ਜ਼ਬੂਰ
ਕਾਂਡ 123
1 ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
2 ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ।
3 ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ, ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
4 ਯਹੋਵਾਹ, ਸਾਡੇ ਉੱਪਰ ਮਿਹਰ ਕਰੋ; ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।5ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ ਅਤੇ ਤੁਹਮਤਾ ਸਹਾਰੀਆਂ ਹਨ।