ਯਰਮਿਆਹ
ਕਾਂਡ 12
1 ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ, ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ! ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ। ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ? ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸਕਦੇ?
2 ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ। ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ। ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ। ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ।
3 ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰਖੋ। ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ। ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ। ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ।
4 ਧਰਤੀ ਕਿੰਨਾ ਚਿਰ ਖੁਸ਼ਕ ਰਹੇਗੀ? ਹੋਰ ਕਿੰਨਾ ਚਿਰ, ਘਾਹ ਸੁੱਕਾ ਅਤੇ ਮੁਰਝਾਇਆ ਰਹੇਗਾ? ਇਨ੍ਹਾਂ ਦੁਸ਼ਟ ਲੋਕਾਂ ਦੇ ਅਮਲਾਂ ਕਾਰਣ, ਧਰਤੀ ਦੇ ਪੰਛੀ ਅਤੇ ਪਸ਼ੂ ਮਰ ਗਏ ਹਨ। ਫ਼ੇਰ ਵੀ ਉਹ ਮੰਦੇ ਲੋਕ ਆਖ ਰਹੇ ਨੇ, "ਯਿਰਮਿਯਾਹ ਇਹ ਦੇਖਣ ਲਈ ਜਿਉਂਦਾ ਨਹੀਂ ਰਹੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।"
5 "ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕ੍ਕ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿਤ੍ਤੇਁਗਾ? ਜੇ ਤੂੰ ਸੁਰਖਿਅਤ ਥਾਂ ਉੱਤੇ ਬਕ੍ਕ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ?
6 ਇਹ ਲੋਕ ਤੇਰੇ ਆਪਣੇ ਹੀ ਭਰਾ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੇਰੇ ਵਿਰੁੱਧ ਸਾਜਿਸ਼ਾਂ ਕਰ ਰਹੇ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੈਨੂੰ ਝਿੜਕਾਂ ਦੇ ਰਹੇ ਨੇ। ਉਨ੍ਹਾਂ ਉੱਤੇ, ਉਦੋਂ ਵੀ ਭਰੋਸਾ ਨਾ ਕਰੀਂ ਜਦੋਂ ਉਹ ਤੇਰੇ ਨਾਲ ਦੋਸਤਾਂ ਵਾਂਗ ਗੱਲ ਕਰਨ।"
7 "ਮੈਂ, (ਯਹੋਵਾਹ) ਆਪਣਾ ਘਰ ਛੱਡ ਦਿੱਤਾ ਹੈ। ਮੈਂ ਆਪਣੀ ਜ਼ਾਇਦਾਦ ਛੱਡ ਦਿੱਤੀ ਹੈ। ਮੈਂ ਆਪਣੇ ਪਿਆਰ (ਯਹੂਦਾਹ) ਨੂੰ ਦੁਸ਼ਮਣਾਂ ਦੇ ਹਵਾਲੇ ਕਰ ਦਿੱਤਾ ਹੈ।
8 ਮੇਰੇ ਆਪਣੇ ਹੀ ਲੋਕ, ਜੰਗਲੀ ਸ਼ੇਰਾਂ ਵਾਂਗ ਮੇਰੇ ਵਿਰੁੱਧ ਹੋ ਗਏ ਸਨ। ਉਨ੍ਹਾਂ ਨੇ ਮੇਰੇ ਉੱਤੇ ਦਹਾੜਿਆ ਇਸ ਲਈ ਮੈਂ ਉਨ੍ਹਾਂ ਤੋਂ ਦੂਰ ਹੋ ਗਿਆ।
9 ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ। ਉਹ ਪੰਛੀ ਉਸਦੇ ਇਰਦ-ਗਿਰਦ ਮਂਡਲਾਉਂਦੇ ਨੇ। ਆਓ ਜੰਗਲੀ ਜਾਨਵਰੋ। ਆਓ, ਖਾਣ ਲਈ ਕੁਝ ਲੈ ਲਵੋ।
10 ਬਹੁਤ ਸਾਰੇ ਅਯਾਲੀਆਂ ਨੇ ਮੇਰੇ ਅੰਗੂਰਾਂ ਦੇ ਬਾਗ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਅਯਾਲੀਆਂ ਨੇ ਮੇਰੇ ਖੇਤ ਦੇ ਬੂਟਿਆਂ ਨੂੰ ਪੈਰਾਂ ਹੇਠਾਂ ਲਿਤਾੜ ਦਿੱਤਾ ਹੈ। ਉਨ੍ਹਾਂ ਅਯਾਲੀਆਂ ਨੇ ਮੇਰੇ ਸੋਹਣੇ ਖੇਤ ਨੂੰ ਸੱਖਣੇ ਮਾਰੂਬਲ ਵਿੱਚ ਬਦਲ ਦਿੱਤਾ ਹੈ।
11 ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੁੱਕ ਸੜ ਗਿਆ ਹੈ। ਓਥੇ ਕੋਈ ਵੀ ਨਹੀਂ ਰਹਿੰਦਾ। ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ। ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ।
12 ਫ਼ੌਜੀ ਮਾਰੂਬਲ ਦੀਆਂ ਚੀਜ਼ਾਂ ਖੋਹਣ ਲਈ ਬਂਜਰ ਪਹਾੜੀਆਂ ਤੋਂ ਆਏ। ਯਹੋਵਾਹ ਨੇ ਉਨ੍ਹਾਂ ਫ਼ੌਜਾਂ ਦਾ ਇਸਤੇਮਾਲ ਉਸ ਧਰਤੀ ਨੂੰ ਸਜ਼ਾ ਦੇਣ ਲਈ ਕੀਤਾ। ਧਰਤੀ ਦੇ ਇੱਕ ਸਿਰੇ ਤੋਂ ਲੈਕੇ ਦੂਜੇ ਸਿਰੇ ਤੀਕ ਲੋਕਾਂ ਨੂੰ ਸਜ਼ਾ ਦਿੱਤੀ ਗਈ। ਕੋਈ ਵੀ ਬੰਦਾ ਸੁਰਖਿਅਤ ਨਹੀਂ ਸੀ।
13 ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹਡ੍ਡ ਭਂਨਵੀਁ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।"
14 ਇਹੀ ਹੈ ਜੋ ਯਹੋਵਾਹ ਆਖਦਾ ਹੈ: "ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿਚਕਾਰੋ ਉਖਾੜ ਦਿਆਂਗਾ।
15 ਪਰ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਧੂਕੇ ਬਾਹਰ ਕੱਢਾਂਗਾ, ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕਰਾਂਗਾ। ਮੈਂ ਹਰ ਪਰਿਵਾਰ ਨੂੰ ਉਸਦੀ ਜ਼ਮੀਨ ਅਤੇ ਜਾਇਦਾਦ ਉੱਤੇ ਵਾਪਸ ਲਿਆਵਾਂਗਾ।
16 ਮੈਂ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਚੰਗੀ ਤਰ੍ਹਾਂ ਸਿਖ ਲੈਣ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਬਾਲ ਦੀਆਂ ਸੌਹਾਂ ਖਾਣੀਆਂ ਸਿਖਾਈਆਂ। ਹੁਣ ਮੈਂ ਇਹ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਉਨ੍ਹਾਂ ਵਾਂਗ ਹੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਲੋਕ ਮੇਰੇ ਨਾਮ ਦੀ ਵਰਤੋਂ ਕਰਨੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਲੋਕ ਇਹ ਆਖਣ, 'ਜਿਵੇਂ ਕਿ ਯਹੋਵਾਹ ਸਾਖੀ ਹੈ ...' ਜੇ ਉਹ ਲੋਕ ਅਜਿਹਾ ਕਰਦੇ ਹਨ ਤਾਂ ਮੈਂ ਉਨ੍ਹਾਂ ਨੂੰ ਸਫ਼ਲ ਹੋਣ ਦੀ ਇਜਾਜ਼ਤ ਦੇ ਦੇਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਲੋਕਾਂ ਵਿੱਚ ਰਹਿਣ ਦੇਵਾਂਗਾ।
17 ਪਰ ਜੇ ਕੋਈ ਕੌਮ ਮੇਰੇ ਸੰਦੇਸ਼ ਨੂੰ ਨਹੀਂ ਸੁਣਦੀ ਤਾਂ ਮੈਂ ਉਸਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ। ਮੈਂ ਉਸਨੂੰ ਸੁੱਕੇ ਪੌਦੇ ਵਾਂਗ ਪੁੱਟ ਸੁੱਟਾਂਗਾ।" ਇਹ ਯਹੋਵਾਹ ਵੱਲੋਂ ਸੰਦੇਸ਼ ਸੀ।