ਨਹਮਿਆਹ

1 2 3 4 5 6 7 8 9 10 11 12 13

ਕਾਂਡ 8

1 ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁਲ੍ਹ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ।
2 ਤਾਂ ਅਜ਼ਰਾ ਜਾਜਕ ਨੇ ਉਨ੍ਹਾਂ ਇੱਕਠੇ ਹੋਏ ਲੋਕਾਂ ਸਾਮ੍ਹਣੇ ਉਹ ਬਿਵਸਬਾ ਪੇਸ਼ ਕੀਤੀ। ਇਹ ਸੱਤਵੇਂ ਮਹੀਨੇ ਦੀ ਪਹਿਲੇ ਦਿਨ ਨੂੰ ਹੋਇਆ। ਇਸ ਬਿਵਸਬਾ ਨੂੰ ਔਰਤਾਂ, ਮਰਦਾਂ ਅਤੇ ਹੋਰ ਸਾਰੇ ਮਨੁੱਖਾਂ ਦੇ ਲਈ, ਅੱਗੇ ਲਿਆਂਦਾ ਗਿਆ ਜਿਹੜੇ ਕਿ ਸੁਣ ਅਤੇ ਸਮਝ ਸਕਣ ਦੇ ਯੋਗ ਸਨ।
3 ਅਜ਼ਰਾ ਨੇ ਬਿਵਸਬਾ ਨੂੰ ਉੱਚੀ ਆਵਾਜ਼ ਵਿੱਚ ਸੁਬਹ ਤੋਂ ਦੁਪਿਹਰ ਤਾਈ ਪਢ਼ਿਆ, ਅਜ਼ਰਾ ਦਾ ਮੂੰਹ ਜਲ ਫਾਟਕ ਦੇ ਅੱਗੇ ਖੁਲ੍ਹ੍ਹੇ ਮੈਦਾਨ ਵੱਲ ਨੂੰ ਸੀ, ਤੇ ਉਸ ਨੇ ਸਾਰੇ ਮਰਦਾਂ ਅਤੇ ਔਰਤਾਂ ਨੂੰ ਜਿਹੜੇ ਇਸ ਨੂੰ ਸਮਝ ਸਕਦੇ ਸਨ, ਪਢ਼ਕੇ ਸੁਣਾਇਆ ਸਭ ਲੋਕਾਂ ਨੇ ਬਿਵਸਬਾ ਦੀ ਪੋਥੀ ਨੂੰ ਧਿਆਨ ਨਾਲ ਸੁਣਿਆ ਅਤੇ ਧਿਆਨ ਦਿੱਤਾ।
4 ਫ਼ੇਰ ਅਜ਼ਰਾ ਲਿਖਾਰੀ ਲੱਕੜੀ ਦੇ ਉੱਚੇ ਤਖਤਪੋਸ਼ ਤੇ ਖੜਾ ਹੋ ਗਿਆ ਜੋ ਕਿ ਇਸ ਖਾਸ ਮੰਤਵ ਲਈ ਹੀ ਬਣਾਇਆ ਗਿਆ ਸੀ। ਉਸ ਦੇ ਸੱਜੇ ਪਾਸੇ ਮਤ੍ਤੀਬਯਾਹ, ਸ਼ਮਆ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਆਸੇਯਾਹ ਸਨ। ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾੇਲ, ਮਲਕੀਯਾਹ, ਹਾਸ਼ੁਮ, ਹਸਬਦ੍ਦਾਨਾਹ, ਜਕਰਯਾਹ ਅਤੇ ਮਸ਼੍ਸ਼ੁਲਾਮ ਸਨ।
5 ਤਾਂ ਅਜ਼ਰਾ ਲਿਖਾਰੀ ਨੇ ਪੋਥੀ ਨੂੰ ਲੋਕਾਂ ਦੇ ਸਾਮ੍ਹਣੇ ਖੋਲ੍ਹਿਆ। ਸਾਰੇ ਲੋਕਾਂ ਨੂੰ ਅਜ਼ਰਾ ਵਿਖਾਈ ਦੇ ਰਿਹਾ ਸੀ ਕਿਉਂ ਕਿ ਉਹ ਉੱਚੇ ਤਖਤਪੋਸ਼ ਉੱਪਰ ਖੜਾ ਸੀ। ਜਿਓਁ ਹੀ ਅਜ਼ਰਾ ਨੇ ਬਿਵਸਬਾ ਦੀ ਪੋਥੀ ਨੂੰ ਖੋਲ੍ਹਿਆ ਸਾਰੇ ਲੋਕ ਖੜੇ ਹੋ ਗਏ।
6 ਅਜ਼ਰਾ ਨੇ ਯਹੋਵਾਹ, ਮਹਾਨ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਤੇ ਉਸ ਦੀ ਉਸਤਤ ਕੀਤੀ। ਸਾਰੇ ਲੋਕਾਂ ਨੇ ਆਪਣੇ ਹੱਥ ਉਤਾਂਹ ਨੂੰ ਚੁੱਕ ਕੇ ਕਿਹਾ "ਆਮੀਨ! ਆਮੀਨ!" ਫ਼ੇਰ ਸਾਰੇ ਲੋਕਾਂ ਨੇ ਧਰਤੀ ਉੱਪਰ ਸਿਰ ਝੁਕਾ ਕੇ ਯਹੋਵਾਹ ਦੀ ਉਪਾਸਨਾ ਕੀਤੀ।
7 ਯੇਸ਼ੂਅ, ਬਾਨੀ, ਸੇਰੇਬਯਾਹ, ਯਾਮੀਨ, ਅੱਕੂਬ, ਸ਼ਬਬਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਨਾਨ ਅਤੇ ਪਲਾਯਾਹ ਲੇਵੀ ਸਨ ਜਿਨ੍ਹਾਂ ਲੋਕਾਂ ਨੇ ਬਿਵਸਬਾ ਦੀ ਵਿਆਖਿਆ ਕੀਤੀ ਜਦੋਂ ਕਿ ਉਹ ਆਪਣੇ ਬਾਈਁ ਖਲੋਤੇ ਹੋਏ ਸਨ।
8 ਉਨ੍ਹਾਂ ਲੇਵੀਆਂ ਨੇ ਬਿਵਸਬਾ ਦੀ ਪੋਥੀ ਨੂੰ ਪਢ਼ ਕੇ ਸੁਣਾਇਆ ਅਤੇ ਸਰਲ ਤਰੀਕੇ 'ਚ ਉਸਦੀ ਵਿਆਖਿਆ ਕੀਤੀ ਤਾਂ ਜੋ ਉਹ ਸਮਝ ਸਕਣ। ਇਉਂ ਉਨ੍ਹਾਂ ਨੇ ਇਸ ਲਈ ਕੀਤਾ ਤਾਂ ਕਿ ਜੋ ਕੁਝ ਉਚਾਰਿਆ ਗਿਆ ਹੈ ਉਹ ਲੋਕਾਂ ਦੀ ਸਮਝੀ ਪੈ ਜਾਵੇ।
9 ਤੱਦ ਰਾਜਪਾਲ ਨਹਮਯਾਹ, ਅਜ਼ਰਾ ਜਾਜਕ ਅਤੇ ਲਿਖਾਰੀ, ਅਤੇ ਲੇਵੀ ਜਿਹੜੇ ਲੋਕਾਂ ਨੂੰ ਸਿਖਾਉਂਦੇ ਸਨ, ਉਨ੍ਹਾਂ ਨੇ ਕਿਹਾ, "ਅੱਜ ਦਾ ਦਿਨ ਯਹੋਵਾਹ, ਤੁਹਾਡੇ ਪਰਮੇਸ਼ੁਰ ਲਈ ਖਾਸ ਅਤੇ ਪਵਿੱਤਰ ਦਿਨ ਹੈ। ਸੋ ਤੁਹਾਨੂੰ ਨਾ ਤਾਂ ਰੋਣਾਂ ਚਾਹੀਦਾ ਅਤੇ ਨਾ ਹੀ ਉਦਾਸ ਹੋਣਾ ਚਾਹੀਦਾ ਹੈ!" ਉਨ੍ਹਾਂ ਨੇ ਇਹ ਇਸ ਲਈ ਆਖਿਆ ਕਿਉਂ ਕਿ ਸਾਰੇ ਲੋਕ ਬਿਵਸਬਾ ਦੇ ਸ਼ਬਦ ਸੁਣ ਕੇ ਰੋ ਰਹੇ ਸਨ।
10 ਨਹਮਯਾਹ ਨੇ ਆਖਿਆ, "ਜਾਓ ਅਤੇ ਜਾਕੇ ਵਧੀਆ ਭੋਜਨ ਖਾਓ ਅਤੇ ਮਿੱਠੀ ਮੈਅ ਪੀਓ। ਅਤੇ ਇਸ ਵਿੱਚੋਂ ਕੁਝ ਭੋਜਨ ਉਨ੍ਹਾਂ ਨੂੰ ਦਿਓ ਜਿਨ੍ਹਾਂ ਨੇ ਖਾਣ ਲਈ ਕੁਝ ਵੀ ਤਿਆਰ ਨਹੀਂ ਕੀਤਾ। ਅੱਜ ਦਾ ਦਿਨ ਸਾਡੇ ਯਹੋਵਾਹ ਦਾ ਖਾਸ ਦਿਨ ਹੈ। ਇਸ ਲਈ ਉਦਾਸ ਨਾ ਹੋਵੋ ਕਿਉਂ ਕਿ ਯਹੋਵਾਹ ਦੀ ਖੁਸ਼ੀ ਤੁਹਾਡੀ ਤਾਕਤ ਹੋਵੇਗੀ।"
11 ਲੇਵੀਆਂ ਨੇ ਲੋਕਾਂ ਨੂੰ ਸ਼ਾਂਤ ਕਰਾਇਆ ਅਤੇ ਆਖਿਆ, "ਚੁੱਪ ਹੋ ਜਾਓ ਅਤੇ ਸ਼ਾਂਤ ਰਹੋ। ਅੱਜ ਦਾ ਦਿਨ ਵਿਸ਼ੇਸ ਹੈ, ਇਸ ਲਈ ਉਦਾਸ ਨਾ ਹੋਵੋ।"
12 ਤਦ ਸਾਰੇ ਲੋਕ ਖਾਣ ਅਤੇ ਪੀਣ ਲਈ ਚਲੇ ਗਏ ਅਤੇ ਕੁਝ ਭੋਜਨ ਹੋਰਨਾਂ ਨੂੰ ਆਨੰਦ ਮਨਾਉਣ ਲਈ ਅਤੇ ਇੱਕ ਪ੍ਰਸਂਨਤਾਮਈ ਪਰਬ ਨੂੰ ਮਨਾਉਣ ਲਈ ਭੇਜਿਆ। ਅਖੀਰ ਜਿਹੜੀਆਂ ਗੱਲਾਂ ਉਨ੍ਹਾਂ ਨੂੰ ਸਮਝਾਈਆਂ ਜਾ ਰਹੀਆਂ ਸਨ, ਉਨ੍ਹਾਂ ਦੀ ਸਮਝ ਵਿੱਚ ਆ ਗਈਆਂ।
13 ਫਿਰ ਮਹੀਨੇ ਦੇ ਦੂਜੇ ਦਿਨ, ਸਾਰੇ ਪਰਿਵਾਰਾਂ ਦੇ ਆਗੂ, ਜਾਜਕ ਅਤੇ ਲੇਵੀ ਅਜ਼ਰਾ ਦੇ ਗਿਰਦ ਬਿਵਸਬਾ ਦੇ ਬਚਨ ਸਿਖ੍ਖਣ ਲਈ ਇਕੱਤ੍ਰ ਹੋ ਗਏ।
14 ਉਨ੍ਹਾਂ ਨੂੰ ਬਿਵਸਬਾ ਵਿੱਚ ਇਹ ਲਿਖਿਆ ਹੋਇਆ ਲਭਿਆ: ਯਹੋਵਾਹ ਨੇ ਮੂਸਾ ਰਾਹੀਂ ਹੁਕਮ ਦਿੱਤਾ ਸੀ ਕਿ ਇਸਰਾਏਲੀਆਂ ਨੂੰ ਸੱਤਵੇਂ ਮਹੀਨੇ ਦੇ ਪਰਬ ਲਈ ਆਸਰਿਆਂ ਵਿੱਚ ਜਾਕੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਸਾਰੇ ਨਗਰਾਂ ਅਤੇ ਯਰੂਸ਼ਲਮ ਰਾਹੀਂ ਜਾਕੇ ਇਹ ਐਲਾਨ ਕਰਨਾ ਚਾਹੀਦਾ: "ਪਹਾੜੀ ਦੇਸ਼ ਨੂੰ ਜਾ ਕੇ ਜ਼ੈਤੂਨ ਦੇ ਰੁੱਖਾਂ ਦੀਆਂ ਟਹਿਣੀਆਂ, ਅਤੇ ਜੰਗਲੀ ਜ਼ੈਤੂਨ ਦੇ ਰੁੱਖਾਂ ਦੀਆਂ ਟਹਿਣੀਆਂ, ਮਹਿਂਦੇ ਦੇ ਰੁੱਖਾਂ ਦੀਆਂ ਟਹਿਣੀਆਂ, ਖਜੂਰ ਦੀਆਂ ਟਹਿਣੀਆਂ ਅਤੇ ਸਂਘਣੇ ਰੁੱਖਾਂ ਦੀਆਂ ਟਹਿਣੀਆਂ ਲੈ ਕੇ ਆਉਣੀਆਂ। ਅਤੇ ਆਸਰੇ ਇਨ੍ਹਾਂ ਟਹਿਣੀਆਂ ਤੋਂ ਬਣਾਏ ਜਾਣ। ਜਿਵੇਂ ਬਿਵਸਬਾ ਵਿੱਚ ਲਿਖਿਆ ਗਿਆ ਇਹ ਉਵੇਂ ਹੀ ਕੀਤਾ ਜਾਵੇ।"
15
16 ਤਾਂ ਲੋਕਾਂ ਨੇ ਟਹਿਣੀਆਂ ਇਕੱਠੀਆਂ ਕੀਤੀਆਂ ਤੇ ਆਪਣੇ ਲਈ ਡੇਰੇ ਬਣਾਏ। ਉਨ੍ਹਾਂ ਨੇ ਆਪਣੀਆਂ ਹੀ ਛੱਤਾਂ ਅਤੇ ਵਿਹੜਿਆਂ ਵਿੱਚ ਤੇਰੇ ਲਾਏ। ਉਨ੍ਹਾਂ ਨੇ ਮੰਦਰ ਦੇ ਵਿਹੜੇ ਵਿੱਚ ਵੀ ਤੇਰੇ ਲਾਏ। ਇਹ ਡੇਰੇ ਜਲ ਫਾਟਕ ਅਤੇ ਅਫਰਾਈਮ ਦੇ ਫਾਟਕ ਦੇ ਖੁਲੇ ਮੈਦਾਨ ਵਿੱਚ ਲਗਾੇ ਗਏ ਸਨ।
17 ਜਲਾਵਤਨੀਆਂ ਦੀ ਸਭਾ ਨੇ, ਜਿਹੜੇ ਕੈਦ ਤੋਂ ਵਾਪਸ ਆਏ ਸਨ, ਆਪਣੇ ਆਸਰੇ ਬਣਾਏ ਅਤੇ ਉਨ੍ਹਾਂ ਵਿੱਚ ਹੀ ਰਹੇ। ਕਿਉਂ ਕਿ ਨੂਨ ਦੇ ਪੁੱਤਰ ਯਹੋਸ਼ੂਆ ਦੇ ਸਮੇਂ ਤੋਂ ਉਸ ਦਿਨ ਤੀਕ ਕਦੇ ਵੀ ਇਸਰਾਏਲੀਆਂ ਨੇ ਇੰਝ ਜਸ਼ਨ ਨਹੀਂ ਮਨਾਇਆ ਸੀ। ਹਰ ਕੋਈ ਬਹੁਤ ਖੁਸ਼ ਸੀ।
18 ਪਹਿਲੇ ਦਿਨ ਤੋਂ ਲੈ ਕੇ ਅਖੀਰਲੇ ਦਿਨ ਤੀਕ, ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ, ਹਰ ਹੋਜ਼ ਪਢ਼ਿਆ। ਉਨ੍ਹਾਂ ਨੇ ਪਰਬ ਨੂੰ ਬਿਵਸਬਾ ਮੁਤਾਬਕ ਸੱਤ ਦਿਨ ਮਨਾਇਆ ਅਤੇ ਅੱਠਵੇਂ ਦਿਨ ਇੱਕ ਖਾਸ ਸਭਾ ਹੋਈ।