ਯਸਈਆਹ
ਕਾਂਡ 57
1 ਸਾਰੇ ਹੀ ਨੇਕ ਬੰਦੇ ਚਲੇ ਗਏ ਨੇ ਤੇ ਕਿਸੇ ਦਾ ਵੀ ਧਿਆਨ ਨਹੀਂ ਗਿਆ। ਸਭ ਚੰਗੇ ਬੰਦੇ ਲੈ ਲੇ ਗਏ ਹਨ ਪਰ ਕੋਈ ਵੀ ਇਸ ਦਾ ਕਾਰਣ ਨਹੀਂ ਜਾਣਦਾ। ਉਹ ਉਸ ਕਸ਼ਟ ਤੋਂ ਦੂਰ ਕਰ ਦਿੱਤੇ ਗਏ ਸਨ ਜਿਹੜਾ ਆ ਰਿਹਾ ਹੈ।
2 ਪਰ ਇਨ੍ਹਾਂ ਵਾਸਤੇ ਸ਼ਾਂਤੀ ਆਵੇਗੀ ਅਤੇ ਉਹ ਆਪਣੇ ਹੀ ਬਿਸਤਰਿਆਂ ਉੱਤੇ ਆਰਾਮ ਕਰਨਗੇ ਕਿਉਂਕਿ ਉਹ ਉਵੇਂ ਰਹੇ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਹ ਜਿਉਣ।
3 "ਜਾਦੂਗਰਨੀਆਂ ਦੇ ਬਚਿਓ ਇੱਥੇ ਆਓ। ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!
4 ਤੁਸੀਂ ਬਦ ਤੇ ਝੂਠ ਬੋਲਣ ਵਾਲੇ ਬੱਚੇ ਹੋ। ਤੁਸੀਂ ਮੇਰਾ ਮਜ਼ਾਕ ਉਡਾਉਂਦੇ ਹੋ। ਤੁਸੀਂ ਮੇਰਾ ਮੂੰਹ ਚਿੜਾਉਂਦੇ ਹੋ। ਤੁਸੀਂ ਮੇਰੇ ਸਾਮ੍ਹਣੇ ਜੀਭਾਂ ਕੱਢਦੇ ਹੋ। ਤੁਸੀਂ ਵਿਦ੍ਰੋਹੀ ਮਾਪਿਆਂ ਦੇ ਬੱਚੇ ਹੋ।
5 ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜਾਉਂਦੇ ਹੋ।
6 ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ। ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ। ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ। ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸਂਨਤਾ ਮਿਲਦੀ ਹੈ? ਨਹੀਂ! ਇਸ ਨਾਲ ਮੈਨੂੰ ਪ੍ਰਸਂਨਤਾ ਨਹੀਂ ਮਿਲਦੀ।
7 ਤੁਸੀਂ ਸਾਰੀਆਂ ਪਹਾੜੀਆਂ ਅਤੇ ਪਰਬਤਾਂ ਉੱਪਰ ਆਪਣੇ ਬਿਸਤਰੇ ਬਣਾਉਂਦੇ ਹੋ। ਤੁਸੀਂ ਉਨ੍ਹਾਂ ਥਾਵਾਂ ਉੱਪਰ ਬਲੀਆਂ ਚੜਾਉਣ ਲਈ ਜਾਂਦੇ ਹੋ।
8 ਤੁਸੀਂ ਫ਼ੇਰ ਉਨ੍ਹਾਂ ਬਿਸਤਰਿਆਂ ਅੰਦਰ ਲੇਟ ਜਾਂਦੇ ਹੋ ਅਤੇ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਕੇ ਮੇਰੇ ਵਿਰੁੱਧ ਪਾਪ ਕਰਦੇ ਹੋ। ਤੁਸੀਂ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਦੇ ਹੋ, ਤੁਸੀਂ ਉਨ੍ਹਾਂ ਦੇ ਨਗਨ ਸ਼ਰੀਰਾਂ ਨੂੰ ਤੱਕ ਕੇ ਖੁਸ਼ ਹੁੰਦੇ ਹੋ। ਤੁਸੀਂ ਮੇਰੇ ਨਾਲ ਸੀ, ਪਰ ਤੁਸੀਂ ਮੈਨੂੰ ਉਨ੍ਹਾਂ ਕੋਲ ਜਾਣ ਲਈ ਛੱਡ ਦਿੱਤਾ। ਤੁਸੀਂ ਉਨ੍ਹਾਂ ਗੱਲਾਂ ਨੂੰ ਛੁਪਾਂਦੇ ਹੋ ਜਿਹੜੀਆਂ ਮੈਨੂੰ ਚੇਤੇ ਕਰਨ ਵਿੱਚ ਸਹਾਇਤਾ ਕਰਦੀਆਂ ਨੇ। ਤੁਸੀਂ ਉਨ੍ਹਾਂ ਚੀਜ਼ਾਂ ਨੂੰ ਦਰਵਾਜ਼ਿਆਂ ਅਤੇ ਦਰਵਾਜ਼ਿਆਂ ਦੇ ਰਖਨਿਆਂ ਓਹਲੇ ਛੁਪਾ ਦਿੰਦੇ ਹੋ। ਅਤੇ ਤੁਸੀਂ ਫ਼ੇਰ ਜਾਂਦੇ ਹੋ ਅਤੇ ਉਨ੍ਹਾਂ ਝੂਠੇ ਦੇਵਤਿਆਂ ਨਾਲ ਇਕਰਾਰਨਾਮੇ ਕਰਦੇ ਹੋ।
9 ਤੁਸੀਂ ਮੋਲਕ ਦੇਵਤੇ ਨੂੰ ਚੰਗਾ ਲੱਗਣ ਲਈ ਅਤਰ-ਫ਼ੁਲੇਲਾਂ ਦੀ ਵਰਤੋਂ ਕਰਦੇ ਹੋ। ਤੁਸੀਂ ਦੂਰ-ਦੁਰਾਡੇ ਦੇਸ਼ਾਂ ਅੰਦਰ ਸੰਦੇਸ਼ਵਾਹਕ ਭੇਜੇ ਸਨ। ਇਹ ਗੱਲਾਂ ਤੁਹਾਨੂੰ ਹੇਠਾਂ ਸ਼ਿਓਲ ਤੀਕ ਲੈ ਜਾਣਗੀਆਂ।
10 "ਇਹ ਗੱਲਾਂ ਕਰਨ ਲਈ ਤੁਸੀਂ ਸਖਤ ਮਿਹਨਤ ਕੀਤੀ ਹੈ, ਪਰ ਤੁਸੀਂ ਕਦੇ ਵੀ ਨਹੀਂ ਬਕ੍ਕਦੇ। ਤੁਹਾਨੂੰ ਨਵੀਂ ਸ਼ਕਤੀ ਮਿਲੀ ਸੀ, ਕਿਉਂ ਕਿ ਤੁਸੀਂ ਇਹ ਗੱਲਾਂ ਮਾਣੀਆਂ ਸਨ।
11 ਤੁਸੀਂ ਮੈਨੂੰ ਯਾਦ ਨਹੀਂ ਕੀਤਾ। ਤੁਸੀਂ ਮੇਰੇ ਵੱਲ ਧਿਆਨ ਵੀ ਨਹੀਂ ਕੀਤਾ! ਇਸ ਲਈ, ਤੁਸੀਂ ਕਿਸ ਬਾਰੇ ਚਿੰਤਾ ਕਰ ਰਹੇ ਸੀ? ਤੁਸੀਂ ਕਿਸ ਕੋਲੋਂ ਭੈਭੀਤ ਸੀ? ਤੁਸੀਂ ਝੂਠ ਕਿਉਂ ਬੋਲਿਆ? ਦੇਖੋ, ਚੁੱਪ ਰਿਹਾ ਹਾਂ ਮੈਂ ਲੰਮੇ ਸਮੇਂ ਤੀਕ - ਤੇ ਆਦਰ ਕੀਤਾ ਨਹੀਂ ਤੁਸੀਂ ਮੇਰਾ।
12 ਮੈਂ ਤੁਹਾਨੂੰ ਤੁਹਾਡੇ ਨੇਕ ਕੰਮਾਂ ਬਾਰੇ ਅਤੇ ਉਨ੍ਹਾਂ ਸਾਰੀਆਂ ਧਾਰਮਿਕ ਗੱਲਾਂ ਬਾਰੇ ਦੱਸ ਸਕਦਾ ਸਾਂ, ਜਿਹੜੀਆਂ ਤੁਸੀਂ ਕਰਦੇ ਹੋ, ਪਰ ਇਹ ਗੱਲਾਂ ਬੇਕਾਰ ਨੇ!
13 ਜਦੋਂ ਤੁਹਾਨੂੰ ਸਹਾਇਤਾ ਦੀ ਲੋੜ ਹੁੰਦੀ ਹੈ, ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਅੱਗੇ ਪੁਕਾਰ ਕਰਦੇ ਹੋ, ਜਿਹੜੇ ਤੁਸੀਂ ਆਪਣੇ ਦੁਆਲੇ ਜਮ੍ਹਾਂ ਕੀਤੇ ਨੇ। ਉਨ੍ਹਾਂ ਨੂੰ ਤੁਹਾਡੀ ਸਹਾਇਤਾ ਕਰਨ ਦਿਓ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਵਗਦੀ ਹਵਾ ਉਨ੍ਹਾਂ ਨੂੰ ਦੂਰ ਲੈ ਜਾਵੇਗੀ। ਹਵਾ ਦਾ ਇੱਕ ਬੁਲ੍ਲਾ ਉਨ੍ਹਾਂ ਸਾਰਿਆਂ ਨੂੰ ਦੂਰ ਵਗ੍ਹਾ ਮਾਰੇਗਾ। ਪਰ ਜੋ ਵੀ ਬੰਦਾ ਮੇਰੇ ਉੱਤੇ ਨਿਰਭਰ ਕਰਦਾ ਹੈ, ਉਹ ਧਰਤੀ ਪ੍ਰਾਪਤ ਕਰੇਗਾ ਜਿਸਦਾ ਮੈਂ ਇਕਰਾਰ ਕੀਤਾ ਸੀ। ਮੇਰਾ ਪਵਿੱਤਰ ਪਰਬਤ, ਉਸ ਬੰਦੇ ਦਾ ਹੋਵੇਗਾ।
14 ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ! ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!
15 ਪਰਮੇਸ਼ੁਰ ਉੱਚਾ ਅਤੇ ਉਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
16 ਮੈਂ ਸਦਾ ਹੀ ਲੜਦਾ ਨਹੀਂ ਰਹਾਂਗਾ, ਮੈਂ ਹਮੇਸ਼ਾ ਕਹਿਰਵਾਨ ਨਹੀਂ ਹੋਵਾਂਗਾ। ਜੇ ਮੈਂ ਕਹਿਰਵਾਨ ਹੋਇਆ ਰਿਹਾ ਤਾਂ ਮੇਰੇ ਸਾਮ੍ਹਣੇ ਆਦਮੀ ਦੀ ਰੂਹ ਮਰ ਜਾਵੇਗੀ, ਉਹ ਜੀਵਨ ਜਿਹੜਾ ਮੈਂ ਦਿੱਤਾ ਸੀ।
17 ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ, ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ। ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ। ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ। ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ। ਉਹ ਉਧਰ ਚਲਾ ਗਿਆ ਜਿਧ੍ਧਰ ਉਸਦਾ ਮਨ ਕੀਤਾ।
18 ਮੈਂ ਦੇਖ ਲਿਆ ਜਿਧ੍ਧਰ ਇਸਰਾਏਲ ਗਿਆ ਸੀ। ਇਸ ਲਈ ਮੈਂ ਉਸ ਨੂੰ ਅਰੋਗ ਕਰ ਦਿਆਂਗਾ। ਮੈਂ ਉਸ ਨੂੰ ਸਕੂਨ ਪਹੁੰਚਾਵਾਂਗਾ ਅਤੇ ਉਸ ਨੂੰ ਬਿਹਤਰ ਮਹਿਸੂਸ ਕਰਨ ਵਾਲੇ ਸ਼ਬਦ ਆਖਾਂਗਾ। ਫ਼ੇਰ ਉਹ ਤੇ ਉਸਦੇ ਲੋਕ ਉਦਾਸ ਨਹੀਂ ਹੋਣਗੇ।
19 ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ 'ਅਮਨ' ਸਿਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!" ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
20 ਪਰ ਮੰਦੇ ਲੋਕ ਗੁਸੈਲੇ ਸਮੁੰਦਰ ਵਰਗੇ ਹਨ। ਉਹ ਸ਼ਾਂਤ ਅਤੇ ਸ਼ਾਂਤੀ ਭਰਪੂਰ ਨਹੀਂ ਹੋ ਸਕਦੇ। ਉਹ ਗੁੱਸੇ ਵਿੱਚ ਹਨ, ਅਤੇ ਸਮੁੰਦਰ ਵਾਂਗ ਗਾਰੇ ਨੂੰ ਰਿੜਕਦੇ ਨੇ। ਮੇਰਾ ਪਰਮੇਸ਼ੁਰ ਆਖਦਾ ਹੈ,
21 "ਮੰਦੇ ਲੋਕਾਂ ਲਈ ਅਮਨ ਨਹੀਂ ਹੈ।"