ਅਮਸਾਲ
ਕਾਂਡ 4
1 ਪੁੱਤਰੋ, ਆਪਣੇ ਪਿਤਾ ਦੀਆਂ ਹਿਦਾਇਤਾਂ ਨੂੰ ਸੁਣੋ ਅਤੇ ਸਮਝਦਾਰੀ ਕਮਾਉਣ ਲਈ ਧਿਆਨ ਦੇਵੋ!
2 ਮੈਂ ਤੁਹਾਨੂੰ ਇੱਕ ਚੰਗਾ ਸਬਕ ਦਿੰਦਾ ਹਾਂ। ਮੇਰੀਆਂ ਸਿਖਿਆਵਾਂ ਨੂੰ ਨਾ ਵਿਸਾਰੋ।
3 ਕਿਉਂ ਜੋ ਮੈਂ ਵੀ ਆਪਣੇ ਪਿਤਾ ਦਾ ਪੁੱਤਰ ਸਾਂ, ਆਪਣੀ ਮਾਂ ਦਾ ਇੱਕੋ ਇੱਕ ਪੁੱਤਰ,
4 ਅਤੇ ਉਸਨੇ ਮੈਨੂੰ ਸਿਖਾਇਆ ਅਤੇ ਆਖਿਆ, "ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਁਗੇ!
5 ਸਿਆਣਪ ਹਾਸਿਲ ਕਰੋ! ਗਿਆਨ ਹਾਸਿਲ ਕਰੋ! ਮੇਰੇ ਸ਼ਬਦਾਂ ਨੂੰ ਨਾ ਭੁੱਲਣਾ। ਅਤੇ ਉਨ੍ਹਾਂ ਤੋਂ ਬਦਲ ਨਾ ਜਾਣਾ।
6 "ਸਿਆਣਪ ਤੋਂ ਬੇਮੁਖ ਨ ਹੋਣਾ ਤਦ ਉਹ ਤੁਹਾਡੀ ਰੱਖਿਆ ਕਰੇਗੀ। ਉਸ ਨੂੰ ਪਿਆਰ ਕਰੋ, ਅਤੇ ਉਹ ਤੁਹਾਨੂੰ ਸੁਰਖਿਅਤ ਰੱਖੇਗੀ।"
7 ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ।
8 ਅਕਲਮਂਦੀ ਨੂੰ ਕੁਝ ਮਹਤ੍ਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ।
9 ਉਹ ਤੁਹਾਡੇ ਸਿਰ ਤੇ ਖੂਬਸ਼ੂਰਤ ਫੁੱਲਾਂ ਦਾ ਹਾਰ ਪਾਵੇਗੀ ਅਤੇ ਤੁਹਾਨੂੰ ਮਹਿਮਾ ਦਾ ਇੱਕ ਤਾਜ ਦੇਵੇਗੀ।
10 ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਁਗੇ।
11 ਮੈਂ ਤੁਹਾਨੂੰ ਸਿਆਣਪ ਦਾ ਰਾਹ ਵਿਖਾਵਾਂਗਾ, ਅਤੇ ਸਿਧ੍ਧੇ ਰਾਹਾਂ ਤੇ ਤੁਹਾਡੀ ਅਗਵਾਈ ਕਰਾਂਗਾ।
12 ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸਕੋਁਗੇ ਅਤੇ ਡਿੱਗੋਁਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰਖਿਅਤ ਰਹੋਁਗੇ।
13 ਅਨੁਸ਼ਾਸ਼ਨ ਉੱਤੇ ਟਿਕੇ ਰਹੋ ਇਸਨੂੰ ਨਾ ਛੱਡੋ ਇਸਦੀ ਰੱਖਿਆ ਕਰੋ-ਇਹ ਤੁਹਾਡਾ ਜੀਵਨ ਹੈ।
14 ਦੁਸ਼ਟ ਲੋਕਾਂ ਦੇ ਰਾਹ ਤੇ ਨਾ ਚੱਲੋ, ਬਦ ਲੋਕਾਂ ਦੇ ਰਾਹ ਤੇ ਆਪਣੇ-ਆਪ ਦਾ ਨਿਰਦੇਸ਼ਨ ਨਾ ਕਰੋ।
15 ਇਸ ਤੋਂ ਦੂਰ ਰਹੋ ਇਸਤੇ ਸਫ਼ਰ ਨਾ ਕਰੋ ਮੁੜ ਵਾਪਸ ਚਲੇ ਜਾਓ। ਆਪਣੇ ਰਾਹ ਤੇ ਚਲੇ ਜਾਓ।
16 ਕਿਉਂ ਕਿ ਅਜਿਹੇ ਬੁਰੇ ਲੋਕ ਜੁਰਮ ਕੀਤੇ ਬਿਨਾ, ਸੌਂ ਨਹੀਂ ਸਕਦੇ। ਉਹ ਲੋਕ ਉਦੋਂ ਸੌਂ ਨਹੀਂ ਸਕਦੇ ਜਦੋਂ ਤੱਕ ਕਿ ਕਿਸੇ ਹੋਰ ਬੰਦੇ ਨੂੰ ਦੁੱਖੀ ਨਹੀਂ ਕਰਦੇ।
17 ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸਕਦੇ।
18 ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚਢ਼ਨ ਤੀਕ ਉਜਵਲ ਹੁੰਦੀ ਜਾਂਦੀ ਹੈ।
19 ਪਰ ਦੁਸ਼ਟ ਲੋਕਾਂ ਦਾ ਰਾਹ ਕਾਲੇ ਹਨੇਰੇ ਵਰਗਾ ਹੈ, ਉਹ ਨਹੀਂ ਜਾਣਦੇ ਉਹ ਕਾਹਦੇ ਉੱਤੇ ਡਿੱਗ ਪਏ।
20 ਮੇਰੇ ਬੇਟੇ, ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ। ਮੇਰੇ ਸ਼ਬਦਾਂ ਨੂੰ ਗੌਰ ਨਾਲ ਸੁਣੋ।
21 ਇਨ੍ਹਾਂ ਨੂੰ ਆਪਣੀ ਦਿ੍ਰਸ਼ਟੀ ਤੋਂ ਪਰ੍ਹਾਂ ਨਾ ਹੋਣ ਦਿਓ, ਇਨ੍ਹਾਂ ਨੂੰ ਧਿਆਨ ਨਾਲ ਆਪਣੇ ਦਿਲ ਵਿੱਚ ਰੱਖ ਲਵੋ।
22 ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਲ ਲਿਆ ਕਿ ਉਹ ਜੀਵਨ ਹਨ। ਇਹ ਪੂਰੇ ਸ਼ਰੀਰ ਨੂੰ ਤਂਦਰੁਸਤ ਰੱਖਦੇ ਹਨ।
23 ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਨੂੰ ਆਪਣੀਆਂ ਸੋਚਾਂ ਬਾਰੇ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂ ਕਿ ਇਹ ਨਿਸ਼ਚਾ ਕਰਦੀਆਂ ਹਨ ਕਿ ਤੁਹਾਡੇ ਜੀਵਨ ਵਿੱਚ ਕੀ ਵਾਪਰੇਗਾ।
24 ਬੇਈਮਾਨ ਗੱਲਾਂ ਨੂੰ ਆਪਣੇ-ਆਪ ਤੋਂ ਦੂਰ ਰੱਖੋ, ਗੁਂਝਲਦਾਰ ਸ਼ਬਦਾਂ ਨੂੰ ਕਿਤੇ ਵੀ ਆਪਣੇ ਨੇੜੇ ਨਾ ਹੋਣ ਦਿਓ।
25 ਸਿਰਫ਼ ਸਿਧ੍ਧੇ ਅਗਾਂਹ ਵੇਖੋ, ਆਪਣੀਆਂ ਅੱਖਾਂ ਸਿਧ੍ਧੀਆਂ ਆਪਣੇ ਸਾਮ੍ਹਣੇ ਨਿਰਧਾਰਿਤ ਕਰੋ।
26 ਆਪਣੇ ਪੈਰਾਂ ਲਈ ਰਾਹ ਦਾ ਸਰਵੇਖਣ ਕਰੋ ਅਤੇ ਤੁਹਾਡੇ ਸਾਰੇ ਰਾਹ ਦਿ੍ਰੜ ਹੋਣ।
27 ਸਜ੍ਜੇ ਜਾਂ ਖੱਬੇ ਨਾ ਮੁੜੋ। ਆਪਣੇ-ਆਪ ਨੂੰ ਬਦੀ ਤੋਂ ਦੂਰ ਰੱਖੋ।