ਹਿਜ਼ ਕੀ ਐਲ
ਕਾਂਡ 41
1 ਫ਼ੇਰ ਆਦਮੀ ਮੈਨੂੰ ਪਵਿੱਤਰ ਸਬਾਨ ਅੰਦਰ ਲੈ ਗਿਆ। ਉਸਨੇ ਕਮਰੇ ਦੇ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਪਾਸਿਆਂ ਦੀਆਂ ਉਹ ਕੰਧਾਂ ਹਰ ਪਾਸਿਓ 6 ਹੱਥ ਮੋਟੀਆਂ ਸਨ।
2 ਦਰਵਾਜ਼ਾ 10 ਹੱਥ ਚੌੜਾ ਸੀ। ਦਰਵਾਜ਼ੇ ਵਾਲੇ ਰਸਤੇ ਦੇ ਪਾਸੇ ਹਰ ਪਾਸਿਓ 5 ਹੱਥ ਸਨ। ਆਦਮੀ ਨੇ ਉਸ ਕਮਰੇ ਨੂੰ ਨਾਪਿਆ। ਇਹ 40 ਹੱਥ ਲੰਮਾ ਅਤੇ 20 ਹੱਥ ਚੌੜਾ ਸੀ।
3 ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ 2 ਹੱਥ ਮੋਟੀ ਅਤੇ 7 ਹੱਥ ਚੌੜੀ ਸੀ। ਦਰਵਾਜ਼ੇ ਦਾ ਰਸਤਾ 6 ਹਬ੍ਬ ਚੌੜਾ ਸੀ।
4 ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ 20 ਹੱਥ ਲੰਮੀ ਅਤੇ 20 ਹਬ੍ਬ ਚੌੜੀ ਸੀ। ਆਦਮੀ ਨੇ ਮੈਨੂੰ ਆਖਿਆ, "ਇਹ ਅੱਤ ਪਵਿੱਤਰ ਸਬਾਨ ਹੈ।"
5 ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ
6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ। 6 ਪਾਸਿਆਂ ਦੇ ਕਮਰੇ ਇੱਕ ਦੇ ਉੱਪਰ ਇੱਕ, ਤਿੰਨ ਵੱਖੋ-ਵੱਖ ਮਂਜ਼ਿਲਾਂ ਉੱਤੇ ਸਨ। ਹਰ ਮੰਜ਼ਿਲ ਉੱਤੇ 30 ਕਮਰੇ ਸਨ। ਮੰਦਰ ਦੀ ਕੰਧ ਛਜਿਆਂ ਨਾਲ ਬਣਾਈ ਗਈ ਸੀ। ਪਾਸਿਆਂ ਦੇ ਕਮਰੇ ਇਨ੍ਹਾਂ ਛਜਿਆਂ ਉੱਤੇ ਟਿਕੇ ਹੋਏ ਸਨ ਪਰ ਮੰਦਰ ਦੀ ਕੰਧ ਨਾਲ ਜੁੜੇ ਹੋਏ ਨਹੀਂ ਸਨ।
7 ਵੱਖੀ ਦੇ ਕਮਰਿਆਂ ਦੀ ਹਰ ਮੰਜ਼ਿਲ ਜਿਹੜੀ ਮੰਦਰ ਦੇ ਆਲੇ-ਦੁਆਲੇ ਸੀ, ਹੇਠਲੀ ਮੰਜ਼ਿਲ ਨਾਲੋਂ ਚੌੜੀ ਸੀ। ਮੰਦਰ ਦੁਆਲੇ ਦੇ ਕਮਰਿਆਂ ਦੀਆਂ ਕੰਧਾਂ ਜਿਵੇਂ ਜਿਵੇਂ ਉੱਚੀਆਂ ਜਾਂਦੀਆਂ ਸਨ ਤੰਗ ਹੁੰਦੀਆਂ ਜਾਂਦੀਆਂ ਸਨ। ਇਸ ਲਈ ਉਪਰਲੀਆਂ ਮੰਜ਼ਲਾਂ ਦੇ ਕਮਰੇ ਚੌਰੇੜੇ ਸਨ। ਹੇਠਲੀ ਮੰਜ਼ਿਲ ਤੋਂ ਸਭ ਤੋਂ ਉੱਚੀ ਮੰਜ਼ਿਲ ਤੱਕ ਵਿਚਕਾਰਲੀ ਮੰਜ਼ਿਲ ਤੋਂ ਹੋਕੇ ਪੌੜੀਆਂ ਜਾਂਦੀਆਂ ਸਨ।
8 ਮੈਂ ਇਹ ਵੀ ਦੇਖਿਆ ਕਿ ਮੰਦਰ ਦਾ ਆਧਾਰ ਇਸਦੇ ਸਾਰਿਆਂ ਪਾਸਿਆਂ ਤੋਂ ਉੱਚਾ ਉਠਿਆ ਹੋਇਆ ਸੀ। ਇਹ ਪਾਸਿਆਂ ਦੇ ਕਮਰਿਆਂ ਦੀ ਬੁਨਿਆਦ ਸੀ ਅਤੇ ਇਹ ਬਿਲਕੁਲ ਛੇ ਹੱਥ ਉੱਚਾ ਸੀ।
9 ਪਾਸਿਆਂ ਦੇ ਕਮਰਿਆਂ ਦੀ ਬਾਹਰਲੀ ਕੰਧ 5 ਹੱਥ ਮੋਟੀ ਸੀ। ਮੰਦਰ ਦੀ ਪਾਸਿਆਂ ਦੇ ਕਮਰਿਆਂ
10 ਅਤੇ ਜਾਜਕਾਂ ਦੇ ਕਮਰਿਆਂ ਵਿਚਕਾਰ ਇੱਕ ਖੁਲ੍ਹੀ ਜਗ੍ਹਾ ਸੀ। ਇਹ 20 ਹੱਥ ਚੌੜੀ ਸੀ ਅਤੇ ਮੰਦਰ ਦੇ ਆਲੇ-ਦੁਆਲੇ ਹਰ ਪਾਸੇ ਸੀ।
11 ਪਾਸਿਆਂ ਦੇ ਕਮਰਿਆਂ ਦੇ ਦਰਵਾਜ਼ੇ ਉੱਚੇ ਹੋਏ ਆਧਾਰ ਵੱਲ ਖੁਲ੍ਹਦੇ ਸਨ। ਇੱਕ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ ਅਤੇ ਇੱਕ ਪ੍ਰਵੇਸ਼ ਦੁਆਰ ਦੱਖਣ ਵਾਲੇ ਪਾਸੇ। ਉਠਿਆ ਹੋਇਆ ਆਧਾਰ ਸਾਰੇ ਪਾਸਿਓ 5 ਹਬ੍ਬ ਚੌੜਾ ਸੀ।
12 ਸੀਮਾ ਬਧ੍ਧ ਖੇਤਰ ਦੇ ਪੱਛਮ ਵਾਲੇ ਪਾਸੇ ਤੇ ਇੱਕ ਇਮਾਰਤ ਸੀ। ਇਹ ਇਮਾਰਤ 70 ਹੱਥ ਚੌੜੀ ਅਤੇ 90 ਹੱਥ ਲੰਮੀ ਸੀ। ਇਮਾਰਤ ਦੀ ਕੰਧ ਹਰ ਪਾਸਿਓ 5 ਹੱਥ ਮੋਟੀ ਸੀ।
13 ਫ਼ੇਰ ਆਦਮੀ ਨੇ ਮੰਦਰ ਨੂੰ ਨਾਪਿਆ। ਮੰਦਰ 100 ਹੱਥ ਲੰਮਾ ਸੀ। ਇਮਾਰਤ ਅਤੇ ਇਸ ਦੀਆਂ ਕੰਧਾਂ ਸਣੇ ਸੀਮਾਬਧ੍ਧ ਖੇਤਰ 100 ਹੱਥ ਲੰਮਾ ਸੀ।
14 ਪੂਰਬ ਵਾਲੇ ਪਾਸੇ ਦਾ ਸੀਮਾ ਬਧ੍ਧ ਖੇਤਰ, ਜਿਹੜਾ ਮੰਦਰ ਦੇ ਸਾਮ੍ਹਣੇ ਸੀ, ਉਹ ਵੀ 100 ਹੱਥ ਲੰਮਾ ਸੀ।
15 ਆਦਮੀ ਨੇ ਮੰਦਰ ਦੇ ਪਿਛਵਾੜੇ ਦੇ ਸੀਮਾਬਧ੍ਧ ਖੇਤਰ ਵਿਚਲੀ ਇਮਾਰਤ ਦੀ ਲੰਬਾਈ ਨਾਪੀ। ਇਹ ਇੱਕ ਕੰਧ ਤੋਂ ਲੈਕੇ ਦੂਸਰੀ ਕੰਧ ਤੀਕ 100 ਹੱਥ ਸੀ।ਅੱਤ ਪਵਿੱਤਰ ਸਬਾਨ, ਪਵਿੱਤਰ ਸਬਾਨ ਅਤੇ ਵਰਾਂਡਾ ਜਿਸਦਾ ਮੂੰਹ ਅੰਦਰਲੇ ਵਿਹੜੇ ਵੱਲ ਸੀ,
16 ਉਸ ਦੀਆਂ ਸਾਰੀਆਂ ਕੰਧਾਂ ਉੱਤੇ ਲੱਕੜੀ ਦੇ ਫ਼ੱਟੇ ਲੱਗੇ ਹੋਏ ਸਨ। ਸਾਰੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਆਲੇ-ਦੁਆਲੇ ਲੱਕੜੀ ਦੀ ਝਾਲਰ ਲਗੀ ਹੋਈ ਸੀ। ਮੰਦਰ ਵਿੱਚ, ਦਰਵਾਜ਼ੇ ਵਾਲੇ ਰਸਤੇ ਕੋਲ ਫ਼ਰਸ਼ ਤੋਂ ਉੱਪਰ ਖਿੜਕੀਆਂ ਤੀਕ ਲੱਕੜੀ ਦੇ ਫ਼ੱਟੇ ਲੱਗੇ ਸਨ ਜਿਹੜੇ ਦਰਵਾਜ਼ੇ ਉੱਪਰਲੀ
17 ਕਂਧ ਦੇ ਇੱਕ ਹਿੱਸੇ ਤੱਕ ਜਾਂਦੇ ਸਨ।ਮੰਦਰ ਦੇ ਅੰਦਰਲੇ ਕਮਰੇ ਅਤੇ ਬਾਹਰਲੇ ਕਮਰੇ ਦੀਆਂ ਕੰਧਾਂ ਉੱਤੇ
18 ਕਰੂਬੀ ਦੇ ਫ਼ਰਿਸ਼ਤਿਆਂ ਅਤੇ ਖਜ਼ੂਰ ਦੇ ਰੁੱਖਾਂ ਦੀ ਨਕਾਸ਼ੀ ਕੀਤੀ ਗਈ ਸੀ। ਕਰੂਬੀ ਦੇ ਫਰਿਸ਼ਤਿਆਂ ਦੇ ਵਿਚਕਾਰ ਖਜ਼ੂਰ ਦਾ ਰੁੱਖ ਸੀ। ਹਰ ਕਰੂਬੀ ਦੇ ਫ਼ਰਿਸ਼ਤੇ ਦੇ ਦੋ ਚਿਹਰੇ ਸਨ।
19 ਇੱਕ ਚਿਹਰਾ ਆਦਮੀ ਦਾ ਚਿਹਰਾ ਸੀ ਜਿਹੜਾ ਇੱਕ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਦੂਸਰਾ ਚਿਹਰਾ ਸ਼ੇਰ ਦਾ ਚਿਹਰਾ ਸੀ ਜਿਹੜਾ ਦੂਸਰੇ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਉਹ ਮੰਦਰ ਦੇ ਹਰ ਪਾਸੇ ਉਕਰੇ ਹੋਏ ਸਨ।
20 ਫ਼ਰਸ਼ ਤੋਂ ਲੈਕੇ ਦਰਵਾਜ਼ੇ ਦੇ ਉਤਲੇ ਹਿੱਸੇ ਤੀਕ, ਪਵਿੱਤਰ ਸਬਾਨ ਦੀਆਂ ਸਾਰੀਆਂ ਕੰਧਾਂ ਉੱਤੇ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ।
21 ਪਵਿੱਤਰ ਸਬਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਬਾਨ ਦੇ ਸਾਮ੍ਹਣੇ ਕੋਈ ਚੀਜ਼ ਸੀ ਜਿਹੜੀ
22 ਲੱਕੜੀ ਦੀ ਬਣੀ ਜਗਵੇਦੀ ਵਰਗੀ ਨਜ਼ਰ ਆਉਂਦੀ ਸੀ। ਇਹ 3 ਹੱਥ ਉੱਚੀ ਅਤੇ 2 ਹੱਥ ਲੰਮੀ ਸੀ। ਇਸਦੇ ਕੋਨੇ ਇਸਦਾ ਆਧਾਰ ਅਤੇ ਇਸਦੇ ਪਾਸੇ ਲਕੜੀ ਦੇ ਸਨ। ਆਦਮੀ ਨੇ ਮੈਨੂੰ ਆਖਿਆ, "ਇਹੀ ਉਹ ਮੇਜ਼ ਹੈ ਜਿਹੜਾ ਯਹੋਵਾਹ ਦੇ ਸਾਮ੍ਹਣੇ ਹੈ।"
23 ਪਵਿੱਤਰ ਸਬਾਨ ਅਤੇ ਅੱਤ ਪਵਿੱਤਰ ਸਬਾਨ, ਦੋਹਾਂ ਦਾ ਇੱਕ ਦੂਸਰਾ ਦਰਵਾਜ਼ਾ ਸੀ
24 ਹਰ ਦਰਵਾਜ਼ਾ ਦੋ ਛੋਟੇ ਦਰਵਾਜ਼ਿਆਂ ਦਾ ਬਣਿਆ ਹੋਇਆ ਸੀ। ਹਰ ਦਰਵਾਜ਼ਾ ਅਸਲ ਵਿੱਚ ਦੋ ਝੂਲਦੇ ਦਰਵਾਜ਼ੇ ਸਨ।
25 ਅਤੇ ਪਵਿੱਤਰ ਸਬਾਨ ਦੇ ਦਰਵਾਜ਼ਿਆਂ ਉੱਤੇ ਵੀ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ। ਉਹ ਉਨ੍ਹਾਂ ਵਰਗੇ ਹੀ ਸਨ ਜਿਹੜੇ ਕੰਧਾਂ ਉੱਤੇ ਉਕਰੇ ਹੋਏ ਸਨ। ਵਰਾਂਡਾ ਦੇ ਸਾਮ੍ਹਣੇ ਵਾਲੇ ਪਾਸੇ ਉੱਪਰ ਲੱਕੜੀ ਦੀ ਛੱਤ ਸੀ।
26 ਵਰਾਂਡਾ ਦੀਆਂ ਦੋਹਾਂ ਪਾਸਿਆਂ ਦੀਆਂ ਕੰਧਾਂ, ਵਰਾਂਡਾ ਉਤਲੀ ਛੱਤ ਉੱਤੇ, ਅਤੇ ਮੰਦਰ ਦੇ ਦੁਆਲੇ ਦੇ ਕਮਰਿਆਂ ਉੱਤੇ ਫ਼ਰੇਮ ਵਾਲੀਆਂ ਖਿੜਕੀਆਂ ਅਤੇ ਖਜ਼ੂਰ ਦੇ ਰੁੱਖ ਸਨ।