ਅਮਸਾਲ
ਕਾਂਡ 12
1 ਜਿਹੜਾ ਆਦਮੀ ਸਿਖ੍ਖਣਾ ਚਾਹੁੰਦਾ ਹੈ ਉਹ ਸੁਧਰਨਾ ਵੀ ਚਾਹੁੰਦਾ ਹੈ, ਪਰ ਜੋ ਕੋਈ ਵੀ ਝਿੜਕੇ ਜਾਣ ਨੂੰ ਨਫ਼ਰਤ ਕਰੇ ਬੇਵਕੂਫ਼ ਹੈ।
2 ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸਕੀਮੀ ਬੰਦੇ ਨੂੰ ਨਿਂਦਦਾ ਹੈ।
3 ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਬਾਪਿਤ ਨਹੀਂ ਕਰ ਸਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸਕਦਾ।
4 ਨੇਕ ਪਤਨੀ ਆਪਣੇ ਪਤੀ ਦੇ ਸਿਰ ਤੇ ਸ਼ਾਹੀ ਤਾਜ਼ ਵਾਂਗ ਹੁੰਦੀ ਹੈ, ਪਰ ਜਿਹੜੀ ਔਰਤ ਆਪਣੇ ਪਤੀ ਨੂੰ ਸ਼ਰਮਿੰਦਾ ਕਰਦੀ ਹੈ ਉਹ ਉਸ ਦੇ ਸਰੀਰ ਵਿੱਚ ਇੱਕ ਬਿਮਾਰੀ ਵਾਂਗ ਹੈ।
5 ਨੇਕ ਬੰਦੇ ਦੀਆਂ ਵਿਉਂਤਾਂ ਨਿਆਈ ਅਤੇ ਸਹੀ ਹੁਂਦੀਆ ਹਨ। ਪਰ ਦੁਸ਼ਟ ਦੀ ਸਲਾਹ ਘ੍ਰਿਣਾਯੋਗ ਹੁੰਦੀ ਹੈ।
6 ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
7 ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
8 ਇੱਕ ਆਦਮੀ ਦੀ ਉਸਦੀ ਆਪਣੀ ਸਿਆਣਪ ਅਨੁਸਾਰ ਉਸਤਤ ਹੁੰਦੀ ਹੈ, ਪਰ ਜਿਨ੍ਹਾਂ ਲੋਕਾਂ ਦੇ ਦਿਮਾਗ ਪੁਠ੍ਠੇ ਹਨ ਤਿਰਸਕਾਰੇ ਜਾਂਦੇ ਹਨ।
9 ਮਹਤ੍ਤਵਹੀਣ ਹੋਕੇ ਇੱਕ ਨੌਕਰ ਨੂੰ ਰੱਖਣਾ ਮਹੱਤਵਪੂਰਣ ਹੋਣ ਦਾ ਦਾਵ੍ਹਾ ਕਰਕੇ ਭੋਜਨ ਦੀ ਕਮੀ ਹੋਣ ਨਾਲੋਂ ਵਧੀਆ ਹੈ।
10 ਇੱਕ ਨੇਕ ਬੰਦਾ ਆਪਣੇ ਜਾਨਵਰਾਂ ਦੀਆਂ ਜਰੂਰਤਾਂ ਦੀ ਦੇਖਭਾਲ ਵੀ ਕਰਦਾ ਹੈ। ਪਰ ਦੁਸ਼ਟ ਹਰ ਸਾਕੇ ਵਿੱਚ ਜਾਲਮ ਹੁੰਦੇ ਹਨ।
11 ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿਚਾਰਾਂ ਦੇ ਪਿੱਛੇ ਭੱਜਦਾ ਹੈ ਉਸਨੂੰ ਸੂਝ ਦੀ ਕਮੀ ਹੁੰਦੀ ਹੈ।
12 ਦੁਸ਼ਟ ਬਦ-ਆਦਮੀਆਂ ਦੀਆਂ ਲੁੱਟਾਂ ਦੀ ਇੱਛਾ ਕਰਦੇ ਹਨ, ਪਰ ਧਰਮੀ ਉਨ੍ਨਤੀ ਕਰਦਾ ਹੈ।
13 ਇੱਕ ਬਦ ਵਿਅਕਤੀ ਆਪਣੀਆਂ ਦੋਖੀ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
14 ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।
15 ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ।
16 ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ।
17 ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ।
18 ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸਕਦੇ ਹਨ, ਪਰ ਸਿਆਣੇ ਬੰਦੇ ਦੇ ਸਬਦ (ਉਪਦੇਸ਼) ਜ਼ਖਮਾਂ ਨੂੰ ਰਾਜੀ ਕਰ ਸਕਦੇ ਹਨ।
19 ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ।
20 ਜਿਹੜੇ ਬੰਦੇ ਬਦ ਗੱਲਾਂ ਵਿਤਾਉਂਦੇ ਹਨ ਘ੍ਰਿਣਾਯੋਗ ਹਨ ਪਰ ਜਿਹੜੇ ਲੋਕ ਸ਼ਾਂਤੀ ਨੂੰ ਪ੍ਰੋਤਸਾਹਨ ਦਿੰਦੇ ਹਨ, ਖੁਸ਼ ਹਨ।
21 ਇੱਕ ਧਰਮੀ ਵਿਅਕਤੀ ਕਿਸੇ ਵੀ ਕਠਿਣਾਈਆਂ ਦਾ ਸਾਹਮਣਾ ਨਹੀਂ ਕਰੇਗਾ, ਪਰ ਦੁਸ਼ਟ ਲੋਕ ਹਮੇਸ਼ਾਂ ਮੁਸੀਬਤਾਂ ਦਾ ਸਾ੍ਹਮਣਾ ਕਰਨਗੇ।
22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
23 ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰਖਤਾਈ ਦਰਸਾ ਦਿੰਦਾ ਹੈ।
24 ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾੇ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।
25 ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸਨੂੰ ਖੁਸ਼ ਕਰ ਸਕਦੇ ਹਨ।
26 ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।
27 ਇੱਕ ਆਲਸੀ ਵਿਅਕਤੀ ਉਹ ਹਾਸਿਲ ਨਹੀਂ ਕਰੇਗਾ ਜੋ ਉਸਨੂੰ ਚਾਹੀਦਾ ਹੈ, ਪਰ ਇੱਕ ਮਿਹਨਤੀ ਆਦਮੀ ਅੱਤ ਕੀਮਤੀ ਚੀਜ਼ਾਂ ਤੇ ਵੀ ਕਬਜ਼ਾ ਕਰ ਲਵੇਗਾ।
28 ਜ਼ਿਂਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ।