ਜ਼ਬੂਰ
ਕਾਂਡ 40
1 ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸਨੇ ਮੇਰੀ ਪੁਕਾਰ ਸੁਣੀ। ਉਸਨੇ ਮੇਰੀਆਂ ਚੀਕਾਂ ਸੁਣੀਆਂ।
2 ਯਹੋਵਾਹ ਨੇ ਮੈਨੂੰ ਕਬਰ ਤੋਂ ਬਚਾ ਲਿਆ। ਉਸਨੇ ਮੈਨੂੰ ਚਿਕ੍ਕੜ ਵਿੱਚੋਂ ਉਤਾਹਾਂ ਚੁਕਿਆ। ਉਸਨੇ ਮੈਨੂੰ ਚੁਕਿਆ ਅਤੇ ਠੋਸ ਧਰਤੀ ਉੱਤੇ ਸਥਾਪਿਤ ਕੀਤਾ ਅਤੇ ਮੇਰੇ ਪੈਰ ਨੂੰ ਤਿਲਕਣ ਤੋਂ ਬਚਾਇਆ।
3 ਪਰਮੇਸ਼ੁਰ ਨੇ ਮੇਰੇ ਮੂੰਹ ਵਿੱਚ ਇੱਕ ਨਵਾਂ ਗੀਤ ਪਾਇਆ। ਮੇਰੇ ਪਰਮੇਸ਼ੁਰ ਦੀ ਉਸਤਤਿ ਦਾ ਗੀਤ। ਬਹੁਤ ਸਾਰੇ ਲੋਕ ਗਵਾਹ ਦੇਣਗੇ ਕਿ ਮੇਰੇ ਨਾਲ ਕੀ ਵਾਪਰਿਆ ਅਤੇ ਉਹ ਪਰਮੇਸ਼ੁਰ ਦੀ ਉਪਾਸਨਾ ਕਰਨਗੇ। ਉਨ੍ਹਾਂ ਨੂੰ ਯਹੋਵਾਹ ਵਿੱਚ ਭਰੋਸਾ ਹੋਵੇਗਾ।
4 ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰਖਦਾ ਹੈ, ਉਹ ਸੱਚ ਮੁੱਚ ਖੁਸ਼ ਹੋਵੇਗਾ। ਉਹ ਵਿਅਕਤੀ ਸੱਚ ਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ।
5 ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।
6 ਯਹੋਵਾਹ, ਤੁਸੀਂ ਮੈਨੂੰ ਇਹੀ ਸਮਝਾਇਆ; ਅਸਲ ਵਿੱਚ, ਤੁਹਾਨੂੰ ਬਲੀਆਂ ਅਤੇ ਅੰਨ੍ਹ ਦੇ ਚੜਾਵੇ ਨਹੀਂ ਚਾਹੀਦੇ। ਤੁਹਾਨੂੰ ਸੱਚ ਮੁੱਚ ਹੋਮ ਚੜਾਵੇ ਅਤੇ ਪਾਪ ਦੇ ਚੜਾਵੇ ਨਹੀਂ ਚਾਹੀਦੇ।
7 ਇਸ ਲਈ ਮੈਂ ਆਖਿਆ, "ਮੈਂ ਇੱਥੇ ਹਾਂ। ਮੈਨੂੰ ਲੈ ਜਾਉ। ਮੈਂ ਆ ਰਿਹਾ। ਮੇਰੇ ਬਾਰੇ ਪੁਸਤਕ ਵਿੱਚ ਇਹ ਲਿਖਿਆ ਗਿਆ ਹੈ।
8 ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀਆਂ ਸਿਖਿਆਵਾਂ ਤੋਂ ਵਾਕਿਫ਼ ਹਾਂ।
9 ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ ਖਬਰੀ ਦੇਣ ਤੋਂ ਨਹੀਂ ਰੁਕਾਂਗਾ।
10 ਹੇ ਯਹੋਵਾਹ, ਮੈਂ ਤੇਰੀਆਂ ਕੀਤੀਆਂ ਚੰਗਿਆਂ ਗੱਲਾਂ ਬਾਰੇ ਦੱਸਿਆ। ਮੈਂ ਉਨ੍ਹਾਂ ਗੱਲਾਂ ਨੂੰ ਦਿਲ ਅੰਦਰ ਨਹੀਂ ਛੁਪਾਇਆ। ਯਹੋਵਾਹ, ਮੈਂ ਲੋਕਾਂ ਨੂੰ ਦੱਸਿਆ ਕਿ ਉਹ ਆਪਣੇ ਬਚਾਉ ਲਈ ਤੁਹਾਡੇ ਉੱਪਰ ਨਿਰਭਰ ਕਰ ਸਕਦੇ ਹਨ। ਮੈਂ ਸਭਾ ਵਿੱਚ ਲੋਕਾਂ ਕੋਲੋਂ ਤੁਹਾਡੀ ਨਿਸ਼ਠਾ ਅਤੇ ਤੁਹਾਡਾ ਸੱਚਾ ਪਿਆਰ ਨਹੀਂ ਲੁਕੋਇਆ।
11 ਇਸ ਲਈ ਯਹੋਵਾਹ, ਮੇਰੇ ਪਾਸੋਂ ਆਪਣਾ ਰਹਮ ਨਾ ਛੁਪਾਉ। ਤੁਹਾਡੀ ਦਯਾ ਅਤੇ ਵਫ਼ਾਦਾਰੀ ਨੂੰ ਮੇਰੀ ਰੱਖਿਆ ਕਰਨ ਦਿਉ।"
12 ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ।
13 ਯਹੋਵਾਹ, ਮੇਰੇ ਕੋਲ ਨਸ੍ਸਕੇ ਆਉ ਅਤੇ ਮੈਨੂੰ ਬਚਾ ਲਵੋ। ਯਹੋਵਾਹ ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ।
14 ਉਹ ਮੰਦੇ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਵਿੱਚ ਹਨ। ਯਹੋਵਾਹ, ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਅਤੇ ਨਾ ਉੱਮੀਦ ਕਰੋ। ਉਹ ਲੋਕ ਮੈਨੂੰ ਦੁੱਖ ਦੇਣਾ ਚਾਹੁੰਦੇ ਹਨ। ਉਨ੍ਹਾਂ ਨੂੰ ਸ਼ਰਮਸਾਰ ਹੋਕੇ ਭੱਜ ਜਾਣ ਦਿਉ।
15 ਉਹ ਮੰਦੇ ਲੋਕ ਮੇਰਾ ਮਜ਼ਾਕ ਉਡਾ ਰਹੇ ਹਨ। ਉਨ੍ਹਾਂ ਨੂੰ ਬੋਲਣ ਤੋਂ ਵੀ ਸਂਗਾਉ।
16 ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਕੋਲ ਆਉਂਦੇ ਹਨ ਉਨ੍ਹਾਂ ਨੂੰ ਖੁਸ਼ੀ ਅਤੇ ਆਨੰਦ ਮਨਾਉਣ ਦਿਉ। ਉਹ ਤੁਹਾਡੇ ਦੁਆਰਾ ਬਚਾਏ ਜਾਣ ਨੂੰ ਪਸੰਦ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਹਮੇਸ਼ਾ ਆਖਣ ਦਿਉ, "ਯਹੋਵਾਹ ਦੀ ਉਸਤਤਿ ਕਰੋ।"
17 ਮਾਲਕ, ਮੈਂ ਸਿਰਫ਼ ਇੱਕ ਕਂਗਾਲ ਅਤੇ ਬੇਸਹਾਰਾ ਬੰਦਾ ਹਾਂ। ਮੇਰੀ ਸਹਾਇਤਾ ਕਰੋ। ਮੈਨੂੰ ਬਚਾਉ। ਮੇਰੇ ਪਰਮੇਸ਼ੁਰ ਬਹੁਤ ਦੇਰੀ ਨਾ ਲਾਵੋ।