ਜ਼ਬੂਰ
ਕਾਂਡ 92
1 ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ। ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।
2 ਤੁਹਾਡੇ ਪਿਆਰ ਬਾਰੇ ਸਵੇਰ ਵੇਲੇ ਅਤੇ ਤੁਹਾਡੀ ਵਫ਼ਾਦਾਰੀ ਬਾਰੇ ਰਾਤ ਨੂੰ ਗਾਉਣਾ ਚੰਗਾ ਹੈ।
3 ਹੇ ਪਰਮੇਸ਼ੁਰ, ਤੁਹਾਡੇ ਲਈ ਦਸ ਤਾਰਾਂ ਵਾਲੇ ਸਾਜ਼ਾਂ ਉੱਤੇ, ਸਾਰੰਗੀਆਂ ਉੱਤੇ ਅਤੇ ਰਬਾਬਾਂ ਉੱਤੇ ਸੰਗੀਤ ਬਜਾਉਣਾ ਚੰਗਾ ਹੈ।
4 ਯਹੋਵਾਹ, ਤੁਸਾਂ ਸੱਚ ਮੁੱਚ ਸਾਨੂੰ ਉਨ੍ਹਾਂ ਗੱਲਾਂ ਨਾਲ ਖੁਸ਼ ਕਰਦੇ ਹੋ ਜੋ ਤੁਸੀਂ ਕੀਤੀਆਂ ਸਨ। ਅਸੀਂ ਖੁਸ਼ੀ ਨਾਲ ਉਨ੍ਹਾਂ ਗੱਲਾਂ ਬਾਰੇ ਗਾਉਂਦੇ ਹਾਂ।
5 ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ। ਸਾਡੇ ਲਈ ਤੁਹਾਡੇ ਵਿਚਾਰ ਸਮਝਣੇ ਬਹੁਤ ਮੁਸ਼ਕਿਲ ਹਨ।
6 ਤੁਹਾਡੇ ਮੁਕਾਬਲੇ ਵਿੱਚ ਲੋਕ ਪਸ਼ੂਆਂ ਵਰਗੇ ਮੂਰਖ ਹਨ। ਅਸੀਂ ਮੂਰਖਾਂ ਵਰਗੇ ਹਾਂ ਜੋ ਕੋਈ ਵੀ ਗੱਲ ਨਹੀਂ ਸਮਝ ਸਕਦੇ।
7 ਦੁਸ਼ਟ ਲੋਕ ਘਾਹ-ਫ਼ੂਸ ਦੀ ਤਰ੍ਹਾਂ ਜਿਉਂਦੇ ਅਤੇ ਮਰ ਜਾਂਦੇ ਹਨ। ਅਤੇ ਜਿਹੜੀਆਂ ਨਿਰਾਰਥਕ ਗੱਲਾਂ ਉਹ ਕਰਦੇ ਹਨ ਹਮੇਸ਼ਾ ਲਈ ਨਸ਼ਟ ਕਰ ਦਿੱਤੀਆਂ ਜਾਣਗੀਆਂ।
8 ਪਰ ਹੇ ਪਰਮੇਸ਼ੁਰ, ਤੁਸੀਂ ਹਮੇਸ਼ਾ ਲਈ ਸਤਿਕਾਰੇ ਜਾਵੋਂਗੇ।
9 ਯਹੋਵਾਹ, ਤੁਹਾਡੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ। ਉਹ ਸਾਰੇ ਬੰਦੇ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ ਤਬਾਹ ਹੋ ਜਾਣਗੇ।
10 ਪਰ ਤੁਸੀਂ ਮੈਨੂੰ ਤਾਕਤਵਰ ਬਣਾ ਦਿਉਂਗੇ। ਮੈਂ ਮਜ਼ਬੂਤ ਸਿੰਗਾਂ ਵਾਲੇ ਇੱਕ ਸਾਨ੍ਹ ਵਰਗਾ ਹੋਵਾਂਗਾ। ਤੁਸੀਂ ਮੈਨੂੰ ਮੇਰੇ ਖਾਸ ਕਾਰਜ ਲਈ ਚੁਣਿਆ ਸੀ। ਤੁਸੀਂ ਮੇਰੇ ਉੱਤੇ ਤਾਜ਼ਗੀ ਦੇਣ ਵਾਲਾ ਤੇਲ ਮਲਿਆ ਸੀ।
11 ਮੈਂ ਆਪਣੇ ਚਾਰ-ਚੁਫ਼ੇਰੇ ਦੁਸ਼ਮਣਾਂ ਨੂੰ ਦੇਖਦਾ ਹਾਂ। ਉਹ ਮੋਟੇ ਝੋਟਿਆਂ ਵਰਗੇ ਮੇਰੇ ਉੱਤੇ ਹਮਲਾ ਕਰਨ ਲਈ ਤਿਆਰ ਹਨ। ਮੈਂ ਉਹ ਸੁਣ ਰਿਹਾ ਹਾਂ ਜੋ ਉਹ ਮੇਰੇ ਬਾਰੇ ਆਖ ਰਹੇ ਹਨ।
12 ਚਂਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗ੍ਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ। ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।
13
14 ਜਦੋਂ ਉਹ ਪੁਰਾਣੇ ਵੀ ਹੋ ਜਾਂਦੇ ਹਨ, ਉਹ ਜਵਾਨ ਅਤੇ ਸਿਹਤਮੰਦ ਰੁੱਖਾਂ ਦੀ ਤਰ੍ਹਾਂ, ਫ਼ਲ ਦਿੰਦੇ ਰਹਿੰਦੇ ਹਨ।
15 ਉਹ ਉਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ ਕਿ ਯਹੋਵਾਹ ਚੰਗਾ ਹੈ। ਉਹ ਮੇਰੀ ਚੱਟਾਨ ਹੈ ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।