ਜ਼ਬੂਰ
ਕਾਂਡ 139
1 ਯਹੋਵਾਹ, ਤੁਸੀਂ ਮੈਨੂੰ ਪਰਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿਚਾਰ ਜਾਣਦੇ ਹੋ।
3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿਥੇ ਜਾ ਰਿਹਾ ਹੈ। ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ। ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।
4 ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।
5 ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਮ੍ਹਣੇ ਅਤੇ ਮੇਰੇ ਪਿਛੇ ਹੋ। ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰਖਦੇ ਹੋ।
6 ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
7 ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿਥੇ ਵੀ ਮੈਂ ਜਾਂਦਾ ਹਾਂ। ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸਕਦਾ।
8 ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉਥੇ ਹੁੰਦੇ ਹੋ। ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉਥੇ ਹੁੰਦੇ ਹੋ।
9 ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿਥੋ ਸੂਰਜ ਉੱਗਦਾ ਹੈ। ਤੁਸੀਂ ਉਥੇ ਹੁੰਦੇ ਹੋ। ਜੇ ਮੈਂ ਸਮੁੰਦਰ ਵੱਲ ਪਛਮ ਵਿੱਚ ਜਾਂਦਾ ਹਾਂ ਤੁਸੀਂ ਉਥੇ ਹੁੰਦੇ ਹੋ।
10 ਉਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ। ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।
11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾ, "ਦਿਨ ਰਾਤ ਵਿੱਚ ਬਦਲ ਗਿਆ ਹੈ। ਅਵੱਸ਼ ਹੀ ਹਨੇਰਾ ਮੈਊਁ ਛੁਪਾ ਲਵੇਗਾ।"
12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ। ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।
13 ਤੁਸੀਂ ਮੇਰੇ ਅੰਗਾ ਨੂੰ ਇਕਸਾਥ ਬੁਣਿਆ ਅਤੇ ਮਾਸ ਨਾਲ ਢਕਿਆ ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ! ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ। ਇਹ ਬਹੁਤ ਅਦਭੁਤ ਹੈ।
15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਮੇਰੀਆਂ ਹੱਡੀਆਂ ਨੂੰ ਵਧਦਿਆ ਵੇਖਿਆ ਹੈ, ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵਧਦਿਆਂ ਵੇਖਿਆ ਹੈ। ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ। ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।
17 ਮੇਰੇ ਲਈ ਤੁਹਾਡੇ ਵਿਚਾਰ ਮਹੱਤਵਪੂਰਣ ਹਨ। ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸਕਦਾ। ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵਧੇਰੇ ਹੁੰਦੇ।
19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
20 ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ। ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।
21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।
22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ। ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।
23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁਝ ਲਵੋ। ਮੇਰੀ ਪਰਖ ਕਰੋ ਅਤੇ ਮੇਰੇ ਵਿਚਾਰ ਜਾਣ ਲਵੋ।
24 ਵੇਖੋ ਕਿਤੇ ਮੇਰੇ ਵਿਚਾਰ ਬੁਰੇ ਤਾਂ ਨਹੀਂ ਹਨ। ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।