ਜ਼ਬੂਰ
ਕਾਂਡ 111
1 ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਸ਼ੁਕਰਾਨਾ ਕਰਦਾ ਹਾਂ ਜਿਥੇ ਚੰਗੇ ਲੋਕ ਇਕਠਾ ਹੁੰਦੇ ਹਨ।
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ। ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
3 ਪਰਮੇਸ਼ੁਰ ਸੱਚ ਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ। ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰਖਦਾ ਹੈ।
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ। ਉਸਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸਕਦਾ ਹੈ।
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ। ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁਧ ਸਨ।
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ। ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।