੋਣਗੀਆਂ। ਅਨਾਜ ਦਾ ਇੰਨਾ ਹੜ ਆਵੇਗਾ ਕਿ ਲੋਕ ਇੰਨਾ ਸਸਤਾ ਅਨਾਜ ਮੁੜ ਤੋਂ ਢੇਰ ਸਾਰਾ ਖਰੀਦਣ ਦੇ ਸਮਰੱਥ ਹੋ ਜਾਣਗੇ।"
2 ਤੱਦ ਉਹ ਅਫ਼ਸਰ ਜਿਹੜਾ ਪਾਤਸ਼ਾਹ ਦਾ ਬੜਾ ਕਰੀਬ ਦਾ ਸੀ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੂੰ ਕਿਹਾ, "ਜੇਕਰ ਯਹੋਵਾਹ ਅਕਾਸ਼ ਵਿੱਚ ਤਾਕੀਆਂ ਵੀ ਲਗਾ ਦੇਵੇ ਤਾਂ ਵੀ ਇਹ ਗੱਲ ਸੰਭਵ ਨਹੀਂ ਹੋ ਸਕਦੀ।"ਅਲੀਸ਼ਾ ਨੇ ਕਿਹਾ, "ਤੂੰ ਇਹ ਘਟਨਾ ਆਪਣੀਆਂ ਅੱਖਾਂ ਸਾਮ੍ਹਣੇ ਵੇਖਣ ਵਾਲਾ ਹੈਂ, ਪਰ ਤੂੰ ਉਸ ਵਿੱਚੋਂ ਕੁਝ ਖਾ ਨਾ ਸਕੇਂਗਾ।"
3 ਸ਼ਹਿਰ ਦੇ ਦਰਵਾਜ਼ੇ ਕੋਲ ਚਾਰ ਮਨੁੱਖ ਕੋੜ ਨਾਲ ਪੀੜਿਤ ਸਨ। ਉਹ ਇੱਕ ਦੂਜੇ ਨੂੰ ਆਖ ਰਹੇ ਸਨ, "ਅਸੀਂ ਭਲਾ ਇੱਥੇ ਬੈਠੇ ਮੌਤ ਦੀ ਉਡੀਕ ਕਿਉਂ ਕਰ ਰਹੇ ਹਾਂ?
4 ਸਾਮਰਿਯਾ ਵਿੱਚ ਕਾਲ ਪਿਆ ਹੈ, ਇਸ ਨਾਲੋਂ ਤਾਂ ਚੰਗਾ ਹੋਵੇ ਜੇ ਅਸੀਂ ਸ਼ਹਿਰ ਵਿੱਚ ਜਾਕੇ ਮਰੀਏ, ਕਿਉਂ ਕਿ ਮਰਨਾ ਤਾਂ ਇੱਥੇ ਵੀ ਹੈ ਹੀ, ਸੋ ਇਸ ਤੋਂ ਚੰਗਾ ਹੈ ਕਿ ਚਲੋ ਅਰਾਮੀਆਂ ਦੇ ਤੰਬੂ 'ਚ ਚਲੀਏ। ਜੇਕਰ ਉਹ ਸਾਨੂੰ ਉੱਥੇ ਜਿਉਂਦਾ ਛੱਡਣ ਤਾਂ ਅਸੀਂ ਜਿਉਂਦੇ ਰਹਾਂਗੇ ਤੇ ਜੇਕਰ ਉਹ ਸਾਨੂੰ ਮਾਰ ਸੁੱਟਣ ਤਾਂ ਮਰਨਾ ਤਾਂ ਹੈ ਹੀ ਹੈ।
5 ਤਾਂ ਉਸ ਸ਼ਾਮ ਉਹ ਚਾਰੇ ਕੋੜੀ ਅਰਾਮੀਆਂ ਦੇ ਡੇਰੇ ਜਾ ਪਹੁੰਚੇ। ਜਦੋਂ ਉਹ ਬਿਲਕੁਲ ਉਸਦੇ ਨੇੜੇ ਪਹੁੰਚੇ ਤਾਂ ਉੱਥੇ ਕੋਈ ਵੀ ਬੰਦਾ ਨਹੀਂ ਸੀ।
6 ਉਹ ਇਸ ਲਈ ਕਿ ਯਹੋਵਾਹ ਨੇ ਅਰਾਮੀਆਂ ਦੀ ਫ਼ੌਜ ਨੂੰ ਰੱਥਾਂ ਦੀ ਅਵਾਜ਼ ਤੇ ਘੋੜਿਆਂ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਆਵਾਜ਼ ਸੁਣਾਈ ਸੀ, ਤਾਂ ਅਰਾਮੀ ਫ਼ੌਜ ਆਪਸ ਵਿੱਚ ਇੱਕ-ਦੂਜੇ ਨੂੰ ਕਹਿਣ ਲੱਗੇ, "ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜੇ ਤੇ ਮਿਸਰੀਆਂ ਦੇ ਰਾਜਿਆਂ ਨੂੰ ਸਾਡੇ ਵਿਰੁੱਧ ਖਰੀਦਿਆ ਹੈ।"
7 ਤਾਂ ਉਹ ਤਤਕਾਲੀ ਉੱਠਕੇ ਹੀ ਉਥੋਂ ਭੱਜ ਗਏ। ਉਹ ਸਾਰਾ ਕੁਝ ਉਵੇਂ ਹੀ ਪਿੱਛੇ ਛੱਡ ਗਏ। ਉਹ ਆਪਣੇ ਤੰਬੂ, ਘੋੜੇ, ਖੋਤੇ ਸਭ ਕੁਝ ਪਿੱਛੇ ਹੀ ਛੱਡਕੇ ਆਪਣੀ ਜਾਨ ਬਚਾਅ ਕੇ ਉਥੋਂ ਨੱਸ ਗਏ।
8 ਜਦੋਂ ਉਹ ਕੋੜੀ ਡੇਰੇ ਦੀ ਬਾਹਰਲੀ ਹੱਦ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ-ਪੀਤਾ ਫ਼ਿਰ ਉਨ੍ਹਾਂ ਨੇ ਉਥੋਂ ਸੋਨਾ-ਚਾਂਦੀ ਅਤੇ ਕੱਪੜੇ ਆਦਿ ਚੁਰਾਏ ਅਤੇ ਉਨ੍ਹਾਂ ਨੂੰ ਲੁਕਾਅ ਲਿਆ। ਫ਼ਿਰ ਉਹ ਦੂਜੇ ਤੰਬੂ ਵਿੱਚ ਵੜੇ, ਉਥੋਂ ਵੀ ਉਨ੍ਹਾਂ ਨੇ ਵਸਤਾਂ ਚੁੱਕੀਆਂ ਤੇ ਫ਼ਿਰ ਉਨ੍ਹਾਂ ਨੂੰ ਵੀ ਬਾਹਰ ਜਾਕੇ ਲੁਕਾਅ ਆਏ।
9 ਤੱਦ ਇਨ੍ਹਾਂ ਕੋੜੀਆਂ ਨੇ ਇੱਕ-ਦੂਜੇ ਨੂੰ ਆਖਿਆ, "ਅਸੀਂ ਚੰਗਾ ਕੰਮ ਨਹੀਂ ਕਰ ਰਹੇ। ਅੱਜ ਦਾ ਦਿਨ ਤਾਂ ਖੁਸ਼ਖਬਰੀ ਦਾ ਹੈ ਪਰ ਅਸੀਂ ਚੁੱਪ ਬੈਠੇ ਹਾਂ। ਜੇਕਰ ਅਸੀਂ ਸਵੇਰ ਦੀ ਪੋਹ ਫ਼ੁੱਟਣ ਤਾਈ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਸੋ ਆਓ ਹੁਣ ਅਸੀਂ ਜਾਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਦੇਈਏ।"
10 ਤਾਂ ਇਨ੍ਹਾਂ ਕੋੜੀਆਂ ਨੇ ਜਾਕੇ ਸ਼ਹਿਰ ਦੇ ਦਰਬਾਨ ਨੂੰ ਆਵਾਜ਼ ਦਿੱਤੀ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ ਕਿ, "ਅਸੀਂ ਅਰਾਮੀਆਂ ਦੇ ਡੇਰੇ ਵਿੱਚ ਗਏ ਅਤੇ ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਆਵਾਜ਼ ਸਿਰਫ ਘੋੜੇ ਅਤੇ ਗਧੇ ਉੱਥੇ ਬੱਝੇ ਹੋਏ ਸਨ ਅਤੇ ਤੰਬੂ ਉਵੇਂ ਦੇ ਉਵੇਂ ਲੱਗੇ ਪਏ ਸਨ। ਪਰ ਆਦਮੀ ਸਾਰੇ ਗਇਬ ਸਨ।"
11 ਤਾਂ ਫ਼ਾਟਕ ਦੇ ਦਰਬਾਨਾਂ ਨੇ ਜ਼ੋਰ ਦੀ ਆਵਾਜ਼ ਦੇਕੇ ਪਾਤਸ਼ਾਹ ਦੇ ਘਰਾਣੇ ਨੂੰ ਅੰਦਰ ਖਬਰ ਦਿੱਤੀ।
12 ਰਾਤ ਦਾ ਵੇਲਾ ਸੀ ਪਰ ਰਾਜਾ ਬਿਸਤਰੇ ਚੋ ਉਠਿਆ ਅਤੇ ਆਕੇ ਆਪਣੇ ਅਫ਼ਸਰਾਂ ਨੂੰ ਕਿਹਾ, "ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ? ਉਨ੍ਹਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ ਇਸ ਲਈ ਉਹ ਡੇਰੇ ਨੂੰ ਛੱਡ ਕੇ ਖੇਤਾਂ ਵਿੱਚ ਲੁਕ ਗਏ ਹਨ। ਉਹ ਸੋਚ ਰਹੇ ਹਨ ਕਿ ਜਦੋਂ ਇਸਰਾਏਲੀ ਸ਼ਹਿਰ ਵਿੱਚੋਂ ਬਾਹਰ ਆਉਣਗੇ ਤਾਂ ਉਹ ਸਾਨੂੰ ਜਿਉਂਦੇ ਫ਼ੜ ਲੈਣ ਤੇ ਇਉਂ ਫ਼ਿਰ ਉਹ ਸ਼ਹਿਰ ਵਿੱਚ ਆ ਵੜਣਗੇ।"
13 ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, "ਆਓ ਅਸੀਂ ਕੁਝ ਆਦਮੀਆਂ ਨੂੰ ਉਨ੍ਹਾਂ ਪੰਜਾਂ ਘੋੜਿਆਂ ਨੂੰ ਲਿਆਉਣ ਲਈ ਭੇਜੀਏ ਜਿਹੜੇ ਹਾਲੇ ਸ਼ਹਿਰ ਵਿੱਚ ਹੀ ਹਨ। ਕਿਉਂ ਕਿ ਜਲਦੀ ਹੀ ਇਸਰਾਏਲ ਦੇ ਲੋਕਾਂ ਵਾਂਗ, ਜੋ ਕਿ ਸ਼ਹਿਰ ਹਾਲੇ ਬਚੇ ਹੋਏ ਹਨ, ਘੋੜੇ ਵੀ ਮਰ ਜਾਣਗੇ। ਆਪਾਂ ਇਨਾਂ ਆਕਦੀਆਂ ਨੂੰ ਇਹ ਪਤਾ ਲਗਾਉਣ ਲਈ ਭੇਜੀਏ ਕਿ ਕੀ ਵਾਪਰੀਆ ਹੈ।"
14 ਤਾਂ ਕੁਝ ਆਦਮੀ ਰੱਥ ਨਾਲ ਘੋੜੇ ਬੰਨ੍ਹਕੇ ਉੱਥੇ ਗਏ। ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ। ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, "ਜਾਓ ਤੇ ਵੇਖੋ ਕਿ ਕੀ ਵਾਪਰਿਆ ਹੈ?"
15 ਤਾਂ ਉਹ ਆਦਮੀ ਅਰਾਮੀ ਫ਼ੌਜ ਦੇ ਪਿੱਛੇ ਯਰਦਨ ਦਰਿਆ ਤੀਕ ਗਏ ਅਤੇ ਉਹ ਸਾਰਾ ਰਸਤਾਂ ਵਸਤਰਾਂ ਅਤੇ ਭਾਂਡਿਆਂ ਨਾਲ ਭਰਿਆ ਹੋਇਆ ਸੀ। ਇਨ੍ਹਾਂ ਵਸਤਰਾਂ ਨੂੰ ਅਰਾਮੀਆਂ ਨੇ ਭਾਜੜ ਵਿੱਚ ਰਾਹ 'ਚ ਹੀ ਸੁੱਟ ਦਿੱਤਾ ਸੀ। ਸੰਦੇਸ਼ਵਾਹਕ ਵਾਪਸ ਗਏ ਅਤੇ ਪਾਤਸ਼ਾਹ ਨੂੰ ਜਾਕੇ ਇਹ ਹਾਲ ਸੁਣਾਇਆ।
16 ਤੱਦ ਲੋਕਾਂ ਨੇ ਬਾਹਰ ਨਿਕਲ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟ ਲਿਆ। ਉੱਥੇ ਹਰ ਇੱਕ ਲਈ ਬੇਸ਼ੁਮਾਰ ਸਮਾਨ ਸੀ। ਸੋ ਯਹੋਵਾਹ ਦੇ ਬਚਨ ਅਨੁਸਾਰ ਆਟੇ ਦੀ ਇੱਕ ਟੋਕਰੀ, ਇੱਕ ਸ਼ੇਕਲ ਤੇ ਜੌਆ ਦੀਆਂ ਦੋ ਟੋਕਰੀਆਂ, ਇੱਕ ਰੁਪਏ ਦੀਆਂ ਹੋਣਗੀਆਂ।
17 ਤਾਂ ਪਾਤਸ਼ਾਹ ਨੇ ਉਸੇ ਅਫ਼ਸਰ ਨੂੰ, ਜਿਸ ਤੇ ਉਹ ਬਹੁਤ ਭਰੋਸਾ ਕਰਦਾ ਸੀ, ਫ਼ਾਟਕ ਦੀ ਦੇਖਭਾਲ ਉੱਪਰ ਲਗਾ ਦਿੱਤਾ। ਪਰ ਲੋਕ ਦੁਸ਼ਮਣ ਦੇ ਡੇਰੇ ਤੋਂ ਅੰਨ ਲੁੱਟਣ ਲਈ ਨੱਸੇ ਤੇ ਉਹ ਲੋਕਾਂ ਦੀ ਭੀੜ ਵਿੱਚ ਉਨ੍ਹਾਂ ਦੇ ਪੈਰਾਂ ਹੇਠ ਹੀ ਲਿਤਾੜਿਆ ਗਿਆ ਅਤੇ ਮਰ ਗਿਆ। ਤਾਂ ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਜਦੋਂ ਪਾਤਸ਼ਾਹ ਉਸਦੇ ਘਰ ਆਇਆ ਸੀ ਤਾਂ ਆਖਿਆ ਸੀ।
18 ਅਲੀਸ਼ਾ ਨੇ ਆਖਿਆ ਸੀ, "ਕੱਲ ਇਸੇ ਵੇਲੇ ਸਾਮਰਿਯਾ ਸ਼ਹਿਰ ਦੇ ਫ਼ਾਟਕ ਤੇ ਜੌਆਂ ਦੀਆਂ ਦੋ ਟੋਕਰੀਆਂ ਤੇ ਆਟੇ ਦੀ ਇੱਕ ਟੋਕਰੀ ਇੱਕ ਸ਼ੇਕਲ ਲਈ ਉਪਲਬਧ ਹੋਣਗੀਆਂ।"
19 ਪਰ ਅਫ਼ਸਰ ਨੇ ਅਲੀਸ਼ਾ ਨੂੰ ਇਹ ਆਖਿਆ ਸੀ ਕਿ ਜੇਕਰ ਯਹੋਵਾਹ ਅਕਾਸ਼ ਵਿੱਚ ਵੀ ਤਾਕੀਆਂ ਲਗਾ ਲਵੇ ਤਾਂ ਵੀ ਅਜਿਹਾ ਨਹੀਂ ਹੋ ਸਕਦਾ।" ਤਾਂ ਅਲੀਸ਼ਾ ਨੇ ਉਸਨੂੰ ਆਖਿਆ ਸੀ, "ਤੂੰ ਆਪਣੀਆਂ ਅੱਖਾਂ ਸਾਮ੍ਹਣੇ ਇਹ ਨਜ਼ਾਰਾ ਵੇਖੇਂਗਾ ਪਰ ਤੂੰ ਉਸ ਅੰਨ ਵਿੱਚੋਂ ਕੁਝ ਖਾ ਨਹੀਂ ਸਕੇਂਗਾ।"
20 ਸੋ ਉਸ ਨਾਲ ਉਵੇਂ ਹੀ ਹੋਇਆ ਤੇ ਉਹ ਫ਼ਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿਧ੍ਧ ਕੇ ਮਾਰਿਆ ਗਿਆ।