ਜ਼ਬੂਰ
ਕਾਂਡ 136
1 ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਸ਼ੁਭ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
2 ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
3 ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ, ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
4 ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸ ਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
5 ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
6 ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰਖੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
7 ਪਰਮੇਸ਼ੁਰ ਦੇ ਮਹਾਨ ਰੌਸ਼ਨੀਆਂ ਸਾਜੀਆਂ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
8 ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
9 ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
10 ਪਰਮੇਸ਼ੁਰ ਨੇ, ਮਿਸਰ ਵਿੱਚ ਪਲੇਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
11 ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
12 ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
14 ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
15 ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
16 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
17 ਪਰਮੇਸ਼ੁਰ ਨੇ ਬਲਵਾਨ ਰਾਜਿਆ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
18 ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
19 ਪਰਮੇਸ਼ੁਰ ਨੇ ਅਮੋਰੀਆ ਦੇ ਰਾਜੇ ਸੀਹੋਨ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
20 ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
21 ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
22 ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
23 ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
24 ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
25 ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
26 ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।