ਜ਼ਬੂਰ
ਕਾਂਡ 135
1 ਯਹੋਵਾਹ ਦੀ ਉਸਤਤਿ ਕਰੋ। ਯਹੋਵਾਹ ਦੇ ਨਾਮ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!
2 ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ।
3 ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ। ਉਸਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।
4 ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ।
5 ਮੈਂ ਜਾਣਦਾ ਯਹੋਵਾਹ ਮਹਾਨ ਹੈ! ਸਾਡਾ ਮਾਲਕ ਸਾਰੇ ਦੇਵਤਿਆ ਨਾਲੋਂ ਵਧੇਰੇ ਮਹਾਨ ਹੈ।
6 ਯਹੋਵਾਹ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ, ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ।
7 ਪਰਮੇਸ਼ੁਰ ਸਾਰੀ ਧਰਤ ਉੱਤੇ ਬਦ੍ਦਲਵਾਹੀ ਕਰਦਾ ਹੈ। ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰਖਾ ਕਰਦਾ ਹੈ। ਯਹੋਵਾਹ ਹਵਾ ਨੂੰ ਸਾਜਦਾ ਹੈ।
8 ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਲੇਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।
9 ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਿਆ।
10 ਪਰਮੇਸ਼ੁਰ ਨੇ ਬਹੁਤ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ ਪਰਮੇਸ਼ੁਰ ਨੇ ਸ਼ਕਤੀਸ਼ਾਲੀ ਰਾਜੇ ਮਾਰ ਦਿੱਤੇ।
11 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਕਨਾਨ ਦੀਆਂ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ।
12 ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਪਰਮੇਸ਼ੁਰ ਨੇ ਉਹ ਧਰਤੀ ਆਪਣੇ ਲੋਕਾਂ ਨੂੰ ਦੇ ਦਿੱਤੀ।
13 ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ। ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ।
14 ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ।
15 ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।
16 ਬੁੱਤਾਂ ਦੇ ਮੂੰਹ ਸਨ ਪਰ ਉਹ ਬੋਲ ਨਹੀਂ ਸਕਦੇ ਸਨ, ਬੁੱਤਾਂ ਦੀਆਂ ਅੱਖਾਂ ਸਨ ਪਰ ਉਹ ਦੇਖ ਨਹੀਂ ਸਕਦੀਆਂ ਸਨ।
17 ਬੁੱਤਾਂ ਦੇ ਕੰਨ ਸਨ ਪਰ ਸੁਣ ਨਹੀਂ ਸਕਦੇ ਸਨ, ਬੁੱਤਾਂ ਦੇ ਨੱਕ ਸਨ ਪਰ ਸੁੰਘ ਨਹੀਂ ਸਕਦੇ ਸਨ।
18 ਉਹ ਜਿਨ੍ਹਾਂ ਨੇ ਬੁੱਤ ਬਣਾਏ ਸਨ, ਉਹ ਉਨ੍ਹਾਂ ਜਿਹੇ ਹੀ ਹੋਣਗੇ। ਕਿਉਂ? ਕਿਉਂਕਿ ਉਨ੍ਹਾਂ ਨੇ ਸਹਾਇਤਾ ਲਈ ਬੁੱਤਾ ਉੱਤੇ ਵਿਸ਼ਵਾਸ ਕੀਤਾ।
19 ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
20 ਲੇਵੀ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਯਹੋਵਾਹ ਦੇ ਚੇਲਿਉ, ਯਹੋਵਾਹ ਨੂੰ ਅਸੀਸ ਦੇਵੋ।
21 ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ, ਉਸਦੇ ਘਰ, ਯਰੂਸ਼ਲਮ ਤੋਂ ਯਹੋਵਾਹ ਦੀ ਉਸਤਤਿ ਕਰੋ।