ਜ਼ਬੂਰ
ਕਾਂਡ 22
1 ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।
2 ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ। ਪਰ ਤੁਸੀਂ ਹੁਂਗਾਰਾ ਨਹੀਂ ਭਰਿਆ। ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ।
3 ਹੇ ਪਰਮੇਸ਼ੁਰ ਤੁਸੀਂ ਹੀ ਪਵਿੱਤਰ ਹੋ ਅਤੇ ਤੁਸੀਂ ਰਾਜੇ ਵਾਂਗ ਬਿਰਾਜਮਾਨ ਹੋ। ਇਸਰਾਏਲ ਦੀਆਂ ਉਸਤਤਾਂ ਤੁਹਾਡਾ ਤਖਤ ਹਨ।
4 ਸਾਡੇ ਪੂਰਵਜਾਂ ਨੇ ਤੇਰੇ ਤੇ ਯਕੀਨ ਰੱਖਿਆ। ਹਾਂ ਉਨ੍ਹਾਂ ਨੇ ਤੁਸਾਂ ਉੱਤੇ ਭਰੋਸਾ ਰੱਖਿਆ, ਪਰਮੇਸ਼ੁਰ, ਅਤੇ ਤੁਸਾਂ ਉਨ੍ਹਾਂ ਨੂੰ ਬਚਾਇਆ।
5 ਹੇ ਪਰਮੇਸ਼ੁਰ, ਸਾਡੇ ਪੂਰਵਜਾਂ ਨੇ ਤੁਹਾਨੂੰ ਪੁਕਾਰ ਕੀਤੀ ਅਤੇ ਉਹ ਆਪਣਿਆਂ ਦੁਸ਼ਮਣਾਂ ਤੋਂ ਬਚ ਗਏ ਸਨ। ਉਨ੍ਹਾਂ ਨੇ ਤੇਰੇ ਉੱਤੇ ਯਕੀਨ ਕੀਤਾ, ਅਤੇ ਉਹ ਨਿਰਾਸ਼ ਨਹੀਂ ਸਨ।
6 ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ? ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ। ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।
7 ਹਰ ਕੋਈ, ਜੋ ਮੇਰੇ ਵੱਲ ਵੇਖਦਾ ਹੈ ਮੇਰਾ ਮਜ਼ਾਕ ਉਡਾਉਂਦਾ। ਉਹ ਆਪਣੇ ਸਿਰ ਫ਼ੇਰਨ ਅਤੇ ਮੈਨੂੰ ਦੰਦੀਆਂ ਚਿਢ਼ਾਵਨ।
8 ਉਹ ਮੈਨੂੰ ਆਖਦੇ ਹਨ; "ਯਹੋਵਾਹ ਨੂੰ ਮਦਦ ਲਈ ਬੁਲਾ, ਸ਼ਾਇਦ ਉਹ ਤੈਨੂੰ ਬਚਾ ਸਕੇ। ਜੇ ਉਹ ਤੈਨੂੰ ਇੰਨਾ ਚਾਹੁੰਦਾ, ਤਾਂ ਅਵੱਸ਼ ਹੀ ਤੇਰਾ ਨਿਸਤਾਰਾ ਕਰੇਗਾ।"
9 ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ। ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ। ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁਧ ਚੁੰਘਦਾ ਬੱਚਾ ਸਾਂ।
10 ਤੁਸੀਂ ਹੀ ਉਸ ਦਿਨ ਤੋਂ ਮੇਰੇ ਪਰਮੇਸ਼ੁਰ ਰਹੇ ਹੋ ਜਿਸ ਦਿਨ ਤੋਂ ਮੈਂ ਜੰਮਿਆ ਹਾਂ। ਮੈਨੂੰ ਤੁਹਾਡੀ ਨਿਗਰਾਨੀ ਵਿੱਚ ਸੌਂਪ ਦਿੱਤਾ ਗਿਆ ਸੀ ਜਦੋਂ ਮੈਂ ਮਾਤਾ ਦੇ ਗਰਭ ਵਿੱਚੋਂ ਬਾਹਰ ਆਇਆ ਸੀ।
11 ਇਸ ਲਈ ਹੇ ਪਰਮੇਸ਼ੁਰ, ਮੈਨੂੰ ਛੱਡਕੇ ਨਾ ਜਾਵੋ। ਸੰਕਟ ਨੇੜੇ ਹੈ। ਅਤੇ ਇੱਥੇ ਕੋਈ ਮੇਰੀ ਮਦਦ ਕਰਨ ਵਾਲਾ ਨਹੀਂ ਹੈ।
12 ਲੋਕੀਂ ਮੈਨੂੰ ਘੇਰਾ ਪਾ ਰਹੇ ਹਨ, ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ।
13 ਉਨ੍ਹਾਂ ਦੇ ਮੂੰਹ ਖੁਲ੍ਹੇ ਹੋਏ ਹਨ ਜਿਵੇਂ ਕੋਈ ਬੱਬਰ ਦਹਾੜੇ ਅਤੇ ਕਿਸੇ ਜਾਨਵਰ ਤਾਈਂ ਪਾੜੇ।
14 ਮੇਰੀ ਤਾਕਤ ਮੁੱਕ ਗਈ ਹੈ, ਜਿਵੇਂ ਧਰਤ ਤੇ ਪਾਣੀ ਡੁਲ੍ਹ੍ਹ ਜਾਂਦਾ ਹੈ। ਮੇਰੀਆਂ ਸਾਰੀਆਂ ਹੱਡੀਆਂ ਅਲੱਗ-ਅਲੱਗ ਕਰ ਦਿੱਤੀਆਂ ਗਈਆਂ ਹਨ ਅਤੇ ਮੇਰਾ ਹੌਂਸਲਾ ਚਲਿਆ ਗਿਆ ਹੈ।
15 ਮੇਰਾ ਮੂੰਹ ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ। ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ। ਤੂੰ ਮੈਨੂੰ "ਮੌਤ ਦੀ ਮਿੱਟੀ" ਵਿੱਚ ਰੱਖਿਆ ਹੈ।
16 ਦੁਸ਼ਟ ਲੋਕਾਂ ਦੇ ਸਮੂਹ ਨੇ, ਮੈਨੂੰ ਕੁਤਿਆਂ ਵਾਂਗ ਘੇਰ ਲਿਆ ਹੈ। ਉਨ੍ਹਾਂ ਨੇ ਸ਼ੇਰਾਂ ਵਾਂਗ ਮੇਰੇ ਹੱਥ ਅਤੇ ਪੈਰ ਵਿਂਨ੍ਹ ਦਿੱਤੇ ਹਨ।
17 ਮੈਂ ਆਪਣੀਆਂ ਹੱਡੀਆਂ ਨੂੰ ਵੇਖ ਸਕਦਾ ਹਾਂ। ਤੇ ਲੋਕੀਂ ਮੈਨੂੰ ਬਿਟਰ-ਬਿਟਰ ਤਕਦੇ ਹਨ। ਉਹ ਮੇਰੇ ਵੱਲ ਹੀ ਦੇਖੀ ਜਾਂਦੇ ਹਨ।
18 ਉਹ ਲੋਕ ਆਪਣੇ ਦਰਮਿਆਨ ਮੇਰੇ ਕੱਪੜੇ ਵੰਡ ਰਹੇ ਹਨ ਅਤੇ ਉਹ ਮੇਰੇ ਚੇਲੇ ਲਈ ਗੁਣੇ ਪਾ ਰਹੇ ਹਨ।
19 ਯਹੋਵਾਹ, ਮੈਨੂੰ ਛੱਡਕੇ ਨਾ ਜਾਵੋ। ਤੁਸੀਂ ਮੇਰੀ ਸ਼ਕਤੀ ਹੋ। ਛੇਤੀ ਬਹੁੜੋ ਮੇਰੀ ਮਦਦ ਕਰੋ।
20 ਯਹੋਵਾਹ, ਮੇਰੀ ਜਿੰਦ ਨੂੰ ਤਲਵਾਰ ਕੋਲੋਂ ਬਚਾ ਲਵੋ। ਮੇਰੀ ਕੀਮਤੀ ਜਿੰਦ ਉਨ੍ਹਾਂ ਕੁਤਿਆਂ ਕ੍ਕੋਲੋਂ ਬਚਾ ਲਵੋ।
21 ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕਢ ਲਵੋ, ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ।
22 ਯਹੋਵਾਹ, ਮੈਂ ਆਪਣੇ ਭਰਾਵਾਂ ਨੂੰ ਤੁਹਾਡੇ ਬਾਰੇ ਦੱਸਾਂਗਾ। ਮੈਂ ਵੱਡੀ ਸੰਗਤ ਵਿੱਚ ਤੁਹਾਡੀ ਉਸਤਤਿ ਕਰਾਂਗਾ।
23 ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ। ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ। ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ।
24 ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ। ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ। ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁਪੇਗਾ।
25 ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ। ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸਕਾਂ ਦੇ ਸਾਮ੍ਹਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।
26 ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ। ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲਭਦੇ ਆਏ ਹੋ ਉਸਦੀ ਉਸਤਤਿ ਕਰੋ। ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ।
27 ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ। ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।
28 ਕਿਉਂ? ਕਿਉਂਕਿ ਯਹੋਵਾਹ ਹੀ ਰਾਜਾ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
29 ਤਕੜੇ, ਨਿਰੋਗ ਬੰਦਿਆਂ ਨੇ ਭੋਜਨ ਕੀਤਾ ਹੈ ਅਤੇ ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਇਆ। ਅਸਲ ਵਿੱਚ, ਸਮੂਹ ਲੋਕ, ਉਹ ਜਿਹੜੇ ਮਰ ਜਾਣਗੇ ਅਤੇ ਉਹ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਉਣਗੇ।
30 ਅਤੇ ਭਵਿਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ। ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।
31 ਹਰੇਕ ਪੀੜੀ ਪਰਮੇਸ਼ੁਰ ਦੁਆਰਾ ਕੀਤੀਆਂ ਚੰਗੀਆਂ ਗੱਲਾਂ ਬਾਰੇ ਆਪਣੇ ਬੱਚਿਆਂ ਨੂੰ ਦਸ੍ਸੇਗੀ।