ਯਰਮਿਆਹ
ਕਾਂਡ 5
1 ਯਹੋਵਾਹ ਆਖਦਾ ਹੈ, "ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ!
2 ਲੋਕੀ ਇਕਰਾਰ ਕਰਦੇ ਨੇ ਤੇ ਆਖਦੇ ਨੇ, 'ਜਿਵੇਂ ਕਿ ਯਹੋਵਾਹ ਹਾਜ਼ਰ ਨਾਜ਼ਰ ਹੈ।' ਪਰ ਅਸਲ ਵਿੱਚ ਉਨ੍ਹਾਂ ਦਾ ਭਾਵ ਅਜਿਹਾ ਨਹੀਂ ਹੁੰਦਾ।"
3 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿਖ੍ਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ।
4 ਪਰ ਮੈਂ ਆਪਣੇ ਦਿਲ ਵਿੱਚ ਆਖਿਆ, "ਅਵੱਸ਼ ਹੀ ਸਿਰਫ਼ ਗਰੀਬ ਲੋਕ ਅਜਿਹੇ ਹੋਣਗੇ ਜਿਹੜੇ ਇੰਨੇ ਮੂਰਖ ਹਨ। ਗਰੀਬ ਲੋਕਾਂ ਨੇ ਯਹੋਵਾਹ ਦੇ ਮਾਰਗ ਦੀ ਸਿਖਿਆ ਨ੍ਨਹੀਁ ਲਈ। ਗਰੀਬ ਲੋਕ ਆਪਣੇ ਪਰਮੇਸ਼ੁਰ ਦੀ ਬਿਵਸਬਾ ਨਹੀਂ ਜਾਣਦੇ।"
5 ਇਸ ਲਈ ਮੈਂ ਯਹੂਦਾਹ ਦੇ ਆਗੂਆਂ ਕੋਲ ਜਾਵਾਂਗਾ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਅਵੱਸ਼ ਹੀ, ਆਗੂ ਯਹੋਵਾਹ ਦੇ ਮਾਰਗ ਬਾਰੇ ਜਾਣਦੇ ਹਨ। ਮੈਨੂੰ ਪੱਕ ਹੈ ਕਿ ਉਹ ਪਰਮੇਸ਼ੁਰ ਦੇ ਨੇਮ ਬਾਰੇ ਜਾਣਦੇ ਨੇ।" ਪਰ ਸਾਰੇ ਹੀ ਆਗੂ ਯਹੋਵਾਹ ਦੀ ਸੇਵਾ ਤੋਂ ਦੂਰ ਹੋ ਜਾਣ ਲਈ ਇਕੱਠੇ ਹੋ ਗਏ ਸਨ।
6 ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਇਸ ਲਈ ਜੰਗਲ ਦਾ ਇੱਕ ਸ਼ੇਰ ਉਨ੍ਹਾਂ ਉੱਤੇ ਹਮਲਾ ਕਰੇਗਾ। ਮਾਰੂਬਲ ਦਾ ਇੱਕ ਬਘਿਆੜ ਉਨ੍ਹਾਂ ਨੂੰ ਮਾਰ ਸੁੱਟੇਗਾ। ਉਨ੍ਹਾਂ ਦੇ ਸ਼ਹਿਰ ਨੇੜੇ ਇੱਕ ਚੀਤਾ ਲੁਕਿਆ ਹੋਇਆ ਹੈ। ਚੀਤਾ ਹਰ ਉਸ ਬੰਦੇ ਨੂੰ ਚੀਰ ਦੇਵੇਗਾ ਜਿਹੜਾ ਸ਼ਹਿਰ ਵਿੱਚੋਂ ਬਾਹਰ ਆਵੇਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਬਾਰ-ਬਾਰ ਪਾਪ ਕੀਤਾ ਹੈ। ਉਹ ਅਨੇਕਾਂ ਵਾਰੀ ਯਹੋਵਾਹ ਤੋਂ ਭਟਕ ਗਏ ਹਨ।
7 ਪਰਮੇਸ਼ੁਰ ਨੇ ਆਖਿਆ, "ਯਹੂਦਾਹ, ਮੈਨੂੰ ਇੱਕ ਵਾਰੀ ਵੀ ਚੰਗਾ ਜਿਹਾ ਕਾਰਣ ਦੱਸ ਕਿ ਮੈਨੂੰ ਤੈਨੂੰ ਮਾਫ਼ ਕਿਉਂ ਕਰ ਦੇਣਾ ਚਾਹੀਦਾ ਸੀ। ਤੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਬੁੱਤਾਂ ਨਾਲ ਇਕਰਾਰ ਕੀਤੇ ਹਨ ਅਤੇ ਉਹ ਬੁੱਤ ਸੱਚਮੁੱਚ ਦੇਵਤੇ ਨਹੀਂ ਹਨ! ਮੈਂ ਤੇਰੇ ਬੱਚਿਆਂ ਨੂੰ ਹਰ ਚੀਜ਼ ਦਿੱਤੀ ਜਿਸਦੀ ਉਨ੍ਹਾਂ ਨੂੰ ਲੋੜ ਸੀ। ਪਰ ਫ਼ੇਰ ਵੀ ਉਹ ਮੇਰੇ ਨਾਲ ਬੇਵਫ਼ਾ ਰਹੇ! ਉਨ੍ਹਾਂ ਵਧੇਰੇ ਸਮਾਂ ਵੇਸਵਾਵਾਂ ਨਾਲ ਗੁਜ਼ਾਰਿਆ।
8 ਉਹ ਅਜਿਹੇ ਘੋੜਿਆਂ ਵਰਗੇ ਹਨ ਜਿਨ੍ਹਾਂ ਕੋਲ ਖਾਣ ਲਈ ਬਹੁਤ ਕੁਝ ਸੀ ਅਤੇ ਉਹ ਜਿਨਸੀ ਮਿਲਾਪ ਲਈ ਤਿਆਰ ਹਨ। ਉਹ ਉਸ ਘੋੜੇ ਵਰਗੇ ਹਨ ਜਿਹੜਾ ਆਪਣੇ ਗੁਆਂਢੀ ਦੀ ਪਤਨੀ ਨੂੰ ਸੱਦ ਰਿਹਾ ਹੈ।
9 ਕੀ ਮੈਨੂੰ ਯਹੂਦਾਹ ਦੇ ਲੋਕਾਂ ਨੂੰ ਅਜਿਹੀਆਂ ਗੱਲਾਂ ਕਰਨ ਲਈ
10 "ਯਹੂਦਾਹ ਦੀਆਂ ਅੰਗੂਰੀ ਵੇਲਾਂ ਦੀਆਂ ਕਿਆਰੀਆਂ ਦੇ ਨਾਲ-ਨਾਲ ਜਾਵੋ। ਵੇਲਾਂ ਨੂੰ ਕੱਟ ਸੁੱਟੋ। (ਪਰ ਪੂਰੀ ਤਰ੍ਹਾਂ ਬਰਬਾਦ ਨਾ ਕਰੋ ਉਨ੍ਹਾਂ ਨੂੰ।) ਕੱਟ ਦੇਵੋ ਉਨ੍ਹਾਂ ਦੀਆਂ ਸਾਰੀਆਂ ਟਾਹਣੀਆਂ। ਕਿਉਂ ਕਿ ਇਹ ਟਾਹਣੀਆਂ ਯਹੋਵਾਹ ਦੀ ਮਲਕੀਅਤ ਨਹੀਂ ਹਨ।
11 ਇਸਰਾਏਲ ਦਾ ਪਰਿਵਾਰ ਅਤੇ ਯਹੂਦਾਹ ਦਾ ਪਰਿਵਾਰ ਰਿਹਾ ਹੈ ਬੇਵਫ਼ਾ ਮੇਰੇ ਨਾਲ ਹਰ ਤਰ੍ਹਾਂ।" ਸੰਦੇਸ਼ ਹੈ ਇਹ ਯਹੋਵਾਹ ਵੱਲੋਂ।
12 "ਉਨ੍ਹਾਂ ਲੋਕਾਂ ਯਹੋਵਾਹ ਬਾਰੇ ਝੂਠ ਬੋਲਿਆ ਹੈ। ਉਨ੍ਹਾਂ ਆਖਿਆ ਹੈ, 'ਯਹੋਵਾਹ ਸਾਡੇ ਨਾਲ ਕੁਝ ਨਹੀਂ ਕਰੇਗਾ। ਸਾਡੇ ਨਾਲ ਕੁਝ ਵੀ ਨਹੀਂ ਵਾਪਰੇਗਾ। ਅਸੀਂ ਕਿਸੇ ਦੁਸ਼ਮਣ ਨੂੰ ਸਾਡੇ ਉੱਤੇ ਹਮਲਾ ਕਰਦਿਆਂ ਨਹੀਂ ਦੇਖਾਂਗੇ। ਅਸੀਂ ਕਦੇ ਵੀ ਭੁੱਖੇ ਨਹੀਂ ਮਰਾਂਗੇ।'
13 ਇਹ ਝੂਠੇ ਨਬੀ ਸਿਰਫ਼ ਫ਼ੋਕੀ ਹਵਾ ਹਨ। ਪਰਮੇਸ਼ੁਰ ਦਾ ਬਚਨ ਉਨ੍ਹਾਂ ਅੰਦਰ ਨਹੀਂ। ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ।"
14 ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਗੱਲਾਂ ਆਖੀਆਂ: "ਉਨ੍ਹਾਂ ਲੋਕਾਂ ਆਖਿਆ ਸੀ ਕਿ ਮੈਂ ਉਨ੍ਹਾਂ ਨੂੰ ਸਜ਼ਾ ਨਹੀਂ ਦਿਆਂਗਾ। ਇਸ ਲਈ ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਦਿੰਦਾ ਹਾਂ ਉਹ ਅੱਗ ਵਰਗੇ ਹੋਣਗੇ, ਅਤੇ ਉਹ ਲੋਕ ਲੱਕੜ ਵਰਗੇ ਹੋਣਗੇ। ਉਹ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸ਼ਾੜ ਦੇਵੇਗੀ!"
15 ਇਸਰਾਏਲ ਦੇ ਪਰਿਵਾਰ, ਇਹ ਸੰਦੇਸ਼ ਹੈ ਯਹੋਵਾਹ ਵੱਲੋਂ, "ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਇੱਕ ਕੌਮ ਨੂੰ ਦੂਰ-ਦੁਰਾਡਿਓ ਲਿਆਵਾਂਗਾ। ਇਹ ਪੁਰਾਣੀ ਕੌਮ ਹੈ, ਇਹ ਪੁਰਾਤਨ ਕੌਮ ਹੈ। ਉਸ ਕੌਮ ਦੇ ਲੋਕ ਅਜਿਹੀ ਭਾਸ਼ਾ ਬੋਲਦੇ ਹਨ ਜਿਸ ਨੂੰ ਤੁਸੀਂ ਨਹੀਂ ਜਾਣਦੇ। ਤੁਸੀਂ ਨਹੀਂ ਸਮਝਦੇ, ਉਹ ਕੀ ਆਖਦੇ ਨੇ।
16 ਉਨ੍ਹਾਂ ਦੇ ਤੀਰਾਂ ਦੇ ਭਬ੍ਬੇ ਖੁਲ੍ਹ੍ਹੀਆਂ ਕਬਰਾਂ ਵਰਗੇ ਨੇ। ਉਨ੍ਹਾਂ ਦੇ ਸਾਰੇ ਹੀ ਆਦਮੀ ਮਜ਼ਬੂਤ ਸਿਪਾਹੀ ਨੇ।
17 ਉਹ ਸਿਪਾਹੀ ਉਨ੍ਹਾਂ ਸਮੂਹ ਫ਼ਸਲਾਂ ਨੂੰ ਖਾ ਜਾਣਗੇ, ਜਿਨ੍ਹਾਂ ਦੀ ਤੁਸੀਂ ਵਾਢੀ ਕੀਤੀ ਹੈ। ਉਹ ਤੁਹਾਡਾ ਸਾਰਾ ਭੋਜਨ ਖਾ ਜਾਣਗੇ। ਉਹ ਤੁਹਾਡੇ ਧੀਆਂ ਪੁੱਤਰਾਂ ਨੂੰ ਖਾ ਜਾਣਗੇ। ਉਹ ਤੁਹਾਡੇ ਵੱਗਾਂ ਅਤੇ ਇੱਜੜਾਂ ਨੂੰ ਖਾ ਜਾਣਗੇ, ਉਹ ਤੁਹਾਡੇ ਅੰਗੂਰਾਂ ਅਤੇ ਤੁਹਾਡੇ ਅੰਜੀਰਾਂ ਨੂੰ ਖਾ ਜਾਣਗੇ।"
18 ਇਹ ਸੰਦੇਸ਼ ਯਹੋਵਾਹ ਵੱਲੋਂ ਹੈ, "ਪਰ ਯਹੂਦਾਹ, ਜਦੋਂ ਇਹ ਭਿਆਨਕ ਦਿਨ ਆਉਣਗੇ, ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
19 ਯਹੂਦਾਹ ਦੇ ਲੋਕ ਤੈਨੂੰ ਪੁੱਛਣਗੇ, 'ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਮੰਦੀ ਗੱਲ ਕਿਉਂ ਕੀਤੀ ਹੈ?' ਉਨ੍ਹਾਂ ਨੂੰ ਇਹ ਜਵਾਬ ਦੇਣਾ: 'ਯਹੂਦਾਹ ਦੇ ਲੋਕੋ, ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਅਤੇ ਤੁਸੀਂ ਆਪਣੀ ਹੀ ਧਰਤੀ ਉੱਤੇ ਵਿਦੇਸ਼ੀ ਬੁੱਤਾਂ ਦੀ ਸੇਵਾ ਕੀਤੀ ਹੈ। ਤੁਸੀਂ ਇਹ ਗੱਲਾਂ ਕੀਤੀਆਂ ਨੇ, ਇਸ ਲਈ ਹੁਣ ਤੁਸੀਂ ਉਸ ਧਰਤੀ ਵਿੱਚ ਵਿਦੇਸ਼ੀਆਂ ਦੀ ਸੇਵਾ ਕਰੋਂਗੇ, ਜਿਹੜੀ ਤੁਹਾਡੀ ਨਹੀਂ ਹੈ।"'
20 ਯਹੋਵਾਹ ਨੇ ਆਖਿਆ, "ਯਾਕੂਬ ਦੇ ਪਰਿਵਾਰ ਨੂੰ ਇਹ ਸੰਦੇਸ਼ ਦੇਵੋ। ਇਹ ਸੰਦੇਸ਼ ਯਹੂਦਾਹ ਦੀ ਕੌਮ ਅੰਦਰ ਦੇਵੋ,
21 ਇਹ ਸੰਦੇਸ਼ ਸੁਣੋ: 'ਮੂਰਖ ਲੋਕੋ ਤੁਹਾਨੂੰ ਕੋਈ ਸਮਝ ਨਹੀਂ ਹੈ, ਤੁਹਾਡੀਆਂ ਅੱਖਾਂ ਹਨ ਪਰ ਤੁਸੀਂ ਨਹੀਂ ਦੇਖ ਸਕਦੇ! ਤੁਹਾਡੇ ਕੰਨ ਹਨ ਪਰ ਤੁਸੀਂ ਸੁਣਦੇ ਨਹੀਂ!
22 ਅਵੱਸ਼ ਹੀ ਤੁਸੀਂ ਮੇਰੇ ਕੋਲੋਂ ਭੈਭੀਤ ਹੋ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਤੁਹਾਨੂੰ ਮੇਰੇ ਸਾਮ੍ਹਣੇ ਡਰ ਨਾਲ ਕੰਬ ਜਾਣਾ ਚਾਹੀਦਾ ਹੈ। ਮੈਂ ਹੀ ਉਹ ਹਾਂ ਜਿਸਨੇ ਸਮੁੰਦਰ ਦੀ ਹਦ੍ਦ ਬਨਾਉਣ ਲਈ ਕੰਢਿਆਂ ਨੂੰ ਬਣਾਇਆ ਸੀ। ਮੈਂ ਇਸ ਨੂੰ, ਪਾਣੀ ਨੂੰ ਹਮੇਸ਼ਾ ਵਾਸਤੇ ਇਸਦੇ ਸਿਰ ਥਾਂ ਰੱਖਣ ਵਾਸਤੇ ਸਾਜਿਆ ਸੀ। ਭਾਵੇਂ ਲਹਿਰਾਂ ਕੰਢਿਆਂ ਨਾਲ ਟਕਰਾਉਣ, ਪਰ ਉਹ ਇਸ ਨੂੰ ਤਬਾਹ ਨਹੀਂ ਕਰਨਗੀਆਂ। ਭਾਵੇਂ ਆਉਂਦੀਆਂ ਹੋਈਆਂ ਲਹਿਰਾਂ ਗਰਜਣ, ਪਰ ਉਹ ਕੰਢਿਆਂ ਤੋਂ ਪਾਰ ਨਹੀਂ ਜਾ ਸਕਦੀਆਂ।
23 ਪਰ ਯਹੂਦਾਹ ਦੇ ਲੋਕ ਜ਼ਿੱਦੀ ਨੇ। ਉਹ ਸਦਾ ਮੇਰੇ ਵਿਰੁੱਧ ਹੋਣ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਨੇ। ਉਨ੍ਹਾਂ ਮੇਰੇ ਕੋਲੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਮੈਨੂੰ ਛੱਡ ਦਿੱਤਾ ਸੀ।
24 ਯਹੂਦਾਹ ਦੇ ਲੋਕ ਕਦੇ ਵੀ ਆਪਣੇ-ਆਪ ਨੂੰ ਨਹੀਂ ਆਖਦੇ, 'ਆਓ ਡਰੀੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਆਦਰ ਕਰੀਏ। ਉਹ ਬਿਲਕੁਲ ਸਹੀ ਸਮੇਂ ਉੱਤੇ ਖਿਜ਼ਾ ਅਤੇ ਬਹਾਰ ਦੀ ਬਰਖਾ ਦਿੰਦਾ ਹੈ। ਉਹ ਪੱਕ ਕਰਦਾ ਹੈ ਕਿ ਸਾਡੀ ਫ਼ਸਲ ਸਹੀ ਸਮੇਂ ਸਿਰ ਹੋਵੇ।'
25 ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ।
26 ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ।
27 ਇਨ੍ਹਾਂ ਮੰਦੇ ਲੋਕਾਂ ਦੇ ਘਰ ਝੂਠ ਨਾਲ ਭਰੇ ਹੋਏ ਹਨ, ਜਿਵੇਂ ਪਿਂਜਰਾ ਪੰਛੀਆਂ ਨਾਲ ਭਰਿਆ ਹੁੰਦਾ ਹੈ। ਉਨ੍ਹਾਂ ਦੇ ਝੂਠ ਨੇ ਉਨ੍ਹਾਂ ਨੂੰ ਅਮੀਰ ਅਤੇ ਤਾਕਤਵਰ ਬਣਾ ਦਿੱਤਾ ਹੈ।
28 ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਰਣਾ ਨਹੀਂ ਕਰਦੇ।
29 ਕੀ ਯਹੂਦਾਹ ਦੇ ਲੋਕਾਂ ਨੂੰ ਮੈਨੂੰ ਇਹ ਗੱਲਾਂ ਕਰਨ ਲਈ ਇਹ ਸਜ਼ਾ ਦੇਣੀ ਚਾਹੀਦੀ ਹੈ?" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਤੁਸੀਂ ਜਾਣਦੇ ਸੀ ਕਿ ਮੈਨੂੰ ਇਹੋ ਜਿਹੀ ਕੌਮ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਦੇ ਉਹ ਅਧਿਕਾਰੀ ਨੇ।"
30 ਯਹੋਵਾਹ ਆਖਦਾ ਹੈ, "ਯਹੂਦਾਹ ਦੇ ਦੇਸ ਅੰਦਰ ਇੱਕ ਭਿਆਨਕ ਅਤੇ ਭੈਭੀਤ ਕਰਨ ਵਾਲੀ ਗੱਲ ਵਾਪਰ ਗਈ ਹੈ।
31 ਨਬੀ ਝੂਠ ਬੋਲਦੇ ਨੇ। ਜਾਜਕ ਉਹ ਗੱਲਾਂ ਨਹੀਂ ਕਰਨਗੇ, ਜਿਨ੍ਹਾਂ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਅਤੇ ਮੇਰੇ ਲੋਕ ਇਸ ਰਸਤੇ ਨੂੰ ਪਿਆਰ ਕਰਦੇ ਨੇ! ਪਰ ਤੁਸੀਂ ਲੋਕ ਕੀ ਕਰੋਂਗੇ ਜਦੋਂ ਤੁਹਾਨੂੰ ਤੁਹਾਡੀ ਸਜ਼ਾ ਮਿਲੇਗੀ?"