ਜ਼ਬੂਰ
ਕਾਂਡ 82
1 ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਰਣਾ ਕਰਦਾ ਹੈ।
2 ਪਰਮੇਸ਼ੁਰ ਆਖਦਾ ਹੈ, "ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਰਣੇ ਪਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾ ਜਾਣ ਦਿਉਂਗੇ।"
3 "ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ, ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕ੍ਕਾਂ ਦੀ ਰੱਖਿਆ ਕਰੋ।
4 ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ। ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।
5 ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ। ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ ਢਹਿ-ਢੇਰੀ ਹੋ ਰਹੀ ਹੈ।"
6 ਮੈਂ ਆਖਦਾ, "ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।
7 ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ। ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।"
8 ਹੇ ਪਰਮੇਸ਼ੁਰ, ਉਠੋ, ਅਤੇ ਦੁਨੀਆਂ ਦੀਆਂ ਸਾਰੀਆਂ ਕੌਮਾਂ ਦਾ ਨਿਰਣਾ ਕਰੋ।