ਜ਼ਬੂਰ
ਕਾਂਡ 36
1 ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ, "ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।
2 ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ। ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ, ਇਸੇ ਲਈ ਉਹ ਮੁਆਫ਼ੀ ਨਹੀਂ ਮਂਗਦਾ।
3 ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿਖਿਆ।
4 ਰਾਤ ਵੇਲੇ, ਉਹ ਫ਼ਿਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ। ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।
5 ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉਚੇਰਾ ਹੈ। ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।
6 ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ। ਤੁਹਾਡੀ ਨਿਰਪਖਤਾ ਸਾਗਰਾਂ ਤੋਂ ਡੂੰਘੀ ਹੈ। ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।
7 ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ। ਲੋਕ ਅਤੇ ਦੂਤ ਤੁਹਾਡੇ ਵੱਲ ਸੁਰਖਿਆ ਲਈ ਆਉਂਦੇ ਹਨ।
8 ਯਹੋਵਾਹ, ਉਹ ਤੁਹਾਡੇ ਘਰ ਵਿਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ। ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।
9 ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵਗਦਾ ਹੈ। ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।
10 ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ। ਜਿਹੜੇ ਸੱਚ ਮੁੱਚ ਤੁਹਨੂੰ ਜਾਣਦੇ ਹਨ। ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।
11 ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ। ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ।
12 ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ; "ਬਦਕਾਰ ਲੋਕ ਇੱਥੇ ਡਿੱਗੇ ਸਨ। ਉਹ ਕੁਚਲੇ ਗਏ। ਉਹ ਫ਼ੇਰ ਕਦੀ ਵੀ ਨਹੀਂ ਖਲੋ ਸਕਣਗੇ।"