ਯਰਮਿਆਹ
ਕਾਂਡ 37
1 ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਨੇ ਸਿਦਕੀਯਾਹ ਨੂੰ ਯਹੋਯਾਕੀਮ ਦੇ ਪੁੱਤਰ ਯੇਹੋਇਆਚਿਨ ਦੀ ਬਾਵੇਂ ਯਹੂਦਾਹ ਦਾ ਰਾਜਾ ਬਾਪ ਦਿੱਤਾ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।
2 ਪਰ ਸਿਦਕੀਯਾਹ ਨੇ ਉਨ੍ਹਾਂ ਸੰਦੇਸ਼ਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੇ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਪ੍ਰਚਾਰ ਕਰਨ ਵਾਸਤੇ ਦਿੱਤੇ ਸਨ। ਅਤੇ ਸਿਦਕੀਯਾਹ ਦੇ ਸੇਵਕਾਂ ਅਤੇ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਸੰਦੇਸ਼ਾਂ ਵੱਲ ਕੋਈ ਧਿਆਨ ਨਹੀਂ ਦਿੱਤਾ।
3 ਰਾਜੇ ਸਿਦਕੀਯਾਹ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨਾਂ ਦੇ ਇੱਕ ਬੰਦੇ ਅਤੇ ਮਅਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਨਬੀ ਯਿਰਮਿਯਾਹ ਵੱਲ ਇਹ ਸੰਦੇਸ਼ ਦੇਕੇ ਭੇਜਿਆ: "ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰ।"
4 (ਉਸ ਸਮੇਂ, ਯਿਰਮਿਯਾਹ ਨੂੰ ਹਾਲੀ ਕੈਦ ਵਿੱਚ ਨਹੀਂ ਸੀ ਸੁਟਿਆ ਗਿਆ, ਇਸ੍ਸ ਲਈ ਉਹ ਜਿੱਥੇ ਜੀ ਚਾਹੇ ਜਾਣ ਲਈ ਸੁਤੰਤਰ ਸੀ।
5 ਅਤੇ ਓਸੇ ਸਮੇਂ ਹੀ, ਫਿਰਊਨ ਦੀ ਫ਼ੌਜ ਵੀ ਮਿਸਰ ਤੋਂ ਯਹੂਦਾਹ ਵੱਲ ਕੂਚ ਕਰ ਦਿੱਤਾ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਸ਼ਹਿਰ ਨੂੰ ਹਰਾਉਣ ਲਈ ਘੇਰਾ ਪਾ ਲਿਆ ਸੀ। ਫ਼ੇਰ ਉਨ੍ਹਾਂ ਨੇ ਮਿਸਰ ਵੱਲੋਂ ਆ ਰਹੀ ਫ਼ੌਜ ਬਾਰੇ ਸੁਣਿਆ। ਇਸ ਲਈ ਬਾਬਲ ਦੀ ਫ਼ੌਜ ਮਿਸਰ ਦੀ ਫ਼ੌਜ ਨਾਲ ਲੜਨ ਲਈ ਚੱਲ ਚੁੱਕੀ ਸੀ।)
6 ਯਹੋਵਾਹ ਵੱਲੋਂ ਨਬੀ ਯਿਰਮਿਯਾਹ ਨੂੰ ਸੰਦੇਸ਼ ਮਿਲਿਆ:
7 "ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ਯਹੂਕਲ ਅਤੇ ਸਫ਼ਨਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਤੁਹਾਨੂੰ ਮੇਰੇ ਕੋਲੋਂ ਸਵਾਲ ਪੁੱਛਣ ਲਈ ਭੇਜਿਆ ਹੈ। ਰਾਜੇ ਸਿਦਕੀਯਾਹ ਨੂੰ ਇਹ ਆਖੋ: ਫਿਰਊਨ ਦੀ ਫ਼ੌਜ ਮਿਸਰ ਵਿੱਚੋਂ ਕੂਚ ਕਰਕੇ ਇੱਥੇ ਤੇਰੀ ਬਾਬਲ ਦੀ ਫ਼ੌਜ ਦੇ ਵਿਰੁੱਧ ਸਹਾਇਤਾ ਕਰਨ ਲਈ ਆ ਰਹੀ ਹੈ। ਪਰ ਫ਼ਿਰਊਨ ਦੀ ਫ਼ੌਜ ਵਾਪਸ ਮਿਸਰ ਚਲੀ ਜਾਵੇਗੀ।
8 ਉਸਤੋਂ ਮਗਰੋਂ, ਬਾਬਲ ਦੀ ਫ਼ੌਜ ਇੱਥੇ ਵਾਪਸ ਆਵੇਗੀ। ਉਹ ਯਰੂਸ਼ਲਮ ਉੱਤੇ ਹਮਲਾ ਕਰੇਗੀ। ਫ਼ੇਰ ਬਾਬਲ ਦੀ ਉਹ ਫ਼ੌਜ ਯਰੂਸ਼ਲਮ ਉੱਤੇ ਕਬਜ਼ਾ ਕਰੇਗੀ ਅਤੇ ਸਾੜ ਦੇਵੇਗੀ।'
9 ਯਹੋਵਾਹ ਇਹ ਆਖਦਾ ਹੈ: 'ਯਰੂਸ਼ਲਮ ਦੇ ਲੋਕੋ, ਆਪਣੇ-ਆਪ ਨੂੰ ਮੂਰਖ ਨਾ ਬਣਾਓ ਆਪਣੇ-ਆਪ ਨੂੰ ਇਹ ਨਾ ਆਖੋ, "ਬਾਬਲ ਦੀ ਫ਼ੌਜ ਸਾਨੂੰ ਅਵੱਸ਼ ਹੀ ਇਕਲਿਆਂ ਛ੍ਛੱਡ ਦੇਵੇਗੀ।" ਉਹ ਨਹੀਂ ਛੱਡੇਗੀ।
10 ਯਰੂਸ਼ਲਮ ਦੇ ਲੋਕੋ, ਭਾਵੇਂ ਤੁਸੀਂ ਬਾਬਲ ਦੀ ਉਸ ਸਾਰੀ ਫ਼ੌਜ ਨੂੰ ਹਰਾਉਣ ਦੇ ਯੋਗ ਸੀ, ਜਿਹੜੀ ਤੁਹਾਡੇ ਉੱਤੇ ਹਮਲਾ ਕਰ ਰਹੀ ਹੈ, ਪਰ ਤਾਂ ਵੀ ਕੁਝ ਜ਼ਖਮੀ ਬੰਦੇ ਉਨ੍ਹਾਂ ਦੇ ਤੰਬੂਆਂ ਵਿੱਚ ਬਚੇ ਰਹਿਣਗੇ। ਉਹ ਕੁਝ ਜ਼ਖਮੀ ਬੰਦੇ ਵੀ ਆਪਣੇ ਤੰਬੂਆਂ ਵਿੱਚੋਂ ਬਾਹਰ ਨਿਕਲ ਆਉਣਗੇ ਅਤੇ ਯਰੂਸ਼ਲਮ ਨੂੰ ਸਾੜ ਸੁੱਟਣਗੇ।'
11 ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਤੋਂ ਮਿਸਰ ਦੇ ਫ਼ਿਰਊਨ ਦੀ ਫ਼ੌਜ ਨਾਲ ਜੰਗ ਕਰਨ ਲਈ ਚੱਲੀ,
12 ਤਾਂ ਯਿਰਮਿਯਾਹ ਯਰੂਸ਼ਲਮ ਤੋਂ ਸਫ਼ਰ ਕਰਕੇ ਬਿਨਯਾਮੀਨ ਦੀ ਧਰਤੀ ਉੱਤੇ ਜਾਣਾ ਚਾਹੁੰਦਾ ਸੀ। ਉਹ ਓਥੇ ਆਪਣੇ ਪਰਿਵਾਰ ਦੀ ਜੈਦਾਦ ਦੇ ਵੰਡ ਦੇ ਮਸਲੇ ਨੂੰ ਹਲ੍ਲ ਕਰਨ ਜਾ ਰਿਹਾ ਸੀ।
13 ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, "ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।"
14 ਯਿਰਮਿਯਾਹ ਨੇ ਯਿਰੀਯਾਹ ਨੂੰ ਆਖਿਆ, "ਇਹ ਸੱਚ ਨਹੀਂ ਹੈ। ਮੈਂ ਇਥੋਂ ਬਾਬਲ ਵਾਲਿਆਂ ਨਾਲ ਰਲਣ ਲਈ ਨਹੀਂ ਜਾ ਰਿਹਾ।" ਪਰ ਯਿਰੀਯਾਹ ਨੇ ਯਿਰਮਿਯਾਹ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਅਤੇ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਨੂੰ ਯਰੂਸ਼ਲਮ ਦੇ ਸ਼ਾਹੀ ਅਧਿਕਾਰੀਆਂ ਕੋਲ ਲੈ ਗਿਆ।
15 ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਬਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਬਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਬਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ।
16 ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਯਹੋਨਾਬਾਨ ਦੇ ਮਕਾਨ ਦੀ ਇੱਕ ਕੋਠੜੀ ਵਿੱਚ ਕੈਦ ਕਰ ਦਿੱਤਾ। ਕੋਠੜੀ ਜ਼ਮੀਨ ਦੇ ਅੰਦਰ ਬਣਿਆ ਇੱਕ ਭੋਰਾ ਸੀ। ਯਿਰਮਿਯਾਹ ਲੰਮੇ ਸਮੇਂ ਤੀਕ ਓਥੇ ਹੀ ਰਿਹਾ।
17 ਫ਼ੇਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਸਦਿਆ ਅਤੇ ਉਸਨੂੰ ਰਾਜ ਮਹਿਲ ਵਿੱਚ ਲਿਆਂਦਾ ਗਿਆ। ਸਿਦਕੀਯਾਹ ਨੇ ਯਿਰਮਿਯਾਹ ਨਾਲ ਇਕਾਂਤ ਵਿੱਚ ਗੱਲ ਕੀਤੀ। ਉਸਨੇ ਯਿਰਮਿਯਾਹ ਨੂੰ ਪੁਛਿਆ, "ਕੀ ਯਹੋਵਾਹ ਵੱਲੋਂ ਕੋਈ ਸੰਦੇਸ਼ ਹੈ?"ਯਿਰਮਿਯਾਹ ਨੇ ਜਵਾਬ ਦਿੱਤਾ, 'ਹਾਂ, ਯਹੋਵਾਹ ਵੱਲੋਂ ਸੰਦੇਸ਼ ਹੈ। ਸਿਦਕੀਯਾਹ ਤੈਨੂੰ ਬਾਬਲ ਦੇ ਰਾਜੇ ਦੇ ਹਵਾਲੇ ਕੀਤਾ ਜਾਵੇਗਾ।"
18 ਤਾਂ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, "ਮੈਂ ਕੀ ਕਸੂਰ ਕੀਤਾ ਹੈ? ਮੈਂ ਤੇਰੇ ਜਾਂ ਤੇਰੇ ਅਧਿਕਾਰੀਆਂ ਜਾਂ ਯਰੂਸ਼ਲਮ ਦੇ ਲੋਕਾਂ ਦੇ ਖਿਲਾਫ਼ ਕਿਹੜਾ ਜ਼ੁਰਮ ਕੀਤਾ ਹੈ? ਤੂੰ ਮੈਨੂੰ ਕੈਦ ਵਿੱਚ ਕਿਉਂ ਸੁਟਿਆ ਹੈ?
19 ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, 'ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।'
20 ਪਰ ਹੁਣ, ਮੇਰੇ ਮਾਲਕ, ਯਹੂਦਾਹ ਦੇ ਪਾਤਸ਼ਾਹ, ਕਿਰਪਾ ਕਰਕੇ ਮੇਰੀ ਗੱਲ ਸੁਣੋ। ਮੈਨੂੰ ਤੇਰੇ ਅੱਗੇ ਆਪਣੀ ਬੇਨਤੀ ਪੇਸ਼ ਕਰਨ ਦੇ: ਮੈਨੂੰ ਲਿਖਾਰੀ ਯਹੋਨਾਬਾਨ ਦੇ ਘਰ ਵਾਪਸ ਨਾ ਭੇਜ। ਜੇ ਤੂੰ ਮੈਨੂੰ ਵਾਪਸ ਭੇਜੇਁਗਾ ਮੈਂ ਓਥੇ ਮਰ ਜਾਵਾਂਗਾ।"
21 ਇਸ ਲਈ ਰਾਜੇ ਸਿਦਕੀਯਾਹ ਨੇ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਗਾਰਦ ਦੀ ਨਿਗਰਾਨੀ ਵਿੱਚ ਰੱਖ ਦਿੱਤਾ ਜਾਵੇ। ਅਤੇ ਉਸਨੇ ਇਹ ਵੀ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਗਲੀ ਦੇ ਨਾਨਬਾਈਆਂ ਦੀ ਰੋਟੀ ਦਿੱਤੀ ਜਾਵੇ। ਯਿਰਮਿਯਾਹ ਨੂੰ ਉਦੋਂ ਤੀਕ ਰੋਟੀ ਦਿੱਤੀ ਗਈ ਜਦੋਂ ਤੀਕ ਕਿ ਸ਼ਹਿਰ ਵਿੱਚੋਂ ਰੋਟੀ ਮੁੱਕ ਨਹੀਂ ਗਈ। ਇਸ ਲਈ ਯਿਰਮਿਯਾਹ ਵਰਾਂਡੇ ਵਿੱਚ ਨਜ਼ਰ ਬੰਦ ਰਿਹਾ।