ਹਿਜ਼ ਕੀ ਐਲ
ਕਾਂਡ 12
1 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸਨੇ ਆਖਿਆ,
2 "ਆਦਮੀ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਦਰਮਿਆਨ ਰਹਿੰਦਾ ਹੈਂ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ। ਉਨ੍ਹਾਂ ਕੋਲ ਦੇਖਣ ਲਈ ਅੱਖਾਂ ਹਨ (ਉਹ ਚੀਜ਼ਾਂ ਵੇਖਣ ਲਈ ਜੋ ਮੈਂ ਉਨ੍ਹਾਂ ਲਈ ਬਣਾਈਆਂ ਹਨ) ਪਰ ਉਹ ਉਨ੍ਹਾਂ ਚੀਜ਼ਾਂ ਨੂੰ ਨਹੀਂ ਦੇਖਦੇ। ਉਨ੍ਹਾਂ ਕੋਲ ਸੁਣਨ ਲਈ ਕੰਨ ਹਨ (ਉਨ੍ਹਾਂ ਗੱਲਾਂ ਨੂੰ ਸੁਣਨ ਲਈ ਜਿਹੜੀਆਂ ਮੈਂ ਉਨ੍ਹਾਂ ਨੂੰ ਕਰਨ ਲਈ ਆਖੀਆਂ ਹਨ।) ਪਰ ਉਹ ਮੇਰੇ ਆਦੇਸ਼ ਨਹੀਂ ਸੁਣਦੇ। ਕਿ ਉਹ ਬਾਗ਼ੀ ਲੋਕ ਹਨ।
3 ਇਸ ਲਈ, ਆਦਮੀ ਦੇ ਪੁੱਤਰ, ਆਪਣਾ ਬੋਰੀ ਬਿਸਤਰਾ ਬੰਨ੍ਹ ਲੈ। ਇਸ ਤਰ੍ਹਾਂ ਦਰਸਾ ਜਿਵੇਂ ਤੂੰ ਕਿਸੇ ਦੂਰ ਦੇਸ ਨੂੰ ਜਾ ਰਿਹਾ ਹੋਵੇਂ। ਅਜਿਹਾ ਕਰ ਤਾਂ ਜੋ ਲੋਕ ਤੈਨੂੰ ਦੇਖ ਸਕਣ। ਸ਼ਾਇਦ ਉਹ ਤੈਨੂੰ ਦੇਖ ਲੈਣਗੇ - ਪਰ ਉਹ ਬਹੁਤ ਬਾਗ਼ੀ ਲੋਕ ਹਨ।
4 "ਦਿਨ ਵੇਲੇ ਆਪਣਾ ਸਮਾਨ ਬਾਹਰ ਲੈ ਆਵੀਁ ਤਾਂ ਜੋ ਲੋਕ ਤੈਨੂੰ ਦੇਖ ਸਕਣ। ਫ਼ੇਰ ਸ਼ਾਮ ਵੇਲੇ, ਇਸ ਤਰ੍ਹਾਂ ਦਰਸਾਈਁ ਜਿਵੇਂ ਤੂੰ ਕਿਸੇ ਬੰਦੀਵਾਨ ਵਾਂਗ ਦੂਰ ਦੇਸ ਨੂੰ ਜਾ ਰਿਹਾ ਹੋਵੇਂ।
5 ਜਦੋਂ ਲੋਕ ਦੇਖ ਰਹੇ ਹੋਣ, ਕੰਧ ਵਿੱਚ ਪਾੜ ਲਾ ਲਵੀਂ। ਅਤੇ ਕੰਧ ਦੇ ਉਸ ਪਾੜ ਵਿੱਚੋਂ ਬਾਹਰ ਨਿਕਲੀਁ।
6 ਰਾਤ ਵੇਲੇ, ਆਪਣਾ ਬੈਲਾ ਮੋਢੇ ਉੱਤੇ ਚੁਕ੍ਕੀਁ ਅਤੇ ਚਲਾ ਜਾਵੀਂ। ਆਪਣਾ ਮੂੰਹ ਢਕ ਲਵੀਂ ਤਾਂ ਜੋ ਤੂੰ ਇਹ ਨਾ ਦੇਖ ਸਕੇਁ ਕਿ ਤੂੰ ਕਿਧਰ ਜਾ ਰਿਹਾ ਹੈਂ। ਇਹ ਗੱਲਾਂ ਤੂੰ ਜ਼ਰੂਰ ਕਰੀਂ ਤਾਂ ਜੋ ਲੋਕ ਤੈਨੂੰ ਦੇਖ ਸਕਣ। ਕਿਉਂ? ਕਿਉਂ ਕਿ ਮੈਂ ਤੇਰੀ ਵਰਤੋਂ ਇਸਰਾਏਲ ਦੇ ਪਰਿਵਾਰ ਲਈ ਇੱਕ ਮਿਸਾਲ ਵਜੋਂ ਕਰ ਰਿਹਾ ਹਾਂ।"
7 ਇਸ ਲਈ ਮੈਂ (ਇਸਰਾਏਲ ਨੇ) ਉਹੀ ਕੀਤਾ ਜਿਸਦਾ ਮੈਨੂੰ ਆਦੇਸ਼ ਦਿੱਤਾ ਗਿਆ ਸੀ। ਦਿਨ ਵੇਲੇ ਮੈਂ ਆਪਣੇ ਬੈਲੇ ਚੁੱਕੇ ਅਤੇ ਇਸ ਤਰ੍ਹਾਂ ਦਰਸਾਇਆ ਜਿਵੇਂ ਮੈਂ ਕਿਸੇ ਦੂਰ ਦੇਸ ਵੱਲ ਜਾ ਰਿਹਾ ਹੋਵਾਂ। ਉਸ ਸ਼ਾਮ ਨੂੰ ਮੈਂ ਆਪਣੇ ਹੱਥਾਂ ਨਾਲ ਕੰਧ ਵਿੱਚ ਪਾੜ ਲਾਇਆ। ਰਾਤ ਵੇਲੇ ਮੈਂ ਆਪਣਾ ਬੈਲਾ ਮੋਢੇ ਉੱਤੇ ਚੁਕਿਆ ਅਤੇ ਤੁਰ ਪਿਆ। ਅਜਿਹਾ ਮੈਂ ਇਸ ਤਰ੍ਹਾਂ ਕੀਤਾ ਤਾਂ ਜੋ ਸਾਰੇ ਲੋਕ ਮੈਨੂੰ ਦੇਖ ਸਕਣ।
8 ਦੂਸਰੀ ਸਵੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸਨੇ ਮੈਨੂੰ ਆਖਿਆ,
9 "ਆਦਮੀ ਦੇ ਪੁੱਤਰ, ਕੀ ਤੈਨੂੰ ਇਸਰਾਏਲ ਦੇ ਉਨ੍ਹਾਂ ਬਾਗ਼ੀ ਬੰਦਿਆਂ ਨੇ ਇਹ ਪੁਛਿਆ ਸੀ ਕਿ ਤੂੰ ਕੀ ਕਰ ਰਿਹਾ ਹੈਂ?
10 ਉਨ੍ਹਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦੇ ਪ੍ਰਭੂ ਨੇ ਇਹ ਗੱਲਾਂ ਆਖੀਆਂ ਸਨ। ਇਹ ਉਦਾਸ ਸੰਦੇਸ਼ ਯਰੂਸ਼ਲਮ ਦੇ ਆਗੂ ਅਤੇ ਉੱਥੇ ਰਹਿਣ ਵਾਲੇ ਇਸਰਾਏਲ ਦੇ ਸਾਰੇ ਲੋਕਾਂ ਬਾਰੇ ਹੈ।
11 ਉਨ੍ਹਾਂ ਨੂੰ ਆਖੀਂ, 'ਮੈਂ (ਹਿਜ਼ਕੀਏਲ) ਤੁਹਾਡੇ ਸਾਰੇ ਲੋਕਾਂ ਲਈ ਇੱਕ ਮਿਸਾਲ ਹਾਂ। ਇਹ ਜਿਹੜੀਆਂ ਗੱਲਾਂ ਮੈਂ ਕੀਤੀਆਂ ਨੇ ਤੁਹਾਡੇ ਨਾਲ ਸੱਚਮੁੱਚ ਵਾਪਰਨਗੀਆਂ।' ਤੁਸੀਂ ਸੱਚਮੁੱਚ ਕਿਸੇ ਦੂਰ ਦੇਸ ਨੂੰ ਬੰਦੀਆਂ ਵਜੋਂ ਜਾਣ ਲਈ ਮਜ਼ਬੂਰ ਕੀਤੇ ਜਾਵੋਂਗੇ।
12 ਅਤੇ ਤੁਹਾਡਾ ਆਗੂ ਕੰਧ ਵਿੱਚ ਪਾੜ ਲਾਵੇਗਾ ਅਤੇ ਰਾਤ ਵੇਲੇ ਚੋਰੀ ਛਿਪੇ ਨਿਕਲ ਜਾਵੇਗਾ। ਉਹ ਆਪਣਾ ਮੂੰਹ ਢਕ ਲਵੇਗਾ ਤਾਂ ਜੋ ਲੋਕ ਉਸਨੂੰ ਪਹਿਚਾਣ ਨਾ ਸਕਣ ਉਸਦੀਆਂ ਅੱਖਾਂ ਇਹ ਨਹੀਂ ਦੇਖ ਸਕਣਗੀਆਂ ਕਿ ਉਹ ਕਿੱਧਰ ਜਾ ਰਿਹਾ ਹੈ।
13 ਮੈਂ ਉਸ ਉੱਪਰ ਆਪਣਾ ਜਾਲ ਫੈਲਾਵਾਂਗਾ। ਉਹ ਮੇਰੇ ਜਾਲ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸਨੂੰ ਬਾਬਲ, ਚਾਲਡੀਨ ਲੋਕਾਂ ਦੀ ਧਰਤੀ ਉੱਤੇ ਲਿਆਵਾਂਗਾ। ਪਰ ਉਹ ਇਸਨੂੰ ਦੇਖ ਨਹੀਂ ਸਕੇਗਾ ਉਹ ਉੱਥੇ ਮਰ ਜਾਵੇਗਾ।
14 ਮੈਂ ਰਾਜੇ ਦੇ ਲੋਕਾਂ ਨੂੰ ਇਸਰਾਏਲ ਦੇ ਆਲੇ-ਦੁਆਲੇ ਦੇ ਵਿਦੇਸਾਂ ਵਿੱਚ ਰਹਿਣ ਲਈ ਮਜ਼ਬੂਰ ਕਰ ਦਿਆਂਗਾ। ਅਤੇ ਮੈਂ ਉਸਦੀ ਫ਼ੌਜ ਨੂੰ ਹਰ ਦਿਸ਼ਾ ਵਿੱਚ ਖਿੰਡਾ ਦਿਆਂਗਾ ਅਤੇ ਦੁਸ਼ਮਣ ਦੇ ਸਿਪਾਹੀ ਉਸ ਨੂੰ ਭਜਾਉਣਗੇ।
15 ਫ਼ੇਰ ਉਨ੍ਹਾਂ ਲੋਕਾਂ ਨੂੰ ਪਤਾ ਲਗੇਗਾ ਕਿ ਮੈਂ ਯਹੋਵਾਹ ਹਾਂ। ਉਹ ਇਹ ਜਾਣ ਲੈਣਗੇ ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿਡਾਉਂਦਾ। ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਨੂੰ ਹੋਰਨਾਂ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।
16 "ਪਰ ਮੈਂ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੇਵਾਂਗਾ। ਉਹ ਬੀਮਾਰੀ, ਭੁੱਖ ਅਤੇ ਜੰਗ ਨਾਲ ਨਹੀਂ ਮਰਨਗੇ। ਮੈਂ ਉਨ੍ਹਾਂ ਲੋਕਾਂ ਨੂੰ ਜਿਉਂਦਾ ਛੱਡ ਦਿਆਂਗਾ ਤਾਂ ਜੋ ਉਹ ਹੋਰਨਾਂ ਲੋਕਾਂ ਨੂੰ ਆਪਣੀਆਂ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੱਸ ਸਕਣ ਜਿਹੜੀਆਂ ਉਨ੍ਹਾਂ ਨੇ ਮੇਰੇ ਵਿਰੁੱਧ ਕੀਤੀਆਂ ਸਨ। ਅਤੇ ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"
17 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸਨੇ ਆਖਿਆ,
18 "ਆਦਮੀ ਦੇ ਪੁੱਤਰ, ਤੈਨੂੰ ਅਵੱਸ਼ ਹੀ ਇਸ ਤਰ੍ਹਾਂ ਦਰਸਾਉਣਾ ਚਾਹੀਦਾ ਹੈ ਜਿਵੇਂ ਤੂੰ ਬਹੁਤ ਭੈਭੀਤ ਹੋਵੇਂ। ਤੈਨੂੰ ਭੋਜਨ ਕਰਦੇ ਸਮੇਂ ਕੰਬਣਾ ਚਾਹੀਦਾ ਹੈ। ਤੈਨੂੰ ਪਾਣੀ ਪੀਣ ਵੇਲੇ ਫ਼ਿਕਰਮੰਦ ਅਤੇ ਡਰਿਆ ਹੋਇਆ ਦਿਸਣਾ ਚਾਹੀਦਾ ਹੈ।
19 ਤੈਨੂੰ ਇਹ ਗੱਲਾਂ ਆਮ ਬੰਦਿਆਂ ਨੂੰ ਜ਼ਰੂਰ ਦਸ੍ਸਣੀਆਂ ਚਾਹੀਦੀਆਂ ਹਨ। ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, 'ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਯਰੂਸ਼ਲਮ ਦੇ ਲੋਕਾਂ ਨੂੰ ਅਤੇ ਇਸਰਾਏਲ ਦੇ ਹੋਰਨਾਂ ਹਿਸਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਖਦਾ ਹੈ। ਤੁਸੀਂ ਲੋਕ ਜਦੋਂ ਭੋਜਨ ਕਰੋਂਗੇ ਤਾਂ ਬਹੁਤ ਫ਼ਿਕਰਮੰਦ ਹੋਵੋਂਗੇ। ਤੁਸੀਂ ਲੋਕ ਜਦੋਂ ਪਾਣੀ ਪੀਵੋਂਗੇ ਤਾਂ ਬਹੁਤ ਭੈਭੀਤ ਹੋਵੋਂਗੇ। ਕਿਉਂ? ਕਿਉਂ ਕਿ ਤੁਹਾਡੇ ਦੇਸ ਵਿਚਲੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ! ਇਹ ਓਥੇ ਰਹਿੰਦੇ ਲੋਕਾਂ ਦੀ ਹਿੰਸਾ ਕਾਰਣ ਹੈ।
20 ਹੁਣ, ਤੁਹਾਡੇ ਸ਼ਹਿਰਾਂ ਵਿੱਚ ਬਹੁਤ ਬੰਦੇ ਰਹਿੰਦੇ ਹਨ - ਪਰ ਇਹ ਸ਼ਹਿਰ ਤਬਾਹ ਹੋ ਜਾਣਗੇ ਅਤੇ ਜ਼ਮੀਨ ਵੀਰਾਨ ਹੋ ਜਾਵੇਗੀ! ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"
21 ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸਨੇ ਮੈਨੂੰ ਆਖਿਆ,
22 "ਆਦਮੀ ਦੇ ਪੁੱਤਰ, ਲੋਕ ਇਸਰਾਏਲ ਦੀ ਧਰਤੀ ਬਾਰੇ ਇਹ ਕਹਾਉਤ ਕਿਉਂ ਕਹਿੰਦੇ ਹਨ:ਦਿਨ ਲੰਘੇ ਜਾ ਰਹੇ ਹਨ ਪਰ ਕੋਈ ਦਰਸ਼ਨ ਪੂਰਾ ਨਹੀਂ ਹੋ ਰਿਹਾ।
23 "ਉਨ੍ਹਾਂ ਲੋਕਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਸ ਕਹਾਉਤ ਨੂੰ ਰੋਕ ਦੇਵੇਗਾ। ਉਹ ਲੋਕ ਇਸਰਾਏਲ ਬਾਰੇ ਇਹ ਗੱਲਾਂ ਫ਼ੇਰ ਨਹੀਂ ਆਖਣਗੇ। ਹੁਣ ਉਹ ਇਹ ਕਹਾਉਤ ਕਹਿਣਗੇ:ਛੇਤੀ ਆਵੇਗੀ ਮੁਸੀਬਤ, ਸਾਰੇ ਦਰਸ਼ਨ ਪੂਰੇ ਹੋਣਗੇ।
24 "ਇਹ ਸੱਚ ਹੈ, ਕਿ ਇਸਰਾਏਲ ਵਿੱਚ ਝੂਠੇ ਦਰਸ਼ਨ ਫ਼ੇਰ ਤੋਂ ਨਹੀਂ ਵਾਪਰਨਗੇ। ਇੱਥੇ ਹੋਰ ਜਾਦੂਗਰ ਅਜਿਹੀਆਂ ਗੱਲਾਂ ਦੱਸਣ ਵਾਲੇ ਨਹੀਂ ਹੋਣਗੇ ਜਿਹੜੀਆਂ ਸੱਚ ਨਹੀਂ ਨਿਕਲਦੀਆਂ।
25 ਕਿਉਂ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਓਹੋ ਕੁਝ ਆਖਾਂਗਾ ਜੋ ਮੈਂ ਆਖਣਾ ਚਾਹੁੰਦਾ ਹਾਂ ਅਤੇ ਉਹ ਗੱਲ ਵਾਪਰੇਗੀ! ਅਤੇ ਮੈਂ ਵਕਤ ਨੂੰ ਫ਼ੈਲਣ ਨਹੀਂ ਦਿਆਂਗਾ। ਉਹ ਮੁਸੀਬਤਾਂ ਛੇਤੀ ਆ ਰਹੀਆਂ ਹਨ - ਤੁਹਾਡੇ ਆਪਣੇ ਜੀਵਨ-ਕਾਲ ਵਿੱਚ। ਤੁਸੀਂ ਬਾਗ਼ੀ ਲੋਕੋ, ਜਦੋਂ ਮੈਂ ਕੁਝ ਆਖਦਾ ਹਾਂ ਤਾਂ ਮੈਂ ਉਸਨੂੰ ਵਾਪਰਨ ਦਿੰਦਾ ਹਾਂ।" ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
26 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸਨੇ ਆਖਿਆ,
27 "ਆਦਮੀ ਦੇ ਪੁੱਤਰ, ਇਸਰਾਏਲ ਦੇ ਲੋਕ ਇਹ ਸੋਚਦੇ ਹਨ ਕਿ ਜਿਹੜੇ ਵੀ ਦਰਸ਼ਨ ਮੈਂ ਤੈਨੂੰ ਦਿਖਾਉਂਦਾ ਹਾਂ ਉਹ ਦੂਰ ਭਵਿੱਖ ਦੇ ਕਿਸੇ ਆਉਣ ਵਾਲੇ ਸਮੇਂ ਲਈ ਹਨ। ਉਹ ਸੋਚਦੇ ਹਨ ਕਿ ਜੋ ਗੱਲਾਂ ਤੂੰ ਕਰ ਰਿਹਾ ਹੈਂ ਉਹ ਹੁਣ ਤੋਂ ਬਹੁਤ-ਬਹੁਤ ਵਰ੍ਹੇ ਬਾਦ ਵਾਪਰਨਗੀਆਂ।
28 ਇਸ ਲਈ ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਦੱਸ ਦੇਣੀਆਂ ਚਾਹੀਦੀਆਂ ਹਨ, 'ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ: ਮੈਂ ਹੋਰ ਦੇਰੀ ਨਹੀਂ ਕਰਾਂਗਾ। ਜੇ ਮੈਂ ਆਖਦਾ ਹਾਂ ਕਿ ਕੁਝ ਵਾਪਰੇਗਾ ਤਾਂ ਇਹ ਜ਼ਰੂਰ ਵਾਪਰੇਗਾ!"' ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।