ਦਾਨੀ ਐਲ

1 2 3 4 5 6 7 8 9 10 11 12

ਕਾਂਡ 10

1 ਖੋਰਸ ਫ਼ਾਰਸ ਦਾ ਰਾਜਾ ਸੀ। ਖੋਰਸ ਦੇ ਰਾਜ ਦੇ ਤੀਸਰੇ ਵਰ੍ਹੇ ਦੌਰਾਨ, ਦਾਨੀੇਲ ਨੂੰ ਇਨ੍ਹਾਂ ਗੱਲਾਂ ਦਾ ਗਿਆਨ ਹੋਇਆ। (ਦਾਨੀੇਲ ਦਾ ਦੂਸਰਾ ਨਾਮ ਬੇਲਸ਼ਸ਼੍ਸ਼ਰ ਹੈ।) ਇਹ ਗੱਲਾਂ ਸਹੀ ਹਨ ਪਰ ਸਮਝਣੀਆਂ ਬਹੁਤ ਕਠਿਨ ਹਨ। ਪਰ ਦਾਨੀੇਲ ਨੇ ਇਨ੍ਹਾਂ ਗੱਲਾਂ ਨੂੰ ਸਮਝਿਆ। ਇਨਾਂ ਬਾਰੇ ਉਸਨੂੰ ਇੱਕ ਦਰਸ਼ਨ ਵਿੱਚ ਸਮਝਾਇਆ ਗਿਆ।
2 ਦਾਨੀੇਲ ਆਖਦਾ ਹੈ, "ਉਸ ਸਮੇਂ ਦੌਰਾਨ, ਮੈਂ, ਦਾਨੀੇਲ ਨੇ ਤਿੰਨਾਂ ਹਫ਼ਤਿਆਂ ਤੱਕ ਵਿਰਲਾਪ ਕੀਤਾ।
3 ਉਨ੍ਹਾਂ ਤਿੰਨ ਹਫ਼ਤਿਆਂ ਦੌਰਾਨ ਮੈਂ ਕੋਈ ਵੀ ਚੰਗਾ ਭੋਜਨ ਨਹੀਂ ਕੀਤਾ। ਮੈਂ ਕੋਈ ਮਾਸ ਨਹੀਂ ਖਾਧਾ। ਮੈਂ ਕੋਈ ਮੈਅ ਨਹੀਂ ਪੀਤੀ। ਮੈਂ ਆਪਣੇ ਸਿਰ ਤੇ ਕੋਈ ਤੇਲ ਨਹੀਂ ਲਾਇਆ। ਮੈਂ ਇਨ੍ਹਾਂ ਵਿੱਚੋਂ ਕੋਈ ਵੀ ਗੱਲ, ਤਿੰਨਾ ਹਫ਼ਤਿਆਂ ਤੱਕ, ਨਹੀਂ ਕੀਤੀ।
4 "ਸਾਲ ਦੇ ਪਹਿਲੇ ਮਹੀਨੇ ਦੇ 24 ਵੇਂ ਦਿਨ, ਮੈਂ ਮਹਾਨ ਤਿਗ੍ਰਿਸ ਨਦੀ ਦੇ ਕੰਢੇ ਖਲੋਤਾ ਹੋਇਆ ਸਾਂ।
5 ਜਦੋਂ ਮੈਂ ਓਥੇ ਖਲੋਤਾ ਹੋਇਆ ਸਾਂ, ਮੈਂ ਉੱਪਰ ਵੱਲ ਵੇਖਿਆ। ਅਤੇ ਮੈਂ ਇੱਕ ਆਦਮੀ ਨੂੰ ਆਪਣੇ ਸਾਮ੍ਹਣੇ ਖਲੋਤਿਆ ਦੇਖਿਆ। ਉਸਨੇ ਸੂਤੀ ਕੱਪੜੇ ਪਾਏ ਹੋਏ ਸਨ। ਉਸਦੇ ਲੱਕ ਦੁਆਲੇ ਸ਼ੁਧ ਸੋਨੇ ਦੀ ਪੇਟੀ ਬੰਨ੍ਹ ਹੋਈ ਸੀ।
6 ਉਸਦਾ ਸ਼ਰੀਰ ਕੂਲੇ ਚਮਕਦਾਰ ਪੱਥਰ ਵਰਗਾ ਸੀ। ਉਸਦਾ ਚਿਹਰਾ ਬਿਜਲੀ ਵਾਂਗ ਲਿਸ਼ਕਦਾ ਸੀ! ਉਸਦੀਆਂ ਅੱਖਾਂ ਅੱਗ ਦੀਆਂ ਲਾਟਾਂ ਵਰਗੀਆਂ ਸਨ। ਉਸਦੇ ਹੱਥ ਪੈਰ ਲਿਸ਼ਕਦੇ ਪਿੱਤਲ ਵਰਗੇ ਸਨ! ਉਸਦੀ ਆਵਾਜ਼ ਲੋਕਾਂ ਦੀ ਭੀੜ ਵਰਗੀ ਉੱਚੀ ਸੀ!
7 "ਮੈਂ, ਦਾਨੀੇਲ, ਹੀ ਇਕੱਲਾ ਬੰਦਾ ਸਾਂ ਜਿਸਨੇ ਇਹ ਦਰਸ਼ਨ ਦੇਖਿਆ। ਮੇਰੇ ਨਾਲ ਦੇ ਬੰਦਿਆਂ ਨੇ ਦਰਸ਼ਨ ਨਹੀਂ ਦੇਖਿਆ ਪਰ ਤਾਂ ਵੀ ਉਹ ਭੈਭੀਤ ਸਨ। ਉਹ ਇਤਨੇ ਭੈਭੀਤ ਸਨ ਕਿ ਉਹ ਦੌੜਕੇ ਛੁਪ ਗਏ।
8 ਇਸ ਲਈ ਮੈਂ ਇਕੱਲਾ ਰਹਿ ਗਿਆ। ਮੈਂ ਇਸ ਦਰਸ਼ਨ ਨੂੰ ਦੇਖ ਰਿਹਾ ਸਾਂ - ਅਤੇ ਇਸਨੇ ਮੈਨੂੰ ਭੈਭੀਤ ਕਰ ਦਿੱਤਾ। ਮੇਰੀ ਤਾਕਤ ਖਤਮ ਹੋ ਗਈ। ਮੇਰਾ ਚਿਹਰਾ ਮੁਰਦਾ ਬੰਦੇ ਦੇ ਚਿਹਰੇ ਵਾਂਗ ਬਗ੍ਗਾ ਹੋ ਗਿਆ, ਅਤੇ ਮੈਂ ਬੇਸਹਾਰਾ ਸਾਂ।
9 ਫ਼ੇਰ ਮੈਂ ਦਰਸ਼ਨ ਵਿਚਲੇ ਆਦਮੀ ਨੂੰ ਬੋਲਦਿਆਂ ਸੁਣਿਆ। ਜਦੋਂ ਮੈਂ ਉਸਦੀ ਆਵਾਜ਼ ਸੁਣ ਰਿਹਾ ਸਾਂ, ਮੈਂ ਡੂੰਘੀ ਨੀਂਦੇ ਸੌਂ ਗਿਆ। ਮੇਰਾ ਚਿਹਰਾ ਧਰਤੀ ਉੱਤੇ ਜਾ ਪਿਆ।
10 "ਫ਼ੇਰ ਇੱਕ ਹੱਥ ਨੇ ਮੈਨੂੰ ਛੁਹਿਆ ਜਦੋਂ ਇਹ ਵਾਪਰਿਆ, "ਮੈਂ ਆਪਣੇ ਹੱਥਾਂ ਪੈਰਾਂ ਭਾਰ ਉੱਠ ਖਲੋਤਾ। ਮੈਂ ਇੰਨਾਂ ਭੈਭੀਤ ਸਾਂ ਕਿ ਮੈਂ ਕੰਬ ਰਿਹਾ ਸਾਂ।
11 ਦਰਸ਼ਨ ਵਿਚਲੇ ਆਦਮੀ ਨੇ ਮੈਨੂੰ ਆਖਿਆ, 9 ਦਾਨੀੇਲ, ਪਰਮੇਸ਼ੁਰ ਤੈਨੂੰ ਬਹੁਤ ਪਿਆਰ ਕਰਦਾ ਹੈ। ਜਿਹੜੇ ਸ਼ਬਦ ਮੈਂ ਤੈਨੂੰ ਆਖ ਰਿਹਾ ਹਾਂ ਉਨ੍ਹਾਂ ਬਾਰੇ ਬਹੁਤ ਧਿਆਨ ਨਾਲ ਸੋਚ। ਉੱਠ ਖਲੋ, ਮੈਨੂੰ ਤੇਰੇ ਕੋਲ ਭੇਜਿਆ ਗਿਆ ਹੈ। ਅਤੇ ਜਦੋਂ ਉਸਨੇ ਇਹ ਆਖਿਆ, ਮੈਂ ਉੱਠਕੇ ਖੜਾ ਹੋ ਗਿਆ। ਮੈਂ ਹਾਲੇ ਵੀ ਕੰਬ ਰਿਹਾ ਸਾਂ ਕਿਉਂ ਕਿ ਮੈਂ ਭੈਭੀਤ ਸਾਂ।
12 ਫ਼ੇਰ ਦਰਸ਼ਨ ਵਿਚਲੇ ਆਦਮੀ ਨੇ ਦੋਬਾਰਾ ਗੱਲ ਸ਼ੁਰੂ ਕੀਤੀ। ਉਸਨੇ ਆਖਿਆ, 9 ਦਾਨੀੇਲ, ਭੈਭੀਤ ਨਾ ਹੋ। ਉਸ ਪਹਿਲੇ ਦਿਨ ਤੋਂ ਹੀ ਜਦੋਂ ਤੂੰ ਸਿਆਣਪ ਹਾਸਿਲ ਕਰਨ ਦਾ ਅਤੇ ਪਰਮੇਸ਼ੁਰ ਅੱਗੇ ਨਿਰਮਾਣ ਹੋਣ ਦਾ ਨਿਰਣਾ ਕੀਤਾ ਸੀ। ਉਹ ਤੇਰੀਆਂ ਪ੍ਰਾਰਬਨਾਂ ਸੁਣਦਾ ਰਿਹਾ ਹੈ। ਮੈਂ ਤੇਰੇ ਕੋਲ ਇਸ ਲਈ ਆਇਆ ਹਾਂ ਕਿਉਂ ਕਿ ਤੂੰ ਪ੍ਰਾਰਥਨਾ ਕਰਦਾ ਰਿਹਾ ਹੈਂ।
13 ਪਰ ਫ਼ਾਰਸ ਦਾ ਸ਼ਹਿਜ਼ਾਦਾ ਮੇਰੇ ਨਾਲ ਲੜਦਾ ਰਿਹਾ ਹੈ ਅਤੇ 21 ਦਿਨਾਂ ਤੋਂ ਮੈਨੂੰ ਪਰੇਸ਼ਾਨ ਕਰ ਰਿਹਾ ਹੈ। ਫ਼ੇਰ ਸਭ ਤੋਂ ਮਹੱਤਵਪੂਰਣ ਸ਼ਹਿਜਾਦਿਆਂ ਵਿੱਚੋਂ ਇੱਕ, ਮੀਕਾੇਲ, ਮੇਰੀ ਸਹਾਇਤਾ ਕਰਨ ਲਈ ਆਇਆ ਇਸ ਲਈ ਮੈਂ ਉਸਨੂੰ ਓਥੇ ਫਾਰਸ ਦੇ ਰਾਜੇ ਕੋਲ ਛੱਡ ਦਿੱਤਾ।
14 ਦਾਨੀੇਲ, ਹੁਣ ਮੈਂ ਤੇਰੇ ਕੋਲ ਆਇਆ ਹਾਂ ਤੈਨੂੰ ਇਹ ਸਮਝਾਉਣ ਲਈ ਕਿ ਭਵਿੱਖ ਵਿੱਚ ਤੇਰੇ ਲੋਕਾਂ ਨਾਲ ਕੀ ਵਾਪਰੇਗਾ। ਇਹ ਦਰਸ਼ਨ ਭਵਿੱਖ ਦੇ ਸਮੇਂ ਬਾਰੇ ਹੈ।9
15 "ਜਦੋਂ ਉਹ ਆਦਮੀ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਮੈਂ ਬਹੁਤ ਝੁਕ ਕੇ ਸਿਜਦਾ ਕੀਤਾ। ਮੈਂ ਬੋਲ ਨਹੀਂ ਸਾਂ ਸਕਦਾ।
16 ਫ਼ੇਰ ਉਸਨੇ, ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ, ਮੇਰੇ ਹੋਠਾਂ ਨੂੰ ਛੁਹਿਆ। ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਣਾ ਸ਼ੁਰੂ ਕੀਤਾ। ਮੈਂ ਆਪਣੇ ਸਾਮ੍ਹਣੇ ਖਲੋਤੇ ਹੋਏ ਨੂੰ ਆਖਿਆ, 9 ਸ਼੍ਰੀਮਾਨ, ਜੋ ਮੈਂ ਦਰਸ਼ਨ ਵਿੱਚ ਵੇਖਿਆ ਉਸ ਕਾਰਣ ਮੇਰਾ ਢਿੱਡ ਰਿੜਕ ਰਿਹਾ ਹੈ। ਮੈਂ ਬੇਸਹਾਰਾ ਅਨੁਭਵ ਕਰਦਾ ਹਾਂ।
17 ਸ਼੍ਰੀਮਾਨ, ਮੈਂ ਤੁਹਾਡਾ ਸੇਵਕ ਦਾਨੀੇਲ ਹਾਂ। ਮੈਂ ਤੁਹਾਡੇ ਨਾਲ ਕਿਵੇਂ ਗੱਲ ਕਰ ਸਕਦਾ ਹਾਂ? ਮੇਰੀ ਤਾਕਤ ਖਤਮ ਹੋ ਗਈ ਹੈ ਅਤੇ ਮੈਨੂੰ ਸਾਹ ਲੈਣਾ ਵੀ ਔਖਾ ਮਹਿਸੂਸ ਹੋ ਰਿਹਾ ਹੈ।'
18 "ਉਹ ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ। ਉਸਨੇ ਮੈਨੂੰ ਫ਼ੇਰ ਛੁਹਿਆ। ਜਦੋਂ ਉਸਨੇ ਮੈਨੂੰ ਛੁਹਿਆ ਤਾਂ ਮੈਂ ਬਿਹਤਰ ਅਨੁਭਵ ਕੀਤਾ।
19 ਫ਼ੇਰ ਉਸਨੇ ਆਖਿਆ, 9 ਦਾਨੀੇਲ, ਭੈਭੀਤ ਨਾ ਹੋ। ਪਰਮੇਸ਼ੂਰ ਤੈਨੂੰ ਬਹੁਤ ਪਿਆਰ ਕਰਦਾ ਹੈ। ਤੈਨੂੰ ਸ਼ਾਂਤੀ ਮਿਲੇ। ਹੁਣ ਤਕੜਾ ਹੋ, ਮਜ਼ਬੂਤ ਬਣ।9"ਜਦੋਂ ਉਸਨੇ ਮੇਰੇ ਨਾਲ ਗੱਲ ਕੀਤੀ, ਮੈਂ ਤਕੜਾ ਹੋ ਗਿਆ। ਫ਼ੇਰ ਮੈਂ ਆਖਿਆ, 9 ਸ਼੍ਰੀਮਾਨ, ਤੁਸੀਂ ਮੈਨੂੰ ਤਾਕਤ ਬਖਸ਼ੀ ਹੈ। ਹੁਣ ਤੁਸੀਂ ਗੱਲ ਕਰ ਸਕਦੇ ਹੋ।'
20 "ਇਸ ਲਈ ਫ਼ੇਰ ਉਸਨੇ ਆਖਿਆ, 9 ਦਾਨੀੇਲ, ਕੀ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਕੋਲ ਕਿਉਂ ਆਇਆ ਹਾਂ। ਛੇਤੀ ਹੀ ਮੈਨੂੰ ਫ਼ਾਰਸ ਦੇ ਸ਼ਹਿਜ਼ਾਦੇ (ਦੂਤ) ਨਾਲ ਲੜਨ ਲਈ ਵਾਪਸ ਜਾਣਾ ਪਵੇਗਾ। ਜਦੋਂ ਮੈਂ ਜਾਵਾਂਗਾ ਯੂਨਾਨ ਦਾ ਸ਼ਹਿਜ਼ਾਦਾ (ਦੂਤ) ਆ ਜਾਵੇਗਾ।
21 ਪਰ ਦਾਨੀੇਲ, ਇਸਤੋਂ ਪਹਿਲਾਂ ਕਿ ਮੈਂ ਜਾਵਾਂ ਮੈਂ ਤੈਨੂੰ ਇਹ ਗੱਲ ਜ਼ਰੂਰ ਦੱਸਾਂਗਾ ਕਿ ਸੱਚ ਦੀ ਕਿਤਾਬ ਅੰਦਰ ਕੀ ਲਿਖਿਆ ਹੋਇਆ ਹੈ। ਮੇਰੇ ਨਾਲ ਉਨ੍ਹਾਂ ਬਦੀ ਦੇ ਦੂਤਾਂ ਦੇ ਖਿਲਾਫ਼ ਮੀਕਾੇਲ ਤੋਂ ਬਿਨਾਂ ਹੋਰ ਕੋਈ ਨਹੀਂ ਖਲੋਁਦਾ। ਮੀਕਾੇਲ ਤੁਹਾਡੇ ਲੋਕਾਂ ਉੱਤੇ ਹਕੂਮਤ ਕਰਨ ਵਾਲਾ ਸ਼ਹਿਜ਼ਾਦਾ (ਦੂਤ) ਹੈ।