ਅਮਸਾਲ
ਕਾਂਡ 3
1 ਮੇਰੇ ਬੇਟੇ, ਮੇਰੀ ਸਿਖਿਆ ਨੂੰ ਭੁੱਲੀਁ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਁ।
2 ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿਖਿਆ ਦਿਂਦ੍ਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ।
3 ਨਮਕਹਲਾਲੀ ਅਤੇ ਸੱਚ ਤੈਨੂੰ ਕਦੇ ਨਾ ਛੱਡਣ। ਇਨ੍ਹਾਂ ਨੂੰ ਤੂੰ ਆਪਣੀ ਗਰਦਨ ਦੁਆਲੇ ਬੰਨ੍ਹ ਲੈ। ਅਤੇ ਉਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈ।
4 ਫ਼ੇਰ ਤੂੰ ਮਿਹਰ ਅਤੇ ਚੰਗੀ ਪਰਤਿਸ਼ਠਾ, ਪਰਮੇਸ਼ੁਰ ਅਤੇ ਲੋਕਾਂ ਦੋਵਾਂ ਦੇ ਸਾ੍ਹਮਣੇ ਕਮਾਵੇਂਗਾ।
5 ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।
6 ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਁ। ਉਹ ਤੁਹਾਡੇ ਰਾਹਾਂ ਨੂੰ ਸਿਧਿਆਂ ਕਰੇਗਾ।
7 ਆਪਣੇ ਆਪ ਨੂੰ ਚਾਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।
8 ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਤੁਹਾਡੇ ਸ਼ਰੀਰ ਲਈ ਦੁਆਈ ਵਰਗੀ ਹੋਵੇਗੀ, ਅਤੇ ਤੁਹਾਡੀਆਂ ਹੱਡੀਆਂ ਲਈ ਪੋਸਣ ਹੋਵੇਗੀ।
9 ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।
10 ਫ਼ੇਰ ਤੁਹਾਡੇ ਗੋਦਾਮ ਦਾਣਿਆ ਨਾਲ ਭਰ ਜਾਣਗੇ ਅਤੇ ਤੁਹਾਡੇ ਘੜੇ ਮੈਅ ਨਾਲ ਭਰ ਜਾਣਗੇ।
11 ਮੇਰੇ ਬੇਟੇ, ਯਾਹੋਵਾਹ ਦੇ ਅਨੁਸ਼ਾਸਨ ਨੂੰ ਨਾਮਂਜ਼ੂਰ ਨਾ ਕਰੋ ਅਤੇ ਉਸਦੇ ਸੁਧਾਰ ਦਾ ਬੁਰਾ ਨਾ ਮਨਾਓ।
12 ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ।
13 ਧੰਨ ਹੈ ਉਹ ਬੰਦਾ ਜਿਹੜਾ ਸਿਆਣਪ ਨੂੰ ਭਾਲਦਾ ਅਤੇ ਸਮਝਦਾਰੀ ਨੂੰ ਮਿਲਦਾ ਹੈ।
14 ਸਿਆਣਪ ਚਾਂਦੀ ਨਾਲੋਂ ਵਧੇਰੇ ਫ਼ਾਇਦੇਮਂਦ ਹੈ ਅਤੇ ਸੋਨੇ ਨਾਲੋਂ ਵਧੇਰੇ ਆਮਦਨੀ ਲਿਆਉਂਦੀ ਹੈ।
15 ਸਿਆਣਪ ਕੀਮਤੀ ਪੱਥਰ ਨਾਲੋਂ ਵਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸਕਦਾ।
16 ਸਿਆਨਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ।
17 ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ।
18 ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।
19 ਯਾਹੋਵਾਹ ਨੇ ਧਰਤੀ ਦੀਆਂ ਨੀਹਾਂ ਰੱਖੀਆਂ ਸਿਆਣਪ ਦੁਆਰਾ ਅਤੇ ਸਮਝਦਾਰੀ ਦੁਆਰਾ ਅਕਾਸ਼ ਨੂੰ ਸਬਾਪਿਤ ਕੀਤਾ।
20 ਉਸ ਦੇ ਗਿਆਨ ਦੁਆਰਾ ਧਰਤੀ ਦੇ ਥੱਲਿਓਂ ਝ੍ਝਰਨੇ ਫਟ੍ਟ ਪਏ ਅਤੇ ਬੱਦਲਾਂ ਚੋ ਤਰੇਲ ਚੋਈ।
21 ਮੇਰੇ ਬੇਟੇ, ਉਨ੍ਹਾਂ ਨੂੰ ਆਪਣੀਆਂ ਅੱਖੋਁ ਉਹਲੇ ਨਾ ਹੋਣ ਦੇਵੋ। ਸਹੀ ਨਿਆਂ ਅਤੇ ਸਮਝਦਾਰੀ ਦੀ ਰਾਖੀ ਕਰੋ।
22 ਉਹ ਤੁਹਾਨੂੰ ਜੀਵਨ ਅਤੇ ਤੁਹਾਡੀ ਗਰਦਨ ਨੂੰ ਸੁੰਦਰਤਾ ਦੇਵੇਗਾ।
23 ਫ਼ੇਰ ਤੁਸੀਂ ਸੁਰਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜਾੇ ਚੱਲੋਂਗੇ।
24 ਜਦੋਂ ਤੁਸੀਂ ਲੰਮੇ ਪਵੋਁਗੇ ਤਾਂ ਤੁਹਾਨੂੰ ਡਰ ਨਹੀਂ ਲੱਗੇਗਾ ਅਤੇ ਤੁਹਾਨੂੰ ਬਹੁਤ ਹੀ ਵਧੀਆ ਅਤੇ ਚੈਨ ਭਰੀ ਨੀਂਦ ਆਵੇਗੀ।
25 ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋਜਾਂ ਇਸਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੇਂਗੇ ਜੋ ਕਿ ਦੁਸ਼ਤਾਂ ਉੱਤੇ ਆਉਂਦਾ ਹੈ।
26 ਕਿਉਂ ਕਿ ਯਾਹੋਵਾਹ ਤੇਰੇ ਨਾਲ ਹੈ ਅਤੇ ਉਹ ਤੇਰੇ ਪੈਰਾਂ ਦਾ ਫ਼ਸਾੇ ਜਾਣ ਤੋਂ ਬਚਾਓ ਕਰੇਗਾ।
27 ਉਨ੍ਹਾਂ ਦੀ ਮਦਦ ਕਰਨ ਤੋਂ ਮੁਨਕਰ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸਕਦੇ ਹੋਵੋਁ।
28 ਜੇ ਤੁਹਾਡਾ ਗੁਆਂਢੀ ਤੁਹਾਡੇ ਪਾਸੋਂ ਕੁਝ ਮਂਗਦਾ ਹੈ, ਉਹ ਉਸਨੂੰ ਦੇ ਦੇਵੋ! ਉਸਨੂੰ ਇਹ ਨਾ ਆਖੋ, "ਕਲ੍ਹ੍ਹ ਨੂੰ ਆਵੀਁ ਜਦੋਂ ਕਿ ਇਹ ਤੁਹਾਡੇ ਕੋਲ ਹੋਵੇ।"
29 ਆਪਣੇ ਗੁਆਂਢੀ ਦੇ ਖਿਲਾਫ਼, ਉਸਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ।
30 ਬਿਨਾ ਕਿਸੇ ਕਾਰਣ ਦੂਸਰੇ ਆਦਮੀ ਨਾਲ ਦਲੀਲਬਾਜ਼ੀ ਨਾ ਕਰੋ, ਜਦ ਕਿ ਉਸਨੇ ਤੁਹਾਡੇ ਨਾਲ ਕੁਝ ਬੁਰਾ ਨਹੀਂ ਕੀਤਾ।
31 ਹਿਂਸਕ ਆਦਮੀ ਨਾਲ ਈਰਖਾ ਨਾ ਕਰੋ, ਉਸਦੇ ਕਿਸੇ ਵੀ ਤਰੀਕੇ ਦੀ ਨਕਲ ਨਾ ਕਰੋ।
32 ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵਧਾਉਂਦਾ ਹੈ ਜੋ ਇਮਾਨਦਾਰ ਹਨ।
33 ਯਹੋਵਾਹ ਚਕਰਦਾਰ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।
34 ਯਹੋਵਾਹ ਉਨ੍ਹਾਂ ਦਾ ਮਜ਼ਾਕ ਉਡਾਉਂਦਾ ਹੈ ਜੋ ਹੋਰਨਾਂ ਦਾ ਮਜ਼ਾਕ ਉਡਾਉਂਦੇ ਹਨ, ਪਰ ਨਿਮਾਣੇ ਲੋਕਾਂ ਉੱਪਰ ਮਿਹਰਬਾਨੀ ਦਰਸਾਉਂਦਾ ਹੈ।