ਜ਼ਬੂਰ
ਕਾਂਡ 19
1 ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ। ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦਸ੍ਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹਥੀ ਸਾਜੀਆਂ ਗਈਆਂ ਹਨ।
2 ਹਰ ਦਿਨ ਉਸ ਬਾਰੇ ਹੋਰ ਵਧੇਰੇ ਕਥਾ ਦੱਸਦਾ ਹੈ। ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵਧੇਰੇ ਪ੍ਰਗਟ ਕਰਦੀ ਹੈ।
3 ਤੁਸੀਂ ਸੱਚਮੁੱਚ ਕੋਈ ਭਾਸ਼ਣ ਜਾਂ ਸ਼ਬਦ ਨਹੀਂ ਸੁਣ ਸਕਦੇ। ਉਹ ਅਜਿਹੀ ਅਵਾਜ਼ ਨਹੀਂ ਕਰਦੇ ਜਿਸਨੂੰ ਅਸੀਂ ਸੁਣ ਸਕੀਏ।
4 ਪਰ ਉਨ੍ਹਾਂ ਦੀ "ਅਵਾਜ਼" ਪੂਰੇ ਸੰਸਾਰ ਵਿੱਚ ਫ਼ੈਲਦੀ ਹੈ। ਉਨ੍ਹਾਂ ਦੇ "ਸ਼ਬਦ" ਧਰਤੀ ਦੇ ਅੰਤ ਤੀਕ ਜਾਂਦੇ ਹਨ।
5 ਆਕਾਸ਼ ਸੂਰਜ ਲਈ ਇੱਕ ਘਰ ਵਾਂਗ ਹੈ। ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ। ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ।
6 ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ, ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ। ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸਕਦਾ। ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ। ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ।
7 ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
8 ਯਹੋਵਾਹ ਦੇ ਨੇਮ ਸਹੀ ਹਨ। ਉਹ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦੇ ਹਨ। ਯਹੋਵਾਹ ਦੇ ਹੁਕਮ ਚੰਗੇ ਹਨ। ਉਹ ਲੋਕਾਂ ਨੂੰ ਜਿਉਣ ਦਾ ਸਹੀ ਰਾਸਤਾ ਵਿਖਾਉਂਦੇ ਹਨ।
9 ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ ਜਿਹੜੀ ਸਦਾ ਲਈ ਲਿਸ਼ਕਦੀ ਹੈ। ਯਹੋਵਾਹ ਦੇ ਨਿਰਣੇ ਚੰਗੇ ਤੇ ਨਿਰਪਖ ਹਨ। ਉਹ ਸੰਪੂਰਣਤਾ ਸਹੀ ਹਨ।
10 ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵਧੀਆਂ ਸ਼ਹਿਦ ਤੋਂ ਵੀ ਮਿਠੇ ਹਨ ਜਿਹੜਾ ਸਿਧਾ ਸ਼ਹਿਦ ਦੀਆਂ ਮਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।
11 ਯਹੋਵਾਹ ਦੇ ਉਪਦੇਸ਼ ਉਸਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ, ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।
12 ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸਕਦਾ। ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।
13 ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ। ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ। ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸਕਦਾ ਹਾਂ।
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ। ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।