ਯਰਮਿਆਹ
ਕਾਂਡ 10
1 ਇਸਰਾਏਲ ਦੇ ਪਰਿਵਾਰ, ਯਹੋਵਾਹ ਦੀ ਗੱਲ ਸੁਣ!
2 ਇਹ ਹੈ ਜੋ ਯਹੋਵਾਹ ਆਖਦਾ ਹੈ:"ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਨਾ ਜੀਓ। ਅਕਾਸ਼ ਦੇ ਖਾਸ ਸਂਕੇਤਾਂ ਕੋਲੋਂ ਭੈਭੀਤ ਨਾ ਹੋਵੋ। ਹੋਰਨਾਂ ਕੌਮਾਂ ਦੇ ਲੋਕ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨੇ ਜਿਹੜੀਆਂ ਉਹ ਅਕਾਸ਼ ਵਿੱਚ ਵੇਖਦੇ ਨੇ। ਪਰ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨਹੀਂ ਹੋਣਾ ਚਾਹੀਦਾ।
3 ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕਂਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ।
4 ਉਨ੍ਹਾਂ ਨੇ ਆਪਣੇ ਬੁੱਤਾਂ ਨੂੰ ਸ਼ਿਂਗਾਰਨ ਲਈ ਬੋੜੇ ਜਿਹੇ ਸੋਨੇ-ਚਾਂਦੀ ਦਾ ਇਸਤੇਮਾਲ ਕੀਤਾ ਹੈ। ਫ਼ੇਰ ਉਨ੍ਹਾਂ ਨੂੰ ਬੁੱਤਾਂ ਨੂੰ ਮਜ਼ਬੂਤੀ ਨਾਲ ਰੋਕਣ ਲਈ ਹਬੋੜਿਆਂ ਅਤੇ ਕਿਲ੍ਲਾਂ ਦਾ ਇਸਤੇਮਾਲ ਕਰਨਾ ਪਿਆ ਸੀ, ਤਾਂ ਜੋ ਉਹ ਡਿੱਗ ਨਾ ਪੈਣ।
5 ਉਨ੍ਹਾਂ ਹੋਰਨਾਂ ਕੌਮਾਂ ਦੇ ਬੁੱਤ ਡਰਨਿਆਂ ਵਰਗੇ ਹਨ, ਜਿਹੜੀ ਕਕੜੀਆਂ ਦੇ ਖੇਤ ਅੰਦਰ ਹੁੰਦੇ ਨੇ। ਉਹ ਬੁੱਤ ਬੋਲ ਨਹੀਂ ਸਕਦੇ। ਅਤੇ ਉਨ੍ਹਾਂ ਨੂੰ ਲੋਕਾਂ ਨੂੰ ਚੁੱਕਣਾ ਪੈਂਦਾ ਹੈ ਕਿਉਂ ਕਿ ਉਹ ਤੁਰ ਨਹੀਂ ਸਕਦੇ। ਇਸ ਲਈ ਇਨ੍ਹਾਂ ਬੁੱਤਾਂ ਕੋਲੋਂ ਭੈਭੀਤ ਨਾ ਹੋਵੋ। ਉਹ ਤੁਹਾਨੂੰ ਜ਼ਖਮੀ ਨਹੀਂ ਕਰ ਸਕਦੇ। ਅਤੇ ਉਹ ਤੁਹਾਡੀ ਸਹਾਇਤਾ ਵੀ ਨਹੀਂ ਕਰ ਸਕਦੇ।"
6 ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ! ਤੁਸੀਂ ਮਹਾਨ ਹੋ। ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ!
7 ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ।
8 ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ। ਉਨ੍ਹਾਂ ਦੀਆਂ ਸਾਖੀਆਂ ਨਿਕਂਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ।
9 ਉਹ ਤਰਸ਼ਿਸ਼ ਸ਼ਹਿਰ ਦੀ ਚਾਂਦੀ ਅਤੇ ਓਫ਼ਾਜ਼ ਸ਼ਹਿਰ ਦਾ ਸੋਨਾ ਇਸਤੇਮਾਲ ਕਰਦੇ ਹਨ ਅਤੇ ਉਹ ਆਪਣੇ ਬੁੱਤ ਬਣਾਉਂਦੇ ਨੇ। ਤਰਖਾਣ ਅਤੇ ਸੁਨਿਆਰ ਇਨ੍ਹਾਂ ਬੁੱਤਾਂ ਨੂੰ ਘੜਦੇ ਨੇ। ਉਹ ਇਨ੍ਹਾਂ ਬੁੱਤਾਂ ਉੱਤੇ ਨੀਲੇ ਪੀਲੇ ਕੱਪੜੇ ਪਾਉਂਦੇ ਨੇ। ਸਿਆਣੇ ਬੰਦੇ ਇਨ੍ਹਾਂ ਬੁੱਤਾਂ ਨੂੰ ਬਣਾਉਂਦੇ ਨੇ।
10 ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿਲ੍ਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸਦੇ ਕਹਿਰ ਨੂੰ ਨਹੀਂ ਰੋਕ ਸਕਦੇ।
11 ਯਹੋਵਾਹ ਆਖਦਾ ਹੈ, ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ: 'ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ। ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ।
12 ਪਰਮੇਸ਼ੁਰ ਹੀ ਉਹ ਹੈ ਜਿਸ ਨੇ ਆਪਣੀ ਸ਼ਕਤੀ ਵਰਤੀ ਸੀ ਅਤੇ ਧਰਤੀ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣੇ ਸਿਆਣਪ ਵਰਤੀ ਸੀ ਅਤੇ ਦੁਨੀਆ ਸਾਜੀ ਸੀ। ਪਰਮੇਸ਼ੁਰ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਧਰਤੀ ਉੱਤੇ ਫ਼ੈਲਾਇਆ ਸੀ।
13 ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।
14 ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ।
15 ਉਹ ਬੁੱਤ ਨਿਕੰਮੇ ਹਨ। ਉਹ ਮੌਜ ਉਡਾਉਣ ਯੋਗ ਹਨ। ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ।
16 ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ "ਸਰਬ-ਸ਼ਕਤੀਮਾਨ ਯਹੋਵਾਹ" ਹੈ।"
17 ਹਰ ਸ਼ੈਅ ਇਕੱਠੀ ਕਰ ਲਵੋ, ਜਿਹੜੀ ਤੁਹਾਡੀ ਹੈ ਅਤੇ ਤਿਆਰ ਹੋ ਜਾਵੋ। ਯਹੂਦਾਹ ਅਤੇ ਤੁਸੀਂ ਸ਼ਹਿਰ ਅੰਦਰ ਫ਼ਸ ਗਏ ਹੋ ਅਤੇ ਦੁਸ਼ਮਣ ਨੇ ਘੇਰਾ ਘਤ੍ਤ ਲਿਆ ਹੈ।
18 ਯਹੋਵਾਹ ਆਖਦਾ ਹੈ: "ਇਸ ਸਮੇਂ, ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉਨ੍ਹਾਂ ਲਈ ਮੁਸੀਬਤਾਂ ਲਿਆਵਾਂਗਾ ਤਾਂ ਜੋ ਉਹ ਸ਼ਬਦ ਸਿਖ੍ਖ ਸਕਣ।"
19 ਆਹ, ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ। ਮੈਂ ਜ਼ਖਮੀ ਹਾਂ ਤੇ ਰਾਜ਼ੀ ਨਹੀਂ ਹੋ ਸਕਦਾ। ਤਾਂ ਵੀ ਮੈਂ ਦਿਲ ਅੰਦਰ ਆਖਿਆ, "ਇਹ ਮੇਰਾ ਰੋਗ ਹੈ, ਮੈਨੂੰ ਅਵੱਸ਼ ਇਸ ਨੂੰ ਭੋਗਣਾ ਪਵੇਗਾ।"
20 ਮੇਰਾ ਤੰਬੂ ਬਰਬਾਦ ਹੋ ਗਿਆ ਹੈ। ਤੰਬੂ ਦੇ ਸਾਰੇ ਰੱਸੇ ਟੁੱਟੇ ਹੋਏ ਨੇ। ਮੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ। ਉਹ ਚਲੇ ਗਏ ਨੇ। ਮੇਰੇ ਤੰਬੂ ਨੂੰ ਖੜਾ ਕਰਨ ਵਾਲਾ ਕੋਈ ਬੰਦਾ ਨਹੀਂ ਬਚਿਆ। ਮੇਰਾ ਆਸਰਾ ਬਨਾਉਣ ਵਾਲਾ ਕੋਈ ਬੰਦਾ ਨਹੀਂ ਬਚਿਆ।
21 ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ, ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵਧੇ ਫ਼ੁੱਲੇ ਨਹੀਂ।
22 ਸੁਣੋ! ਉੱਚਾ ਸ਼ੋਰ ਉਠਿਆ ਹੈ! ਇਹ ਸ਼ੋਰ ਉੱਤਰ ਵੱਲੋਂ ਆ ਰਿਹਾ ਹੈ। ਇਹ ਯਹੂਦਾਹ ਦੇ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਯਹੂਦਾਹ ਇੱਕ ਸੱਖਣਾ ਮਾਰੂਬਲ ਬਣ ਜਾਵੇਗਾ। ਇਹ ਗਿਦ੍ਦੜਾਂ ਦਾ ਘਰ ਹੋਵੇਗਾ।
23 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ।
24 ਹੇ ਯਹੋਵਾਹ, ਸਾਨੂੰ ਅਨੁਸ਼ਾਸਤ ਕਰੋ, ਪਰ ਬੇਲਾਗ ਹੋਵੋ! ਸਾਨੂੰ ਗੁੱਸੇ ਅੰਦਰ ਸਜ਼ਾ ਨਾ ਦੇਵੋ, ਨਹੀਂ ਤਾਂ ਅਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵਾਂਗੇ!
25 ਜੇ ਤੂੰ ਕਹਿਰਵਾਨ ਹੈਂ, ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ। ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ। ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ। ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ। ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ। ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ।