ਜ਼ਬੂਰ
ਕਾਂਡ 3
1 "ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।"
2 ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, "ਪਰਮੇਸ਼ੁਰ ਇਸਨੂੰ ਨਹੀਂ ਬਚਾਵੇਗਾ।"
3 ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ। ਤੂੰ ਮੇਰੀ ਮਹਿਮਾ ਹੈਂ। ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ।
4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।
5 ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ।
6 ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ।
7 ਯਹੋਵਾਹ, ਉਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ। ਤੁਸੀਂ ਬਹੁਤ ਬਲਵਾਨ ਹੋ। ਤੁਹਾਡਾ ਇੱਕ ਵੀ ਥਪ੍ਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।
8 ਹੇ ਯਹੋਵਾਹ, ਜਿੱਤ ਤੇਰੀ ਹੀ ਹੈ। ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ।