ਜ਼ਬੂਰ
ਕਾਂਡ 29
1 ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
2 ਯਹੋਵਾਹ ਦੀ ਉਸਤਤਿ ਕਰੋ ਅਤੇ ਉਸਦੇ ਨਾਂ ਦੀ ਇੱਜ਼ਤ ਕਰੋ। ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
3 ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਂਦ ਕਰਦਾ ਹੈ, ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
4 ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ ਅਤੇ ਤੇਜ ਨੂੰ ਦਰਸਾਉਂਦਾ ਹੈ।
5 ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵਢਦਾ ਹੈ।
6 ਯਹੋਵਾਹ ਲਬੋਨਾਨ ਨੂੰ ਹਿਲਾ ਦਿੰਦੀ ਹੈ। ਇਹ ਛੋਟੇ ਵਛੇ ਦੇ ਨੱਚਣ ਵਰਗਾ ਲੱਗਦਾ ਹੈ। ਸਿਰਯੋਨ ਹਿਲਦਾ ਹੈ। ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।
7 ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।
8 ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
9 ਯਹੋਵਾਹ ਦੀ ਅਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ। ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ। ਪਰ ਉਸਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।
10 ਹੜ ਵੇਲੇ ਯਹੋਵਾਹ ਰਾਜਾ ਸੀ। ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ। ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।