ਅਮਸਾਲ
ਕਾਂਡ 28
1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮਂਦ ਹੁੰਦੇ ਹਨ।
2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅਡੋਲ ਸਰਕਾਰ ਦੀ ਅਗਵਾਈ ਕਰਦਾ ਹੈ।
3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।
4 ਜਿਹੜੇ ਲੋਕ ਬਿਵਸਬਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਬਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।
5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।
6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।
7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।
8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਁਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।
9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਬਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।
10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।
11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿਧ੍ਧਾ ਉਸ ਰਾਹੀਂ ਵੇਖ ਸਕਦਾ ਹੈ।
12 ਜਦੋਂ ਧਰਮੀ ਲੋਕ ਜਿਤ੍ਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚਲਿਆ ਜਾਂਦਾ ਹੈ।
13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉਨ੍ਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।
14 ਜਿਹੜਾ ਵਿਅਕਤੀ ਹਮੇਸ਼ਾ ਇਜ੍ਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਮ੍ਹਣਾ ਕਰਦਾ।
15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।
16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅਤਿਆਚ੍ਚਾਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਮਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।
17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝਲ੍ਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।
18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।
19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਬ ਸਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।
20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।
21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।
22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।
23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉਕ੍ਕੀਆਂ ਫਢ਼ਾਂ ਮਾਰਦਾ ਹੈ।
24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, "ਇਸ ਵਿੱਚ ਕੁਝ ਵੀ ਗ਼ਲਤ ਨਹੀਂ!" ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।
25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉਨ੍ਨਤੀ ਕਰੇਗਾ।
26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰਖਿਅਤ ਹੈ।
27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।
28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉਨ੍ਨਤੀ ਕਰਦੇ ਹਨ।