ਜ਼ਬੂਰ
ਕਾਂਡ 112
1 ਯਹੋਵਾਹ, ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
2 ਉਸਦੀ ਔਲਾਦ ਧਰਤ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚ ਮੁੱਚ ਸੁਭਾਗੀ ਹੋਵੇਗੀ।
3 ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ।
4 ਚਂਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।
5 ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।
6 ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
7 ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰਖਦਾ ਹੈ।
8 ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ। ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।
9 ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।
10 ਬਦਚਲਣ ਬੰਦੇ ਇਸਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇਛਾ ਉਹ ਬੁਰੀ ਤਰ੍ਹਾਂ ਕਰਦੇ ਹਨ।