ਨਹਮਿਆਹ

1 2 3 4 5 6 7 8 9 10 11 12 13

ਕਾਂਡ 5

1 ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਨੇ ਜ਼ੋਰ-ਸ਼ੋਰ ਨਾਲ ਆਪਣੇ ਯਹੂਦੀ ਭਰਾਵਾਂ ਦੇ ਵਿਰੁੱਧ ਸ਼ਿਕਾਇਤ ਕੀਤੀ।
2 ਉਨ੍ਹਾਂ ਚੋ ਕਈਆਂ ਨੇ ਆਖਿਆ, "ਅਸੀਂ, ਸਾਡੇ ਪੁੱਤਰ ਅਤੇ ਸਾਡੀਆਂ ਧੀਆਂ ਕਾਫ਼ੀ ਹਨ, ਸੋ ਸਾਨੂੰ ਖਾਣ ਲਈ ਅਤੇ ਜਿਉਂਦੇ ਰਹਿਣ ਲਈ ਕੁਝ ਅਨਾਜ਼ ਦਿੱਤਾ ਜਾਵੇ।"
3 ਹੋਰ ਲੋਕਾਂ ਨੇ ਆਖਿਆ, "ਇਹ ਕਾਲ ਦਾ ਸਮਾਂ ਹੈ। ਸਾਨੂੰ ਆਪਣੀ ਜ਼ਮੀਨ, ਅੰਗੂਰਾਂ ਦੇ ਬਾਗ਼ ਅਤੇ ਘਰ ਗਿਰਵੀ ਰੱਖ ਦੇਣੇ ਚਾਹੀਦੇ ਹਨ ਤਾਂ ਜੋ ਸਾਨੂੰ ਅਨਾਜ਼ ਮਿਲ ਸਕੇ।
4 ਅਤੇ ਕੁਝ ਹੋਰ ਲੋਕ ਇਹ ਵੀ ਆਖ ਰਹੇ ਸਨ, "ਸਾਨੂੰ ਆਪਣੇ ਖੇਤਾਂ ਤੇ ਅੰਗੂਰਾਂ ਦੇ ਬਾਗ਼ਾਂ ਤੋਂ ਪਾਤਸ਼ਾਹ ਦਾ ਕਰ ਵੀ ਚੁਕਾਣਾ ਹੋਵੇਗਾ ਜੋ ਕਿ ਅਸੀਂ ਦੇਣ ਤੋਂ ਅਸਮਰੱਥ ਹਾਂ, ਸੋ ਇਸ ਕਰ ਨੂੰ ਅਦਾਅ ਕਰਨ ਲਈ ਵੀ ਸਾਨੂੰ ਪੈਸਾ ਉਧਾਰ ਚੁੱਕਣਾ ਪਵੇਗਾ।
5 ਉਨ੍ਹਾਂ ਸ਼ਾਹੂਕਾਰਾਂ ਵੱਲ ਵੇਖੋ ਅਸੀਂ ਵੀ ਉਨ੍ਹਾਂ ਵਾਂਗ ਹੀ ਭਲੇ ਹਾਂ ਅਤੇ ਸਾਡੇ ਪੁੱਤਰ ਵੀ ਉਨ੍ਹਾਂ ਦੇ ਪੁੱਤਰਾਂ ਵਾਂਗ ਹੀ ਭਲੇ ਹਨ ਪਰ ਫਿਰ ਵੀ ਸਾਨੂੰ ਆਪਣੇ ਪੁੱਤਰਾਂ ਧੀਆਂ ਗੁਲਾਮ ਬਣਾ ਕੇ ਵੇਚਣੇ ਪੈਣਗੇ। ਸਾਡੇ ਵਿੱਚੋਂ ਕਈਆਂ ਨੇ ਤਾਂ ਆਪਣੀਆਂ ਧੀਆਂ ਨੂੰ ਗੁਲਾਮ ਬਣਾ ਕੇ ਵੇਚ ਵੀ ਦਿੱਤਾ ਹੈ। ਅਸੀਂ ਬਿਲਕੁਲ ਬੇਵਸ੍ਸ ਹਾਂ ਅਤੇ ਪਹਿਲਾਂ ਹੀ ਆਪਣੇ ਖੇਤ ਅਤੇ ਅੰਗੂਰਾਂ ਦੇ ਬਾਗ਼ ਗੁਆ ਚੁੱਕੇ ਹਾਂ।"
6 ਜਦੋਂ ਮੈਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਤਾਂ ਮੈਨੂੰ ਬੜਾ ਕਰੋਧ ਚੜਿਆ।
7 ਪਹਿਲਾਂ ਮੈਂ ਆਪਣੇ-ਆਪ ਤੇ ਕਾਬੂ ਪਾਇਆ ਅਤੇ ਫਿਰ ਮੈਂ ਸਜ੍ਜਣਾ ਅਤੇ ਹਾਕਮਾਂ ਦੇ ਖਿਲਾਫ਼ ਦੋਸ਼ ਲਗਾਏ ਅਤੇ ਉਨ੍ਹਾਂ ਨੂੰ ਆਖਿਆ, "ਤੁਸੀਂ ਆਪਣੇ ਹੀ ਲੋਕਾਂ ਨੂੰ ਕਰਜ਼ਾ ਦੇ ਕੇ ਉਨ੍ਹਾਂ ਨੂੰ ਵਿਆਜ ਦੇਣ ਲਈ ਮਜਬੂਰ ਕਰ ਰਹੇ ਹੋ। ਫਿਰ ਮੈਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਖਿਲਾਫ਼ ਇੱਕ ਸਭਾ ਲਈ ਇਕਠਿਆਂ ਕੀਤਾ।
8 ਮੈਂ ਇਨ੍ਹਾਂ ਲੋਕਾਂ ਨੂੰ ਆਖਿਆ, "ਸਾਡੇ ਯਹੂਦੀ ਭਰਾ ਗੁਲਾਮਾਂ ਵਜੋਂ ਹੋਰਨਾਂ ਕੌਮਾਂ ਨੂੰ ਵੇਚੇ ਗਏ ਸਨ ਅਤੇ ਅਸੀਂ ਉਨ੍ਹਾਂ ਨੂੰ ਵਾਪਸ ਲਿਆਂਦਾ ਅਤੇ ਉਨ੍ਹਾਂ ਨੂੰ ਆਜ਼ਾਦ ਕੀਤਾ, ਜਿੰਨਾ ਕੁ ਅਸੀਂ ਕਰ ਸਕੇ ਅਤੇ ਹੁਣ ਇੱਕ ਵਾਰੀ ਫ਼ੇਰ ਤੁਸੀਂ ਉਨ੍ਹਾਂ ਨੂੰ ਗੁਲਾਮਾਂ ਵਜੋਂ ਵੇਚ ਰਹੇ ਹੋਂ ਤਾਂ ਜੋ ਸਾਨੂੰ ਉਨ੍ਹਾਂ ਨੂੰ ਫ਼ਿਰ ਤੋਂ ਵਾਪਸ ਖਰੀਦਣਾ ਪਵੇ।"ਉਹ ਅਮੀਰ ਲੋਕ ਅਤੇ ਸਰਦਾਰ ਚੁੱਪ ਰਹੇ। ਉਨ੍ਹਾਂ ਨੂੰ ਕਹਿਣ ਲਈ ਕੁਝ ਨਾ ਸੁਝਿਆ।
9 ਇਉਂ ਮੈਂ ਬੋਲਣਾ ਜ਼ਾਰੀ ਰੱਖਿਆ ਅਤੇ ਕਿਹਾ, "ਜੋ ਕੁਝ ਤੁਸੀਂ ਕਰ ਰਹੇ ਹੋ, ਉਹ ਠੀਕ ਨਹੀਂ। ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪਰਮੇਸ਼ੁਰ ਤੋਂ ਡਰਨਾ ਤੇ ਉਸ ਦਾ ਸਂਮਾਨ ਕਰਨਾ ਚਾਹੀਦਾ ਹੈ। ਅਤੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜੋ ਸਾਡੇ ਦੁਸ਼ਮਣਾਂ ਦੀਆਂ ਕੌਮਾਂ ਤੋਂ ਬੇਇੱਜ਼ਤੀ ਲਿਆਉਣ।
10 ਮੇਰੇ ਭਰਾ, ਮੇਰੇ ਸੇਵਾਦਾਰ ਅਤੇ ਮੈਂ ਵੀ ਉਨ੍ਹਾਂ ਨੂੰ ਪੈਸੇ ਅਤੇ ਅਨਾਜ਼ ਉਧਾਰ ਦੇ ਰਹੇ ਹਾਂ। ਉਸ ਪੈਸੇ ਤੇ ਵਿਆਜ਼ ਲੈਣ ਬਾਰੇ ਭੁੱਲ ਜਾਓ।
11 ਤੁਹਾਨੂੰ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਉਨ੍ਹਾਂ ਦੇ ਘਰ ਵਾਪਸ ਕਰ ਦੇਣੇ ਚਾਹੀਦੇ ਹਨ। ਜਿਹੜਾ ਇੱਕ ਪ੍ਰਤਿਸ਼ਤ ਵਿਆਜ਼ ਤੁਸੀਂ ਪੈਸੇ, ਅਨਾਜ਼, ਨਵੀਂ ਮੈਅ ਅਤੇ ਤਾਜੇ ਤੇਲ ਤੇ ਵਸੂਲ ਕੀਤਾ ਸੀ ਤੁਹਾਨੂੰ ਉਹ ਵਾਪਸ ਕਰ ਦੇਣਾ ਚਹੀਦਾ ਹੈ।"
12 ਤੱਦ ਅਮੀਰ ਲੋਕਾਂ ਅਤੇ ਸਰਦਾਰਾਂ ਨੇ ਆਖਿਆ, "ਹੇ ਨਹਮਯਾਹ, ਅਸੀਂ ਉਹ ਸਭ ਕੁਝ ਵਾਪਸ ਕਰ ਦੇਵਾਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਹੋਰ ਮੰਗ ਨਹੀਂ ਮਂਗਾਂਗੇ ਅਤੇ ਉਵੇਂ ਹੀ ਕਰਾਂਗੇ ਜਿਵੇਂ ਤੂੰ ਕਹੇਁਗਾ।"ਫੇਰ ਮੈਂ ਜਾਜਕਾਂ ਨੂੰ ਬੁਲਾਇਆ। ਮੈਂ ਸੱਜਣਾਂ ਅਤੇ ਸਰਦਾਰਾਂ ਨੂੰ ਪਰਮੇਸ਼ੁਰ ਦੇ ਸਾਮ੍ਹਣੇ ਸਹੁ ਂ ਚੁਕਾਈ ਕਿ ਉਹ ਆਪਣੇ ਇਕਰਾਰਾਂ ਤੇ ਪੂਰੇ ਉਤਰਣਗੇ।
13 ਫ਼ੇਰ ਮੈਂ ਆਪਣੇ ਕੱਪੜਿਆਂ ਉੱਪਰਲੀਆਂ ਤਰੀਜਾਂ ਕੱਢੀਆਂ ਅਤੇ ਆਖਿਆ, "ਬਿਲਕੁਲ ਇੰਝ ਹੀ ਪਰਮੇਸ਼ੁਰ, ਹਰ ਆਦਮੀ ਨੂੰ ਆਪਣੇ ਘਰੋ ਅਤੇ ਆਪਣੀ ਕਮਾਈ ਵਿੱਚੋਂ ਹਿਲਾ ਦੇਵੇ, ਜੋ ਇਸ ਇਕਰਾਰ ਨੂੰ ਪੂਰਿਆਂ ਨਹੀਂ ਕਰਦਾ। ਅਤੇ ਬਿਲਕੁਲ ਇੰਝ ਹੀ, ਉਹ ਹਿਲਾਇਆ ਜਾਵੇ ਅਤੇ ਖਾਲੀ ਕੀਤਾ ਜਾਵੇ।" ਮੈਂ ਇਹ ਆਖ ਕੇ ਆਪਣੀ ਗੱਲ ਪੂਰੀ ਕੀਤੀ ਅਤੇ ਸਾਰੇ ਲੋਕਾਂ ਨੇ ਇਸ ਨੂੰ ਮੰਨਿਆ ਅਤੇ ਮਿਲ ਕੇ ਕਿਹਾ, "ਆਮੀਨ!" ਅਤੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਇਉਂ ਉਨ੍ਹਾਂ ਲੋਕਾਂ ਨੇ ਆਪਣੇ ਇਕਰਾਰ ਨੂੰ ਪੂਰਿਆਂ ਕੀਤਾ।
14 ਜਦੋਂ ਮੈਂ ਯਹੂਦਾਹ ਦੀ ਧਰਤੀ ਤੇ ਰਾਜਪਾਲ ਨਿਯੁਕਤ ਕੀਤਾ ਗਿਆ ਸਾਂ, ਉਦੋਂ ਤੋਂ ਨਾ ਹੀ ਮੈਂ ਅਤੇ ਨਾ ਹੀ ਮੇਰੇ ਭਾਈਆਂ ਨੇ ਰਾਜਪਾਲ ਵਾਲੇ ਭੋਜਨ ਨੂੰ ਖਾਧਾ। ਤੇ ਮੈਂ ਅਰਤਹਸ਼ਸ਼ਤਾ ਦੇ ਰਾਜ ਦੇ 20 ਵੇਂ ਵਰ੍ਹੇ ਤੋਂ ਲੈ ਕੇ 32 ਵੇਂ ਵਰ੍ਹੇ ਤੀਕ ਯਹੂਦਾਹ ਵਿੱਚ 12 ਵਰ੍ਹੇ ਰਾਜਪਾਲ ਕਿਹਾ।
15 ਪਰ ਉਹ ਰਾਜਪਾਲ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਉੱਥੇ ਹੁਕਮ ਚਲਾਇਆ, ਓਬੋਁ ਦੇ ਲੋਕਾਂ ਦਾ ਜਿਉਣ ਦੁਭ੍ਭਰ ਕੀਤਾ। ਉਨ੍ਹਾਂ ਨੇ ਉੱਥੇ ਦੇ ਸਾਰੇ ਲੋਕਾਂ ਨੂੰ ਚਾਂਦੀ ਦਾ ਇੱਕ ਪਉਂਡ ਦੇਣ ਲਈ ਮਜਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਤੋਂ ਭੋਜਨ ਅਤੇ ਮੈਅ ਵੀ ਲਈ। ਉਨ੍ਹਾਂ ਦੇ ਸੇਵਾਦਾਰਾਂ ਨੇ ਵੀ ਉਨ੍ਹਾਂ ਲੋਕਾਂ ਦਾ ਜੀਉਣਾ ਦੁਭ੍ਭਰ ਕੀਤਾ ਹੋਇਆ ਸੀ। ਪਰ ਮੈਂ ਪਰਮੇਸ਼ੁਰ ਦਾ ਮਾਨ ਕੀਤਾ ਤੇ ਉਸ ਤੋਂ ਭੈ ਖਾਂਦਾ ਸੀ, ਇਸ ਲਈ ਮੈਂ ਉਨ੍ਹਾਂ ਵਾਂਗ ਨਾ ਕੀਤਾ।
16 ਮੈਂ ਇਸ ਕੰਧ ਤੇ ਮੁਰੰਮਤ ਦਾ ਕੰਮ ਵੀ ਕੀਤਾ। ਮੈਂ ਜ਼ਮੀਨ ਨਹੀਂ ਖਰੀਦੀ, ਅਤੇ ਓਥੇ ਕੰਮ ਕਰਨ ਲਈ ਮੇਰੇ ਸਾਰੇ ਸੇਵਾਦਾਰ ਇਕੱਠੇ ਇਕੱਤ੍ਰ ਹੋਏ ਸਨ।
17 ਇਸ ਤੋਂ ਇਲਾਵਾ, ਮੇਰੇ ਕੋਲ 150 ਯਹੂਦੀ ਲੋਕ ਅਤੇ ਅਧਿਕਾਰੀ ਅਤੇ ਹੋਰ ਸਾਡੇ ਆਸੇ-ਪਾਸੇ ਦੀਆਂ ਕੌਮਾਂ ਤੋਂ ਆਏ ਲੋਕ, ਮੇਰੀ ਮੇਜ਼ ਤੇ ਭੋਜਨ ਕਰਦੇ ਸਨ।
18 ਜਿਹੜੇ ਮੇਰੇ ਨਾਲ ਮੇਜ਼ ਤੇ ਲਂਗਰ ਛਕ੍ਕਦੇ, ਉਨ੍ਹਾਂ ਲਈ ਇਹ ਭੋਜਨ ਦਾ ਮੈਂ ਠੁਕ੍ਕ ਕੀਤਾ ਹੋਇਆ ਸੀ। ਇੱਕ ਗਾਂ, ਛੇ ਵਧੀਆ ਭੇਡਾਂ ਅਤੇ ਵਂਨ-ਸੁਵਂਨੇ ਪੰਛੀ। ਅਤੇ ਹਰ 10 ਵੇਂ ਦਿਨ ਮੇਰੀ ਮੇਜ਼ ਤੇ ਹਰ ਕਿਸਮ ਦੀ ਮੈਅ ਪਰੋਸੀ ਜਾਂਦੀ। ਫਿਰ ਵੀ ਮੈਂ ਕਦੇ ਉਸ ਖਾਨੇ ਦੀ ਮੰਗ ਨਾ ਕੀਤੀ ਜਿਹੜਾ ਹਾਕਮਾਂ ਲਈ ਹੁੰਦਾ ਸੀ ਅਤੇ ਨਾ ਹੀ ਆਪਣੇ ਭੋਜਨ ਲਈ ਉਨ੍ਹਾਂ ਲੋਕਾਂ ਤੋਂ ਕਰ ਲੈਣ ਲਈ ਜ਼ੋਰ ਜ਼ਬਰਦਸਤੀ ਕੀਤੀ। ਕਿਉਂ ਕਿ ਮੈਂ ਜਾਣਦਾ ਸੀ ਕਿ ਉਹ ਲੋਕ ਬੜੀ ਸਖਤ ਮਿਹਨਤ ਕਰ ਰਹੇ ਹਨ ਤੇ ਔਖਾ ਸਮਾਂ ਗੁਜ਼ਰ ਰਹੇ ਹਨ।
19 ਮੇਰੇ ਪਰਮੇਸ਼ੁਰ, ਮੇਰੇ ਫ਼ਾਇਦੇ ਲਈ ਇਨ੍ਹਾਂ ਲੋਕਾਂ ਲਈ ਕੀਤੀਆਂ ਮੇਰੀਆਂ ਸਾਰੀਆਂ ਗੱਲਾਂ ਨੂੰ ਯਾਦ ਰੱਖ।