ਜ਼ਬੂਰ
ਕਾਂਡ 120
1 ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸਨੇ ਮੈਨੂੰ ਬਚਾਇਆ।
2 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂਢ਼ ਬੋਲਿਆ ਹੈ। ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ।
3 ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ? ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?
4 ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿਖਾ ਤੀਰ ਅਤੇ ਗਰਮ ਕੋਲੇ ਮਿਲਣਗੇ।
5 ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ। ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।
6 ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁਕਿਆ ਹ੍ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ।
7 ਮੈਂ ਆਖਿਆ ਕਿ ਮੈਂ ਅਮਨ ਦੀ ਇਛਾ ਕਰਦਾ ਹਾਂ। ਫ਼ੇਰ ਵੀ ਉਹ ਯੁਧ ਚਾਹੁੰਦੇ ਹਨ।