ਜ਼ਬੂਰ
ਕਾਂਡ 78
1 ਹੇ ਪਰਮੇਸ਼ੁਰ, ਜਾਗੋ ਅਤੇ ਆਪਣੇ ਵੈਰੀਆਂ ਨੂੰ ਖਿੰਡਾ ਦਿਉ, ਉਸਦੇ ਸਾਰੇ ਵੈਰੀ ਉਸ ਕੋਲੋਂ ਫ਼ਰਾਰ ਹੋ ਜਾਣ।
2 ਆਪਣੇ ਵੈਰੀਆਂ ਨੂੰ ਇੰਝ ਖਿਂਡਿਆ ਦਿਉ, ਜਿਵੇਂ ਧੂਂਆ ਹਵਾ ਦੁਆਰਾ ਉੱਡ ਜਾਂਦਾ ਹੈ। ਤੇਰੇ ਵੈਰੀ ਅੱਗ ਉੱਤੇ ਪਿਘਲਦੀ ਇੱਕ ਮੋਮ ਵਾਂਗ ਤਬਾਹ ਹੋ ਜਾਣ।
3 ਪਰ ਨੇਕ ਬੰਦੇ ਖੁਸ਼ ਹਨ, ਨੇਕ ਬੰਦੇ ਪਰਮੇਸ਼ੁਰ ਦੇ ਸੰਗ ਇਕਠੇ ਖੁਸ਼ੀ ਭਰੇ ਪਲ ਮਾਣਦੇ ਹਨ। ਨੇਕ ਬੰਦੇ ਖੁਸ਼ੀਆਂ ਮਾਣਦੇ ਹਨ ਅਤੇ ਬਹੁਤ ਖੁਸ਼ ਹਨ।
4 ਪਰਮੇਸ਼ੁਰ ਲਈ ਗਾਵੋ, ਉਸਦੇ ਨਾਮ ਦੀ ਉਸਤਤਿ ਗਾਵੋ। ਪਰਮੇਸ਼ੁਰ ਲਈ ਰਾਹ ਬਣਾਵੋ, ਉਹ ਮਾਰੂਥਲ ਵਿੱਚ ਆਪਣੇ ਰਥ ਉੱਤੇ ਸਵਾਰੀ ਕਰਦਾ ਹੈ। ਉਸਦਾ ਨਾਮ ਯਾਹ ਹੈ, ਉਸਦੇ ਨਾਮ ਦੀ ਉਸਤਤਿ ਕਰੋ।
5 ਆਪਣੇ ਪਵਿੱਤਰ ਮੰਦਰ ਵਿੱਚ ਯਤੀਮਾਂ ਲਈ ਪਰਮੇਸ਼ੁਰ ਇੱਕ ਪਿਤਾ ਵਾਂਗ ਹੈ। ਪਰਮੇਸ਼ੁਰ ਵਿਧਵਾਵਾਂ ਨੂੰ ਪਾਲਦਾ ਹੈ।
6 ਪਰਮੇਸ਼ੁਰ ਇਕੱਲੇ ਬੰਦਿਆਂ ਨੂੰ ਘਰ ਦਿੰਦਾ ਹੈ, ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕੈਦ ਤੋਂ ਅਜ਼ਾਦ ਕਰਦਾ ਹੈ। ਉਹ ਬਹੁਤ ਖੁਸ਼ ਹਨ। ਪਰ ਉਹ ਲੋਕ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹੋ ਜਾਂਦੇ ਹਨ, ਗਰਮ ਜੇਲ੍ਹ ਵਿੱਚ ਡਕ੍ਕੇ ਰਹਿਣਗੇ।
7 ਹੇ ਪਰਮੇਸ਼ੁਰ, ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਆਉਣ ਵਿੱਚ ਅਗਵਾਈ ਕੀਤੀ। ਤੁਸੀਂ ਮਾਰੂਥਲ ਦੇ ਪਾਰ ਵੱਲ ਕੂਚ ਕੀਤਾ, ਅਤੇ ਧਰਤੀ ਕੰਬ ਉਠੀ।
8 ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਸੀਨਈ ਪਰਬਤ ਉੱਤੇ ਆਇਆ ਅਤੇ ਅਕਾਸ਼ ਪਿਘਲ ਗਿਆ।
9 ਹੇ ਪਰਮੇਸ਼ੁਰ, ਤੁਸੀਂ ਬੁਢੀ ਥਕ੍ਕੀ ਧਰਤੀ ਨੂੰ ਫ਼ੇਰ ਮਜ਼ਬੂਤ ਬਨਾਉਣ ਲਈ ਵਰਖਾ ਘਲ੍ਲੀ।
10 ਤੁਹਾਡੇ ਜਾਨਵਰ ਫ਼ੇਰ ਉਸ ਧਰਤੀ ਉੱਤੇ ਆ ਗਏ। ਹੇ ਪਰਮੇਸ਼ੁਰ, ਉਥੇ ਤੁਸੀਂ ਗਰੀਬ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ।
11 ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਬਹੁਤ ਸਾਰੇ ਲੋਕ ਸ਼ੁਭ ਸਮਾਚਾਰ ਦੇਣ ਲਈ ਚਲੇ ਗਏ।
12 "ਤਾਕਤਵਰ ਰਾਜਿਆਂ ਦੀਆਂ ਫ਼ੌਜਾਂ ਨੱਸ ਗਈਆਂ, ਘਰਾਂ ਵਿੱਚ ਔਰਤਾਂ ਉਹ ਚੀਜ਼ਾਂ ਵੰਡਣਗੀਆਂ ਜਿਹੜੀਆਂ ਸਿਪਾਹੀ ਜੰਗ ਵਿੱਚੋਂ ਲਿਆਉਣਗੇ। ਜਿਹੜੇ ਲੋਕ ਘਰਾਂ ਵਿੱਚ ਰੁਕ ਗਏ ਸਨ ਲੁੱਟ ਦਾ ਬਟਵਾਰਾ ਕਰਨਗੇ।
13 ਉਨ੍ਹਾਂ ਨੂੰ ਚਾਂਦੀ ਨਾਲ ਢਕੇ ਘੁੱਗੀ ਦੇ ਖਂਬ (ਕੀਮਤੀ ਹੀਰੇ) ਮਿਲਣਗੇ। ਉਹ ਸੋਨੇ ਨਾਲ ਚਮਕਦੇ ਖੰਭ ਹਾਸਲ ਕਰਨਗੇ।"
14 ਸਲਮੋਨ ਪਰਬਤ ਉੱਤੇ ਪਰਮੇਸ਼ੁਰ ਨੇ, ਵੈਰੀ ਰਾਜਿਆਂ ਨੂੰ ਖਿੰਡਾਂ ਦਿੱਤਾ। ਉਹ ਡਿੱਗਦੀ ਹੋਈ ਬਰਫ਼ ਵਾਂਗ ਸਨ।
15 ਬਾਸ਼ਾਨ ਪਰਬਤ ਕਈ ਸ਼ਿਖਰਾਂ ਵਾਲਾ ਇੱਕ ਮਹਾਨ ਪਰਬਤ ਹੈ।
16 ਹੇ ਬਾਸ਼ਾਨ ਪਰਬਤ, ਤੂੰ ਹੇਠਾਂ ਸੀਯੋਨ ਪਰਬਤ ਵੱਲ ਕਿਉਂ ਤੱਕਦਾ? ਪਰਮੇਸ਼ੁਰ ਉਸ ਪਰਬਤ (ਸੀਯੋਨ) ਨੂੰ ਪਿਆਰ ਕਰਦਾ ਹੈ। ਯਹੋਵਾਹ ਨੇ ਸਦਾ ਲਈ ਉਥੇ ਰਹਿਣ ਲਈ ਇਸਨੂੰ ਚੁਣਿਆ ਹੈ।
17 ਯਹੋਵਾਹ ਪਵਿੱਤਰ ਸੀਯੋਨ ਪਰਬਤ ਵੱਲ ਆਉਂਦਾ ਹੈ। ਉਸਦੇ ਪਿਛੇ ਉਸਦੇ ਹਜ਼ਾਰਾਂ ਹੱਥ ਹਨ।
18 ਉਹ ਉੱਪਰ ਉੱਚੇ ਪਰਬਤ ਉੱਤੇ ਗਿਆ, ਕੈਦੀਆਂ ਦੇ ਟੋਲੇ ਦੀ ਅਗਵਾਈ ਕਰਦੇ ਹੋਏ, ਆਦਮੀਆਂ ਤੋਂ ਉਨ੍ਹਾਂ ਲੋਕਾਂ ਸਮੇਤ ਸੁਗਾਤਾਂ ਲੈਣ ਲਈ ਗਿਆ ਜਿਹੜੇ ਉਸਦੇ ਖਿਲਾਫ਼ ਮੁੜ ਗਏ ਸਨ। ਯਹੋਵਾਹ ਪਰਮੇਸ਼ੁਰ ਉਥੇ ਉੱਪਰ ਨਿਵਾਸ ਕਰਨ ਲਈ ਗਿਆ।
19 ਯਹੋਵਾਹ ਦੀ ਉਸਤਤਿ ਕਰੋ। ਹਰ ਰੋਜ਼ ਉਹ ਉਨ੍ਹਾਂ ਭਾਰਾਂ ਨੂੰ ਚੁੱਕਣ ਵਿੱਚ ਸਾਡੀ ਸਹਾਇਤਾ ਕਰਦਾ ਹੈ, ਜਿਹੜੇ ਸਾਨੂੰ ਚੁੱਕਣੇ ਪੈਂਦੇ ਹਨ। ਪਰਮੇਸ਼ੁਰ ਸਾਨੂੰ ਬਚਾਉਂਦਾ ਹੈ।
20 ਉਹ ਸਾਡਾ ਪਰਮੇਸ਼ੁਰ ਹੈ, ਉਹੀ ਪਰਮੇਸ਼ੁਰ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮੌਤ ਕੋਲੋਂ ਬਚਾਉਂਦਾ ਹੈ।
21 ਪਰਮੇਸ਼ੁਰ ਦਰਸ਼ਾਏਗਾ ਕਿ ਉਸਨੇ ਆਪਣੇ ਵੈਰੀਆਂ ਨੂੰ ਹਰਾਇਆ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਦੰਡ ਦੇਵੇਗਾ ਜਿਹੜੇ ਉਸਦੇ ਖਿਲਾਫ਼ ਲੜੇ ਸਨ।
22 ਮੇਰੇ ਪਰਮੇਸ਼ੁਰ ਨੇ ਆਖਿਆ, "ਮੈਂ ਬਾਸ਼ਾਨ ਤੋਂ ਵੈਰੀ ਨੂੰ ਵਾਪਸ ਲਿਆਵਾਂਗਾ, ਮੈਂ ਵੈਰੀ ਨੂੰ ਪਛਮ ਵਿੱਚੋਂ ਵਾਪਸ ਲਿਆਵਾਂਗਾ।
23 ਇਸ ਲਈ ਕਿ ਤੁਸੀਂ ਉਨ੍ਹਾਂ ਦੇ ਲਹੂ ਵਿੱਚ ਤੁਰ ਸਕੋਂ, ਅਤੇ ਤੁਹਾਡੇ ਕੁੱਤੇ ਉਨ੍ਹਾਂ ਦਾ ਲਹੂ ਚਟ੍ਟ ਸਕਣ।
24 ਮੇਰੇ ਪਰਮੇਸ਼ੁਰ ਨੂੰ ਜਿੱਤ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ। ਮੇਰੇ ਪਵਿੱਤਰ ਯਹੋਵਾਹ ਨੂੰ, ਮੇਰੇ ਰਾਜੇ ਨੂੰ, ਫ਼ਤੇਹ ਦੇ ਜੁਲੂਸ ਦੀ ਅਗਵਾਈ ਕਰਦਿਆਂ ਵੇਖੋ।
25 ਗਾਇਕ ਅੱਗੇ, ਉਨ੍ਹਾਂ ਦੇ ਪਿਛੇ ਸਂਗੀਤਕਾਰ, ਤੰਬੂਰੇ ਵਜਾਉਂਦੀਆਂ ਮੁਟਿਆਰਾਂ ਨਾਲ ਘਿਰੇ ਚੱਲ ਰਹੇ ਹਨ।
26 ਸੰਗਤ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਇਸਰਾਏਲ ਦੇ ਲੋਕੋ ਯਹੋਵਾਹ ਦੀ ਉਸਤਤਿ ਕਰੋ।
27 ਉਥੇ ਬਿਨਯਾਮੀਨ ਦਾ ਛੋਟਾ ਵੰਸ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਉਥੇ ਯਹੂਦਾ ਦੇ ਪਰਿਵਾਰ ਦੇ ਮਹਾਨ ਆਗੂ ਹਨ। ਅਤੇ ਉਥੇ ਜ਼ੈਬੂਲੁਨ ਅਤੇ ਨੇਫ਼ਤਾਲੀ ਦੇ ਆਗੂ ਹਨ।
28 ਹੇ ਪਰਮੇਸ਼ੁਰ, ਸਾਨੂੰ ਆਪਣੀ ਸ਼ਕਤੀ ਦਰਸ਼ਾਉ ਉਹ ਸ਼ਕਤੀ ਜਿਹੜੀ ਤੁਸੀਂ ਅਤੀਤ ਵਿੱਚ ਸਾਡੇ ਲਈ ਵਰਤੀ ਸੀ।
29 ਰਾਜੇ ਯਰੂਸ਼ਲਮ ਵਿੱਚ ਤੁਹਾਡੇ ਮੰਦਰ ਵੱਲ, ਤੁਹਾਡੇ ਕੋਲ ਆਪਣੀ ਦੌਲਤ ਲਿਆਉਣਗੇ।
30 "ਉਨ੍ਹਾਂ ਜਾਨਵਰਾਂ" ਪਾਸੋਂ ਉਹ ਕਰਾਉਣ ਲਈ ਜੋ ਤੁਸੀਂ ਚਾਹੁੰਦੇ ਹੋ ਆਪਣੀ ਸੋਟੀ ਦੀ ਵਰਤੋਂ ਕਰੋ। ਉਨ੍ਹਾਂ ਕੌਮਾਂ ਦੇ "ਬਲਦਾਂ" ਅਤੇ "ਗਾਵਾਂ" ਤੋਂ ਆਪਣਾ ਅਧਿਕਾਰ ਮਨਵਾਉ। ਤੁਸਾਂ ਉਨ੍ਹਾਂ ਕੌਮਾਂ ਨੂੰ ਜੰਗ ਵਿੱਚ ਹਰਾ ਦਿੱਤਾ। ਹੁਣ ਉਨ੍ਹਾਂ ਨੂੰ ਤੁਹਾਡੇ ਲਈ ਚਾਂਦੀ ਲਿਆਉਣ ਲਈ ਮਜਬੂਰ ਕਰੋ।
31 ਉਨ੍ਹਾਂ ਨੂੰ ਮਿਸਰ ਦੀਆਂ ਅਮੀਰੀਆਂ ਲਿਆਉਣ ਲਈ ਮਨਾਉ। ਹੇ ਪਰਮੇਸ਼ੁਰ, ਈਥੋਪੀਆ ਨੂੰ ਉਨ੍ਹਾਂ ਦੀਆਂ ਅਮੀਰੀਆਂ ਤੁਹਾਡੇ ਕੋਲ ਲਿਆਉਣ ਲਈ ਮਨਾਉ।
32 ਧਰਤੀ ਦੇ ਰਾਜਿਉ, ਪਰਮੇਸ਼ੁਰ ਲਈ ਗੀਤ ਗਾਉ। ਸਾਡੇ ਯਹੋਵਾਹ ਦੀਆਂ ਮਹਿਮਾ ਦੇ ਗੀਤ ਗਾਵੋ।
33 ਪਰਮੇਸ਼ੁਰ ਲਈ ਗੀਤ ਗਾਵੋ। ਉਹ ਪ੍ਰਾਚੀਨ ਅਕਾਸ਼ਾਂ ਰਾਹੀਂ ਆਪਣਾ ਹੱਥ ਚਲਾਉਂਦਾ ਹੈ। ਉਸਦੀ ਸ਼ਕਤੀਸ਼ਾਲੀ ਅਵਾਜ਼ ਨੂੰ ਸੁਣੋ।
34 ਤੁਹਾਡੇ ਕਿਸੇ ਵੀ ਦੇਵਤੇ ਦੇ ਮੁਕਾਬਲੇ ਪਰਮੇਸ਼ੁਰ ਵਧੇਰੇ ਸ਼ਕਤੀਸ਼ਾਲੀ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।
35 ਪਰਮੇਸ਼ੁਰ ਆਪਣੇ ਮੰਦਰ ਵਿੱਚ ਅਦਭੁਤ ਲੱਗਦਾ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਮਜ਼ਬੂਤ ਅਤੇ ਸ਼ਕਤੀ ਦਿੰਦਾ ਹੈ, ਪਰਮੇਸ਼ੁਰ ਦੀ ਉਸਤਤਿ ਕਰੋ।