ਜ਼ਬੂਰ
ਕਾਂਡ 130
1 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦ੍ਦਦ ਲਈ ਪੁਕਾਰ ਰਿਹਾ ਹਾਂ।
2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।
3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚ ਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।
4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ। ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।
5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ। ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ। ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।
7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ। ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।
8