ਜ਼ਬੂਰ
ਕਾਂਡ 102
1 ਯਹੋਵਾਹ, ਮੇਰੀ ਅਰਦਾਸ ਸੁਣੋ। ਸਹਾਇਤਾ ਲਈ ਮੇਰੀ ਅਰਦਾਸ ਸੁਣੋ।
2 ਯਹੋਵਾਹ, ਮੇਰੇ ਕੋਲੋਂ ਮੁਖ ਨਾ ਮੋੜੋ ਜਦੋਂ ਕਿ ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ। ਜਦੋਂ ਵੀ ਮੈਂ ਸਹਾਇਤਾ ਲਈ ਪੁਕਾਰ ਕਰਾ ਸੁਣੋ ਅਤੇ ਛੇਤੀ ਹੀ ਇਸਦਾ ਉੱਤਰ ਦਿਉ।
3 ਮੇਰੀ ਜ਼ਿੰਦਗੀ ਧੂਂਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।
4 ਮੇਰੀ ਸ਼ਕਤੀ ਜਾਂਦੀ ਰਹੀ ਹੈ। ਮੈਂ ਸੁੱਕੇ ਮਰ ਰਹੇ ਘਾਹ ਵਰਗਾ ਹਾਂ। ਮੈਂ ਆਪਣਾ ਭੋਜਨ ਕਰਨਾ ਵੀ ਭੁੱਲ ਗਿਆ ਹਾਂ।
5 ਮੇਰੀ ਉਦਾਸੀ ਦੇ ਕਾਰਣ ਮੇਰਾ ਭਾਰ ਘਟ ਰਿਹਾ ਹੈ।
6 ਮੈਂ ਉਜਾੜ ਵਿੱਚ ਰਹਿਣ ਵਾਲੇ ਉੱਲੂ ਵਾਂਗ ਇਕੱਲਾ ਹਾਂ। ਮੈਂ ਉਸ ਉੱਲੂ ਵਾਂਗ ਇਕੱਲਾ ਹਾਂ ਜੋ ਖੰਡਰਾਂ ਵਿੱਚ ਰਹਿੰਦਾ ਹੈ।
7 ਮੈਨੂੰ ਨੀਂਦ ਨਹੀਂ ਆਉਂਦੀ। ਮੈਂ ਛੱਤ ਉੱਤੇ ਬੈਠੇ ਪੰਛੀ ਵਾਂਗ ਹਾਂ।
8 ਮੇਰੇ ਦੁਸ਼ਮਣ ਹਮੇਸ਼ਾ ਮੇਰਾ ਨਿਰਾਦਰ ਕਰਦੇ ਹਨ। ਉਹ ਮੇਰਾ ਮਜ਼ਾਕ ਉਡਾਉਂਦੇ ਹਨ ਅਤੇ ਮੈਨੂੰ ਸਰਾਪ ਦਿੰਦੇ ਹਨ।
9 ਮੇਰੀ ਮਹਾ ਉਦਾਸੀ ਹੀ ਸਿਰਫ਼ ਮੇਰਾ ਭੋਜਨ ਹੈ। ਮੇਰੇ ਹੰਝੂ ਮੇਰੇ ਪਿਆਲੇ ਵਿੱਚ ਡਿੱਗਦੇ ਹਨ।
10 ਕਿਉਂ? ਕਿਉਂਕਿ ਯਹੋਵਾਹ ਤੁਸੀਂ ਮੇਰੇ ਨਾਲ ਨਰਾਜ਼ ਹੋ। ਤੁਸਾਂ ਮੈਨੂੰ ਉਤਾਹਾਂ ਚੁਕਿਆ ਅਤੇ ਫ਼ੇਰ ਤੁਸਾਂ ਮੈਨੂੰ ਦੂਰ ਸੁੱਟ ਦਿੱਤਾ।
11 ਮੇਰੀ ਜ਼ਿੰਦਗੀ ਆਥਣ ਦੇ ਲਂਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ। ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
12 ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ। ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ।
13 ਤੁਸੀਂ ਉਠੋਂਗੇ ਅਤੇ ਸੀਯੋਨ ਨੂੰ ਅਰਾਮ ਦਿਉਂਗੇ। ਵਕਤ ਆ ਰਿਹਾ ਹੈ ਜਦੋਂ ਤੁਸੀਂ ਸੀਯੋਨ ਉੱਤੇ ਮਿਹਰਬਾਨ ਹੋਵੋਂਗੇ।
14 ਤੁਹਾਡੇ ਸੇਵਕ ਉਸ ਸੀਯੋਨ ਪੱਥਰ ਨੂੰ ਪਿਆਰ ਕਰਦੇ ਹਨ। ਉਹ ਉਸ ਸ਼ਹਿਰ ਦੀ ਮਿੱਟੀ ਨੂੰ ਵੀ ਪਿਆਰ ਕਰਦੇ ਹਨ।
15 ਲੋਕ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨਗੇ। ਹੇ ਪਰਮੇਸ਼ੁਰ, ਧਰਤੀ ਦੇ ਸਾਰੇ ਰਾਜੇ ਤੁਹਾਨੂੰ ਸਤਿਕਾਰਨਗੇ।
16 ਯਹੋਵਾਹ ਫ਼ੇਰ ਸੀਯੋਨ ਦੀ ਉਸਾਰੀ ਕਰੇਗਾ। ਲੋਕ ਉਸਦੀ ਮਹਿਮਾ ਨੂੰ ਫ਼ੇਰ ਵੇਖਣਗੇ।
17 ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਅਰਦਾਸਾਂ ਸੁਣੇਗਾ ਜਿਨ੍ਹਾਂ ਨੂੰ ਉਸਨੇ ਜਿਉਂਦਿਆਂ ਛੱਡ ਦਿੱਤਾ।
18 ਇਨ੍ਹਾਂ ਗੱਲਾਂ ਨੂੰ ਆਉਣ ਵਾਲੀ ਪੀੜੀ ਲਈ ਲਿਖੋ। ਅਤੇ ਭਵਿਖ ਵਿੱਚ ਉਹ ਲੋਕ ਯਹੋਵਾਹ ਦੀ ਉਸਤਤਿ ਕਰਨਗੇ।
19 ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ।
20 ਅਤੇ ਉਹ ਬੰਦੀਵਾਨਾਂ ਦੀਆਂ ਅਰਦਾਸਾਂ ਸੁਣੇਗਾ। ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ।
21 ਫ਼ੇਰ ਸੀਯੋਨ ਦੇ ਲੋਕ ਯਹੋਵਾਹ ਬਾਰੇ ਦਸ੍ਸਣਗੇ। ਉਹ ਯਰੂਸ਼ਲਮ ਵਿੱਚ ਉਸਦੇ ਨਾਮ ਦੀ ਉਸਤਤਿ ਕਰਨਗੇ।
22 ਕੌਮਾਂ ਆਪਸ ਵਿੱਚ ਇਕਠੀਆਂ ਹੋਣਗਿਆਂ ਬਾਦਸ਼ਾਹੀਆਂ ਯਹੋਵਾਹ ਦੀ ਸੇਵਾ ਕਰਨ ਲਈ ਆਉਣਗੀਆਂ।
23 ਮੇਰੀ ਤਾਕਤ ਹੀਣ ਹੋ ਗਈ ਹੈ। ਮੇਰੀ ਜ਼ਿੰਦਗੀ ਛੋਟੀ ਬਣਾ ਦਿੱਤੀ ਗਈ ਹੈ।
24 ਇਸ ਲਈ ਮੈਂ ਆਖਿਆ, "ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ। ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ।
25 ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ। ਤੁਸੀਂ ਆਪਣੇ ਹਥੀ ਅਕਾਸ਼ ਬਣਾਇਆ ਸੀ।
26 ਦੁਨੀਆਂ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਤੁਸੀਂ ਸਦਾ ਲਈ ਰਹੋਂਗੇ। ਉਹ ਪੁਰਾਣੇ ਕੱਪੜਿਆਂ ਵਾਂਗ ਹਂਡ ਜਾਵਣਗੇ। ਅਤੇ ਤੁਸੀਂ ਉਨਾਂ ਨੂੰ ਕੱਪੜਿਆਂ ਵਾਂਗ ਹੀ ਬਦਲ ਦਿਉਂਗੇ। ਉਹ ਸਾਰੇ ਹੀ ਬਦਲੇ ਜਾਣਗੇ।
27 ਪਰ ਤੁਸੀਂ ਪਰਮੇਸ਼ੁਰ, ਕਦੇ ਨਹੀਂ ਬਦਲੋਂਗੇ। ਤੁਸੀਂ ਸਦਾ ਲਈ ਰਹੋਂਗੇ।
28 ਅੱਜ ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਬੱਚੇ ਇੱਥੇ ਰਹਿਣਗੇ। ਅਤੇ ਉਨ੍ਹ੍ਹਾਂ ਦੀ ਉਲਾਦ ਵੀ ਤੁਹਾਡੀ ਉਪਾਸਨਾ ਕਰਨ ਲਈ ਇੱਥੇ ਹੀ ਹੋਵੇਗੀ।"