ਅੱਯੂਬ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42

ਕਾਂਡ 15

1 ਫੇਰ ਤੇਮਾਨ ਤੋਂ ਅਲੀਫਜ਼ ਨੇ ਅੱਯੂਬ ਨੂੰ ਜਵਾਬ ਦਿੱਤਾ:
2 "ਅੱਯੂਬ, ਜੇ ਤੂੰ ਸੱਚਮੁੱਚ ਸਿਆਣਾ ਹੁੰਦਾ, ਤੂੰ ਆਪਣੀਆਂ ਨਿਕਂਮੀਆਂ ਨਿਜ੍ਜੀ ਰਾਇਆਂ ਨਾਲ ਜਵਾਬ ਨਾ ਦਿੰਦਾ! ਸਿਆਣਾ ਆਦਮੀ ਇੰਨਾ ਗਰਮ ਹਵਾ ਨਾਲ ਭਰਿਆ ਹੋਇਆ ਨਹੀਂ ਹੁੰਦਾ।
3 ਕੀ ਤੂੰ ਸੋਚਦਾ ਹੈ ਕਿ ਇੱਕ ਸਿਆਣਾ ਆਦਮੀ ਨਿਕੰਮੇ ਸ਼ਬਦਾਂ ਨਾਲ ਅਤੇ ਬੇਕਾਰ ਕਬਨਾਂ ਨਾਲ ਦਲੀਲ ਕਰੇਗਾ।
4 ਅੱਯੂਬ ਜੇ ਤੇਰਾ ਵਸ੍ਸ ਚਲਦਾ ਕੋਈ ਵੀ ਬੰਦਾ ਪਰਮੇਸ਼ੁਰ ਦੀ ਇੱਜ਼ਤ ਨਾ ਕਰਦਾ ਤੇ ਨਾ ਉਸ ਅੱਗੇ ਪ੍ਰਾਰਥਨਾ ਕਰਦਾ।
5 ਜੋ ਗੱਲਾਂ ਤੂੰ ਆਖਦਾ ਹੈਂ ਸਾਫ਼ ਤੇਰੇ ਪਾਪਾਂ ਨੂੰ ਦਰਸਾਉਂਦੀਆਂ ਨੇ। ਅੱਯੂਬ ਤੂੰ ਆਪਣੇ ਪਾਪ ਨੂੰ ਚਲਾਕੀ ਭਰੇ ਸ਼ਬਦਾਂ ਦੀ ਵਰਤੋਂ ਨਾਲ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ।
6 ਮੈਨੂੰ ਇਹ ਸਾਬਤ ਕਰਨ ਦੀ ਲੋੜ ਨਹੀਂ ਕਿ ਤੂੰ ਗ਼ਲਤ ਹੈਂ ਕਿਉਂ। ਜਿਹੜੀਆਂ ਗੱਲਾਂ ਤੂੰ ਆਪਣੇ ਮੂੰਹੋਁ ਆਖਦਾ ਹੈਂ ਦਰਸਾਉਂਦੀਆਂ ਨੇ ਕਿ ਤੂੰ ਗ਼ਲਤ ਹੈਂ। ਤੇਰੇ ਆਪਣੇ ਹੀ ਹੋਠ ਤੇਰੇ ਖਿਲਾਫ਼ ਬੋਲਦੇ ਨੇ।
7 ਅੱਯੂਬ ਕੀ ਤੇਰਾ ਖਿਆਲ ਹੈ ਕਿ ਤੂੰ ਹੀ ਉਹ ਪਹਿਲਾਂ ਬੰਦਾ ਜਿਹੜਾ ਕਦੇ ਜਨਮਿਆ ਸੀ? ਕੀ ਤੂੰ ਪਹਾੜੀਆਂ ਤੋਂ ਪਹਿਲਾਂ ਜਨਮਿਆ ਸੀ?
8 ਕੀ ਤੂੰ ਪਰਮੇਸ਼ੁਰ ਦੀਆਂ ਗੁਪਤ ਯੋਜਨਾਵਾਂ ਨੂੰ ਸੁਣਿਆ ਸੀ? ਕੀ ਤੂੰ ਸੋਚਦਾ ਹੈਂ ਕਿ ਤੂੰ ਹੀ ਸਿਆਣਾ ਆਦਮੀ ਹੈਂ।
9 ਅੱਯੂਬ, ਤੂੰ ਕੀ ਜਾਣਦੈਁ ਜੋ ਅਸੀਂ ਨਹੀਂ ਜਾਣਦੇ? ਕਿੰਨ੍ਹਾਂ ਅੰਤਰਦਰਿਸ਼ਟੀਆਂ ਤੇ ਤੂੰ ਕਾਬਜ ਹੈ ਜਿਨ੍ਹਾਂ ਦੀ ਸਾਨੂੰ ਕਮੀ ਹੈ।
10 ਸਫ਼ੇਰ ਵਾਲਾਂ ਵਾਲੇ ਆਦਮੀ ਅਤੇ ਬਜ਼ੁਰਗ ਸਾਡੇ ਨਾਲ ਸਹਿਮਤ ਹਨ। ਹਾਂ, ਤੇਰੇ ਪਿਤਾ ਨਾਲੋਂ ਵਢੇਰੇ ਲੋਕ ਸਾਡੇ ਪੱਖ ਵਿੱਚ ਹਨ।
11 ਪਰਮੇਸ਼ੁਰ ਤੈਨੂੰ ਸਕੂਨ ਦੇਣ ਦੀ ਕੋਸ਼ਿਸ਼ ਕਰਦਾ ਹੈ ਪਰ ਇਹ ਤੇਰੇ ਲਈ ਕਾਫ਼ੀ ਨਹੀਂ। ਅਸੀਂ ਕੋਮਲਤਾ ਨਾਲ ਤੈਨੂੰ ਪਰਮੇਸ਼ੁਰ ਦਾ ਸੰਦੇਸ਼ ਦਿੱਤਾ ਹੈ।
12 ਅੱਯੂਬ ਤੂੰ ਸਮਝਦਾ ਕਿਉਂ ਨਹੀਂ? ਕਿਉਂ ਤੂੰ ਸੱਚ ਨੂੰ ਨਹੀਂ ਦੇਖ ਸਕਦਾ?
13 ਤੂੰ ਪਰਮੇਸ਼ੁਰ ਦੇ ਵਿਰੁੱਧ ਹੈਂ ਜਦੋਂ ਤੂੰ ਇਹ ਰੋਹ ਭਰੇ ਸ਼ਬਦ ਬੋਲਦਾ ਹੈਂ।
14 ਕੋਈ ਵੀ ਆਦਮੀ ਸੱਚਮੁੱਚ ਬੇਗੁਨਾਹ ਨਹੀਂ ਹੋ ਸਕਦਾ। ਔਰਤ ਤੋਂ ਜੰਮਿਆ ਕੋਈ ਵੀ ਬੰਦਾ ਧਰਮੀ ਨਹੀਂ ਹੋ ਸਕਦਾ।
15 ਪਰਮੇਸ਼ੁਰ ਆਪਣੇ ਦੂਤਾਂ ਤੇ ਵੀ ਭਰੋਸਾ ਨਹੀਂ ਕਰਦਾ। ਪਰਮੇਸ਼ੁਰ ਦੇ ਮੁਕਾਬਲੇ ਵਿੱਚ ਅਕਾਸ਼ ਵੀ ਪਵਿੱਤਰ ਨਹੀਂ ਹਨ।
16 ਆਦਮੀ ਬਦਤਰ ਹੈ। ਉਹ ਨਫ਼ਰਤ ਯੋਗ ਅਤੇ ਭ੍ਰਸ਼ਟ ਹੈ ਅਤੇ ਬਦੀ ਨੂੰ ਪਾਣੀ ਵਾਂਗ ਪੀਂਦਾ ਹੈ।
17 ਅੱਯੂਬ ਮੇਰੀ ਗੱਲ ਸੁਣ ਤੇ ਮੈਂ ਤੈਨੂੰ ਇਹ ਸਮਝਾਵਾਂਗਾ। ਮੈਂ ਉਹ ਦੱਸਾਂਗਾ ਜੋ ਮੈਂ ਜਾਣਦਾ ਹਾਂ।
18 ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜੋ ਮੈਨੂੰ ਸਿਆਣਿਆਂ ਨੇ ਦਸੀਆਂ ਨੇ। ਸਿਆਣੇ ਬੰਦਿਆਂ, ਪੁਰਖਿਆਂ ਨੇ ਮੈਨੂੰ ਇਹ ਗੱਲਾਂ ਦਸੀਆਂ ਨੇ।
19 ਸਿਰਫ਼ ਉਹੀ ਆਪਣੇ ਮੁਲਕ ਵਿੱਚ ਰਹਿੰਦੇ ਸਨ। ਕੋਈ ਵੀ ਵਿਦੇਸ਼ੀ ਉਥੋਂ ਨਹੀਂ ਲੰਘਦਾ ਸੀ। ਇਸ ਲਈ ਕਿਸੇ ਵੀ ਬੰਦਨੇ ਉਨ੍ਹਾਂ ਨੂੰ ਅਜੀਬ ਵਿਚਾਰ ਨਹੀਂ ਦਿੱਤੇ।
20 ਇਨ੍ਹਾਂ ਸਿਆਣੇ ਬੰਦਿਆਂ ਨੇ ਆਖਿਆ ਕਿ ਇੱਕ ਬੁਰਾ ਆਦਮੀ ਸਾਰੀ ਉਮਰ ਦੁੱਖ ਭਰਦਾ ਹੈ। ਜ਼ਾਲਮ ਆਦਮੀ ਆਪਣੇ ਗਿਣਤੀ ਦੇ ਸਾਰੇ ਵਰ੍ਹਿਆਂ ਦੌਰਾਨ ਦੁੱਖ ਭਰਦਾ ਹੈ।
21 ਹਰ ਸ਼ੋਰ ਉਸ ਨੂੰ ਭੈਭੀਤ ਕਰਦਾ ਹੈ। ਉਸ ਦਾ ਦੁਸ਼ਮਣ ਉਸ ਉੱਤੇ ਵਾਰ ਕਰੇਗਾ ਜਦੋਂ ਉਹ ਆਪਣੇ-ਆਪ ਨੂੰ ਸੁਰਖਿਅਤ ਸਮਝੇਗਾ।
22 ਉਸ ਕੋਲ ਹਨੇਰੇ ਤੋਂ ਬਚਣ ਦੀ ਕੋਈ ਆਸ ਨਹੀਂ ਹੁੰਦੀ। ਉੱਥੇ ਉਸ ਨੂੰ ਮਾਰਨ ਲਈ ਕਿਸੇ ਥਾਂ ਤਲਵਾਰ ਇੰਤਜ਼ਾਰ ਵਿੱਚ ਹੁੰਦੀ ਹੈ।
23 ਉਹ ਇੱਧਰ-ਓਧਰ ਭਟਕਦਾ ਹੈ ਪਰ ਉਸਦਾ ਸ਼ਰੀਰ ਗਿਰਝਾਂ ਲਈ ਭੋਜਨ ਬਣੇਗਾ। ਉਹ ਜਾਣਦਾ ਹੈ ਕਿ ਉਸਦੀ ਮੌਤ ਬਹੁਤ ਨੇੜੇ ਹੈ।
24 ਦਰਦ ਅਤੇ ਚਿੰਤਾ ਉਸਨੂੰ ਭੈਭੀਤ ਕਰ ਦਿੰਦੇ ਨੇ। ਉਹ ਚੀਜ਼ਾਂ ਤਬਾਹ ਕਰਨ ਲਈ ਤਿਆਰ ਰਾਜੇ ਵਾਂਗ, ਉਸ ਉੱਤੇ ਹਮਲਾ ਕਰਦੀਆਂ ਹਨ।
25 ਕਿਉਂ ਕਿ ਬੁਰਾ ਆਦਮੀ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਅਤੇ ਉਹ ਆਪਣਾ ਮੁੱਕਾ ਪਰਮੇਸ਼ੁਰ ਦੇ ਸਾਮ੍ਹਣੇ ਹਿਲਾਉਂਦਾ ਹੈ ਅਤੇ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ।
26 ਉਹ ਆਦਮੀ ਬਹੁਤ ਜਿਦ੍ਦੀ ਹੈ। ਉਹ ਪਰਮੇਸ਼ੁਰ ਉੱਤੇ ਕਿਸੇ ਮੋਟੀ ਤਕੜੀ ਢਾਲ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ।
27 ਭਾਵੇਂ ਜੇਕਰ ਉਹ ਆਦਮੀ ਬਹੁਤ ਹੀ ਅਮੀਰ ਅਤੇ ਮੋਟਾ ਹੋਵੇ।
28 ਉਸ ਦਾ ਸ਼ਹਿਰ ਤਬਾਹ ਹੋ ਜਾਵੇਗਾ, ਉਸਦਾ ਘਰ ਬਰਬਾਦ ਹੋ ਜਾਵੇਗਾ, ਉਸ ਦਾ ਮਕਾਨ ਖਾਲੀ ਹੋ ਜਾਵੇਗਾ।
29 ਬੁਰਾ ਆਦਮੀ ਬਹੁਤ ਦੇਰ ਤੱਕ ਅਮੀਰ ਨਹੀਂ ਰਹਿੰਦਾ। ਉਸਦੀ ਦੌਲਤ ਬਹੁਤ ਚਿਰ ਨਹੀਂ ਰਹੇਗੀ। ਉਸ ਦੀਆਂ ਫ਼ਸਲਾਂ ਬਹੁਤਤਾ ਨਹੀਂ ਉਗ੍ਗਣਗੀਆਂ।
30 ਬੁਰਾ ਆਦਮੀ ਹਨੇਰੇ ਕੋਲੋਂ ਨਹੀਂ ਬਚ ਸਕੇਗਾ ਉਹ ਉਸ ਰੁੱਖ ਵਾਂਗਰ ਹੋਵੇਗਾ ਜਿਸ ਦੀਆਂ ਕਰੁਂਬਲਾਂ ਇੱਕ ਲਾਟ ਕਾਰਣ ਮਰ ਗਈਆਂ ਹੋਣ ਅਤੇ ਹਵਾ ਉਨ੍ਹਾਂ ਨੂੰ ਦੂਰ ਉਡਾ ਕੇ ਲੈ ਜਾਂਦੀ ਹੈ।
31 ਬੁਰੇ ਆਦਮੀ ਨੂੰ ਉਦੋਂ ਆਪਣੇ ਆਪ ਨੂੰ ਮੂਰਖ ਨਹੀਂ ਬਨਾਉਣਾ ਚਾਹੀਦਾ ਜਦੋਂ ਉਹ ਨਿਕਂਮੀਆਂ ਚੀਜ਼ਾਂ ਉੱਤੇ ਭਰੋਸਾ ਕਰ ਲੈਂਦਾ ਹੈ। ਕਿਉਂ? ਉਸ ਨੂੰ ਕੁਝ ਵੀ ਨਹੀਂ ਮਿਲੇਗਾ।
32 ਇਸਤੋਂ ਪਹਿਲਾਂ ਕਿ ਉਸਦੀ ਜ਼ਿੰਦਗੀ ਖਤਮ ਹੋ ਜਾਵੇ, ਬੁਰਾ ਆਦਮੀ ਬੁਢ੍ਢਾ ਤੇ ਬਂਜਰ ਹੋ ਜਾਵੇਗਾ। ਉਹ ਉਸ ਸੁੱਕੀ ਟਾਹਣੀ ਵਾਂਗ ਹੋ ਜਾਵੇਗਾ ਜਿਹੜੀ ਫੇਰ ਕਦੇ ਵੀ ਹਰੀ ਨਹੀਂ ਹੁੰਦੀ।
33 ਬੁਰਾ ਆਦਮੀ ਉਸ ਅੰਗੂਰੀ ਵੇਲ ਵਰਗਾ ਹੋ ਜਾਵੇਗਾ ਜਿਸਦੇ ਅੰਗੂਰ ਪਕ੍ਕਣ ਤੋਂ ਪਹਿਲਾਂ ਹੀ ਝੜ ਜਾਂਦੇ ਨੇ। ਉਹ ਬੰਦਾ ਜੈਤੂਨ ਦੇ ਉਸ ਰੁੱਖ ਵਰਗਾ ਹੋਵੇਗਾ ਜਿਸਦੇ ਫ਼ੁੱਲ ਝੜ ਜਾਂਦੇ ਨੇ।
34 ਕਿਉਂ ਕਿ ਬਿਨਾ ਪਰਮੇਸ਼ੁਰ ਦੇ ਲੋਕਾਂ ਕੋਲ ਕੁਝ ਵੀ ਨਹੀਂ ਉਹ ਜਿਹੜੇ ਵਢ੍ਢੀ ਨੂੰ ਪਿਆਰ ਕਰਦੇ ਨੇ ਉਨ੍ਹਾਂ ਦੇ ਘਰ ਅੱਗ ਨਾਲ ਸਾੜੇ ਜਾਣਗੇ।
35 ਉਹ ਕਸ਼ਟਾਂ ਦੀ ਕਲਪਨਾ ਕਰਦੇ ਨੇ, ਪਾਪ ਨੂੰ ਜਾਣਦੇ ਹਨ ਅਤੇ ਕੁਖ੍ਖ ਵਿੱਚ ਵੀ ਧੋਖਾ ਦੇਣਾ ਵਿਉਂਤਦੇ ਹਨ।"