ਜ਼ਬੂਰ
ਕਾਂਡ 45
1 ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।
2 ਤੁਸੀਂ ਹਰ ਇੱਕ ਨਾਲੋਂ ਵਧੇਰੇ ਸੁਹਣੇ ਹੋ। ਤੁਸੀਂ ਬਹੁਤ ਚੰਗੇ ਵਕਤਾ ਹੋ। ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ।
3 ਆਪਣੀ ਤਲਵਾਰ ਪਹਿਨ ਲਵੋ। ਆਪਣੀ ਸ਼ਾਨਦਾਰ ਵਰਦੀ ਪਾ ਲਵੋ।
4 ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪਖਤਾ ਲਈ ਲੜਾਈ ਜਿਤ੍ਤੋਂ। ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿਖਾਈਆਂ ਗਈਆਂ ਸਨ।
5 ਤੁਹਾਡੇ ਤੀਰ ਤਿਖੇ ਹਨ, ਤੁਹਾਡੇ ਦੁਸ਼ਮਣਾਂ ਦੇ ਦਿਲਾਂ ਅੰਦਰ ਡੂੰਘੇ ਉਤਰਦੇ ਹਨ। ਧਰਤ ਉੱਤੇ ਲੋਕ ਤੁਹਾਡੇ ਸਾਮ੍ਹਣੇ ਡਿੱਗਣਗੇ।
6 ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।
7 ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।
8 ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤਜ੍ਜ ਨਾਲ ਸੁਗੰਧਿਤ ਹਨ। ਇਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰਂਜਨ ਲਈ ਸੰਗੀਤ ਦੀ ਧੁਨ ਉਠਦੀ ਹੈ।
9 ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ। ਸੁਚ੍ਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜਾ ਹੈ।
10 ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ। ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ।
11 ਰਾਜਾ ਤੇਰੀ ਸੁੰਦਰਤਾ ਦੀ ਇਛਾ ਕਰਦਾ ਹੈ। ਉਹ ਤੇਰਾ ਨਵਾਂ ਪਤੀ ਹੋਵੇਗਾ ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ।
12 ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ।
13 ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ। ਸੋਨੇ ਵਿੱਚ ਮਢ਼ੇ ਹੀਰੇ ਵਾਂਗ ਲਗਦੀ ਹੈ।
14 ਲਾੜੀ ਨੂੰ ਉਸਦੀ ਸੁੰਦਰ ਪੁਸ਼ਾਕ ਵਿੱਚ ਰਾਜੇ ਕੋਲ ਲਿਆਂਦਾ ਗਿਆ, ਅਤੇ ਲਾੜੀ ਦੀਆਂ ਸਹੇਲੀਆਂ ਉਸਦੇ ਪਿਛੇ-ਪਿਛੇ ਆਈਆਂ।
15 ਉਹ ਖੁਸ਼ੀ ਨਾਲ ਭਰੀਆਂ ਹੋਈਆਂ ਆਉਂਦੀਆਂ ਹਨ। ਉਹ ਖੁਸ਼ੀ ਨਾਲ ਭਰੀਆਂ ਰਾਜੇ ਦੇ ਮਹਿਲ ਵਿੱਚ ਦਾਖਲ ਹੁੰਦੀਆਂ ਹਨ।
16 ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿਛੋਂ ਰਾਜ ਕਰਨਗੇ। ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ।
17 ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ। ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।