ਜ਼ਬੂਰ
ਕਾਂਡ 128
1 ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
2 ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
3 ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
4 ਯਹੋਵਾਹ ਸੱਚ ਮੁੱਚ ਇਸ ਤਰ੍ਹਾਂ ਆਪਣੇ ਪੈਰੇਕਾਰਾਂ ਨੂੰ ਅਸੀਸ ਦੇਵੇਗਾ।
5 ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ। ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।
6 ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ। ਇਸਰਾਏਲ ਵਿੱਚ ਸ਼ਾਂਤੀ ਹੋਵੇ।