੨ ਤਵਾਰੀਖ਼
ਕਾਂਡ 13
1 ਜਦੋਂ ਯਾਰਾਬੁਆਮ ਪਾਤਸ਼ਾਹ ਦਾ ਇਸਰਾਏਲ ਉੱਪਰ ਰਾਜ ਦਾ 18 ਵਰ੍ਹਾ ਸੀ ਤਦ ਅਬੀਯਾਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ।
2 ਅਬੀਯਾਹ ਨੇ ਯਰੂਸ਼ਲਮ ਵਿੱਚ 3 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮੀਕਾਯਾਹ ਸੀ ਜੋ ਊਰੀੇਲ ਦੀ ਧੀ ਸੀ ਅਤੇ ਊਰੀੇਲ ਗਬਈ ਸ਼ਹਿਰ ਤੋਂ ਸੀ ਅਤੇ ਅਬੀਯਾਹ ਅਤੇ ਯਾਰਾਬੁਆਮ ਦੇ ਦਰਮਿਆਨ ਵੀ ਜੰਗ ਚਲਦੀ ਰਹੀ।
3 ਅਬੀਯਾਹ ਦੀ ਫ਼ੌਜ ਵਿੱਚ 4 ,00,000 ਬਹਾਦੁਰ ਸਿਪਾਹੀ ਸਨ ਜਿਨ੍ਹਾਂ ਨੂੰ ਲੈ ਕੇ ਉਹ ਲੜਾਈ ਦੇ ਮੈਦਾਨ ਵਿੱਚ ਉਤਰਿਆ। ਯਾਰਾਬੁਆਮ ਦੀ ਫ਼ੌਜ ਵਿੱਚ 8 ,00,000 ਬਹਾਦੁਰ ਸਿਪਾਹੀ ਸਨ ਤੇ ਉਹ ਅਬੀਯਾਹ ਨਾਲ ਯੁੱਧ ਕਰਨ ਲਈ ਤਿਆਰ ਹੋ ਗਿਆ।
4 ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜਾ ਹੋਇਆ ਅਤੇ ਆਖਣ ਲੱਗਾ ਕਿ, "ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ!
5 ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਉੱਪਰ ਰਾਜ ਦਾਊਦ ਨੂੰ ਅਤੇ ਉਸਦੇ ਵੰਸ਼ ਨੂੰ ਨੂਣ ਦੇ ਇਕਰਾਰਨਾਮਾ ਨਾਲ ਸਦੀਵ ਲਈ ਦਿੱਤਾ ਹੈ?
6 ਪਰ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ।
7 ਫੇਰ ਯਾਰਾਬੁਆਮ ਬੇਕਾਰ ਅਤੇ ਲਫਂਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸਕਿਆ।
8 "ਹੁਣ, ਤੁਸੀਂ ਲੋਕਾਂ ਨੇ ਯਹੋਵਾਹ ਦੇ ਰਾਜ ਨੂੰ ਹਰਾਉਣ ਦਾ ਨਿਸ਼ਚਾ ਕਰ ਲਿਆ ਹੈ, ਜੋ ਕਿ ਦਾਊਦ ਦੇ ਉੱਤਰਾਧਿਕਾਰੀਆਂ ਦੁਆਰਾ ਸ਼ਾਸਿਤ ਹੋ ਰਿਹਾ। ਤੇਰੇ ਕੋਲ ਤੇਰੇ ਨਾਲ ਬਹੁਤ ਲੋਕ ਹਨ ਅਤੇ ਯਾਰਾਬੁਆਮ ਦੁਆਰਾ, ਤੇਰੇ ਦੇਵਤੇ ਹੋਣ ਲਈ ਬਣਾਏ ਹਾਏ ਸੋਨੇ ਦੇ ਵਛਿਆਂ ਦੇ ਬੁੱਤ ਵੀ ਤੇਰੇ ਕੋਲ ਹਨ।
9 ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਅਤੇ ਉਸਦੀ ਬਾਵੇਂ ਆਪਣੇ ਜਾਜਕ ਰੱਖੇ ਜਿਵੇਂ ਕਿ ਦੁਨੀਆਂ ਦੇ ਦੂਜੇ ਰਾਜੇ ਕਰਦੇ ਹਨ। ਅਤੇ ਹੁਣ ਇਹ ਮੁਕਰ੍ਰਰ ਕਰ ਦਿੱਤਾ ਕਿ ਜਿਹੜਾ ਕੋਈ ਇੱਕ ਬਛੜਾ ਅਤੇ ਸੱਤ ਭੇਡੇ ਲੈਕੇ ਆਵੇ ਉਹ ਉਨ੍ਹਾਂ ਦੇਵਤਿਆਂ ਜੋ ਕਿ ਝੂਠੇ ਹਨ ਉਨ੍ਹਾਂ ਦਾ ਜਾਜਕ ਬਣ ਸਕਦਾ ਹੈ।
10 "ਪਰ ਸਾਡੇ ਲਈ ਤਾਂ ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਯਹੂਦਾਹ ਦੇ ਲੋਕ ਉਸ ਨੂੰ ਮੰਨਣ ਤੋਂ ਇਨਕਾਰੀ ਨਹੀਂ ਹਾਂ। ਅਸੀਂ ਉਸਨੂੰ ਛੱਡਿਆ ਨ੍ਨਹੀਁ। ਜਿਹੜੇ ਜਾਜਕ ਯਹੋਵਾਹ ਦੀ ਸੇਵਾ ਕਰਦੇ ਹਨ ਉਹ ਹਾਰੂਨ ਦੇ ਬੱਚੇ ਹਨ ਅਤੇ ਲੇਵੀ ਯਹੋਵਾਹ ਦੀ ਸੇਵਾ ਕਰਨ ਵਿੱਚ ਜਾਜਕਾਂ ਦੀ ਮਦਦ ਕਰਦੇ ਹਨ।
11 ਉਹ ਹਰ ਸਵੇਰ-ਸ਼ਾਮ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਚੜਾਉਂਦੇ ਹਨ ਅਤੇ ਧੂਫ ਧੁਖਾਉਂਦੇ ਹਨ। ਉਹ ਪਵਿੱਤਰ ਮੇਜ਼ ਉੱਪਰ ਚਢ਼ਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਹਰ ਸ਼ਾਮ ਸੁਨਿਹਰੇ ਸ਼ਮਾਦਾਨ ਉੱਪਰ ਦੀਵਿਆਂ ਨੂੰ ਜਗਾਉਂਦੇ ਹਨ। ਅਸੀਂ ਬੜੇ ਧਿਆਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ ਪਰ ਤੁਸੀਂ ਲੋਕਾਂ ਨੇ ਉਸ ਨੂੰ ਛੱਡ ਦਿੱਤਾ ਹੈ।
12 ਪਰਮੇਸ਼ੁਰ ਆਪ ਸਾਡੇ ਨਾਲ ਹੈ! ਉਹੀ ਸਾਡਾ ਸ਼ਾਸਕ ਹੈ ਅਤੇ ਉਸਦੇ ਜਾਜਕ ਸਾਡੇ ਨਾਲ ਹਨ। ਪਰਮੇਸ਼ੁਰ ਦੇ ਜਾਜਕ ਆਪਣੇ ਆਉਣ ਦੀ ਸੂਚਨਾ ਦਿੰਦੇ ਤੇ ਤੁਹਾਨੂੰ ਜਗਾਉਣ ਵਾਸਤੇ ਜੋਰ ਦੀ ਤੂਰ੍ਹੀਆਂ ਵਜਾਉਂਦੇ ਹਨ ਤੇ ਆਖਦੇ ਹਨ! ਹੇ ਇਸਰਾਏਲੀਓ, ਤੁਸੀਂ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਨਾ ਲੜੋ! ਕਿਉਂ ਜੋ ਤੁਸੀਂ ਸਫ਼ਲ ਨਾ ਹੋ ਪਾਵੋਁਗੇ।"
13 ਪਰ ਯਾਰਾਬੁਆਮ ਨੇ ਅਬੀਯਾਹ ਦੀ ਫ਼ੌਜ ਦੇ ਪਿੱਛੇ ਚੋਰੀ-ਛੁਪ੍ਪੇ ਸਿਪਾਹੀਆਂ ਦਾ ਇੱਕ ਟੋਲਾ ਭੇਜ ਦਿੱਤਾ, ਸੋ ਉਸਦੀ ਫ਼ੌਜ ਅਬੀਯਾਹ ਦੀ ਫ਼ੌਜ ਦੇ ਸਾਮ੍ਹਣੇ ਸੀ ਅਤੇ ਯਾਰਾਬੁਆਮ ਦੇ ਛੁਪੇ ਹੋਏ ਸੈਨਿਕ ਅਬੀਯਾਹ ਦੀ ਫ਼ੌਜ ਦੇ ਪਿੱਛੇ ਸਨ।
14 ਜਦੋਂ ਯਹੂਦਾਹ ਤੋਂ ਅਬੀਯਾਹ ਦੀ ਫ਼ੌਜ ਨੇ ਆਪਣੇ ਆਸੇ ਪਾਸੇ ਵੇਖਿਆ ਤਾਂ ਉਨ੍ਹਾਂ ਵੇਖਿਆ ਕਿ ਯਾਰਾਬੁਆਮ ਦੀ ਫ਼ੌਜ ਅੱਗੋਂ ਤੇ ਪਿੱਛੋਂ ਦੋਨੋ ਪਾਸੀਁ ਉਨ੍ਹਾਂ ਤੇ ਹਮਲਾ ਕਰ ਰਹੀ ਹੈ। ਤਦ ਯਹੂਦਾਹ ਦੇ ਲੋਕਾਂ ਯਹੋਵਾਹ ਨੂੰ ਉੱਚੀ ਪੁਕਾਰਿਆ ਤੇ ਜਾਜਕਾਂ ਨੇ ਤੂਰ੍ਹੀਆਂ ਵਜਾਈਆਂ।
15 ਤਦ ਅਬੀਯਾਹ ਦੀ ਫ਼ੌਜ ਨੇ ਲਲਕਾਰਿਆ। ਜਦੋਂ ਯਹੂਦਾਹ ਦੀ ਫ਼ੌਜ ਨੇ ਲਲਕਾਰਿਆਂ ਤਾਂ ਪਰਮੇਸ਼ੁਰ ਨੇ ਯਾਰਾਬੁਆਮ ਦੀ ਫ਼ੌਜ ਨੂੰ ਹਾਰ ਦਿੱਤੀ। ਇਸਰਾਏਲ ਤੋਂ ਯਾਰਾਬੁਆਮ ਦੀ ਸਾਰੀ ਫ਼ੌਜ ਨੂੰ ਅਬੀਯਾਹ ਨੇ ਯਹੂਦਾਹ ਵਿੱਚ ਹਰਾ ਦਿੱਤਾ।
16 ਯਹੂਦਾਹ ਦੀ ਸੈਨਾ ਤੋਂ ਇਸਰਾਏਲੀ ਫ਼ੌਜ ਭੱਜ ਖਲੋਤੀ ਤੇ ਪਰਮੇਸ਼ੁਰ ਨੇ ਯਹੂਦਾਹ ਦੀ ਫੌਜ ਦਾ ਇਸਰਾਏਲੀ ਸੈਨਾ ਨੂੰ ਹਰਾਉਣ ਵਿੱਚ ਸਾਬ ਦਿੱਤਾ।
17 ਇਸ ਹਾਰ ਵਿੱਚ ਇਸਰਾਏਲ ਦੀ ਫੌਜ ਦਾ 5 ਣ00,000 ਸੈਨਿਕ ਬੰਦਾ ਮਾਰਿਆ ਗਿਆ।
18 ਉਸ ਵਕਤ ਯਹੂਦਾਹ ਦੀ ਫ਼ੌਜ ਦੀ ਜਿੱਤ ਅਤੇ ਇਸਰਾਏਲ ਦੀ ਹਾਰ ਹੋਈ। ਯਹੂਦਾਹ ਦੀ ਜਿੱਤ ਇਸ ਲਈ ਹੋਈ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਤੇ ਅਧੀਕ ਹੋਕੇ ਲੜਾਈ ਕੀਤੀ।
19 ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਅਤੇ ਇਨ੍ਹਾਂ ਸ਼ਹਿਰਾਂ ਬੈਤੇਲ ਦੇ ਯਸ਼ਾਨਾਹ ਤੇ ਉਸਦੇ ਸ਼ਹਿਰ, ਅਫ਼ਰੋਨ ਅਤੇ ਉਸਦੇ ਸ਼ਹਿਰਾਂ ਨੂੰ ਉਸ ਕੋਲੋਂ ਖੋਹ ਲਿਆ।
20 ਜਦ ਤੀਕ ਅਬੀਯਾਹ ਦਾ ਰਾਜ ਰਿਹਾ ਯਾਰਾਬੁਆਮ ਮੁੜ ਤਾਕਤ ਵਿੱਚ ਨਾ ਆਇਆ। ਫ਼ੇਰ ਅਬੀਯਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਯਾਰਾਬੁਆਮ ਨੂੰ ਪਛਾੜਿਆ ਅਤੇ ਉਹ ਮਰ ਗਿਆ।
21 ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸਨੇ 14 ਔਰਤਾਂ ਨਾਲ ਵਿਆਹ ਕੀਤਾ ਅਤੇ ਉਸਦੇ ਘਰ 22 ਪੁੱਤਰ ਅਤੇ 16 ਧੀਆਂ ਨੇ ਜਨਮ ਲਿਆ।
22 ਅਬੀਯਾਹ ਦੇ ਹੋਰ ਕਾਰਨਾਮੇ ਇੱਦੋ ਨਬੀ ਦੀ ਪੋਥੀ ਵਿੱਚ ਲਿਖੇ ਹੋਏ ਹਨ।