ਅੱਯੂਬ
ਕਾਂਡ 25
1 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:
2 "ਪਰਮੇਸ਼ੁਰ ਹਾਕਮ ਹੈ। ਉਸ ਤੋਂ ਭੈਭੀਤ ਹੋਣਾ ਚਾਹੀਦਾ ਹੈ। ਉਹ ਆਪਣੇ ਰਾਜ ਵਿੱਚ ਸ਼ਾਂਤੀ ਉੱਪਰ ਰੱਖਦਾ ਹੈ।
3 ਕੋਈ ਵੀ ਆਪਣੇ ਤਾਰਿਆਂ ਨੂੰ ਨਹੀਂ ਗਿਣ ਸਕਦਾ। ਪਰਮੇਸ਼ੁਰ ਦਾ ਸੂਰਜ ਸਾਰੇ ਲੋਕਾਂ ਉੱਪਰ ਉੱਗਦਾ ਹੈ।
4 ਪਰਮੇਸ਼ੁਰ ਦੇ ਮੁਕਾਬਲੇ ਕੋਈ ਵੀ ਬੰਦਾ ਨੇਕ ਨਹੀਂ। ਔਰਤ ਦਾ ਜਾਇਆ ਕੋਈ ਵੀ ਸੱਚਮੁਚ ਪਵਿੱਤਰ ਨਹੀਂ ਹੋ ਸਕਦਾ।
5 ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਚੰਨ ਵੀ ਸ਼ੁਧ ਤੇ ਚਮਕੀਲਾ ਨਹੀਂ, ਤਾਰੇ ਵੀ ਸ਼ੁਧ ਨਹੀਂ ਹਨ।
6 ਲੋਕ ਤਾਂ ਹੋਰ ਵੀ ਘੱਟ ਸ਼ੁਧ੍ਧ ਨੇ। ਲੋਕ ਬੇਕਾਰ ਭਮਕ੍ਕੜਾਂ ਵਰਗੇ, ਕੀੜਿਆਂ ਵਰਗੇ ਹਨ।"