ਜ਼ਬੂਰ
ਕਾਂਡ 83
1 ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।
2 ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।
3 ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ।
4 ਵੈਰੀ ਆਖ ਰਹੇ ਹਨ, "ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ 'ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।"
5 ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕਠੇ ਹੋ ਗਏ ਹਨ।
6 ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁਠ ਹੋ ਗਏ ਸਨ।
7
8 ਅਸ਼ੂਰ ਵੀ ਉਨ੍ਹਾਂ ਲੋਕਾਂ ਨਾਲ ਰਲ ਗਏ ਸਨ। ਉਨ੍ਹਾਂ ਨੇ ਲੂਤ ਦੀਆਂ ਔਲਾਦਾਂ ਨੂੰ ਬਹੁਤ ਸ਼ਕਤੀਸ਼ਾਲੀ ਬਣਾ ਦਿੱਤਾ ਸੀ। ਸਲਹ।।
9 ਹੇ ਪਰਮੇਸ਼ੁਰ, ਵੈਰੀ ਨੂੰ ਇਵੇਂ ਹਰਾ ਦਿਉ ਜਿਵੇਂ ਤੁਸੀਂ ਮਿਦਯਾਨ ਨੂੰ ਹਰਾਇਆ ਸੀ। ਜਿਵੇਂ ਤੁਸੀਂ ਸੀਸਰਾ ਅਤੇ ਕੋਸ਼ੋਨ ਨੂੰ ਨਦੀ ਕੰਢੇ ਹਰਾਇਆ ਸੀ।
10 ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤ ਉੱਤੇ ਸੜੀਆਂ।
11 ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ।
12 ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ।
13 ਉਨ੍ਹਾਂ ਲੋਕਾਂ ਨੂੰ ਅਕ੍ਕ ਦੀ ਫ਼ਂਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਿਕਆਂ ਨੂੰ ਖਿੰਡਾ ਦਿੰਦੀ ਹੈ।
14 ਵੈਰੀ ਨੂੰ ਤਬਾਹ ਕਰ ਦਿਉ ਜਿਵੇਂ ਅੱਗ ਜੰਗਲ ਨੂੰ ਤਬਾਹ ਕਰਦੀ ਹੈ। ਜਿਵੇਂ ਜੰਗਲੀ ਅੱਗ ਪਹਾੜੀਆਂ ਨੂੰ ਸਾੜ ਸੁੱਟਦੀ ਹੈ।
15 ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ।
16 ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਸਬਕ ਸਿਖਾਉ ਤਾਂ ਜੋ ਉਹ ਜਾਣ ਲੈਣ ਕਿ ਅਸਲ ਵਿੱਚ ਉਹ ਕਿੰਨੇ ਕਮਜ਼ੋਰ ਹਨ। ਫ਼ੇਰ ਉਹ ਤੁਹਾਡੇ ਨਾਮ ਦੀ ਉਪਾਸਨਾ ਕਰਨੀ ਚਾਹੁਂਣਗੇ।
17 ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ।
18 ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।