ਜ਼ਬੂਰ
ਕਾਂਡ 149
1 ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆ ਗੱਲਾਂ ਬਾਰੇ ਕੋਈ ਨਵਾ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸਦੇ ਚੇਲਿਆ ਦੀ ਸਭਾ ਵਿੱਚ ਗਾਵੋ।
2 ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।
3 ਉਨ੍ਹਾਂ ਲੋਕਾਂ ਨੂੰ ਨੱਚ ਕੁਦ੍ਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।
4 ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਬਚਾ ਲਿਆ।
5 ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।
6 ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।
7 ਉਨ੍ਹਾਂ ਨੂੰ ਆਪਣੇ ਦੁਸ਼ਮਣਾ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।
8 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ਂਜ਼ੀਰਾ ਪਾ ਦੇਣਗੇ।
9 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।